*ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Oct14,2026 | Jagrati Lahar Bureau | Chandigarh



*ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਵਿੱਚ ਕਾਨੂੰਨ-ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਸ਼ਾ ਤਸਕਰਾਂ ਨਾਲ ਕੋਈ ਨਰਮੀ ਨਹੀਂ, ਭਾਵੇਂ ਉਹ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਦੀ ਵਿਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨੌਜਵਾਨ ਸਾਡਾ ਸਰਮਾਇਆ, ਸਰਕਾਰ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 14 ਅਕਤੂਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਨੂੰ ਪਹਿਲਾਂ ਹੀ 24 ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੜੀ ਮੁਸ਼ਕਲ ਨਾਲ ਕਾਇਮ ਕੀਤੀ ਪੰਜਾਬ ਦੀ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਾ ਕਰਨ ਦੀ ਗੱਲ ਆਖਦਿਆਂ ਉਨ੍ਹਾਂ ਚਿਤਾਵਨੀ ਦਿੱਤੀ ਕਿ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਨਸ਼ਿਆਂ ਪ੍ਰਤੀ ਸਰਕਾਰ ਦੀ ਜ਼ੀਰੋ-ਟਾਲਰੈਂਸ ਵਾਲੀ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੇ ਵੀ ਰਸੂਖਦਾਰ ਜਾਂ ਤਾਕਤਵਰ ਕਿਉਂ ਨਾ ਹੋਣ ਕਿਉਂਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮਾਨਸਾ ਵਿੱਚ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ ਅਤੇ ਇਸ ਲਈ ਜ਼ਿੰਮੇਵਾਰ ਹਰ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਮੁਲਜ਼ਮਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।"

ਮੁੱਖ ਮੰਤਰੀ ਨੇ ਕਿਹਾ, "ਮੈਂ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਡੂੰਘਾਈ ਨਾਲ ਜਾਂਚ ਕਰਨ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਇਸ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਦੀ ਪਛਾਣ ਕੀਤੀ ਜਾ ਸਕੇ। ਮੁੱਖ ਮੁਲਜ਼ਮ ਨੂੰ ਪਹਿਲਾਂ ਹੀ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੇ ਜਾਂਚ ਦੌਰਾਨ ਇਸ ਕਤਲ ਦੀ ਸਾਜ਼ਿਸ਼ ਵਿੱਚ ਕਿਸੇ ਹੋਰ ਵਿਅਕਤੀ ਜਾਂ ਸੰਸਥਾ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।"

ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਪਰਵਿੰਦਰ ਸਿੰਘ ਝੋਟਾ ਦੀ ਮੌਤ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀ ਦਿਲੀ ਹਮਦਰਦੀ ਪਰਿਵਾਰ ਦੇ ਨਾਲ ਹੈ। ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।"

ਨਸ਼ਿਆਂ ਪ੍ਰਤੀ ਸੂਬਾ ਸਰਕਾਰ ਦੀ 'ਜ਼ੀਰੋ-ਟਾਲਰੈਂਸ' ਵਾਲੀ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਵੇਚੀਆਂ ਜਾਣ ਵਾਲੀਆਂ ਨਸ਼ੀਲੀਆਂ ਦਵਾਈਆਂ ਜਾਂ 'ਚਿੱਟੇ' ਵਰਗੇ ਰਵਾਇਤੀ ਨਸ਼ਿਆਂ ਸਮੇਤ ਹਰ ਪ੍ਰਕਾਰ ਦੇ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਵਿਰੁੱਧ ਠੋਸ ਮੁਹਿੰਮ ਸ਼ੁਰੂ ਕੀਤੀ ਹੈ। ਮਨੁੱਖਤਾ ਵਿਰੁੱਧ ਕੀਤੇ ਗਏ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰਸੂਖਦਾਰ ਜਾਂ ਤਾਕਤਵਰ ਕਿਉਂ ਨਾ ਹੋਵੇ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਡੇ ਨੌਜਵਾਨ ਸੂਬੇ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸਰਕਾਰ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਇਸ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।"

ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨੇ ਬਹੁਤ ਮਿਹਨਤ ਅਤੇ ਕੁਰਬਾਨੀਆਂ ਨਾਲ ਅਮਨ-ਸ਼ਾਂਤੀ ਕਾਇਮ ਕੀਤੀ ਹੈ। ਸਾਨੂੰ ਭਾਈਚਾਰਕ ਸਦਭਾਵਨਾ ਦੇ ਇਸ ਮਾਹੌਲ ਦੀ ਹਰ ਕੀਮਤ 'ਤੇ ਰਾਖੀ ਕਰਨੀ ਚਾਹੀਦੀ ਹੈ। ਸਰਕਾਰ ਇਸ ਕਤਲ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਅਤੇ ਨਾਲ ਹੀ ਇਹ ਯਕੀਨੀ ਬਣਾਏਗੀ ਕਿ ਪੂਰੇ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰਹੇ।"

ਆਪਣੇ 'ਐਕਸ' ਅਕਾਊਂਟ 'ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਵਾਪਰੀ ਮੰਦਭਾਗੀ ਘਟਨਾ ਬੇਹੱਦ ਨਿੰਦਣਯੋਗ ਹੈ। ਪੰਜਾਬ ਦੇ ਨੌਜਵਾਨ ਸਾਡਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੋ ਲੋਕ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਗੇ, ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।"

-bhagwantmann-parvindersinghjhota-punjabnews-drugfreepunjab-punjabpolice



TOP HEADLINES


*ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ
*ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾ
*ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰ
*ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋ
ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾ
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇ
*ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰ
ਮਾਲੇਰਕੋਟਲਾ ਪੁਲਿਸ ਵੱਲੋਂ ਦੇਹਲੀਜ਼ ਕਲਾਂ ਵਿੱਚ ਗੈਰ-ਕਾਨੂੰਨੀ ਪ
*ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀ
ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ਆਪ ਅਤੇ ਭਗਵੰਤ ਮਾਨ ਸਰਕਾਰ ਪਰ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਵਿੱਚ ਐੱਚਆਈਵੀ/ਏਡਜ਼ ਅਤੇ ਨਸ਼ਾ
2027 ਚੋਣਾਂ ਲਈ ਰੋਡਮੈਪ ਤੈਅ ਕਰਨ ਲਈ ਸੰਗਰੂਰ 'ਚ ਭਾਜਪਾ ਦੀ ਸੂਬ
ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: 4,500 ਸਕੂਲ
*ਜਨਤਾ ਨਾਲ ਸਿੱਧਾ ਸੰਵਾਦ, ਸੁਰੱਖਿਆ ’ਤੇ ਖਾਸ ਧਿਆਨ - ਸਵੇਰੇ ਹੀ
*ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕ
*ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁ
ਪੰਜਾਬ ’ਚ ਐਸਆਈਆਰ ਵਿਰੋਧੀ ਧਿਰ ਨੂੰ ਪ੍ਰਵਾਨ ਹੈ ਤਾਂ ਦੂਜੇ ਸੂਬਿ
*ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰਣਾਇਕ ਪੜਾਅ ਵਿੱ
*ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨ
ਐੱਸਆਈਆਰ ਤੋਂ ਸੰਤੁਸ਼ਟ ਨਹੀਂ ਪਰਗਟ ਸਿੰਘ, ਪੰਜਾਬ ਵਿੱਚ 13 ਲੱਖ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52404004

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us