ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: 4,500 ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਤਰੁਨਪ੍ਰੀਤ ਸਿੰਘ ਸੌਂਦ

Oct14,2026 | Jagrati Lahar Bureau | Chandigarh


• ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਦੇ ਪ੍ਰਸਾਰ ਲਈ ਪੰਜਾਬ ਭਰ ਵਿੱਚ ਮਈ ਤੋਂ ਅਕਤੂਬਰ ਤੱਕ ਕਰਵਾਏ ਜਾ ਰਹੇ ਹਨ ਮੁਕਾਬਲੇ: ਸੈਰ-ਸਪਾਟਾ ਮੰਤਰੀ

ਚੰਡੀਗੜ੍ਹ, 14 ਅਕਤੂਬਰ:

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਕਰਵਾਏ ਜਾ ਰਹੇ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਭਰ ਦੇ ਕਰੀਬ 4,500 ਸਕੂਲਾਂ ਦੇ 5,52,677 ਵਿਦਿਆਰਥੀਆਂ ਨੇ ਭਾਗ ਲਿਆ ਹੈ। ਮਈ ਤੋਂ ਅਕਤੂਬਰ 2026 ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਜੀ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ ਅਤੇ ਨਿਆਂ ਦੇ ਸੰਦੇਸ਼ ਨਾਲ ਜੋੜਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਕੂਲ ਪੱਧਰੀ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਬਰਾਬਰੀ, ਸਮਾਜਿਕ ਸਦਭਾਵਨਾ, ਆਪਸੀ ਭਾਈਚਾਰਕ ਸਾਂਝ ਅਤੇ ਨਿਆਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਆਨਲਾਈਨ ਤੇ ਆਫ਼ਲਾਈਨ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਵਿਚਾਰ-ਚਰਚਾ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਦਾ ਪ੍ਰਣ ਲੈਣਾ ਵੀ ਇਨ੍ਹਾਂ ਗਤੀਵਿਧੀਆਂ ਦਾ ਅਹਿਮ ਹਿੱਸਾ ਹੈ।

ਸ. ਸੌਂਦ ਨੇ ਆਖਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਖ਼ਾਸ ਕਰਕੇ ਉਨ੍ਹਾਂ ਵੱਲੋਂ ਬਰਾਬਰੀ, ਮਨੁੱਖੀ ਸਵੈ-ਮਾਣ ਅਤੇ ਸਮਾਜਿਕ ਵਿਤਕਰੇ ਦੇ ਖ਼ਾਤਮੇ ਦਾ ਦਿੱਤਾ ਸੁਨੇਹਾ, ਅਜੋਕੇ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਸਰਬਵਿਆਪੀ ਕਦਰਾਂ-ਕੀਮਤਾਂ ਨੂੰ ਸਮਝਣ, ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇੱਕ ਸਮਾਵੇਸ਼ੀ ਤੇ ਸੁਖਾਵੇਂ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ 5.5 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਇਸ ਸਕੂਲ ਪੱਧਰੀ ਪਹਿਲਕਦਮੀ ਦੀ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ। ਇਹ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਅਧਿਆਤਮਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਗਿਆਨ, ਸਿਰਜਣਾਤਮਕਤਾ ਅਤੇ ਉਸਾਰੂ ਸੰਵਾਦ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਪ੍ਰਤੀ ਆਪਣੀ ਸੋਚ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਪੱਧਰਾਂ 'ਤੇ ਸਾਲ ਭਰ ਚੱਲਣ ਵਾਲੇ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵਿਆਪਕ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਮਹਾਨ ਗੁਰੂ ਜੀ ਦਾ ਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਅਤੇ ਵਿਦਿਅਕ ਅਦਾਰਿਆਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਬਰਾਬਰੀ, ਭਾਈਚਾਰਕ ਸਾਂਝ ਤੇ ਸਮਾਜਿਕ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

-gururavidassji-650thparkashpurab-punjabeducation-schoolcompetitions-tarunpreetsinghsond



TOP HEADLINES


*ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼
ਬਿਕਰਮ ਸਿੰਘ ਮਜੀਠੀਆ ਅਤੇ ਬਾਦਲ ਪਰਿਵਾਰ ਨਾਲ ਤਸਵੀਰਾਂ ਫਾਜ਼ਿਲਕਾ
ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਚੁੱਕਿਆ ਜਾਵੇ
ਸੋਨੀਆ ਗਾਂਧੀ ਦੀ ਕਿਤਾਬ ਵਿੱਚ 1984 ਦੇ ਸਿੱਖ ਕਤਲੇਆਮ ਬਾਰੇ ਪੇਸ
ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਜ਼ਿਲ੍ਹਾ ਅਤੇ ਜ਼ੋਨਲ ਇੰਚਾਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜ
ਅਜਨਾਲਾ ਤੋਂ ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਰਹੇ ਭਾਈ ਸੁਰਿੰਦਰ
ਅਦਾਲਤ ਵੱਲੋਂ ਪੰਜਾਬ ਪੁਲਿਸ ਦਾ ਸਾਬਕਾ ਐਸ ਐਸ ਪੀ ਗੁਰਮੀਤ ਸਿੰਘ
ਖੰਨਾ ਦੀ ਬੁੱਕ ਮਾਰਕੀਟ ’ਚ ਚੌਂਕੀਦਾਰ ’ਤੇ ਪੰਜ ਵਿਅਕਤੀਆਂ ਦਾ ਹਮ
*ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ
*ਪੰਜਾਬ ਵਿੱਚ ਜਨਗਣਨਾ 2027 - ਪੜਾਅ 2 ਦੀ ਸ਼ੁਰੂਆਤ: ਜਨਗਣਨਾ ਬਾ
ਸੋਨੀਆ ਗਾਂਧੀ ਦੀ ਕਿਤਾਬ ਪਰਿਵਾਰ ਤੇ ਕਾਂਗਰਸ ਦੇ 1984 ਦੇ ਪਾਪਾਂ
ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ,ਉੱਘੇ ਆਗੂ ਵਿਨੋਦ ਕੁਮਾਰ
ਚਰਨਜੀਤ ਸਿੰਘ ਚੰਨੀ ਦੀ ਦਲਿਤ ਸਿਆਸਤ ਬੇਨਕਾਬ, ਦਲਿਤ ਆਗੂ ਰਣਜੀਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ਪੇਂਡੂ ਖੇਡ ਮੈਦ
ਪੰਜਾਬ ਮੰਗਦਾ ਇਨਸਾਫ਼ ਮੁਹਿੰਮ ਦਾ ਆਗਾਜ਼; ਪੰਜਾਬ ਨਾਲ ਹੋਈ ਬੇਇਨ
*ਡਾ. ਹਿਮਾਂਸ਼ੂ ਅਗਰਵਾਲ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ
ਚੋਣਾਂ ਤੋਂ ਪਹਿਲਾਂ ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਵੱਡਾ ਝਟਕ
ਕਾਂਗਰਸ ਮੁਹੱਬਤ ਦੀ ਦੁਕਾਨ’ ਦੀ ਗੱਲ ਕਰਦੀ ਹੈ, ਪਰ ਅੰਦਰ ‘ਮਾਫ਼ੀ
ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52957032

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us