*ਖੰਨਾ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵੱਲ ਨਵਾਂ ਕਦਮ, ਪੇਂਟਿੰਗਾਂ ਰਾਹੀਂ ਬੱਚਿਆਂ ਨੇ ਦਿੱਤਾ ਰੰਗਲਾ ਪੰਜਾਬ ਬਣਾਉਣ ਦਾ ਸੁਨੇਹਾ*

Oct7,2026 | Ravinder Singh Dhillon | Khanna



*-ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਯਤਨਾਂ ਸਦਕਾ ਕਰਾਏ ਗਏ ਪੇਟਿੰਗ ਮੁਕਾਬਲੇ
 ਬੱਚਿਆਂ ਦੀ ਕਲਾ ਨੇ ਨਸ਼ਿਆਂ ਖਿਲਾਫ ਦਿੱਤਾ ਮਜ਼ਬੂਤ ਸੰਦੇਸ਼* 

ਖੰਨਾ, 07 ਅਕਤੂਬਰ: ( ਰਵਿੰਦਰ ਢਿੱਲੋਂ) 

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਖੰਨਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਏ.ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਾਂਝ ਟੀਮ ਵੱਲੋਂ ਕਰਵਾਏ ਗਏ, ਜਿਸ ਵਿੱਚ ਸਕੂਲੀ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀਆਂ ਪੇਂਟਿੰਗਾਂ ਰਾਹੀਂ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।

ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਬੱਚਿਆਂ ਵੱਲੋਂ ਬਣਾਈਆਂ ਗਈਆਂ ਪੇਂਟਿੰਗਾਂ ਨੂੰ ਦੇਖਿਆ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਐਸ.ਐਸ.ਪੀ ਦੀ ਮੌਜੂਦਗੀ ਨਾਲ ਬੱਚਿਆਂ ਵਿੱਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਦੌਰਾਨ ਗੱਲਬਾਤ ਕਰਦਿਆਂ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਅਤੇ ਬਹੁਪੱਖੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰੀ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਨਸ਼ੇ ਦੀ ਮਾੜੀ ਆਦਤ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਸ ਵਿੱਚ ਸਮਾਜ ਦੇ ਹਰ ਵਰਗ ਦੀ ਭੂਮਿਕਾ ਜ਼ਰੂਰੀ ਹੈ। ਖਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸੇ ਮਕਸਦ ਨਾਲ ਖੰਨਾ ਪੁਲਿਸ ਵੱਲੋਂ ਸਕੂਲਾਂ ਅਤੇ ਹੋਰ ਥਾਵਾਂ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਐਸ.ਐਸ.ਪੀ ਨੇ ਕਿਹਾ ਕਿ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਮਕਸਦ ਬੱਚਿਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਰਾਹੀਂ ਸਮਾਜ ਤੱਕ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਸੁਨੇਹਾ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਹੀ ਆਉਣ ਵਾਲੇ ਪੰਜਾਬ ਦੀ ਤਸਵੀਰ ਤਿਆਰ ਕਰੇਗੀ। ਜੇਕਰ ਬੱਚੇ ਅੱਜ ਤੋਂ ਹੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਇੱਕ ਅਜਿਹੇ ਪੰਜਾਬ ਦਾ ਆਨੰਦ ਮਾਣੇ, ਜਿੱਥੇ ਨਸ਼ਿਆਂ ਦੀ ਥਾਂ ਖੇਡਾਂ, ਸਿੱਖਿਆ, ਸੱਭਿਆਚਾਰ ਅਤੇ ਤੰਦਰੁਸਤੀ ਨੂੰ ਤਰਜੀਹ ਮਿਲੇ। ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ।

ਪੇਂਟਿੰਗ ਮੁਕਾਬਲੇ ਵਿੱਚ ਬੱਚਿਆਂ ਨੇ ਆਪਣੀਆਂ ਕਲਾਕ੍ਰਿਤੀਆਂ ਰਾਹੀਂ ਨਸ਼ਿਆਂ ਦੇ ਨੁਕਸਾਨ, ਨਸ਼ਾ ਮੁਕਤ ਸਮਾਜ ਅਤੇ ਸਿਹਤਮੰਦ ਪੰਜਾਬ ਦਾ ਸੁਨੇਹਾ ਦਿੱਤਾ। ਕਈ ਪੇਂਟਿੰਗਾਂ ਵਿੱਚ ਬੱਚਿਆਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।

ਅੰਤ ਵਿੱਚ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੇਂਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਭਾਗ ਲੈਣਾ ਵੀ ਆਪਣੇ ਆਪ ਵਿੱਚ ਇੱਕ ਉਪਲਬਧੀ ਹੈ ਅਤੇ ਬੱਚਿਆਂ ਵੱਲੋਂ ਦਿੱਤਾ ਗਿਆ ਨਸ਼ਾ ਵਿਰੋਧੀ ਸੁਨੇਹਾ ਸਮਾਜ ਲਈ ਪ੍ਰੇਰਣਾਦਾਇਕ ਹੈ।
ਇਸ ਸਮੇ ਗੱਬਰ ਸਿੰਘ ਡੀ ਐੱਸ ਪੀ, ਰਾਜਵੰਤ ਕੌਰ ਇੰਸਪੈਕਟਰ ਆਪਣੀ ਟੀਮ ਸਮੇਤ ਹਾਜ਼ਰ ਸਨ 

-khannapolice-drugawareness-yudhnasheanvirudh-ranglapunjab-punjabpolice



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨ
ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨ
*ਖੰਨਾ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵੱਲ ਨਵਾਂ ਕਦਮ, ਪ
ਸੀ ਬੀ ਆਈ ਦੀ ਰੇਡ ਵਿਰੁੱਧ ਆਪ ਲੀਡਰਸ਼ਿਪ ਵੱਲੋਂ ਬੀ ਜੇ ਪੀ ਦਫ਼ਤਰ
ਗਮਾਡਾ ’ਤੇ ਈਡੀ ਦੀ ਕਾਰਵਾਈ ਨੂੰ ਹਾਈ ਕੋਰਟ ’ਚ ਚੁਣੌਤੀ, ਈਡੀ ਨੂ
ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰ
*ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕ
ਪ੍ਰਧਾਨ ਮੰਤਰੀ ਮੋਦੀ ਤੋਂ ਪ੍ਰੇਰਣਾ ਲੈ ਕੇ ਦੇਸ਼ ਤੇ ਪੰਜਾਬ ਦੀ ਤ
ਦਹਾਕਿਆਂ ਤੋਂ ਆਪਣੇ ਘਰਾਂ ’ਚ ਵੱਸਦੇ ਪਰਿਵਾਰਾਂ ਨੂੰ ਮਿਲੀ ਮਾਲਕੀ
ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ
*ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘
*ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ
*ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾ
*ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼
ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾ
ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ - ਭਗਵੰਤ ਸਿੰਘ ਮਾ
*ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52277245

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us