ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ, ਸੰਗਠਨ ਮਜ਼ਬੂਤ ਕਰਨ ’ਤੇ ਚਰਚਾ

Oct4,2026 | Jagrati Lahar Bureau | New Delhi

ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਪਰਗਟ ਸਿੰਘ ਨੇ AICC ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਪਾਰਟੀ ਦੇ ਸੰਗਠਨਾਤਮਕ ਕੰਮਕਾਜ ਨੂੰ ਅੱਗੇ ਵਧਾਉਣ ਸਬੰਧੀ ਚਰਚਾ ਹੋਈ।
ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਪਰਗਟ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕੀਤਾ।
ਇਸ ਤੋਂ ਇਲਾਵਾ ਪਰਗਟ ਸਿੰਘ ਨੇ AICC ਮੁੱਖ ਦਫ਼ਤਰ ਵਿਖੇ SC ਵਿਭਾਗ ਦੇ ਚੇਅਰਮੈਨ ਰਾਜਿੰਦਰ ਪਾਲ ਗੌਤਮ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੇ ਹੱਕਾਂ, ਸਨਮਾਨ ਅਤੇ ਬਰਾਬਰੀ ਲਈ ਕੰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਪਰਗਟ ਸਿੰਘ ਨੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਵੀ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ’ਤੇ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਤੋਂ ਮਾਰਗਦਰਸ਼ਨ ਲਿਆ।
ਇਸ ਦੌਰਾਨ AICC ਦੀ ਪੰਜਾਬ ਮੀਡੀਆ ਟੀਮ ਨਾਲ ਵੀ ਪਰਗਟ ਸਿੰਘ ਦੀ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਵਿੱਚ ਪਾਰਟੀ ਦੀ ਮੀਡੀਆ ਅਤੇ ਸੰਗਠਨਾਤਮਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਪਰਗਟ ਸਿੰਘ ਨੇ ਸੀਨੀਅਰ ਆਗੂਆਂ ਵੱਲੋਂ ਦਿੱਤੇ ਮਾਰਗਦਰਸ਼ਨ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪਾਰਟੀ ਵਰਕਰਾਂ ਨਾਲ ਮਿਲ ਕੇ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ।

-pargatsingh-punjabcongress-congressparty-kcvenugopal-congressorganization



TOP HEADLINES


*ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ
ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਾ-ਮੁਕਤ ਪ
ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ
ਭਾਜਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਸੀ ਮੁਕਾਬਲਾ ਨਹੀਂ
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦ
*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ
*ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮ
ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰ
*ਖੰਨਾ ਪੁਲਿਸ ਦਾ ਵੱਡਾ ਕਾਸੋ ਆਪ੍ਰੇਸ਼ਨ - 24 ਘੰਟਿਆਂ ਅੰਦਰ 61
ਜਾਤੀ ਅਪਮਾਨ ਵਿਰੁੱਧ ਲੇਖਕ ਭਾਈਚਾਰਾ ਚੁੱਪ ਨਹੀਂ ਰਹਿ ਸਕਦਾ ਕੇਂਦ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀ
*ਭਾਜਪਾ ਨਗਰ ਨਿਗਮ ਵਿੱਚ 1208 ਆਊਟਸੋਰਸ ਸਫਾਈ ਕਰਮਚਾਰੀਆਂ ਦੀ ਭਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱ
ਖੰਨਾ ’ਚ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਸਖ਼ਤੀ, ਪੰਜਾਬ ਪੁਲਿਸ ਦਾ
ਨਸ਼ਾ ਮੁਕਤੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਚਰਚਾ,
ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ
ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ
*ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ ਖੂਨਦਾਨੀਆਂ
ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਓਰੀਐਂਟੇਸ਼ਨ ਪ੍ਰੋਗਰਾ
ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52236553

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us