*ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ*

Oct15,2026 | Jagrati Lahar Bureau | Chandigarh


 
*ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਦੇਸ਼ ਦੇ ਅੰਨ ਭੰਡਾਰ ਵਿੱਚ ਯੋਗਦਾਨ ਜਾਰੀ ਰੱਖਣ ਲਈ ਪੰਜਾਬ ਨੂੰ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਪੰਜਾਬ ਇਸ ਸਾਲ ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ ਪਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਕੋਲੇ ਦੀ ਨਿਰਵਿਘਨ ਸਪਲਾਈ ਲਈ ਪੰਜਾਬ ਸਰਕਾਰ, ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਦੇ ਲਗਾਤਾਰ ਸੰਪਰਕ ‘ਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਕੇਂਦਰੀ ਮੰਤਰੀ ਕੋਲ ਸ਼ਾਹਪੁਰ ਕੰਢੀ ਡੈਮ ਸਬੰਧੀ ਐੱਨਜੀਟੀ ਦੇ ਵਾਰ-ਵਾਰ ਆ ਰਹੇ ਨੋਟਿਸਾਂ ਦਾ ਮੁੱਦਾ ਚੁੱਕਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਈ ਮੀਟਿੰਗ ਮਗਰੋਂ ਕੇਂਦਰ ਨੇ ਸੂਬੇ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਾਲ ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਚੌਲਾਂ ਦਾ ਯੋਗਦਾਨ ਪਾਏਗਾ।ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰਾਂ ਵਿੱਚ ਸੂਬੇ ਦੇ ਇਸ ਯੋਗਦਾਨ ਨੂੰ ਨਿਰੰਤਰ ਜਾਰੀ ਰੱਖਣ ਲਈ ਭਰੋਸੇਯੋਗ ਬਿਜਲੀ ਸਪਲਾਈ ਲਾਜ਼ਮੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਹਪੁਰ ਕੰਢੀ ਡੈਮ ਸਬੰਧੀ ਐੱਨਜੀਟੀ (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਵੱਲੋਂ ਵਾਰ-ਵਾਰ ਜਾਰੀ ਕੀਤੇ ਜਾ ਰਹੇ ਨੋਟਿਸਾਂ 'ਤੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਦੱਸਿਆ ਕਿ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ।
 
ਇਸ ਮੀਟਿੰਗ ਦੇ ਕੁਝ ਅਹਿਮ ਪਲ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਮੈਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ਪੰਜਾਬ ਨੂੰ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਨਾਲ ਸਬੰਧਤ ਮੁੱਦਿਆਂ 'ਤੇ ਸਾਰਥਕ ਚਰਚਾ ਹੋਈ। ਅਸੀਂ ਕੇਂਦਰ ਨੂੰ ਜਾਣੂ ਕਰਵਾਇਆ ਕਿ ਪੰਜਾਬ, ਦੇਸ਼ ਦੇ ਅੰਨ ਭੰਡਾਰ ਵਿੱਚ 180 ਲੱਖ ਮੀਟ੍ਰਿਕ ਟਨ ਚੌਲ ਦਾ ਯੋਗਦਾਨ ਪਾਉਂਦਾ ਹੈ ਅਤੇ ਇਸ ਯੋਗਦਾਨ ਨੂੰ ਕਾਇਮ ਰੱਖਣ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਮੈਨੂੰ ਖੁਸ਼ੀ ਹੈ ਕਿ ਕੇਂਦਰੀ ਮੰਤਰੀ ਨੇ ਸਾਡੀਆਂ ਲਗਭਗ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਹਨ ਅਤੇ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਅਸੀਂ ਵੀ ਆਪਣੀ ਵਚਨਬੱਧਤਾ ਦੁਹਰਾਈ ਹੈ ਕਿ ਪੰਜਾਬ, ਦੇਸ਼ ਦੇ ਅੰਨ ਭੰਡਾਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਜਾਰੀ ਰੱਖੇਗਾ। ਇਨਕਲਾਬ ਜ਼ਿੰਦਾਬਾਦ।”
 
ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੀਟਿੰਗ ਦੌਰਾਨ ਪੀਐੱਸਪੀਸੀਐੱਲ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਨਾਲ ਸਬੰਧਤ ਕਈ ਮੁੱਦਿਆਂ, ਖਾਸ ਕਰਕੇ ਕੋਲੇ ਦੀ ਸਪਲਾਈ ਅਤੇ ਬਿਜਲੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਨੂੰ ਕੋਲੇ ਜਾਂ ਬਿਜਲੀ ਦੀ ਕੋਈ ਕਿੱਲਤ ਨਾ ਆਵੇ ਅਤੇ ਬਿਜਲੀ ਉਤਪਾਦਨ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ। ਪੰਜਾਬ ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲ ਸਪਲਾਈ ਕਰਦਾ ਹੈ ਅਤੇ ਇੰਨੀ ਵੱਡੀ ਮਾਤਰਾ ਵਿੱਚ ਅਨਾਜ ਪੈਦਾ ਕਰਨ ਲਈ ਨਿਰਵਿਘਨ ਬਿਜਲੀ ਅਤਿ ਜ਼ਰੂਰੀ ਹੈ।”
 
ਮੁੱਖ ਮੰਤਰੀ ਨੇ ਕਿਹਾ, “ਅਸੀਂ ਪਛਵਾੜਾ ਕੋਲਾ ਖਾਣਾਂ ਤੋਂ ਕੋਲੇ ਦੀ ਸਪਲਾਈ ਨੂੰ ਲੈ ਕੇ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਲਗਾਤਾਰ ਰਾਬਤਾ ਬਣਾ ਕੇ ਚੱਲ ਰਹੇ ਹਾਂ। ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕੋਲੇ ਦੀ ਸਪਲਾਈ ਵਿੱਚ ਕੋਈ ਅੜਚਣ ਨਾ ਆਵੇ ਤਾਂ ਜੋ ਪੰਜਾਬ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਉਤਪਾਦਨ ਜਾਰੀ ਰੱਖ ਸਕੇ। ਮੈਨੂੰ ਤਸੱਲੀ ਹੈ ਕਿ ਕੇਂਦਰੀ ਬਿਜਲੀ ਮੰਤਰੀ ਨੇ ਸਾਨੂੰ ਬਿਜਲੀ ਅਤੇ ਕੋਲੇ ਦੀ ਢੁਕਵੀਂ ਤੇ ਨਿਰੰਤਰ ਸਪਲਾਈ ਦਾ ਭਰੋਸਾ ਦਿਵਾਇਆ ਹੈ। ਅਸੀਂ ਵੀ ਕੇਂਦਰ ਨੂੰ ਭਰੋਸਾ ਦਿੱਤਾ ਹੈ ਕਿ ਦੇਸ਼ ਦੀਆਂ ਅਨਾਜ ਸਬੰਧੀ ਲੋੜਾਂ ਦੀ ਪੂਰਤੀ ਲਈ ਪੰਜਾਬ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦਾ ਰਹੇਗਾ।”
 
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਮੈਂ ਕੌਮੀ ਪੱਧਰ 'ਤੇ ਲਾਗੂ ਕੀਤੀਆਂ ਜਾ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਵੱਖ-ਵੱਖ ਮੁੱਦੇ ਵੀ ਉਠਾਏ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੰਜਾਬ ਵਿੱਚ ਰਣਜੀਤ ਸਾਗਰ ਅਤੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟਾਂ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ। ਇੱਕ ਵਾਰ ਡੈਮ ਬਣ ਜਾਣ ਤੋਂ ਬਾਅਦ ਸੂਬੇ ਨੂੰ ਵਾਤਾਵਰਣ ਸਬੰਧੀ ਅਥਾਰਟੀਆਂ ਜਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਤੋਂ ਵਾਰ-ਵਾਰ ਨੋਟਿਸਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਾਨੂੰ ਚੱਲ ਰਹੇ ਪ੍ਰੋਜੈਕਟ ਸਬੰਧੀ ਲਗਭਗ ਹਰ ਸਾਲ ਇੱਕ ਜਾਂ ਦੋ ਨੋਟਿਸ ਮਿਲਦੇ ਰਹਿੰਦੇ ਹਨ ਜਿਸ ਨਾਲ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਕਰਦਾ ਹੈ।"
 
ਮੁੱਖ ਮੰਤਰੀ ਨੇ ਕਿਹਾ, "ਦੇਸ਼ ਦੇ ਪਣ-ਬਿਜਲੀ ਉਤਪਾਦਨ ਵਿੱਚ ਪੰਜਾਬ ਦਾ ਯੋਗਦਾਨ ਲਗਭਗ 40 ਫ਼ੀਸਦ ਹੈ। ਅਸੀਂ ਕੇਂਦਰੀ ਬਿਜਲੀ ਮੰਤਰੀ ਨਾਲ ਇਨ੍ਹਾਂ ਮੁੱਦਿਆਂ 'ਤੇ ਚਰਚਾ ਕੀਤੀ ਹੈ ਕਿਉਂਕਿ ਸਾਡੇ ਪਣ-ਬਿਜਲੀ ਪ੍ਰੋਜੈਕਟਾਂ ਦਾ ਸੁਚਾਰੂ ਢੰਗ ਨਾਲ ਚੱਲਣਾ ਅਤੇ ਮੁਕੰਮਲ ਹੋਣਾ ਸੂਬੇ ਦੇ ਨਾਲ-ਨਾਲ ਦੇਸ਼ ਲਈ ਵੀ ਬੇਹੱਦ ਮਹੱਤਵਪੂਰਨ ਹੈ।"
 
ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਦੋਂ ਇਹ ਘਟਨਾਵਾਂ ਵਾਪਰੀਆਂ ਸਨ, ਉਦੋਂ ਪਿਛਲੀਆਂ ਸਰਕਾਰਾਂ ਸੱਤਾ ਵਿੱਚ ਸਨ। ਇਸ ਤੋਂ ਬਾਅਦ ਆਈ ਕਾਂਗਰਸ ਸਰਕਾਰ ਨੇ ਵੀ ਇਨ੍ਹਾਂ ਕੇਸਾਂ ਨੂੰ ਇੰਨਾ ਕਮਜ਼ੋਰ ਕਰ ਦਿੱਤਾ ਸੀ ਕਿ ਹੁਣ ਸਾਨੂੰ ਇਨ੍ਹਾਂ ਨੂੰ ਮੁੜ ਤੋਂ ਤਿਆਰ ਕਰਨਾ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ, ਅਸੀਂ ਨਵੇਂ ਗਵਾਹਾਂ ਨੂੰ ਸ਼ਾਮਲ ਕਰਕੇ ਅਤੇ ਇੱਕ ਨਵੀਂ ਪਹੁੰਚ ਅਪਣਾਉਂਦੇ ਹੋਏ ਅਦਾਲਤ ਵਿੱਚ ਚਲਾਨ ਪੇਸ਼ ਕਰਾਂਗੇ, ਤਾਂ ਜੋ ਇਨ੍ਹਾਂ ਕੇਸਾਂ ਨੂੰ ਮਜ਼ਬੂਤ ਕੀਤਾ ਜਾ ਸਕੇ।"
 
ਮਹੱਤਵਪੂਰਨ ਸਮਾਗਮਾਂ ਲਈ ਸੱਦੇ ਮਿਲਣ ਦੇ ਬਾਵਜੂਦ ਵਿਦੇਸ਼ ਯਾਤਰਾ ਦੀ ਇਜਾਜ਼ਤ ਬਾਰੇ ਪੁੱਛੇ ਜਾਣ ਬਾਰੇ ਮੁੱਖ ਮੰਤਰੀ ਨੇ ਕਿਹਾ, "ਪੈਰਿਸ ਵਿੱਚ ਇੱਕ ਫੂਡ ਫੈਸਟਿਵ ਕਰਵਾਇਆ ਜਾ ਰਿਹਾ ਹੈ, ਜਿੱਥੇ ਪੰਜਾਬ ਦੀ ਨੁਮਾਇੰਦਗੀ ਕਰਨ ਲਈ 'ਮਾਰਕਫੈੱਡ' ਵੱਲੋਂ ਇੱਕ ਸਟਾਲ ਲਾਇਆ ਜਾ ਰਿਹਾ ਹੈ। ਮੈਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਫਰਾਂਸੀਸੀ ਸਰਕਾਰ ਵੱਲੋਂ ਵੀ ਸੱਦਾ ਮਿਲਿਆ ਹੈ। ਇਸ ਤੋਂ ਇਲਾਵਾ, ਮੈਨੂੰ ਜਾਪਾਨ ਵਿੱਚ ਤਿੰਨ ਦਿਨਾਂ ਲਈ ਮਹਿਲਾ ਅਤੇ ਪੁਰਸ਼ ਹਾਕੀ ਦੇ ਸੈਮੀ-ਫਾਈਨਲ ਅਤੇ ਫਾਈਨਲ ਮੁਕਾਬਲੇ ਦੇਖਣ ਲਈ ਸੱਦਾ ਦਿੱਤਾ ਗਿਆ ਸੀ ।"
 
ਉਨ੍ਹਾਂ ਕਿਹਾ, "ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਹਿੱਤਾਂ ਲਈ ਕੀਤੀ ਜਾਣ ਵਾਲੇ ਦੌਰੇ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਅਜਿਹੇ ਦੇਸ਼ਾਂ ਦੇ ਦੌਰੇ ਕਰਦੇ ਰਹਿੰਦੇ ਹਨ ਜਿਨ੍ਹਾਂ ਦੇ ਨਾਂ ਸ਼ਾਇਦ ਅਸੀਂ ਪਹਿਲਾਂ ਸੁਣੇ ਵੀ ਨਹੀਂ ਹੁੰਦੇ। ਇੱਕ ਮੁੱਖ ਮੰਤਰੀ ਜੋ ਸੂਬੇ ਦੀ ਨੁਮਾਇੰਦਗੀ ਕਰਨ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੋਵੇ, ਉਸ ਨੂੰ ਲੋਕਾਂ ਦੀ ਭਲਾਈ ਲਈ ਅਜਿਹੇ ਦੌਰੇ ਕਰਨ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ।"
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਹੁਣ ਅਦਾਲਤ ਤੱਕ ਪਹੁੰਚ ਕੀਤੀ ਹੈ ਅਤੇ ਉਮੀਦ ਹੈ ਕਿ ਭਲਕੇ ਇਜਾਜ਼ਤ ਮਿਲ ਜਾਵੇਗੀ। ਅਸੀਂ ਸਿਰਫ਼ ਪੰਜਾਬ ਦੀ ਬਿਹਤਰੀ ਲਈ ਦੌਰੇ ਕਰਨਾ ਚਾਹੁੰਦੇ ਹਾਂ ਤਾਂ ਜੋ ਨਿਵੇਸ਼ਕਾਂ ਨੂੰ ਸੂਬੇ ਵੱਲ ਆਕਰਸ਼ਿਤ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਇੱਥੇ ਕਾਰੋਬਾਰ ਸਥਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਨਾਲ ਪੰਜਾਬ ਦੇ ਲੋਕਾਂ, ਖਾਸ ਕਰਕੇ ਸਾਡੇ ਨੌਜਵਾਨ ਲੜਕੇ ਅਤੇ ਲੜਕੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।"
 
ਮਾਨਸਾ ਵਿੱਚ ਵਾਪਰੀ ਦੁਖਦਾਈ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਇਸ ਲਈ ਜ਼ਿੰਮੇਵਾਰ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਘਟਨਾ ਦੀ ਸਾਜ਼ਿਸ਼ ਰਚਣ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।"
 
ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਿਰੋਧੀ ਪਾਰਟੀਆਂ ਲਾਸ਼ਾਂ 'ਤੇ ਸਿਆਸਤ ਕਰ ਰਹੀਆਂ ਹਨ ਅਤੇ ਇਸ ਦੁਖਾਂਤ ਦੀ ਵਰਤੋਂ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਲਈ ਕਰ ਰਹੀਆਂ ਹਨ। ਸਾਡੀ ਪਹਿਲ ਇਹ ਯਕੀਨੀ ਬਣਾਉਣਾ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਿਆ ਜਾਵੇ।”
 
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

-punjabnews-bhagwantmann-powersupply-coalsupply-jagratilahar



TOP HEADLINES


ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ
ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜ
*ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱ
*ਯੁੱਧ ਨਸ਼ਿਆਂ ਵਿਰੁੱਧ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱ
*ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁ
ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ
*ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤ
ਪੰਜਾਬ ਬੰਦ ਦੌਰਾਨ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਮੁਸਤੈਦੀ ਦ
ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ
ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵ
ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ: ਹਥਿਆਰ ਤਸਕਰੀ ਗਿਰੋਹ ਦੇ 3 ਮੈਂ
*ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ
*ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾ
*ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰ
*ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋ
ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾ
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇ
*ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰ
ਮਾਲੇਰਕੋਟਲਾ ਪੁਲਿਸ ਵੱਲੋਂ ਦੇਹਲੀਜ਼ ਕਲਾਂ ਵਿੱਚ ਗੈਰ-ਕਾਨੂੰਨੀ ਪ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52450170

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us