ਰਾਜਬੀਰ ਸਿੰਘ ਘੁੰਮਣ ਕੇਸ ਵਿੱਚ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਜ਼ਬਰੀ ਕਾਰਵਾਈ ਕਰਨ ਤੋਂ ਰੋਕਿਆ
Oct12,2026
| Gurvinder Singh Mohali | Chandigarh
ਚੰਡੀਗੜ੍ਹ 12 ਅਕਤੂਬਰ
ਗੁਰਵਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉ ਐਸ ਡੀ ਰਾਜਬੀਰ ਸਿੰਘ ਘੁੰਮਣ ਕੇਸ ਵਿੱਚ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ਤੇ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰਕੇ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਸੁਪਰੀਮ ਕੋਰਟ ਦੇ ਇਹਨਾਂ ਹੁਕਮਾਂ ਨਾਲ ਮੁੱਖ ਮੰਤਰੀ ਦੇ ਓ.ਐਸ.ਡੀ ਰਾਜਬੀਰ ਸਿੰਘ ਘੁੰਮਣ ਅਤੇ ਹੋਰਨਾਂ ਨੂੰ ਰਾਹਤ ਮਿਲੀ ਹੈ। ਉਹ ਹੁਣ ਸੀਬੀਆਈ ਦੀ ਜਾਂਚ ਵਿੱਚ ਸ਼ਾਮਲ ਹੋ ਸਕਣਗੇ ਪ੍ਰੰਤੂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਰਾਹਤ ਮਿਲ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਸੀਬੀਆਈ ਜਾਂਚ ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ, ਜਿਸ ਤੇ ਸੁਪਰੀਮ ਕੋਰਟ ਨੇ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 5 ਅਕਤੂਬਰ ਨੂੰ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਸਨ, ਜਿਸ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ ਰਾਹੀਂ ਚੁਣੌਤੀ ਦਿੱਤੀ ਸੀ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲ਼ੇ ਦੇ ਬੈਂਚ ਵੱਲੋਂ ਸੁਣਾਏ ਗਏ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।
-rajbirsinghghuman-supremecourt-cbiinvestigation-punjabnews-chandigarhnews