*ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ*

Oct7,2026 | Jagrati Lahar Bureau | Chandigarh



*ਦੱਖਣੀ ਅਫਰੀਕਾ ਵਿੱਚ ਹੋਈ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ*

ਚੰਡੀਗੜ੍ਹ, 7 ਅਕਤੂਬਰ :

ਜਮਹੂਰੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀਆਂ ਨਾਲ ਰਾਬਤੇ ਦੀ ਗੰਢਾਂ ਹੋਰ ਪੀਡੀਆਂ ਕਰਨ ਦੇ ਉਦੇਸ਼ ਨਾਲ ਕੀਤੇ ਅੰਤਰਰਾਸ਼ਟਰੀ ਦੌਰਿਆਂ ਤੋਂ ਬਾਅਦ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਮੁੜ ਵਤਨ ਪਰਤ ਆਏ ਹਨ।

ਆਪਣੇ ਵਿਦੇਸ਼ੀ ਦੌਰੇ ਬਾਰੇ ਦੱਸਦਿਆਂ ਸਪੀਕਰ ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬੇਸ਼ਕੀਮਤੀ ਫ਼ਲਸਫ਼ੇ ਦਾ ਜ਼ਿਕਰ ਕੀਤਾ। ਉਨ੍ਹਾਂ ਉਸ ਇਤਿਹਾਸਕ ਬਿਰਤਾਂਤ ਨੂੰ ਯਾਦ ਕੀਤਾ ਜਦੋਂ ਗੁਰੂ ਜੀ ਨੇ ਬੁਰੇ ਲੋਕਾਂ ਨੂੰ ‘ਇੱਥੇ ਹੀ ਵਸਦੇ ਰਹਿਣ’ ਅਤੇ ਚੰਗੇ ਲੋਕਾਂ ਨੂੰ ‘ ਉੱਜੜ ਜਾਣ’ ਲਈ ਕਿਹਾ ਸੀ। ਜਦੋਂ ਭਾਈ ਮਰਦਾਨਾ ਜੀ ਨੇ ਇਸ ਗੁੱਝੀ ਰਮਜ਼ ਬਾਰੇ ਪੁੱਛਿਆ ਤਾਂ ਗੁਰੂ ਜੀ ਨੇ ਸਮਝਾਇਆ ਕਿ ਜੇਕਰ ਬੁਰੇ ਲੋਕ ਇੱਕ ਥਾਂ ’ਤੇ ਟਿਕੇ ਰਹਿੰਦੇ ਹਨ ਤਾਂ ਉਨ੍ਹਾਂ ਦੇ ਮੰਦੇ ਕੰਮ ਉੱਥੋਂ ਤੱਕ ਹੀ ਸੀਮਤ ਰਹਿੰਦੇ ਹਨ, ਜਦਕਿ ਚੰਗੇ ਲੋਕ ਜਿੱਥੇ ਵੀ ਜਾਂਦੇ ਹਨ, ਆਪਣੇ ਨਾਲ ਨੇਕੀ, ਭਲਾਈ ਅਤੇ ਸੇਵਾ-ਭਾਵਨਾ ਲੈ ਜਾਂਦੇ ਹਨ।

ਸਪੀਕਰ ਸੰਧਵਾਂ ਨੇ ਕਿਹਾ, ‘‘ਇਸ ਮਹਾਨ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਕੇ, ਪੰਜਾਬ ਦੇ ਧੀਆਂ-ਪੁੱਤ ਅੱਜ ਆਪਣੀ ਮਿਹਨਤ, ਹੁਨਰ ਅਤੇ ਜਜ਼ਬੇ ਸਦਕਾ ਦੁਨੀਆ ਦੇ ਹਰ ਕੋਨੇ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ। ਜਿੱਥੇ ਵੀ ਕੋਈ ਪੰਜਾਬੀ ਵੱਸਦਾ ਹੈ, ਉਹ ਸਾਡੀ ਭਾਸ਼ਾ, ਸੱਭਿਆਚਾਰ, ਵਿਰਾਸਤ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਨਾਲ ਰੱਖਦਾ ਹੈ ਅਗਾਂਹ ਵੀ ਤੋਰਦਾ  ਹੈ।’’

ਇਸ ਅੰਤਰਰਾਸ਼ਟਰੀ ਦੌਰੇ ਦਾ ਉਦੇਸ਼ ਵੱਖ-ਵੱਖ ਦੇਸ਼ਾਂ ਦੀਆਂ ਸੰਸਦੀ ਪ੍ਰਣਾਲੀਆਂ, ਲੋਕਤੰਤਰੀ ਢਾਂਚਿਆਂ ਅਤੇ ਕੰਮਕਾਜ ਦੇ ਤਰੀਕਿਆਂ ਨੂੰ ਸਮਝਣ ਦੇ ਨਾਲ- ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਨਾਲ ਜੁੜ ਕੇ ਉਨ੍ਹਾਂ ਦੀਆਂ ਲੋੜਾਂ, ਭਾਵਨਾਵਾਂ ਅਤੇ ਚਿੰਤਾਵਾਂ ਨੂੰ ਸਮਝਣਾ ਸੀ।

*ਅੰਤਰਰਾਸ਼ਟਰੀ ਦੌਰੇ ਦੇ ਮੁੱਖ ਅੰਸ਼ :*

*ਬਰਲਿਨ, ਜਰਮਨੀ:* ਖੇਤਰੀ ਮੁੱਦਿਆਂ ਅਤੇ ਪਰਵਾਸੀ ਭਾਰਤੀਆਂ ਦੀਆਂ ਆਸਾਂ-ਉਮੀਦਾਂ ’ਤੇ ਚਰਚਾ ਕਰਨ ਲਈ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।

*ਕੁਆਲਾਲੰਪੁਰ, ਮਲੇਸ਼ੀਆ:* ਪੰਜਾਬ ਨਾਲ ਭਾਵਨਾਤਮਕ, ਸੱਭਿਆਚਾਰਕ ਅਤੇ ਸਮਾਜਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਸਿੱਖ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਕੀਤੀ।

*ਪੇਨਾਂਗ, ਮਲੇਸ਼ੀਆ:* ਪੰਜਾਬੀ ਭਾਈਚਾਰੇ ਦੀ ਭਲਾਈ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਮੁੱਖ ਮੰਤਰੀ ਸ੍ਰੀ ਚੋ ਕੋਨ ਯੇਓ  ਅਤੇ ਉੱਪ ਮੁੱਖ ਮੰਤਰੀ ਜਗਦੀਪ ਸਿੰਘ ਦਿਉ ਨਾਲ ਮੁਲਾਕਾਤ ਕੀਤੀ।

*ਦੱਖਣੀ ਅਫ਼ਰੀਕਾ:* 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸ਼ਿਰਕਤ ਕੀਤੀ , ਜਿਸ ਵਿੱਚ ਲੋਕਤੰਤਰੀ ਸਿਧਾਂਤਾਂ, ਸੰਸਦੀ ਢਾਂਚੇ ਅਤੇ ਵਿਸ਼ਵਵਿਆਪੀ ਨੁਮਾਇੰਦਿਆਂ ਨਾਲ ਅੰਤਰਰਾਸ਼ਟਰੀ ਸਹਿਯੋਗ ਬਾਰੇ ਚਰਚਾ ਕੀਤੀ ਗਈ।

*ਕੈਨੇਡਾ ਅਤੇ ਹੋਰ ਦੇਸ਼:* ਪੰਜਾਬ ਦੇ ਵਿਕਾਸ ਅਤੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ’ਤੇ ਕੇਂਦ੍ਰਿਤ ਕਈ ਭਾਈਚਾਰਕ ਸਮਾਗਮਾਂ ਅਤੇ ਉੱਚ-ਪੱਧਰੀ ਮੀਟਿੰਗਾਂ ਵਿੱਚ ਹਿੱਸਾ ਲਿਆ।

ਇਨ੍ਹਾਂ ਦੇਸ਼ਾਂ ਵਿੱਚ, ਮੁੱਖ ਵਿਚਾਰ-ਵਟਾਂਦਰੇ ਜਿਨ੍ਹਾਂ ਮੁੱਖ ਮੁੱਦਿਆਂ ’ਤੇ ਕੇਂਦ੍ਰਿਤ ਸਨ, ਉਨ੍ਹਾਂ ਵਿੱਚ ਪੰਜਾਬ ਵਿੱਚ ਨਿਵੇਸ਼ ਅਤੇ ਰੁਜ਼ਗਾਰ ਨੂੰ ਵਧਾਉਣਾ, ਉਦਯੋਗਿਕ ਅਤੇ ਵਪਾਰਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ, ਸਿੱਧੀ ਅੰਤਰਰਾਸ਼ਟਰੀ ਉਡਾਣ ਸੰਪਰਕ ਦਾ ਵਿਸਥਾਰ ਕਰਨਾ ਅਤੇ ਸੂਬੇ ਦੀ ਤਰੱਕੀ ਵਿੱਚ ਆਲਮੀ ਪ੍ਰਵਾਸੀਆਂ ਦੀ ਸਰਗਰਮ ਭਾਗੀਦਾਰੀ  ਸ਼ਾਮਲ ਹੈ।

ਸਪੀਕਰ ਸੰਧਵਾਂ ਨੇ ਕਿਹਾ,‘‘ਵਿਦੇਸ਼ਾਂ ਵਿੱਚ ਰਹਿ ਰਿਹਾ ਪੰਜਾਬੀ ਭਾਈਚਾਰਾ ਸਾਡੀ ਵਿਰਾਸਤ ਅਤੇ ਸੱਭਿਆਚਾਰ ਦਾ ਅਨਮੋਲ ਹਿੱਸਾ ਹੈ।’’ ਉਨ੍ਹਾਂ ਕਿਹਾ, ‘‘ਮੈਂ ਇਸ ਦੌਰੇ ਵਿੱਚ ਹੋਏ ਤਜ਼ਰਬਿਆਂ, ਵਿਚਾਰਾਂ ਅਤੇ ਰਣਨੀਤਕ ਸੰਪਰਕਾਂ ਨੂੰ ਪੰਜਾਬ ਦੇ ਹਿੱਤਾਂ ਲਈ ਸੁਚੱਜੇ ਰੂਪ ਵਿੱਚ ਵਰਤਣ ਲਈ ਆਪਣੇ ਵਤਨ ਵਾਪਸ ਆਇਆ ਹਾਂ। ਸਾਡੇ ਯਤਨ ਤਿੰਨ ਨਿਰੰਤਰ ਉਦੇਸ਼ਾਂ ’ਤੇ ਬਹੁਤ ਜ਼ਿਆਦਾ ਕੇਂਦ੍ਰਿਤ ਹੋਣਗੇ: ਵਿਦੇਸ਼ਾਂ ਵਿੱਚ ਪੰਜਾਬ ਦੀ ਆਵਾਜ਼ ਨੂੰ ਬੁਲੰਦ ਰੱਖਣਾ, ਪ੍ਰਵਾਸੀਆਂ ਨਾਲ ਡੂੰਘੇ ਸਬੰਧ ਬਣਾਈ ਰੱਖਣਾ ਅਤੇ ਦੇਸ਼ ਲਈ ਬਿਹਤਰੀ ਅਤੇ ਖੁਸ਼ਹਾਲੀ ਲਿਆਉਣਾ।’’

-speakersandhwan-punjabpolitics-punjabassembly-publicservice-punjabnews



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨ
ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨ
*ਖੰਨਾ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵੱਲ ਨਵਾਂ ਕਦਮ, ਪ
ਸੀ ਬੀ ਆਈ ਦੀ ਰੇਡ ਵਿਰੁੱਧ ਆਪ ਲੀਡਰਸ਼ਿਪ ਵੱਲੋਂ ਬੀ ਜੇ ਪੀ ਦਫ਼ਤਰ
ਗਮਾਡਾ ’ਤੇ ਈਡੀ ਦੀ ਕਾਰਵਾਈ ਨੂੰ ਹਾਈ ਕੋਰਟ ’ਚ ਚੁਣੌਤੀ, ਈਡੀ ਨੂ
ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰ
*ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕ
ਪ੍ਰਧਾਨ ਮੰਤਰੀ ਮੋਦੀ ਤੋਂ ਪ੍ਰੇਰਣਾ ਲੈ ਕੇ ਦੇਸ਼ ਤੇ ਪੰਜਾਬ ਦੀ ਤ
ਦਹਾਕਿਆਂ ਤੋਂ ਆਪਣੇ ਘਰਾਂ ’ਚ ਵੱਸਦੇ ਪਰਿਵਾਰਾਂ ਨੂੰ ਮਿਲੀ ਮਾਲਕੀ
ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ
*ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘
*ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ
*ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾ
*ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼
ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾ
ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ - ਭਗਵੰਤ ਸਿੰਘ ਮਾ
*ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52277231

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us