ਗਮਾਡਾ ’ਤੇ ਈਡੀ ਦੀ ਕਾਰਵਾਈ ਨੂੰ ਹਾਈ ਕੋਰਟ ’ਚ ਚੁਣੌਤੀ, ਈਡੀ ਨੂੰ ਨੋਟਿਸ
Oct7,2026
| Gurvinder Singh Mohali | Sas Nagar (mohali)
15 ਦਿਨਾਂ ’ਚ ਜਵਾਬ ਤਲਬ, 28 ਅਕਤੂਬਰ ਨੂੰ ਮੁੜ ਹੋਵੇਗੀ ਸੁਣਵਾਈ
50 ਘੰਟਿਆਂ ਦੀ ਤਲਾਸ਼ੀ ਤੇ ਰਿਕਾਰਡ ਜ਼ਬਤੀ ਦਾ ਮਾਮਲਾ ਅਦਾਲਤ ਪੁੱਜਿਆ
ਚੰਡੀਗੜ੍ਹ, 7 ਅਕਤੂਬਰ (ਗੁਰਵਿੰਦਰ ਸਿੰਘ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ਤੇ ਸੁਣਵਾਈ ਉਪਰੰਤ ਈ ਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਈ ਡੀ ਨੂੰ ਇਸ ਮਾਮਲੇ ਤੇ 15 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਵੇਗੀ। ਈ ਡੀ ਵਲੋਂ ਅੰਜ ਅਦਾਲਤ ਵਿੱਚ ਜਵਾਬ ਦੇਣ ਲਈ ਲਈ ਦੋ ਹਫ਼ਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ ਸੀ।
ਪੰਜਾਬ ਸਰਕਾਰ ਨੇ ਈ ਡੀ ਵੱਲੋਂ 22 ਤੋਂ 24 ਸਤੰਬਰ ਤੱਕ ਗਮਾਡਾ ਦਫ਼ਤਰ ਦੀ ਤਲਾਸ਼ੀ ਅਤੇ ਜਾਂਚ ਨੂੰ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ਨੂੰ 'ਜ਼ਰੂਰੀ ਸੁਣਵਾਈ ਵਾਲੀ ਸੂਚੀ' ਵਿੱਚ ਦਰਜ ਕੀਤਾ ਗਿਆ ਸੀ ਅਤੇ ਅੱਜ ਇਸ ਮਾਮਲੇ ਤੇ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਪਟੀਸ਼ਨ ਵਿੱਚ ਭਾਰਤ ਸਰਕਾਰ ਅਤੇ ਈ ਡੀ ਤੋਂ ਇਲਾਵਾ ਹੋਰਨਾਂ ਨੂੰ ਵੀ ਧਿਰ ਬਣਾਇਆ ਹੈ।
ਪਟੀਸ਼ਨ ਵਿੱਚ ਕਿਹਤਾ ਗਿਆ ਹੈ ਕਿ ਇਹ ਜਾਂਚ ‘ਤਿਰੁਪਤੀ ਇਨਫ਼ਰਾ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ' ਦੇ ਪ੍ਰਮੋਟਰਾਂ ਨਾਲ ਸਬੰਧਤ 238 ਕਰੋੜ ਰੁਪਏ ਦੇ ਕਥਿਤ ਬੈਂਕ ਘੁਟਾਲੇ ਬਾਰੇ ਸੀ ਬੀ ਆਈ ਦੀ ਐਫ਼ ਆਈ ਆਰ ਦੇ ਆਧਾਰ ਤੇ ਸ਼ੁਰੂ ਕੀਤੀ ਗਈ ਦੱਸੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਕਿਸੇ ਅਧਿਕਾਰੀ ਅਤੇ ਨਾ ਹੀ ਕਿਸੇ ਗਮਾਡਾ ਅਧਿਕਾਰੀ ਦਾ ਨਾਂ ਹੈ।
ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਤਲਾਸ਼ੀ ਅਤੇ ਸਰਵੇਖਣ ਦੀਆਂ ਮਨਜ਼ੂਰੀਆਂ ਰੱਦ ਕੀਤੀਆਂ ਜਾਣ। ਈ ਡੀ ਵੱਲੋਂ ਕਾਪੀ ਕੀਤੇ ਡਾਟੇ ਦੀ ਵਰਤੋਂ ਤੇ ਵੀ ਰੋਕ ਦੀ ਗੱਲ ਕਹੀ ਗਈ ਹੈ।
ਪਟੀਸ਼ਨ ਵਿੱਚ ਈਡੀ ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਸੀਨੀਅਰ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਰੱਖੇ ਜਾਣ ਦੀ ਵੀ ਦਲੀਲ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ 22 ਤੋਂ 24 ਸਤੰਬਰ ਤੱਕ ਗਮਾਡਾ ਦਫ਼ਤਰ ਦੀ ਈਡੀ ਵੱਲੋਂ 50 ਘੰਟੇ ਦੇ ਕਰੀਬ ਤਲਾਸ਼ੀ ਲਈ ਗਈ ਸੀ ਅਤੇ ਦਫ਼ਤਰੀ ਰਿਕਾਰਡ ਦੇ 30 ਤੋਂ ਵੱਧ ਬੈਗ ਜ਼ਬਤ ਕੀਤੇ ਗਏ ਸਨ।
ਇਸ ਦੌਰਾਨ ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਫ਼ੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦਾ ਡਾਟਾ ਕਾਪੀ ਕੀਤਾ ਗਿਆ मी।
-gmada-edaction-punjabhighcourt-ednotice-punjabnews