*ਭਾਜਪਾ ਨਗਰ ਨਿਗਮ ਵਿੱਚ 1208 ਆਊਟਸੋਰਸ ਸਫਾਈ ਕਰਮਚਾਰੀਆਂ ਦੀ ਭਰਤੀ ਦੀ ਜਾਂਚ ਦੀ ਮੰਗ–ਸੁਨੀਲ ਮੌਦਗਿਲ*

Oct5,2026 | Anil Passi | Ludhiana

*1208 ਸਫਾਈ ਕਰਮਚਾਰੀਆਂ ਦੇ ਬਾਵਜੂਦ ਸ਼ਹਿਰ ਦੀ ਸਫਾਈ ਵਿਵਸਥਾ ਬਦਹਾਲ, ਨਗਰ ਨਿਗਮ ਤੋਂ ਕਰਮਚਾਰੀਆਂ ਦੀ ਪੂਰੀ ਸੂਚੀ ਮੰਗੇਗੀ ਭਾਜਪਾ*

 ਭਾਰਤੀ ਜਨਤਾ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗਰਗ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਨਗਰ ਨਿਗਮ ਵਿੱਚ ਆਊਟਸੋਰਸ ਰਾਹੀਂ ਰੱਖੇ ਗਏ 1208 ਸਫਾਈ ਕਰਮਚਾਰੀਆਂ ਦੀ ਭਰਤੀ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਜਾਂਚ ਦੀ ਮੰਗ ਕੀਤੀ।

ਸੁਨੀਲ ਮੌਦਗਿਲ ਨੇ ਕਿਹਾ ਕਿ ਨਗਰ ਨਿਗਮ ਵੱਲੋਂ 1208 ਸਫਾਈ ਕਰਮਚਾਰੀਆਂ ਨੂੰ ਆਊਟਸੋਰਸ ਆਧਾਰ ’ਤੇ ਨਿਯੁਕਤ ਕੀਤਾ ਗਿਆ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਇਹ ਕਰਮਚਾਰੀ ਕਿੱਥੇ ਅਤੇ ਕਿਹੜੇ ਵਾਰਡਾਂ ਵਿੱਚ ਸਫਾਈ ਦਾ ਕੰਮ ਕਰ ਰਹੇ ਹਨ, ਇਸ ਬਾਰੇ ਸਪੱਸ਼ਟ ਜਾਣਕਾਰੀ ਕਿਸੇ ਕੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਵੱਖ-ਵੱਖ ਪ੍ਰਣਾਲੀਆਂ ਤਹਿਤ ਰੱਖਿਆ ਗਿਆ ਹੈ ਅਤੇ ਨਗਰ ਨਿਗਮ ਦੇ ਖ਼ਜ਼ਾਨੇ ਵਿੱਚੋਂ ਹਰ ਮਹੀਨੇ ਕਰੋੜਾਂ ਰੁਪਏ ਤਨਖਾਹ ਦੇ ਰੂਪ ਵਿੱਚ ਖਰਚ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ।

ਉਨ੍ਹਾਂ ਕਿਹਾ ਕਿ ਇਹ ਵੀ ਗੰਭੀਰ ਮਾਮਲਾ ਹੈ ਕਿ ਸੱਤਾਧਾਰੀ ਪਾਰਟੀ ਦੇ ਕੌਂਸਲਰਾਂ ਤੱਕ ਨੂੰ ਇਹ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਦੇ ਵਾਰਡਾਂ ਵਿੱਚ ਕਿੰਨੇ ਆਊਟਸੋਰਸ ਸਫਾਈ ਕਰਮਚਾਰੀ ਕੰਮ ਕਰ ਰਹੇ ਹਨ। ਜੇਕਰ ਨਗਰ ਨਿਗਮ ਵਿੱਚ 1208 ਸਫਾਈ ਕਰਮਚਾਰੀ ਤਾਇਨਾਤ ਹਨ ਤਾਂ ਫਿਰ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਗੰਦਗੀ ਅਤੇ ਸਫਾਈ ਵਿਵਸਥਾ ਦੀ ਬਦਹਾਲ ਹਾਲਤ ਕਿਉਂ ਹੈ?

ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਇਸ ਪੂਰੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਮਾਮਲੇ ਨੂੰ ਪੰਜਾਬ ਪੱਧਰ ’ਤੇ ਉਠਾ ਕੇ ਪੂਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਤੋਂ 1208 ਆਊਟਸੋਰਸ ਸਫਾਈ ਕਰਮਚਾਰੀਆਂ ਦੀ ਪੂਰੀ ਸੂਚੀ, ਉਨ੍ਹਾਂ ਦੇ ਨਾਮ, ਵਾਰਡ, ਡਿਊਟੀ ਸਥਾਨ ਅਤੇ ਨਿਯੁਕਤੀ ਨਾਲ ਸਬੰਧਤ ਰਿਕਾਰਡ ਮੰਗਿਆ ਜਾਵੇਗਾ, ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ।

ਸੁਨੀਲ ਮੌਦਗਿਲ ਨੇ ਕਿਹਾ ਕਿ ਆਊਟਸੋਰਸ ਸਫਾਈ ਕਰਮਚਾਰੀਆਂ ਨੂੰ ਐਸ.ਐਸ. ਪ੍ਰੋਵਾਈਡ ਏਜੰਸੀ ਰਾਹੀਂ ਰੱਖਿਆ ਗਿਆ ਹੈ। ਨਗਰ ਨਿਗਮ ਅਤੇ ਸਬੰਧਤ ਏਜੰਸੀ ਤੋਂ ਕਰਮਚਾਰੀਆਂ ਦੀ ਸੂਚੀ ਦੋ ਵਾਰ ਮੰਗੀ ਜਾ ਚੁੱਕੀ ਹੈ। ਜੇਕਰ ਸਬੰਧਤ ਏਜੰਸੀ ਵੱਲੋਂ ਸੂਚੀ ਉਪਲਬਧ ਕਰਵਾਉਣ ਵਿੱਚ ਆਨਾਕਾਨੀ ਕੀਤੀ ਜਾਂਦੀ ਹੈ ਤਾਂ ਭਾਜਪਾ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਮੰਗ ਕਰੇਗੀ।

ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਲੋਕਾਂ ਤੋਂ ਕਥਿਤ ਤੌਰ ’ਤੇ ਡੇਢ ਤੋਂ ਦੋ ਲੱਖ ਰੁਪਏ ਲੈ ਕੇ ਆਊਟਸੋਰਸ ਸਫਾਈ ਕਰਮਚਾਰੀ ਵਜੋਂ ਭਰਤੀ ਕਰਵਾਉਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇਨ੍ਹਾਂ ਸਾਰੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕਰੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਭਵਿੱਖ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਇਸ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਨਗਰ ਨਿਗਮ ਅਧਿਕਾਰੀ ਜਾਂ ਕਿਸੇ ਹੋਰ ਵਿਅਕਤੀ ਦੀ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਸ ਮੁੱਦੇ ਨੂੰ ਲੈ ਕੇ 6 ਅਕਤੂਬਰ ਨੂੰ ਮੇਅਰ ਹਾਊਸ ਵਿਖੇ ਹੋਣ ਵਾਲੀ ਐਫ. ਐਂਡ ਸੀ.ਸੀ. ਦੀ ਮੀਟਿੰਗ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਨਗਰ ਨਿਗਮ ਪ੍ਰਸ਼ਾਸਨ ਤੋਂ 1208 ਸਫਾਈ ਕਰਮਚਾਰੀਆਂ ਦਾ ਪੂਰਾ ਰਿਕਾਰਡ ਜਨਤਕ ਕਰਨ ਦੀ ਮੰਗ ਕੀਤੀ ਜਾਵੇਗੀ।

ਪ੍ਰੈਸ ਕਾਨਫਰੰਸ ਵਿੱਚ ਭਾਜਪਾ ਪਾਰਸ਼ਦ ਦਲ ਦੀ ਨੇਤਾ ਪੂਨਮ ਰਤੜਾ, ਉਪਨੇਤਾ ਰੋਹਿਤ ਸਿੱਕਾ, ਜ਼ਿਲ੍ਹਾ ਜਨਰਲ ਸਕੱਤਰ ਹਰਸ਼ ਸ਼ਰਮਾ, ਸ਼ੀਨੂ ਚੁੱਘ, ਕੈਲਾਸ਼ ਚੌਧਰੀ, ਪ੍ਰੈਸ ਸਕੱਤਰ ਡਾ. ਸਤੀਸ਼ ਕੁਮਾਰ, ਸਕੱਤਰ ਵਿੱਕੀ ਸਹੋਤਾ ਅਤੇ ਲਲਿਤ ਚੌਹਾਨ ਮੌਜੂਦ ਸਨ।

-ludhianamunicipalcorporation-sunilmaudgil-outsourcesanitationworkers-ludhiananews-bjpludhiana



TOP HEADLINES


ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਾ-ਮੁਕਤ ਪ
ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ
ਭਾਜਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਸੀ ਮੁਕਾਬਲਾ ਨਹੀਂ
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦ
*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ
*ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮ
ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰ
*ਖੰਨਾ ਪੁਲਿਸ ਦਾ ਵੱਡਾ ਕਾਸੋ ਆਪ੍ਰੇਸ਼ਨ - 24 ਘੰਟਿਆਂ ਅੰਦਰ 61
ਜਾਤੀ ਅਪਮਾਨ ਵਿਰੁੱਧ ਲੇਖਕ ਭਾਈਚਾਰਾ ਚੁੱਪ ਨਹੀਂ ਰਹਿ ਸਕਦਾ ਕੇਂਦ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀ
*ਭਾਜਪਾ ਨਗਰ ਨਿਗਮ ਵਿੱਚ 1208 ਆਊਟਸੋਰਸ ਸਫਾਈ ਕਰਮਚਾਰੀਆਂ ਦੀ ਭਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱ
ਖੰਨਾ ’ਚ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਸਖ਼ਤੀ, ਪੰਜਾਬ ਪੁਲਿਸ ਦਾ
ਨਸ਼ਾ ਮੁਕਤੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਚਰਚਾ,
ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ
ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ
*ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ ਖੂਨਦਾਨੀਆਂ
ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਓਰੀਐਂਟੇਸ਼ਨ ਪ੍ਰੋਗਰਾ
ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ
*ਖੇਡਾਂ ਵਤਨ ਪੰਜਾਬ ਦੀਆਂ 2026* *ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52236302

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us