ਦਹਾਕਿਆਂ ਤੋਂ ਆਪਣੇ ਘਰਾਂ ’ਚ ਵੱਸਦੇ ਪਰਿਵਾਰਾਂ ਨੂੰ ਮਿਲੀ ਮਾਲਕੀ ਦੀ ਕਾਨੂੰਨੀ ਪਛਾਣ

Oct7,2026 | Jagrati Lahar Bureau | Malerkotla


* ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਪਿੰਡ ਹਕੀਮਪੁਰਾ ਅਤੇ ਮਹਿਬੂਬਪੁਰਾ ਦੇ ਲੋੜਵੰਦ 121 ਪਰਿਵਾਰਾਂ ਨੂੰ ਸੌਂਪੇ ਮਾਲਕਾਨਾ ਹੱਕ
* ‘ਮੇਰਾ ਘਰ ਮੇਰੇ ਨਾਮ’ ਸਕੀਮ ਨਾਲ ਲੋਕਾਂ ਦੀ ਸਾਲਾਂ ਪੁਰਾਣੀ ਉਡੀਕ ਨੂੰ ਮਿਲਿਆ ਅਮਲੀ ਰੂਪ- ਡਾ. ਜਮੀਲ ਉਰ ਰਹਿਮਾਨ
ਮਾਲੇਰਕੋਟਲਾ 07 ਅਕਤੂਬਰ :
                        ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਲਾਗੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ  ਪਿੰਡ ਹਕੀਮਪੁਰਾ ਅਤੇ ਮਹਿਬੂਬਪੁਰਾ ਦੇ ਲੋੜਵੰਦ 121 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪਦਿਆਂ ਮਲਕੀਅਤ ਸਬੰਧੀ ਦਸਤਾਵੇਜ਼ ਵੰਡੇ। ਉਨ੍ਹਾਂ ਦੱਸਿਆ ਕਿ ਅੱਜ ਮਾਨ ਦੇ ਮੁਨਾਫੇ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਦੋਵੇ ਵਿਧਾਨ ਸਭਾ ਹਲਕਿਆਂ ਵਿੱਚ ਕਰੀਬ 316 ਲਾਭਪਾਤਰੀਆਂ ਨੂੰ ਮਾਲਕੀ ਦੀ ਕਾਨੂੰਨੀ ਪਛਾਣ ਪੱਤਰ ਸੋਪੇ ਗਏ ਹਨ । ਜਿਸ ਨਾਲ ਉਨ੍ਹਾਂ ਦਾ ਆਤਮ ਸਨਮਾਨ ਵਧੀਆਂ ਹੈ।
                      ਇਸ ਮੌਕੇ ਸੰਬੋਧਨ ਕਰਦਿਆਂ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਉਨ੍ਹਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ, ਜੋ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ ਪਰ ਉਨ੍ਹਾਂ ਕੋਲ ਆਪਣੇ ਮਕਾਨਾਂ ਦੀ ਮਾਲਕੀ ਸਾਬਤ ਕਰਨ ਵਾਲੇ ਕਾਨੂੰਨੀ ਦਸਤਾਵੇਜ਼ ਨਹੀਂ ਸਨ। ਹੁਣ ਮਲਕੀਅਤ ਦਸਤਾਵੇਜ਼ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਅਤੇ ਮਾਲਕੀ ਦੇ ਅਧਿਕਾਰ ਪ੍ਰਾਪਤ ਹੋਏ ਹਨ।
                        ਉਨ੍ਹਾਂ ਕਿਹਾ ਕਿ ਮਲਕੀਅਤ ਹੱਕ ਪ੍ਰਦਾਨ ਕਰਨ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ, ਨਿਯਮਬੱਧ ਅਤੇ ਤਸਦੀਕ ਦੇ ਆਧਾਰ ’ਤੇ ਨੇਪਰੇ ਚਾੜ੍ਹੀ ਜਾ ਰਹੀ ਹੈ। ਇਸ ਤਹਿਤ ਘਰਾਂ ਦਾ ਸਰਵੇਖਣ, ਮਾਲ ਰਿਕਾਰਡ ਦੀ ਜਾਂਚ, ਜ਼ਮੀਨੀ ਪੱਧਰ ’ਤੇ ਤਸਦੀਕ ਅਤੇ ਲੋੜੀਂਦੀ ਵੇਰੀਫਿਕੇਸ਼ਨ ਤੋਂ ਬਾਅਦ ਯੋਗ ਪਰਿਵਾਰਾਂ ਨੂੰ ਮਲਕੀਅਤ ਦਸਤਾਵੇਜ਼ ਜਾਰੀ ਕੀਤੇ ਜਾ ਰਹੇ ਹਨ।
                        ਵਿਧਾਇਕ ਨੇ ਕਿਹਾ ਕਿ ਮਾਲਕੀ ਦਾ ਹੱਕ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਵਧੇਰੇ ਸੁਰੱਖਿਆ ਮਿਲੇਗੀ ਅਤੇ ਉਹ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਹੋਰ ਸੁਖਾਲੇ ਢੰਗ ਨਾਲ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਲੋਕਾਂ ਲਈ ਸਿਰਫ਼ ਕਾਗਜ਼ ਦਾ ਟੁਕੜਾ ਨਹੀਂ, ਸਗੋਂ ਉਨ੍ਹਾਂ ਦੇ ਸਾਲਾਂ ਤੋਂ ਵੱਸਦੇ ਘਰ ਨਾਲ ਜੁੜੇ ਕਾਨੂੰਨੀ ਹੱਕ ਅਤੇ ਸੁਰੱਖਿਆ ਦੀ ਪਛਾਣ ਹਨ।
                        ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣ ਅਤੇ ਸਰਕਾਰੀ ਸੇਵਾਵਾਂ ਨੂੰ ਪਾਰਦਰਸ਼ੀ ਤੇ ਲੋਕ-ਪੱਖੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਨਾਲ ਸਬੰਧਤ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
                              ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਮਲਕੀਅਤ ਦਸਤਾਵੇਜ਼ ਪ੍ਰਾਪਤ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਪਛਾਣ ਅਤੇ ਭਵਿੱਖ ਲਈ ਵਧੇਰੇ ਸੁਰੱਖਿਆ ਮਿਲੀ ਹੈ।
             ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਬਲਾਕ ਸੰਮਤੀ ਸੰਤੋਖ ਸਿੰਘ, ਚੇਅਰਮੈਨ ਹਰਬੰਸ ਸਿੰਘ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾਂ, ਕੁਆਰਡੀਨੇਟਰ ਬੀ.ਸੀ ਵਿੰਗ ਅਬਦੁਲ ਸਤਾਰ, ਨੰਬਰਦਾਰ ਇਕਬਾਲ,  ਰਮਨ ਖੱਟੜਾ, ਹਾਜਰ ਸਨ।

-amritsarpolice-illegalarmsnetwork-punjabpolice-armsact-gauravyadav



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨ
ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨ
*ਖੰਨਾ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵੱਲ ਨਵਾਂ ਕਦਮ, ਪ
ਸੀ ਬੀ ਆਈ ਦੀ ਰੇਡ ਵਿਰੁੱਧ ਆਪ ਲੀਡਰਸ਼ਿਪ ਵੱਲੋਂ ਬੀ ਜੇ ਪੀ ਦਫ਼ਤਰ
ਗਮਾਡਾ ’ਤੇ ਈਡੀ ਦੀ ਕਾਰਵਾਈ ਨੂੰ ਹਾਈ ਕੋਰਟ ’ਚ ਚੁਣੌਤੀ, ਈਡੀ ਨੂ
ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰ
*ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕ
ਪ੍ਰਧਾਨ ਮੰਤਰੀ ਮੋਦੀ ਤੋਂ ਪ੍ਰੇਰਣਾ ਲੈ ਕੇ ਦੇਸ਼ ਤੇ ਪੰਜਾਬ ਦੀ ਤ
ਦਹਾਕਿਆਂ ਤੋਂ ਆਪਣੇ ਘਰਾਂ ’ਚ ਵੱਸਦੇ ਪਰਿਵਾਰਾਂ ਨੂੰ ਮਿਲੀ ਮਾਲਕੀ
ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ
*ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘
*ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ
*ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾ
*ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼
ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾ
ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ - ਭਗਵੰਤ ਸਿੰਘ ਮਾ
*ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52277214

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us