*ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ*

Oct7,2026 | Jagrati Lahar Bureau | Amritsar/ludhiana



*ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼; ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ*

*ਸਿੱਧਵਾਂ ਬੇਟ ਵਿਖੇ ਰੇਤ ਨਾਲ ਲੱਦਿਆ ਬਿਨਾਂ ਨੰਬਰ ਵਾਲਾ ਟਿੱਪਰ ਜ਼ਬਤ*

*ਸੂਬੇ ਵਿੱਚ ਹੁਣ ਤੱਕ 245 ਐਫ.ਆਈ.ਆਰ, 598 ਚਲਾਨ ਜਾਰੀ; ਕਰੀਬ 8 ਕਰੋੜ ਰੁਪਏ ਦੇ ਜੁਰਮਾਨੇ ਲਾਏ*

*ਚੰਡੀਗੜ੍ਹ/ਅੰਮ੍ਰਿਤਸਰ/ਲੁਧਿਆਣਾ, 7 ਅਕਤੂਬਰ:*


ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਖਣਨ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਦੇਰ ਰਾਤ ਚਲਾਏ ਗਏ ਅਹਿਮ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗ਼ੈਰ-ਕਾਨੂੰਨੀ ਰੇਤ ਖਣਨ ਵਾਲੀ ਥਾਂ ’ਤੇ ਛਾਪੇਮਾਰੀ ਕਰਦਿਆਂ ਮੌਕੇ ’ਤੇ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਮੌਕੇ ਤੋਂ ਤਿੰਨ ਜੇ.ਸੀ.ਬੀ. ਮਸ਼ੀਨਾਂ (ਚੈਸੀ ਨੰਬਰ  ਆਰ.ਏ.ਜੇ.3ਡੀ.ਐਕਸ.ਐਕਸ.4ਏ03117476, ਐਚ.ਏ.ਆਰ.3ਡੀ.ਐਕਸਐਕਸ.4ਕੇ03070706  ਤੇ ਇੱਕ ਬਿਨਾਂ ਨੰਬਰ ਵਾਲੀ ਜੇ.ਸੀ.ਬੀ. ਮਸ਼ੀਨ) ਅਤੇ ਸੱਤ ਟਿੱਪਰ ਟਰੱਕਾਂ (ਨੰਬਰ ਪੀ.ਬੀ 02 ਡੀ.ਐਕਸ 5572, ਪੀ.ਬੀ 02 ਈ.ਜੇ 0301, ਪੀ.ਬੀ 02 ਈ.ਸੀ 7695, ਪੀ.ਬੀ 02 ਈ.ਆਰ 7191, ਪੀ.ਬੀ 02 ਈ.ਈ 6944, ਪੀ.ਬੀ 02 ਈ.ਜੇ 0410 ਅਤੇ ਪੀ.ਬੀ 02 ਈ.ਕਿਊ 9399) ਦੀ ਪਛਾਣ ਕੀਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957’ ਦੀ ਧਾਰਾ 21(1) ਤਹਿਤ ਥਾਣਾ ਭਿੰਦੀ ਸੈਦਾਂ ਵਿਖੇ ਐਫ.ਆਈ.ਆਰ. ਨੰਬਰ 0160/2026 ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਜ਼ਮੀਨ ਮਾਲਕਾਂ ਅਤੇ ਵਾਹਨਾਂ/ਮਸ਼ੀਨਾਂ ਦੇ ਮਾਲਕਾਂ ਦੀ ਪਛਾਣ ਕਰਨ ਤੇ ਵੇਰਵਿਆਂ ਦੀ ਪੁਣਛਾਣ ਲਈ ਪੁਲਿਸ ਜਾਂਚ ਜਾਰੀ ਹੈ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਖਣਨ ਵਿਭਾਗ ਲੁਧਿਆਣਾ ਵੱਲੋਂ ਕੀਤੀ ਇੱਕ ਹੋਰ ਕਾਰਵਾਈ ਤਹਿਤ ਸਿੱਧਵਾਂ ਬੇਟ ਖੇਤਰ ਤੋਂ ਆ ਰਹੇ ਰੇਤ ਨਾਲ ਭਰੇ ਇੱਕ ਟਿੱਪਰ ਨੂੰ ਰਾਤ ਸਮੇਂ ਰੋਕ ਕੇ ਚੈੱਕ ਕੀਤਾ ਗਿਆ। ਜਾਂਚ ਦੌਰਾਨ ਪਾਇਆ ਗਿਆ ਕਿ ਵਾਹਨ ’ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ।

ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਖਣਨ ਵਿਭਾਗ ਨੇ ਬਿਨਾਂ ਨੰਬਰ ਵਾਲਾ ਟਿੱਪਰ ਥਾਣਾ ਸਿੱਧਵਾਂ ਬੇਟ ਦੇ ਹਵਾਲੇ ਕੀਤਾ ਅਤੇ ਮਿਤੀ 06-10-2026 ਨੂੰ ਐਫ.ਆਈ.ਆਰ. ਨੰਬਰ 283 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਗੇ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ 6 ਅਕਤੂਬਰ, 2026 ਤੱਕ ਸੂਬੇ ਭਰ ਵਿੱਚ 247 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਨਿਯਮ 74 ਤੇ 75 ਤਹਿਤ 598 ਚਲਾਨ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 7.92 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ, ਜਿਸ ਵਿੱਚੋਂ 7.69 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਸੂਲੀ ਜਾ ਚੁੱਕੀ ਹੈ।

ਕੁਝ ਮੁੱਖ ਜ਼ਿਲ੍ਹਿਆਂ ਦੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 16 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 25 ਚਲਾਨਾਂ ਤਹਿਤ  46.87 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਜਿਸ ਵਿੱਚੋਂ 42.79 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਹੁਸ਼ਿਆਰਪੁਰ ਵਿੱਚ 20 ਐਫ.ਆਈ.ਆਰ. ਅਤੇ 84 ਚਲਾਨ ਦਰਜ ਕੀਤੇ ਗਏ, ਜਿਸ ਵਿੱਚ 129.39 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਅਤੇ 125.81 ਲੱਖ ਰੁਪਏ ਦੀ ਵਸੂਲੀ ਹੋਈ ਜਦਕਿ ਪਠਾਨਕੋਟ ਵਿੱਚ 5 ਐਫ.ਆਈ.ਆਰ. ਅਤੇ 101 ਚਲਾਨ ਦਰਜ ਕੀਤੇ ਗਏ, ਜਿਸ ਵਿੱਚ 176.89 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਪੂਰੀ ਰਕਮ ਵਸੂਲੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਵਿੱਚ ਸਾਰੇ ਜ਼ਿਲ੍ਹਿਆਂ ਨਾਲੋਂ ਵੱਧ 55 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 24 ਚਲਾਨ ਕੀਤੇ ਗਏ, ਜਿਸ ਵਿੱਚ 39.57 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਪੂਰੀ ਰਕਮ ਵਸੂਲੀ ਜਾ ਚੁੱਕੀ ਹੈ। ਐਸ.ਏ.ਐਸ. ਨਗਰ ਵਿੱਚ 27 ਐਫ.ਆਈ.ਆਰ. ਅਤੇ 67 ਚਲਾਨ ਕੀਤੇ ਗਏ ਜਿਸ ਵਿੱਚ 87.95 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਅਤੇ 82.86 ਲੱਖ ਰੁਪਏ ਦੀ ਵਸੂਲੀ ਹੋਈ ਜਦਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 32 ਐਫ.ਆਈ.ਆਰ. ਅਤੇ 30 ਚਲਾਨ ਕੀਤੇ ਗਏ, ਜਿਸ ਵਿੱਚ 52.99 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਅਤੇ 48.91 ਲੱਖ ਰੁਪਏ ਦੀ ਵਸੂਲੀ ਹੋਈ।


-illegalmining-miningdepartment-barinderkumargoyal-punjabmining-punjabgovernment



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨ
ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨ
*ਖੰਨਾ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵੱਲ ਨਵਾਂ ਕਦਮ, ਪ
ਸੀ ਬੀ ਆਈ ਦੀ ਰੇਡ ਵਿਰੁੱਧ ਆਪ ਲੀਡਰਸ਼ਿਪ ਵੱਲੋਂ ਬੀ ਜੇ ਪੀ ਦਫ਼ਤਰ
ਗਮਾਡਾ ’ਤੇ ਈਡੀ ਦੀ ਕਾਰਵਾਈ ਨੂੰ ਹਾਈ ਕੋਰਟ ’ਚ ਚੁਣੌਤੀ, ਈਡੀ ਨੂ
ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰ
*ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕ
ਪ੍ਰਧਾਨ ਮੰਤਰੀ ਮੋਦੀ ਤੋਂ ਪ੍ਰੇਰਣਾ ਲੈ ਕੇ ਦੇਸ਼ ਤੇ ਪੰਜਾਬ ਦੀ ਤ
ਦਹਾਕਿਆਂ ਤੋਂ ਆਪਣੇ ਘਰਾਂ ’ਚ ਵੱਸਦੇ ਪਰਿਵਾਰਾਂ ਨੂੰ ਮਿਲੀ ਮਾਲਕੀ
ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ
*ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘
*ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ
*ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾ
*ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼
ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾ
ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ - ਭਗਵੰਤ ਸਿੰਘ ਮਾ
*ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52277212

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us