*ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ*

Oct6,2026 | Jagrati Lahar Bureau | Chandigarh


*ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ 267 ਕਰੋੜ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਸਕੀਮ ਲੋਕਾਂ ਨੂੰ ਸਮਰਪਿਤ*

*ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ; ਕਰੀਬ 3 ਲੱਖ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ*

*ਕੰਦੋਵਾਲੀ ਤੇ ਮੱਜੂਪੁਰਾ ਵਿਖੇ ਸਥਾਪਤ 39 ਐਮ.ਐਲ.ਡੀ. ਸਮਰੱਥਾ ਵਾਲੇ ਵਾਟਰ ਟਰੀਟਮੈਂਟ ਪਲਾਂਟ ਤੋੰ ਕਰੀਬ 286 ਕਿਲੋਮੀਟਰ ਪਾਈਪਲਾਈਨ ਨਾਲ 20 ਪਾਣੀ ਵਾਲੀਆਂ ਟੈਂਕੀਆਂ ਰਾਹੀਂ ਹੋਵੇਗੀ ਜਲ ਸਪਲਾਈ*

*ਚੰਡੀਗੜ੍ਹ, 6 ਅਕਤੂਬਰ:*


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਆਪਣੇ ਯਤਨਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ 267 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਬਹੁਪੱਖੀ ਜਲ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਹ ਨਹਿਰੀ ਪਾਣੀ ਪ੍ਰਾਜੈਕਟ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦੇ ਲਗਭਗ 3 ਲੱਖ ਲੋਕਾਂ ਅਤੇ 167 ਪਿੰਡਾਂ ਦੇ 45000 ਤੋਂ ਵਧ ਘਰਾਂ ਨੂੰ ਸਾਫ਼ ਅਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ।

ਇਹ ਯੋਜਨਾ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਨਹਿਰੀ ਪਾਣੀ ਸਪਲਾਈ ਪ੍ਰਣਾਲੀਆਂ ਰਾਹੀਂ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਵੱਲ ਵੀ ਵਡਮੁੱਲਾ ਕਦਮ ਹੈ।

ਪ੍ਰਾਜੈਕਟ ਦੀ ਸ਼ੁਰੂਆਤ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ਨੂੰ ਟਰੀਟ ਕਰਕੇ ਪੀਣਯੋਗ ਬਣਾਉਣ ਲਈ 39 ਐਮ.ਐਲ.ਡੀ. ਸਮਰੱਥਾ ਵਾਲਾ ਵਾਟਰ ਟਰੀਟਮੈਂਟ ਪਲਾਂਟ ਅਪਰ ਬਾਰੀ ਦੁਆਬ ਨਹਿਰ ਦੀ ਲਾਹੌਰ ਬਰਾਂਚ ਉੱਪਰ ਕੰਦੋਵਾਲੀ ਅਤੇ ਮੱਜੂਪੁਰਾ ਵਿਖੇ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 285.97 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਅਤੇ ਪਿੰਡਾਂ ਵਿੱਚ 20 ਪਾਣੀ ਵਾਲੀਆਂ ਟੈਂਕੀਆਂ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਉੱਪਰ 266.95 ਕਰੋੜ ਰੁਪਏ ਖ਼ਰਚ ਆਉਣਗੇ ਜਿਸ ਨਾਲ ਸਰਹੱਦੀ ਖੇਤਰਾਂ ਜਿਵੇਂ ਅਜਨਾਲਾ, ਮਜੀਠਾ, ਹਰਸ਼ਾ ਛੀਨਾ ਅਤੇ ਚੌਗਾਵਾਂ ਬਲਾਕਾਂ ਦੇ 167 ਪਿੰਡ ਕਵਰ ਹੋਣਗੇ। ਸਕੀਮ ਅਧੀਨ ਅਜਨਾਲਾ ਬਲਾਕ ਦੇ 101, ਹਰਸ਼ਾ ਛੀਨਾ ਦੇ 56, ਮਜੀਠਾ ਦੇ 9 ਅਤੇ ਚੌਗਾਵਾਂ ਦਾ 1 ਪਿੰਡ ਸ਼ਾਮਲ ਹੋਵੇਗਾ। ਨਹਿਰੀ ਪਾਣੀ ਨੂੰ ਪਾਈਪਲਾਈਨ ਨੈੱਟਵਰਕ ਰਾਹੀਂ ਸਬੰਧਤ ਪਿੰਡਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਯੋਜਨਾ ਰਾਹੀਂ ਲਗਭਗ 45,343 ਘਰਾਂ ਵਿੱਚ ਰਹਿੰਦੇ 2,85,994 ਪਿੰਡ ਵਾਸੀਆਂ ਨੂੰ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾ ਕੇ ਲੋਕਾਂ ਨੂੰ ਨਹਿਰੀ ਪਾਣੀ ਆਧਾਰਤ ਸਾਫ਼, ਸ਼ੁੱਧ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹੈ।

ਸ. ਮੁੰਡੀਆਂ ਨੇ ਕਿਹਾ ਕਿ ਇਹ ਪ੍ਰਾਜੈਕਟ ਪੇਂਡੂ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਾਣੀ ਨਾਲ ਸਬੰਧਤ ਸਿਹਤ ਸਮੱਸਿਆਵਾਂ ਨੂੰ ਘਟਾਉਣ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਨਹਿਰੀ ਪਾਣੀ ਦੀ ਸਪਲਾਈ ਉਪਲਬਧ ਹੋਣ ਨਾਲ ਪਿੰਡ ਵਾਸੀਆਂ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਮਿਲੇਗਾ ਅਤੇ ਸਿਹਤਮੰਦ ਤੇ ਬਿਹਤਰ ਜੀਵਨ ਲਈ ਮਜ਼ਬੂਤ ਆਧਾਰ ਤਿਆਰ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ ਨੇ ਨਹਿਰੀ ਪਾਣੀ ਆਧਾਰਤ ਬਹੁਪੱਖੀ ਜਲ ਸਪਲਾਈ ਸਕੀਮ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਤੇ ਸ਼ੁੱਧ ਪਾਣੀ ਮਿਲੇਗਾ। ਉਨ੍ਹਾਂ ਇਸ ਪ੍ਰਾਜੈਕਟ ਨੂੰ ਰਿਕਾਰਡ ਸਮੇਂ ਵਿੱਚ ਮੁਕੰਮਲ ਕਰਨ ਲਈ ਜਲ ਸਪਲਾਈ ਮੰਤਰੀ ਅਤੇ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਰਾਮਵੀਰ ਨੇ ਇਸ ਪ੍ਰਾਜੈਕਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਲਾਕੇ ਦੇ ਕੁਝ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਵਿੱਚ ਟੀ.ਡੀ.ਐਸ. ਅਤੇ ਆਰਸੇਨਿਕ ਵਰਗੇ ਤੱਤਾਂ ਦੀ ਮਾਤਰਾ ਵਧਣ ਕਾਰਨ ਕਈ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਪੈਦਾ ਹੋ ਰਹੀ ਸੀ ਜਿਸ ਕਾਰਨ ਲੋਕਾਂ ਨੂੰ ਸਾਫ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਪਰੰਤ ਇਸ ਦੀ ਦੇਖਭਾਲ 10 ਸਾਲ ਲਈ ਸਬੰਧਤ ਏਜੰਸੀ ਵੱਲੋਂ ਕੀਤੀ ਜਾਵੇਗੀ।

ਸਮਾਗਮ ਦੌਰਾਨ ਹਲਕਾ ਮਜੀਠਾ ਤੋਂ ਸ. ਤਲਬੀਰ ਸਿੰਘ ਗਿੱਲ, ਹਲਕਾ ਰਾਜਾਸਾਂਸੀ ਤੋਂ ਮੈਡਮ ਸੋਨੀਆ ਮਾਨ, ਐਸ.ਡੀ.ਐਮ. ਅਜਨਾਲਾ ਚਾਰੂਮਿਤਰਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਆਰ.ਕੇ. ਖੋਸਲਾ, ਨਿਗਰਾਨ ਇੰਜੀਨੀਅਰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਸਾਹਿਲ ਅਨੰਦ, ਜੇ.ਐਮ.ਸੀ. ਐਲ.ਸੀ.ਈ. ਐਸ.ਪੀ.ਐਲ (ਕਲਪੱਤਰੂ) ਕੰਪਨੀ ਦੇ ਜੀ.ਐਮ. ਰਜਨੀਸ਼, ਜੀ.ਐਮ. ਸ੍ਰੀ ਦਰਸ਼ਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
------------

-canalwatersupply-cleandrinkingwater-punjabgovernment-amritsar-watersupplyscheme



TOP HEADLINES


ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾ
ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ - ਭਗਵੰਤ ਸਿੰਘ ਮਾ
*ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂ
ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾ
ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰ
ਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍
ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਤੇ ਵਾਹਨ ਚੋਰੀ ਦੀਆਂ ਵਾਰਦਾ
ਹਾਈ ਕੋਰਟ ਦੇ ਆਦੇਸ਼ਾਂ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਪੰਜਾਬ ਸ
*30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ
ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ
Sgpc Belongs To Entire Sikh Sangat, Not Any Individual
*ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿ
*ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣ
ਇਲੈਕਟੋਰਲ ਰੋਲ ਅਬਜ਼ਰਵਰ ਅਰਸ਼ਦੀਪ ਸਿੰਘ ਥਿੰਦ ਨੇ ਜ਼ਿਲ੍ਹਾ ਲੁਧਿ
ਮੇਜਰ ਜਨਰਲ ਪਵਨ ਕੁਮਾਰ ਸਿੰਘ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਫੌ
ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਦਿੱਤ
*ਬੁੱਢਾ ਦਰਿਆ ਮੁੜ-ਸੁਰਜੀਤੀ ਪ੍ਰੋਜੈਕਟ:ਰਾਜ ਸਭਾ ਮੈਂਬਰ ਸੀਚੇਵਾਲ
*ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ
ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਾ-ਮੁਕਤ ਪ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52257494

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us