ਚੰਡੀਗੜ੍ਹ ਈਸੀ ਦਫ਼ਤਰ ਬਾਹਰ ਸੀਜੇਪੀ ਦੇ ਸਮਰਥਨ 'ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ 'ਆਪ', ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ

Oct9,2026 | Jagrati Lahar Bureau | Chandigarh


 
ਸੀਈਸੀ ਗਿਆਨੇਸ਼ ਕੁਮਾਰ ਖ਼ਿਲਾਫ਼ ਚੰਡੀਗੜ੍ਹ ਵਿਖੇ ਸੀਜੇਪੀ ਦੇ ਪ੍ਰਦਰਸ਼ਨ 'ਚ ਸ਼ਾਮਲ ਹੋ ਸਕਦੇ ਹਨ ਕਈ 'ਆਪ' ਆਗੂ
 
ਸਾਡੀ ਵੋਟ ਸਾਡਾ ਅਧਿਕਾਰ ਹੈ, ਕਿਸੇ ਦੀ ਨਿੱਜੀ ਜਾਇਦਾਦ ਨਹੀਂ ਜਿਸ ਨੂੰ ਕੋਈ ਵੀ ਚੋਰੀ ਕਰ ਲਵੇ: ਮਨੀਸ਼ ਸਿਸੋਦੀਆ
 
ਦੇਸ਼ ਅਤੇ ਲੋਕਤੰਤਰ ਨੂੰ ਬਚਾਉਣ ਲਈ ਸੀਜੇਪੀ ਦਾ ਪ੍ਰਦਰਸ਼ਨ ਜ਼ਰੂਰੀ: ਅਮਨ ਅਰੋੜਾ
 
ਵੋਟ ਦੇ ਅਧਿਕਾਰ ਦੀ ਰਾਖੀ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ: ਹਰਪਾਲ ਸਿੰਘ ਚੀਮਾ
 
ਲੋਕਤੰਤਰ ਵਿੱਚ ਚੋਣਾਂ ਵਿੱਚ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ: ਡਾ. ਬਲਜੀਤ ਕੌਰ
 
'ਵੋਟ-ਚੋਰੀ' ਖ਼ਿਲਾਫ਼ ਸਭ ਨੂੰ ਸੜਕਾਂ 'ਤੇ ਆਉਣਾ ਪਵੇਗਾ: ਬਲਤੇਜ ਪੰਨੂ
 
ਚੰਡੀਗੜ੍ਹ 9 ਅਕਤੂਬਰ
 
ਆਮ ਆਦਮੀ ਪਾਰਟੀ (ਆਪ) 'ਵੋਟ-ਚੋਰੀ' ਅਤੇ ਵਿਸ਼ੇਸ਼ ਸੰਘਣੀ ਸੋਧ (ਐਸ ਮਆਈਆਰ) ਪ੍ਰਕਿਰਿਆ ਵਿੱਚ ਕਥਿਤ ਅਨਿਯਮਿਤਤਾਵਾਂ ਵਿਰੁੱਧ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੀ ਮੁਹਿੰਮ ਦੇ ਸਮਰਥਨ ਵਿੱਚ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੀਆਂ ਨੌਜਵਾਨ ਜਥੇਬੰਦੀਆਂ ਨੂੰ ਆਪਣਾ ਸਮਰਥਨ ਦੇਵੇਗੀ। ਪੰਜਾਬ ਪ੍ਰਭਾਰੀ ਮਨੀਸ਼ ਸਿਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮੇਤ ਕਈ 'ਆਪ' ਆਗੂ, ਹੋਰ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨ ਜਥੇਬੰਦੀਆਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਸਕਦੇ ਹਨ।
 
'ਆਪ' ਪੰਜਾਬ ਪ੍ਰਭਾਰੀ ਮਨੀਸ਼ ਸਿਿਸੋਦੀਆ ਨੇ ਕਿਹਾ, "ਸਾਡੀ ਵੋਟ ਸਾਡੀ ਹੈ। ਇਹ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ ਕਿ ਜਦੋਂ ਚਾਹੇ ਖੋਹ ਲਈ ਜਾਵੇ ਜਾਂ ਆਪਣੀ ਮਰਜ਼ੀ ਨਾਲ ਚੋਰੀ ਕਰ ਲਈ ਜਾਵੇ।"
 
ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਆਪਣੀ ਸ਼ਮੂਲੀਅਤ ਦਾ ਐਲਾਨ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਮੈਂ ਵੀ ਸੀਜੇਪੀ ਦੇ ਸਮਰਥਨ ਵਿੱਚ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਵਾਂਗਾ। ਵੋਟਾਂ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਭ ਨੂੰ ਸੜਕਾਂ 'ਤੇ ਆਉਣਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।"
 
'ਆਪ' ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਸਾਡੀ ਵੋਟ ਸਾਡੀ ਹੈ। ਇਹ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ ਕਿ ਜਦੋਂ ਚਾਹੇ ਲੈ ਲਈ ਜਾਵੇ ਜਾਂ ਜਦੋਂ ਚਾਹੇ ਚੋਰੀ ਕਰ ਲਈ ਜਾਵੇ।"
 
ਪ੍ਰਦਰਸ਼ਨ ਦੀ ਅਹਿਮੀਅਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, "ਦੇਸ਼ ਅਤੇ ਲੋਕਤੰਤਰ ਦੀ ਰਾਖੀ ਲਈ ਸੀਜੇਪੀ ਵੱਲੋਂ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਬਹੁਤ ਮਹੱਤਵਪੂਰਨ ਹੈ। 'ਵੋਟ-ਚੋਰੀ' ਕਰਨ ਵਾਲਿਆਂ ਖ਼ਿਲਾਫ਼ ਸਾਰਿਆਂ ਨੂੰ ਸੜਕਾਂ 'ਤੇ ਉਤਰਨਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।"
 
ਸਨੀਅਰ 'ਆਪ' ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, "ਸਾਡੀ ਵੋਟ ਸਾਡਾ ਅਧਿਕਾਰ ਹੈ, ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ।"
 
ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੰਦਿਆਂ ਉਨ੍ਹਾਂ ਕਿਹਾ, "ਭਾਜਪਾ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਡੇ ਵੋਟ ਦੇ ਅਧਿਕਾਰਾਂ 'ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ CJP ਵੱਲੋਂ ਦਿੱਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਸਮਰਥਨ ਵਿੱਚ, ਅਸੀਂ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਧਰਨਾ ਦੇਵਾਂਗੇ।"
 
ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, "ਵੋਟ ਸਾਡੇ ਲੋਕਤੰਤਰ ਦੀ ਨੀਂਹ ਹੈ, ਅਤੇ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੈਂ ਵੀ ਵੋਟ ਦੇ ਅਧਿਕਾਰ ਦੀ ਰਾਖੀ ਲਈ ਸੀਜੇਪੀ ਦੇ ਸਮਰਥਨ 'ਚ ਭਲਕੇ ਚੰਡੀਗੜ੍ਹ 'ਚ ਆਵਾਜ਼ ਬੁਲੰਦ ਕਰਾਂਗੀ।"
 
'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਹਰ ਕਿਸੇ ਨੂੰ ਆਪਣੀ ਜ਼ਿੰਮੇਵਾਰੀ ਪਛਾਣਨੀ ਚਾਹੀਦੀ ਹੈ ਅਤੇ 'ਵੋਟ-ਚੋਰੀ' ਕਰਨ ਵਾਲੇ ਚੋਣ ਕਮਿਸ਼ਨ ਨੂੰ ਹਟਾਉਣ ਲਈ ਸੜਕਾਂ 'ਤੇ ਆਉਣਾ ਚਾਹੀਦਾ ਹੈ। ਮੈਂ ਵੀ ਭਲਕੇ 'ਕਾਕਰੋਚ ਜਨਤਾ ਪਾਰਟੀ' ਦੇ ਸਮਰਥਨ ਵਿੱਚ ਸ਼ਾਮਲ ਹੋਵਾਂਗਾ ਤਾਂ ਜੋ ਲੋਕਤੰਤਰ ਦੀ ਰਾਖੀ ਕੀਤੀ ਜਾ ਸਕੇ।"
 

Aam-Aadmi-Party-Punjab-News-



TOP HEADLINES


ਚੰਡੀਗੜ੍ਹ ਈਸੀ ਦਫ਼ਤਰ ਬਾਹਰ ਸੀਜੇਪੀ ਦੇ ਸਮਰਥਨ 'ਚ ਨੌਜਵਾਨ ਜਥੇਬ
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀ
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿ
*ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦ
*ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ਯੁੱਧ ਨਸ਼
‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕ
ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਮੁੱਚੇ ਸਮਾਜ ਦੀ
*ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱ
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਓਬੀਸੀ ਮੋਰਚਾ ਅਦਾ ਕਰੇ
ਭਾਰਤੀ ਲੋਕਤੰਤਰਿਕ ਪ੍ਰਣਾਲੀ ਦੀ ਪਵਿੱਤਰਤਾ ਬਚਾਏ ਰੱਖਣ ਲਈ ਮੁੱਖ
*ਗਲਾਡਾ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ,
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
*ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋ
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿ
*40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇ
*ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000
ਖੰਨਾ ਪੁਲਿਸ ਨੇ 15 ਲੱਖ ਦੀ ਲੁੱਟ ਦਾ ਮਾਮਲਾ ਕੁਝ ਘੰਟਿਆਂ ਵਿੱਚ
ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52315758

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us