ਭਾਜਪਾ ਛੱਡ ਕੇ ਅਕਾਲੀ ਦਲ ’ਚ ਪਰਤੇ ਬਲਵਿੰਦਰ ਸਿੰਘ ਪਟਵਾਰੀ, ਬੁਢਲਾਡਾ ਹਲਕੇ ਦੇ ਇੰਚਾਰਜ ਨਿਯੁਕਤ
Oct12,2026
| Reetwal | Budhlada
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀ ਘਰ ਵਾਪਸੀ
ਬੁਢਲਾਡਾ, 12 ਅਕਤੂਬਰ (ਰੀਤਵਾਲ)। ਬੁਢਲਾਡਾ ਹਲਕੇ ਦੇ ਸਿਆਸੀ ਆਗੂ ਬਲਵਿੰਦਰ ਸਿੰਘ ਪਟਵਾਰੀ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਨ੍ਹਾਂ ਨੇ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ।
ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸੁਖਬੀਰ ਸਿੰਘ ਬਾਦਲ ਨੇ ਪਟਵਾਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਾਪਸੀ ਨਾਲ ਬੁਢਲਾਡਾ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਹਲਕਾ ਬੁਢਲਾਡਾ ਦਾ ਇੰਚਾਰਜ ਨਿਯੁਕਤ ਕਰਦਿਆਂ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਸਾਬਕਾ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇਣ ਮਗਰੋਂ ਇਹ ਅਹੁਦਾ ਖਾਲੀ ਪਿਆ ਸੀ। ਬਲਵਿੰਦਰ ਸਿੰਘ ਪਟਵਾਰੀ ਦੀ ਨਿਯੁਕਤੀ ਨਾਲ ਹੁਣ ਇਸ ਅਹੁਦੇ ਨੂੰ ਭਰ ਦਿੱਤਾ ਗਿਆ ਹੈ।
ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਟਵਾਰੀ ਨੇ ਪਾਰਟੀ ਪ੍ਰਧਾਨ ਅਤੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ।
ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਹਲਕੇ ਦੇ ਵਰਕਰ ਵੀ ਮੌਜੂਦ ਸਨ।
-balwindersinghpatwari-shiromaniakalidal-sukhbirsinghbadal-budhladanews-punjabpolitics