*ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ*

Oct13,2026 | Jagrati Lahar Bureau | Mansa


 
*ਖ਼ਾਸ ਸਾਥੀ ਗ੍ਰਿਫ਼ਤਾਰ, ਮੁੱਖ ਮੁਲਜ਼ਮ ਨੂੰ ਫੜਨ ਲਈ ਕਈ ਪੁਲਿਸ ਟੀਮਾਂ ਦਾ ਗਠਨ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ*
 
*ਨਿੱਜੀ ਰੰਜਿਸ਼ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੰਦੀ, ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਬਲਤੇਜ ਪੰਨੂ*
 
ਮਾਨਸਾ 13 ਅਕਤੂਬਰ
 
ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਪਿੱਛੇ ਨਿੱਜੀ ਰੰਜਿਸ਼ ਹੋਣ ਦਾ ਖੁਲਾਸਾ ਹੋਇਆ ਹੈ। ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਜੀਤ ਸਿੰਘ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਭਰੋਸਾ ਦਿਵਾਇਆ ਕਿ ਪੁਲਿਸ ਟੀਮਾਂ ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕਾਬੂ ਕਰਨ ਲਈ ਕੰਮ ਕਰ ਰਹੀਆਂ ਹਨ। ਇਸ ਮਾਮਲੇ ਵਿੱਚ ਇੱਕ ਮੁੱਖ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰਿਵਾਰਕ ਮੈਂਬਰਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਐੱਫਆਈਆਰ ਦਰਜ ਕਰ ਲਈ ਗਈ ਹੈ।
 
ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਮਾਨਸਾ ਰੇਂਜ ਹਰਜੀਤ ਸਿੰਘ ਨੇ ਕਿਹਾ, “ਪੁਲਿਸ ਨੂੰ ਅੱਜ ਸਵੇਰੇ ਕਰੀਬ 10:30 ਵਜੇ ਇਸ ਘਟਨਾ ਬਾਰੇ ਸੂਚਨਾ ਮਿਲੀ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਨਸਾ ਵਿੱਚ ਕੰਮ ਕਰ ਰਹੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਉੱਤੇ ਇੱਕ ਕੈਮਿਸਟ ਦੀ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਨੇਥ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।”
 
ਉਨ੍ਹਾਂ ਕਿਹਾ, “ਇੱਕ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮੁੱਖ ਮੁਲਜ਼ਮ ਨੂੰ ਫੜਨ ਲਈ ਕਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਉਸ ਦਾ ਇੱਕ ਮੁੱਖ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੁਲਜ਼ਮ ਦਾ ਪਤਾ ਲਗਾ ਕੇ ਉਸ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਸੀਆਈਡੀ ਅਤੇ ਹੋਰ ਵਿਭਾਗਾਂ ਨਾਲ ਤਾਲਮੇਲ ਕਰ ਰਹੀਆਂ ਹਨ।”
 
ਡੀਆਈਜੀ ਨੇ ਅੱਗੇ ਕਿਹਾ, “ਮੁੱਢਲੀ ਜਾਂਚ ਦੱਸਦੀ ਹੈ ਕਿ ਇਹ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ ਹੈ। ਇਨ੍ਹਾਂ ਦੋਵਾਂ ਵਿਅਕਤੀਆਂ ਵਿਚਕਾਰ 2023 ਵਿੱਚ ਵੀ ਇੱਕ ਘਟਨਾ ਵਾਪਰੀ ਸੀ ਅਤੇ ਜਾਂਚ ਦੇ ਹਿੱਸੇ ਵਜੋਂ ਇਸ ਪੁਰਾਣੇ ਵਿਵਾਦ ਦੀ ਵੀ ਜਾਂਚ ਕੀਤੀ ਜਾ ਰਹੀ ਹੈ।”
 
ਪ੍ਰਦਰਸ਼ਨਕਾਰੀਆਂ ਨੂੰ ਕਾਰਵਾਈ ਦਾ ਭਰੋਸਾ ਦਿੰਦਿਆਂ ਡੀਆਈਜੀ ਹਰਜੀਤ ਸਿੰਘ ਨੇ ਕਿਹਾ, “ਅਸੀਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।”
 
*ਨਿੱਜੀ ਰੰਜਿਸ਼ ਹਿੰਸਾ ਦਾ ਬਹਾਨਾ ਨਹੀਂ ਹੋ ਸਕਦੀ, ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਣਾ ਕਰਨਾ ਪਵੇਗਾ: ਬਲਤੇਜ ਪੰਨੂ*
 
ਇਸ ਦੌਰਾਨ, ਆਪ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ (ਸੰਗਠਨ) ਬਲਤੇਜ ਪੰਨੂ ਨੇ ਕਿਹਾ, “ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼ ਵੱਲ ਇਸ਼ਾਰਾ ਕਰਦੇ ਪੁਲਿਸ ਦੇ ਮੁੱਢਲੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਿੱਜੀ ਵਿਵਾਦ ਭਾਵੇਂ ਕੁਝ ਵੀ ਰਿਹਾ ਹੋਵੇ, ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦਾ ਕੋਈ ਹੱਕ ਨਹੀਂ ਹੈ।”
 
 
ਉਨ੍ਹਾਂ ਅੱਗੇ ਕਿਹਾ, “ਇਸ ਅਪਰਾਧ ਲਈ ਜੋ ਵੀ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੁਲਜ਼ਮ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਣਾ ਚਾਹੀਦਾ ਹੈ ਅਤੇ ਜਾਂਚ ਨਿਰਪੱਖ ਤਰੀਕੇ ਨਾਲ ਅੱਗੇ ਵਧਣੀ ਚਾਹੀਦੀ ਹੈ ਤਾਂ ਜੋ ਕਾਨੂੰਨ ਅਨੁਸਾਰ ਇਨਸਾਫ਼ ਮਿਲ ਸਕੇ।”

-parminderjhota-mansamurdercase-digharjeetsingh-punjabnews-jagratilahar



TOP HEADLINES


*ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ
*ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾ
*ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰ
*ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋ
ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾ
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇ
*ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰ
ਮਾਲੇਰਕੋਟਲਾ ਪੁਲਿਸ ਵੱਲੋਂ ਦੇਹਲੀਜ਼ ਕਲਾਂ ਵਿੱਚ ਗੈਰ-ਕਾਨੂੰਨੀ ਪ
*ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀ
ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ਆਪ ਅਤੇ ਭਗਵੰਤ ਮਾਨ ਸਰਕਾਰ ਪਰ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਵਿੱਚ ਐੱਚਆਈਵੀ/ਏਡਜ਼ ਅਤੇ ਨਸ਼ਾ
2027 ਚੋਣਾਂ ਲਈ ਰੋਡਮੈਪ ਤੈਅ ਕਰਨ ਲਈ ਸੰਗਰੂਰ 'ਚ ਭਾਜਪਾ ਦੀ ਸੂਬ
ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: 4,500 ਸਕੂਲ
*ਜਨਤਾ ਨਾਲ ਸਿੱਧਾ ਸੰਵਾਦ, ਸੁਰੱਖਿਆ ’ਤੇ ਖਾਸ ਧਿਆਨ - ਸਵੇਰੇ ਹੀ
*ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕ
*ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁ
ਪੰਜਾਬ ’ਚ ਐਸਆਈਆਰ ਵਿਰੋਧੀ ਧਿਰ ਨੂੰ ਪ੍ਰਵਾਨ ਹੈ ਤਾਂ ਦੂਜੇ ਸੂਬਿ
*ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰਣਾਇਕ ਪੜਾਅ ਵਿੱ
*ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨ
ਐੱਸਆਈਆਰ ਤੋਂ ਸੰਤੁਸ਼ਟ ਨਹੀਂ ਪਰਗਟ ਸਿੰਘ, ਪੰਜਾਬ ਵਿੱਚ 13 ਲੱਖ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52406751

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us