ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ - ਭਗਵੰਤ ਸਿੰਘ ਮਾਨ

Oct6,2026 | Jagrati Lahar Bureau | Chandigarh


ਪੰਜਾਬ ਦੀ ਜਨਤਾ ਤੋਂ ਮਿਲ ਰਹੇ ਪਿਆਰ ਤੋਂ ਭਾਜਪਾ ਘਬਰਾਈ - ਭਗਵੰਤ ਸਿੰਘ ਮਾਨ
 
ਭਾਜਪਾ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕਰਨ ਲਈ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ - ਭਗਵੰਤ ਸਿੰਘ ਮਾਨ
 
ਮੇਰੇ ਕੈਂਪ ਦਫ਼ਤਰ 'ਤੇ ਰੇਡ ਕਰਵਾ ਕੇ ਭਾਜਪਾ ਨੇ ਪੰਜਾਬ ਵਿੱਚ ਚੋਣ ਤਿਆਰੀ ਸ਼ੁਰੂ ਕਰ ਦਿੱਤੀ ਹੈ - ਭਗਵੰਤ ਸਿੰਘ ਮਾਨ
 
ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ - ਭਗਵੰਤ ਸਿੰਘ ਮਾਨ
 
ਨਵੀਂ ਦਿੱਲੀ/ਪੰਜਾਬ 6
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ 'ਤੇ ਹੋਈ ਸੀਬੀਆਈ ਰੇਡ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਹੁਣ ਭਾਜਪਾ ਪੰਜਾਬ ਦੀ ਜਨਤਾ ਤੋਂ ਮੈਨੂੰ ਮਿਲ ਰਹੇ ਪਿਆਰ ਤੋਂ ਘਬਰਾ ਗਈ ਹੈ। ਇਸ ਲਈ ਭਾਜਪਾ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕਰਨ ਲਈ ਹੁਣ ਸੀ.ਬੀ.ਆਈ. ਦੀ ਦੁਰਵਰਤੋਂ ਕਰ ਰਹੀ ਹੈ। ਮੇਰੇ ਕੈਂਪ ਦਫ਼ਤਰ 'ਤੇ ਸੀਬੀਆਈ ਦੀ ਰੇਡ ਕਰਵਾ ਕੇ ਭਾਜਪਾ ਨੇ ਪੰਜਾਬ ਵਿੱਚ ਆਪਣੀ ਚੋਣ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਸਾਡੇ ਕੰਮ ਦਾ ਮੁਕਾਬਲਾ ਨਹੀਂ ਕਰ ਸਕਦੀ, ਇਸ ਲਈ ਹੁਣ ਉਸ ਨੇ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ।
 
ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਪੰਜਾਬ ਵਿੱਚ ਕੇਂਦਰੀ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਕੈਂਪ ਦਫ਼ਤਰ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਪੰਜਾਬ ਸਰਕਾਰ ਦੇ ਅਕਸ ਨੂੰ ਖ਼ਰਾਬ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਚੋਣਾਂ ਦੀ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਕਿਉਂਕਿ ਚੁਣੀ ਹੋਈ ਰਾਜ ਸਰਕਾਰ ਅਤੇ ਉਸ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਰਾਜਨੀਤਿਕ ਹਥਿਆਰਾਂ ਵਜੋਂ ਵਰਤੋਂ ਕੀਤੀ ਜਾ ਰਹੀ ਹੈ। ਭਾਜਪਾ ਨੇ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਪੰਜਾਬ ਵਿੱਚ ਈ.ਡੀ. ਅਤੇ ਸੀ.ਬੀ.ਆਈ. ਦੀ ਦੁਰਵਰਤੋਂ ਕੀਤੀ ਜਾਵੇਗੀ। ਇਸ ਤਰ੍ਹਾਂ ਦੇ ਕਦਮ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਦੀ ਜਨਤਾ ਦੀ ਸੇਵਾ ਕਰਨ ਦੀ ਵਚਨਬੱਧਤਾ ਤੋਂ ਪਿੱਛੇ ਨਹੀਂ ਹਟਾ ਸਕਦੇ।
 
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਰਾਜਨੀਤੀ ਤੋਂ ਪ੍ਰੇਰਿਤ ਕਾਰਵਾਈਆਂ ਤੋਂ ਡਰਨ ਦੀ ਬਜਾਏ ਸੁਸ਼ਾਸਨ ਅਤੇ ਲੋਕ ਭਲਾਈ 'ਤੇ ਆਪਣਾ ਧਿਆਨ ਕੇਂਦਰਿਤ ਰੱਖਣਾ ਜਾਰੀ ਰੱਖੇਗੀ। ਭਾਜਪਾ ਕੇਂਦਰੀ ਏਜੰਸੀਆਂ ਦਾ ਸਹਾਰਾ ਇਸ ਲਈ ਲੈ ਰਹੀ ਹੈ ਕਿਉਂਕਿ ਉਹ ਸਿਆਸੀ ਤੌਰ 'ਤੇ ਰਾਜ ਸਰਕਾਰ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਹੈ। ਲੋਕਾਂ ਤੋਂ ਮਿਲ ਰਹੇ ਪਿਆਰ ਅਤੇ ਸਮਰਥਨ ਨੂੰ ਦੇਖ ਕੇ ਭਾਜਪਾ ਵਿੱਚ ਘਬਰਾਹਟ ਲਗਾਤਾਰ ਵਧਦੀ ਜਾ ਰਹੀ ਹੈ।
 
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੋ ਵਜ੍ਹਾ ਹੈ ਕਿ ਹੁਣ ਕੇਂਦਰੀ ਏਜੰਸੀਆਂ ਨੂੰ ਪੰਜਾਬ ਦੇ ਸਿਆਸੀ ਅਖਾੜੇ ਵਿੱਚ ਉਤਾਰਿਆ ਜਾ ਰਿਹਾ ਹੈ। ਪਰ, ਪੰਜਾਬ ਦੀ ਇੱਕ ਮਜ਼ਬੂਤ ਜਮਹੂਰੀ ਪਰੰਪਰਾ ਰਹੀ ਹੈ ਅਤੇ ਇੱਥੋਂ ਦੇ ਲੋਕਾਂ ਨੇ ਆਪਣੇ ਸਿਆਸੀ ਜਨਾਦੇਸ਼ ਵਿੱਚ ਦਖਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਦਾ ਹਮੇਸ਼ਾ ਮੂੰਹ-ਤੋੜ ਜਵਾਬ ਦਿੱਤਾ ਹੈ। ਪੰਜਾਬ ਦੀ ਚੁਣੀ ਹੋਈ ਸਰਕਾਰ ਅਜਿਹੀਆਂ ਹਰਕਤਾਂ ਤੋਂ ਬਿਲਕੁਲ ਨਹੀਂ ਡਰੇਗੀ ਅਤੇ ਸੂਬੇ ਦੇ ਅਧਿਕਾਰਾਂ, ਹਿੱਤਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਚੁੱਕਦੀ ਰਹੇਗੀ।
 
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਬੀਆਈ ਅਤੇ ਈ.ਡੀ. ਵਰਗੀਆਂ ਏਜੰਸੀਆਂ ਨੂੰ ਸੁਤੰਤਰ ਅਤੇ ਨਿਰਪੱਖ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ, ਨਾ ਕਿ ਸਿਆਸੀ ਬਦਲਾਖੋਰੀ ਦਾ ਜ਼ਰੀਆ ਬਣਨਾ ਚਾਹੀਦਾ ਹੈ। ਜਾਂਚ ਏਜੰਸੀਆਂ ਨੂੰ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਆਪਣੀਆਂ ਸੰਵਿਧਾਨਕ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨਿਭਾਉਣ ਦੀ ਪੂਰੀ ਛੋਟ ਹੋਣੀ ਚਾਹੀਦੀ ਹੈ। ਪੰਜਾਬ ਦੀ ਜਨਤਾ ਅੰਤ ਵਿੱਚ ਸਿਆਸੀ ਬਿਆਨਬਾਜ਼ੀ ਜਾਂ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਦੀ ਬਜਾਏ ਸਰਕਾਰਾਂ ਦਾ ਮੁਲਾਂਕਣ ਉਨ੍ਹਾਂ ਦੇ ਕੰਮ, ਉਨ੍ਹਾਂ ਦੇ ਸ਼ਾਸਨ ਅਤੇ ਲੋਕ ਭਲਾਈ ਦੇ ਆਧਾਰ 'ਤੇ ਹੀ ਕਰੇਗੀ।
 
ਦੂਜੇ ਪਾਸੇ, ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਬੌਖਲਾਹਟ ਸਾਫ਼ ਦਿਖਾਈ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ 'ਤੇ ਸੀਬੀਆਈ ਦੀ ਰੇਡ ਪਾ ਕੇ ਮਾਨ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਗਲਤ ਵਰਤੋਂ ਨਾਲ ਪੰਜਾਬ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਅਸੀਂ ਸੜਕਾਂ ਤੋਂ ਲੈ ਕੇ ਸੰਸਦ ਤੱਕ ਇਹ ਲੜਾਈ ਲੜਾਂਗੇ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਸਮਰਥਨ ਹੀ ਸਾਡੀ ਤਾਕਤ ਹੈ।
 
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਈ.ਡੀ. ਅਤੇ ਸੀਬੀਆਈ ਜ਼ਰੀਏ ਲੋਕਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਸੀ.ਬੀ.ਆਈ. ਨੇ ਸੁਪਰੀਮ ਕੋਰਟ ਵਿੱਚ ਸਾਡੀ ਪਟੀਸ਼ਨ ਦਾ ਇੰਤਜ਼ਾਰ ਕੀਤੇ ਬਿਨਾਂ 24 ਘੰਟਿਆਂ ਦੇ ਅੰਦਰ ਜੋ ਛਾਪੇਮਾਰੀ ਕੀਤੀ ਹੈ, ਉਹ ਪੰਜਾਬੀਆਂ ਨੂੰ ਡਰਾਉਣ ਦਾ ਯਤਨ ਹੈ। ਪੰਜਾਬ ਅਤੇ ਪੰਜਾਬੀ ਕਦੇ ਡਰੇ ਨਹੀਂ ਹਨ। ਸੂਬੇ ਦੇ ਤਿੰਨ ਕਰੋੜ ਪੰਜਾਬੀ ਛਾਤੀ ਠੋਕ ਕੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨਾਲ ਖੜ੍ਹੇ ਹਨ। ਉਹ ਭਾਜਪਾ ਦੇ ਨਾਪਾਕ ਇਰਾਦਿਆਂ ਅਤੇ ਤਰੀਕਿਆਂ ਦਾ ਮੂੰਹ-ਤੋੜ ਜਵਾਬ ਦੇਣਗੇ। ਅਸੀਂ ਬਿਲਕੁਲ ਨਹੀਂ ਡਰਾਂਗੇ ਅਤੇ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਨਿਰਣਾਇਕ ਲੜਾਈ ਲੜਾਂਗੇ।
 
ਉੱਥੇ ਹੀ, ਸੀਬੀਆਈ ਰੇਡ 'ਤੇ "ਆਪ" ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ 'ਤੇ ਸੀ.ਬੀ.ਆਈ. ਨੇ ਰੇਡ ਕੀਤੀ ਹੈ। ਭਾਜਪਾ ਨੇ ਸੀ.ਬੀ.ਆਈ. ਦੀ ਇਸ ਰੇਡ ਜ਼ਰੀਏ ਆਪਣੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪਿਛਲੇ ਪੌਣੇ ਪੰਜ ਸਾਲਾਂ ਵਿੱਚ ਭਗਵੰਤ ਮਾਨ ਸਰਕਾਰ ਨੇ ਜੋ ਕੰਮ ਕੀਤੇ ਹਨ, ਉਨ੍ਹਾਂ ਨੂੰ ਦੇਖ ਕੇ ਭਾਜਪਾ ਘਬਰਾਹਟ ਵਿੱਚ ਹੈ। ਜ਼ਮੀਨੀ ਪੱਧਰ 'ਤੇ ਲੋਕ ਭਾਜਪਾ ਨੂੰ ਦੇਖਣ ਤੱਕ ਲਈ ਤਿਆਰ ਨਹੀਂ ਹਨ, ਇਸੇ ਬੌਖਲਾਹਟ ਵਿੱਚ ਭਾਜਪਾ ਆਪਣੀਆਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦਿਆਂ ਇਹ ਰੇਡ ਕਰਵਾ ਰਹੀ ਹੈ। ਪੰਜਾਬ ਦੇ ਲੋਕ ਦਿਲੇਰ ਹਨ ਅਤੇ ਉਹ ਹਮੇਸ਼ਾ ਧੱਕੇਸ਼ਾਹੀ ਦਾ ਮੂੰਹ-ਤੋੜ ਜਵਾਬ ਦਿੰਦੇ ਆਏ ਹਨ। ਆਉਣ ਵਾਲੀਆਂ ਚੋਣਾਂ ਵਿੱਚ ਵੀ ਪੰਜਾਬ ਦੀ ਜਨਤਾ ਵੱਲੋਂ ਭਾਜਪਾ ਨੂੰ ਉਸ ਦੀ ਇਸ ਧੱਕੇਸ਼ਾਹੀ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ।

-punjabpolitics-bhagwantmann-cbiraid-aappunjab-punjabnews



TOP HEADLINES


ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾ
ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ - ਭਗਵੰਤ ਸਿੰਘ ਮਾ
*ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂ
ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾ
ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰ
ਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍
ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਤੇ ਵਾਹਨ ਚੋਰੀ ਦੀਆਂ ਵਾਰਦਾ
ਹਾਈ ਕੋਰਟ ਦੇ ਆਦੇਸ਼ਾਂ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਪੰਜਾਬ ਸ
*30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ
ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ
Sgpc Belongs To Entire Sikh Sangat, Not Any Individual
*ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿ
*ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣ
ਇਲੈਕਟੋਰਲ ਰੋਲ ਅਬਜ਼ਰਵਰ ਅਰਸ਼ਦੀਪ ਸਿੰਘ ਥਿੰਦ ਨੇ ਜ਼ਿਲ੍ਹਾ ਲੁਧਿ
ਮੇਜਰ ਜਨਰਲ ਪਵਨ ਕੁਮਾਰ ਸਿੰਘ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਫੌ
ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਦਿੱਤ
*ਬੁੱਢਾ ਦਰਿਆ ਮੁੜ-ਸੁਰਜੀਤੀ ਪ੍ਰੋਜੈਕਟ:ਰਾਜ ਸਭਾ ਮੈਂਬਰ ਸੀਚੇਵਾਲ
*ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ
ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਾ-ਮੁਕਤ ਪ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52257496

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us