*ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Oct4,2026 | Jagrati Lahar Bureau | Chandigarh



*ਪੰਜਾਬ ਇਸ ਸਾਲ ਫਿਰ ਤੋਂ ਦੇਸ਼ ਲਈ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਰਿਕਾਰਡ ਯੋਗਦਾਨ ਪਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਹੀਂ ਹੈ, ਫਿਰ ਵੀ ਅਸੀਂ ਸਭ ਤੋਂ ਵੱਧ ਝੋਨਾ ਪੈਦਾ ਕਰਦੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਲਗਭਗ 90 ਫੀਸਦੀ ਕੁਰਬਾਨੀਆਂ ਦਿੱਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਨੇ ਬਹੁਤ ਉਤਾਰ-ਚੜ੍ਹਾਅ ਦੇਖੇ ਹਨ ਜਿਸ ਦਾ ਇਤਿਹਾਸ ਲਿਖਣਾ ਵੱਡੀ ਜ਼ਿੰਮੇਵਾਰੀ ਸੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕਲਾ ਭਵਨ ਵਿਖੇ 'ਪੰਜਾਬ ਦਾ ਇਤਿਹਾਸ' ਪੁਸਤਕ ਰਿਲੀਜ਼ ਕੀਤੀ*
*ਚੰਡੀਗੜ੍ਹ; 4 ਅਕਤੂਬਰ:*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ ਹੈ ਅਤੇ ਅੱਜ ਵੀ ਇਸ ਮਹਾਨ ਵਿਰਾਸਤ ਰਾਹੀਂ ਪੰਜਾਬ, ਦੇਸ਼ ਪ੍ਰਤੀ ਨਿਰੰਤਰ ਯੋਗਦਾਨ ਪਾ ਰਿਹਾ ਹੈ।
ਪੰਜਾਬ ਕਲਾ ਭਵਨ ਵਿਖੇ ਅੱਜ ਤਿੰਨ ਜਿਲਦਾਂ ਅਤੇ 1,980 ਸਫਿਆਂ ਦੀ ਕਿਤਾਬ 'ਪੰਜਾਬ ਦਾ ਇਤਿਹਾਸ' ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਧਰਤੀ ਨੂੰ ਦਸਤਾਵੇਜ਼ਾਂ ਦੇ ਰੂਪ ਵਿੱਚ ਪੇਸ਼ ਕਰਨਾ, ਜਿਸ ਨੇ ਸਦੀਆਂ ਦੀਆਂ ਜਿੱਤਾਂ, ਉਥਲ-ਪੁਥਲ ਅਤੇ ਤਬਦੀਲੀਆਂ ਦੇਖੀਆਂ ਹਨ, ਇੱਕ ਵੱਡੀ ਜ਼ਿੰਮੇਵਾਰੀ ਸੀ। ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਲਾਮਿਸਾਲ ਰੋਲ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਇਸ ਦੇ ਨਿਰੰਤਰ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਾ ਹੋਣ ਦੇ ਬਾਵਜੂਦ, ਇਹ ਸੂਬਾ ਇਸ ਸਾਲ ਫਿਰ ਤੋਂ ਕੌਮੀ ਅਨਾਜ ਭੰਡਾਰ ਵਿੱਚ ਰਿਕਾਰਡ 180 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਲਈ ਤਿਆਰ ਹੈ।
ਕਿਤਾਬ ਜਾਰੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਹਮੇਸ਼ਾ ਕਲਾ, ਸੱਭਿਆਚਾਰ ਅਤੇ ਸਾਹਿਤ ਦਾ ਅਨਮੋਲ ਖਜ਼ਾਨਾ ਰਿਹਾ ਹੈ। ਅਨਾਦਿ ਕਾਲ ਤੋਂ ਹੀ ਇਹ ਧਰਤੀ ਸੱਭਿਅਤਾ ਅਤੇ ਸੱਭਿਆਚਾਰ ਦੀ ਵਿਲੱਖਣ ਮਿਸਾਲ ਰਹੀ ਹੈ ਅਤੇ ਮਿਹਨਤੀ ਤੇ ਬਹਾਦਰ ਪੰਜਾਬੀ ਇੱਥੇ ਇਤਿਹਾਸ ਦੇ ਅਣਗਿਣਤ ਪੰਨਿਆਂ ਦੇ ਗਵਾਹ ਰਹੇ ਹਨ। ਇਸ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।"
ਮੁੱਖ ਮੰਤਰੀ ਨੇ ਕਿਹਾ, "ਸਿਰਫ ਉਹੀ ਕੌਮਾਂ ਜਿਊਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸੱਭਿਆਚਾਰ ਨੂੰ ਸੰਭਾਲਦੀਆਂ ਹਨ, ਜਦੋਂ ਕਿ ਆਪਣੇ ਮਹਾਨ ਅਤੀਤ ਨੂੰ ਅਣਗੌਲਿਆ ਕਰਨ ਵਾਲੀਆਂ ਕੌਮਾਂ ਹੌਲੀ-ਹੌਲੀ ਆਪਣੀ ਪਛਾਣ ਗੁਆ ਲੈਂਦੀਆਂ ਹਨ। ਇਸੇ ਲਈ ਸੂਬਾ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਣ ਲਈ ਠੋਸ ਉਪਰਾਲੇ ਕਰ ਰਹੀ ਹੈ।"
ਉਨ੍ਹਾਂ ਕਿਹਾ, "ਪੰਜਾਬੀਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਤੋਂ ਕੁਰਬਾਨੀ ਅਤੇ ਬਹਾਦਰੀ ਦੀ ਮਹਾਨ ਵਿਰਾਸਤ ਮਿਲੀ ਹੈ। ਉਨ੍ਹਾਂ ਨੇ ਸਾਨੂੰ ਜ਼ੁਲਮ, ਧੱਕੇਸ਼ਾਹੀ ਅਤੇ ਅਨਿਆਂ ਵਿਰੁੱਧ ਲੜਨਾ ਸਿਖਾਇਆ। ਇਹ ਜਜ਼ਬਾ ਪੰਜਾਬੀ ਸੁਭਾਅ ਦਾ ਅਟੁੱਟ ਅੰਗ ਰਿਹਾ ਹੈ।"
ਭਾਰਤ ਦੀ ਆਜ਼ਾਦੀ ਦੀ ਲੜਾਈ ਦੌਰਾਨ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਅੰਦੋਲਨ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਦਾ ਯੋਗਦਾਨ ਅਸਾਧਾਰਨ ਸੀ। ਉਨ੍ਹਾਂ ਕਿਹਾ, "ਦੇਸ਼ ਦੀ ਆਬਾਦੀ ਦਾ ਮਹਿਜ਼ 2 ਫੀਸਦੀ ਹੋਣ ਦੇ ਬਾਵਜੂਦ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ 90 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਸਨ। ਆਜ਼ਾਦੀ ਦੀ ਲੜਾਈ ਨਾਲ ਜੁੜੇ ਵੱਡੇ ਅੰਦੋਲਨਾਂ ਦੀ ਅਗਵਾਈ ਬਹਾਦਰ ਪੰਜਾਬੀਆਂ ਨੇ ਕੀਤੀ ਸੀ।"  
ਮੁੱਖ ਮੰਤਰੀ ਨੇ ਕਿਹਾ, "ਆਜ਼ਾਦੀ ਤੋਂ ਬਾਅਦ ਵੀ ਪੰਜਾਬੀ ਦੇਸ਼ ਦੇ ਵਿਕਾਸ ਦੇ ਕੇਂਦਰ ਵਿੱਚ ਰਹੇ ਹਨ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਲੈ ਕੇ ਇਸ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਤੱਕ, ਪੰਜਾਬੀਆਂ ਨੇ ਹਮੇਸ਼ਾ ਸਮਰਪਣ ਅਤੇ ਦਲੇਰੀ ਨਾਲ ਆਪਣੀ ਭੂਮਿਕਾ ਨਿਭਾਈ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਇਸ ਨੇ ਕਈ ਨਾਮਵਰ ਉੱਦਮੀ ਅਤੇ ਉਦਯੋਗਪਤੀ ਵੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਭਾਰਤ ਅਤੇ ਪੰਜਾਬ ਦੀ ਆਧੁਨਿਕ ਅਰਥਵਿਵਸਥਾ ਨੂੰ ਘੜਨ ਵਿੱਚ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਅਤੇ ਦ੍ਰਿੜ੍ਹ ਜਜ਼ਬੇ ਵਾਲੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, "ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਨੇ ਵੱਡਾ ਯੋਗਦਾਨ ਪਾਇਆ ਹੈ। ਇਸ ਸਾਲ ਵੀ ਪੰਜਾਬ, ਕੌਮੀ ਅਨਾਜ ਭੰਡਾਰ ਵਿੱਚ 180 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦਾ ਯੋਗਦਾਨ ਪਾਵੇਗਾ।"
ਉਨ੍ਹਾਂ ਕਿਹਾ ਕਿ ਪੰਜਾਬ ਦਾ ਅਮੀਰ ਇਤਿਹਾਸ, ਸੱਭਿਆਚਾਰ, ਕੁਰਬਾਨੀਆਂ ਅਤੇ ਪ੍ਰਾਪਤੀਆਂ ਹਰ ਪੰਜਾਬੀ ਲਈ ਬਹੁਤ ਮਾਣਮੱਤੇ ਪਲ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਨੂੰ ਸੰਭਾਲਣ ਦੀ ਲੋੜ ਹੈ।
----------

-punjab-bhagwantsinghmann-punjabprogress-punjabgovernment-punjabnews-development-aamaadmiparty-ludhiana-jagratilahar



TOP HEADLINES


*ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰ
ਗੁਰੂ ਨਾਨਕ ਸਟੇਡੀਅਮ ’ਚ ਅਗਨੀਵੀਰ ਭਰਤੀ ਰੈਲੀ ਦਾ ਆਗਾਜ਼
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ
ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰ
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਦਿੱਲੀ ਵਿੱਚ ਸੀਨੀਅਰ
ਖੰਨਾ ਵਿੱਚ ਨਸ਼ੇ ਤੇ ਐਚਆਈਵੀ/ਏਡਜ਼ ਖ਼ਿਲਾਫ਼ ਜਾਗਰੂਕਤਾ ਮੁਹਿੰਮ
ਹਲਕਾ ਵਿਧਾਇਕ ਮੌੜ ਨੂੰ ਪਾਰਟੀ ਵਿੱਚੋ ਖਾਰਜ ਕਰਨ ਤੇ ਹਲਕੇ ਦੇ ਲੋ
ਖੰਨਾ ’ਚ ਲਲਹੇੜੀ ਰੋਡ ਪੁਲ ’ਤੇ ਦਰਦਨਾਕ ਹਾਦਸਾ
ਕੰਮ ਦੀ ਰਾਜਨੀਤੀ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾ
*ਲੁਧਿਆਣਾ ਦੇ ਸਨਅਤਕਾਰਾਂ ‘ਤੇ ਦਰਜ ਐੱਫਆਈਆਰ ਵਾਪਸ ਲਓ- ਅਨਿਲ ਸਰ
*ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ
ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿ
*ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰ
*ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਵਿਖੇ ਜ਼ਿਲ੍ਹਾ ਪੱਧਰੀ ਹੈਂਡਬਾ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ
*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52221064

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us