*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(ii) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ*

Oct10,2026 | Jagrati Lahar Bureau | Chandigarh


• *ਅਮਨ ਅਰੋੜਾ ਵੱਲੋਂ ਕੈਡਿਟ ‘ਪੰਜਾਬ ਦਾ ਮਾਣ’ ਕਰਾਰ; ਇਹ ਨਤੀਜਾ ਮਾਨ ਸਰਕਾਰ ਦੀ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵੱਲ ਪ੍ਰੇਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ*

ਚੰਡੀਗੜ੍ਹ, 10 ਅਕਤੂਬਰ:


ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ ਰਿਕਾਰਡਤੋੜ ਸਫ਼ਲਤਾ ਦਰਜ ਕਰਕੇ ਇਤਿਹਾਸ ਰਚਿਆ ਗਿਆ ਹੈ। ਇਸ ਸੰਸਥਾ ਦੇ 65 ਕੈਡਿਟਾਂ ਵਿੱਚੋਂ 57 ਕੈਡਿਟ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਪਾਸ ਕਰਕੇ ਜੂਨ 2027 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਐਨ.ਡੀ.ਏ.-158 ਕੋਰਸ ਲਈ ਕੁਆਲੀਫਾਈ ਕਰ ਗਏ ਹਨ।

ਰੈਗੂਲਰ ਕੈਡਿਟਾਂ ਤੋਂ ਇਲਾਵਾ, ਸੰਸਥਾ ਵਿੱਚ ਦੋ ਮਹੀਨੇ ਦੇ ਕਰੈਸ਼ ਕੋਰਸ ਵਿੱਚ ਸ਼ਾਮਲ ਹੋਣ ਵਾਲੇ 30 ਵਿੱਚੋਂ 7 ਉਮੀਦਵਾਰਾਂ ਨੇ ਵੀ ਇਸ ਵੱਕਾਰੀ ਪ੍ਰੀਖਿਆ ਨੂੰ ਪਾਸ ਕੀਤੀ ਹੈ। ਸਫ਼ਲ ਕੈਡਿਟ ਹੁਣ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਦਾਖ਼ਲੇ ਲਈ ਬੇਹੱਦ ਅਹਿਮ ਪੜਾਅ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸ.ਐੱਸ.ਬੀ.) ਇੰਟਰਵਿਊ ਵਿੱਚ ਹਿੱਸਾ ਲੈਣਗੇ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਨੌਜਵਾਨ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਮੈਂ ਉਨ੍ਹਾਂ ਨੂੰ ਆਗਾਮੀ ਐੱਸ.ਐੱਸ.ਬੀ. ਇੰਟਰਵਿਊ ਅਤੇ ਅੱਗੇ ਦੀ ਸਖ਼ਤ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਨਤੀਜਾ ਭਾਰਤੀ ਹਥਿਆਰਬੰਦ ਸੈਨਾਵਾਂ ਲਈ ਦੇਸ਼ ਦੇ ਮੋਹਰੀ ਫੀਡਰ ਸੰਸਥਾਨ ਵਜੋਂ ਐਮ.ਆਰ.ਐਸ.ਏ.ਐਫ.ਪੀ.ਆਈ. ਦੀ ਸ਼ਾਖ ਨੂੰ ਹੋਰ ਮਜ਼ਬੂਤ ਕਰਦਾ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਸੂਬੇ ਦੀ ਨੌਜਵਾਨ ਸ਼ਕਤੀ ਨੂੰ ਰੱਖਿਆ ਸੇਵਾਵਾਂ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਦੇਸ਼ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀ.ਐੱਸ.ਐੱਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਗਾਮੀ ਐੱਸ.ਐੱਸ.ਬੀ. ਇੰਟਰਵਿਊ ਲਈ ਵੀ ਅਜਿਹਾ ਹੀ ਉਤਸ਼ਾਹ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਪ੍ਰੇਰਿਆ। ਉਨ੍ਹਾਂ ਸਮਰਪਿਤ ਫੈਕਲਟੀ ਅਤੇ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਅਣਥੱਕ ਯਤਨਾਂ ਅਤੇ ਨਿੱਠ ਕੇ ਕੀਤੀ ਮਿਹਨਤ ਸਦਕਾ ਇਹ ਅਹਿਮ ਸਫ਼ਲਤਾ ਯਕੀਨੀ ਬਣਾਈ ਜਾ ਸਕੀ ਹੈ।

ਸੰਸਥਾ ਦੇ ਸ਼ਾਨਦਾਰ ਰਿਕਾਰਡ ਨੂੰ ਉਜਾਗਰ ਕਰਦਿਆਂ ਡਾਇਰੈਕਟਰ ਨੇ ਦੱਸਿਆ ਕਿ ਸੰਸਥਾ ਦੇ 15 ਕੈਡਿਟ ਦਸੰਬਰ 2026 ਵਿੱਚ ਸ਼ੁਰੂ ਹੋਣ ਵਾਲੇ ਐੱਨ.ਡੀ.ਏ., ਟੀ.ਈ.ਐੱਸ. ਅਤੇ ਨੇਵਲ ਅਕੈਡਮੀ ਕੋਰਸਾਂ ਵਿੱਚ ਸ਼ਾਮਲ ਹੋਣ ਲਈ ਕਾਲ ਲੈਟਰਾਂ ਦੀ ਉਡੀਕ ਕਰ ਰਹੇ ਹਨ।

-mrsafpi-ndaexam2026-amanarora-punjabyouth-indianarmedforces



TOP HEADLINES


*ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ
ਪੁਲਿਸ ਹਿਰਾਸਤ ਵਿੱਚ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10
ਸੀਜੇਪੀ ਦੇ ਸਮਰਥਨ 'ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿ
*ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂ
ਡਾ. ਡੀ.ਐਨ. ਕੋਟਨਿਸ ਦੀ 116ਵੀਂ ਜਯੰਤੀ ਮੌਕੇ ਦੇਸ਼ ਭਰ ਵਿੱਚ ਮੁ
*ਡੀ.ਆਈ.ਜੀ. ਸੰਦੀਪ ਗੋਇਲ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਦਾ ਦੌਰਾ
ਆਮ ਆਦਮੀ ਪਾਰਟੀ ਬੱਲੁਆਣਾ ਵਿੱਚ ਹੋਈ ਹੋਰ ਵੀ ਮਜਬੂਤ ਹਲਕੇ ਦੇ
*ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ
ਮਲੇਰਕੋਟਲਾ ਪੁਲਿਸ ਵੱਲੋਂ ਸਾਰੇ 7 ਡਰੱਗ ਹੌਟਸਪੌਟਾਂ ’ਤੇ Caso;
ਭਾਜਪਾ ਸਰਕਾਰ ਬਣਨ 'ਤੇ ਹਰਿਆਣਾ ਦੀ ਤਰਜ਼ 'ਤੇ ਪੰਜਾਬ ਦੇ ਕਿਸਾਨਾ
ਚੰਡੀਗੜ੍ਹ ਈਸੀ ਦਫ਼ਤਰ ਬਾਹਰ ਸੀਜੇਪੀ ਦੇ ਸਮਰਥਨ 'ਚ ਨੌਜਵਾਨ ਜਥੇਬ
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀ
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿ
*ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦ
*ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ਯੁੱਧ ਨਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52333926

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us