*ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ*

Oct16,2026 | Jagrati Lahar Bureau | Chandigarh / Patiala


*ਚੰਡੀਗੜ੍ਹ/ਪਟਿਆਲਾ, 16 ਅਕਤੂਬਰ:*


ਪੰਜਾਬ ਭਰ ਦੇ ਸਰਫੇਸ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ, ਐਮਰਜੈਂਸੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਦੇ ਬਿਹਤਰ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੱਬਰਾ ਸਰਫੇਸ ਵਾਟਰ ਪ੍ਰੋਜੈਕਟ, ਘਨੌਰ, ਪਟਿਆਲਾ ਵਿਖੇ ਕਲੋਰੀਨ ਅਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਕਰਵਾਈ ਗਈ।

ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕਾਰਜਕਾਰੀ ਇੰਜੀਨੀਅਰ ਅਤੇ ਸੀਨੀਅਰ ਵਾਤਾਵਰਣ ਮਾਹਿਰ ਸਰਬਜੀਤ ਸਿੰਘ ਨੇ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਕੰਮਕਾਜੀ ਸੁਰੱਖਿਆ, ਰੋਕਥਾਮ ਦੇ ਉਪਾਵਾਂ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਸਰਫੇਸ ਵਾਟਰ ਪ੍ਰੋਜੈਕਟਾਂ ਨਾਲ ਸਬੰਧਤ ਉਪ-ਮੰਡਲ ਇੰਜੀਨੀਅਰਾਂ, ਜੂਨੀਅਰ ਇੰਜੀਨੀਅਰਾਂ ਅਤੇ ਪ੍ਰੋਜੈਕਟ ਮੈਨੇਜਰਾਂ ਨੇ ਸ਼ਮੂਲੀਅਤ ਕੀਤੀ।

ਅੱਗ ਤੋਂ ਸੁਰੱਖਿਆ ਸਬੰਧੀ ਮੌਕ ਡਰਿੱਲ ਪੰਜਾਬ ਦੇ ਫਾਇਰ ਸਰਵਿਸਿਜ਼ ਵਿਭਾਗ ਦੇ ਰਮਨ ਕੁਮਾਰ ਵੱਲੋਂ ਕਰਵਾਈ ਗਈ। ਉਨ੍ਹਾਂ ਨੇ ਅੱਗ ਲੱਗਣ ਦੀ ਸਥਿਤੀ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਅਤੇ ਅੱਗ ਬੁਝਾਊ ਉਪਕਰਨਾਂ ਦੀ ਸੁਰੱਖਿਅਤ ਵਰਤੋਂ ਬਾਰੇ ਵਿਹਾਰਕ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ, ਕਲੋਰੀਨ ਸੁਰੱਖਿਆ ਸਬੰਧੀ ਸੈਸ਼ਨ ਦੌਰਾਨ ਬੋਡਲ ਕੈਮੀਕਲਜ਼ ਲਿਮਟਿਡ ਦੇ ਇੱਕ ਮਾਹਿਰ ਨੇ ਕਲੋਰੀਨ ਦੀ ਸੁਰੱਖਿਅਤ ਵਰਤੋਂ ਅਤੇ ਭੰਡਾਰਨ, ਰੋਕਥਾਮ ਦੇ ਉਪਾਵਾਂ, ਕਲੋਰੀਨ ਲੀਕ ਹੋਣ ਤੋਂ ਬਚਾਅ ਅਤੇ ਐਮਰਜੈਂਸੀ ਦੌਰਾਨ ਅਪਣਾਈ ਜਾਣ ਵਾਲੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਨ੍ਹਾਂ ਵਿਹਾਰਕ ਪ੍ਰਦਰਸ਼ਨਾਂ ਰਾਹੀਂ ਭਾਗੀਦਾਰਾਂ ਨੂੰ ਅਮਲੀ ਤਜਰਬਾ ਹਾਸਲ ਹੋਇਆ ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਅੱਗ ਤੋਂ ਬਚਾਅ, ਕਲੋਰੀਨ ਲੀਕ ਹੋਣ ਦੀ ਸਥਿਤੀ ਨਾਲ ਨਜਿੱਠਣ, ਕੰਮਕਾਜੀ ਸੁਰੱਖਿਆ ਅਤੇ ਐਮਰਜੈਂਸੀ ਪ੍ਰਤੀਕਿਰਿਆ ਸਬੰਧੀ ਉਨ੍ਹਾਂ ਦੀ ਸਮਝ ਹੋਰ ਬਿਹਤਰ ਹੋਈ।

ਇਹ ਪ੍ਰੋਗਰਾਮ ਡਿਵੀਜ਼ਨ ਪੱਧਰ ਦੇ ਅਧਿਕਾਰੀਆਂ ਅਤੇ ਐਮ/ਐਸ ਕੇ.ਐਨ.ਕੇ. ਪ੍ਰਾਈਵੇਟ ਲਿਮਟਿਡ ਦੀ ਟੀਮ ਦੇ ਸਮਰਪਿਤ ਯਤਨਾਂ ਅਤੇ ਪ੍ਰਭਾਵਸ਼ਾਲੀ ਤਾਲਮੇਲ ਸਦਕਾ ਸਫਲਤਾਪੂਰਵਕ ਨੇਪਰੇ ਚੜ੍ਹਿਆ। ਲੋੜੀਂਦੇ ਪ੍ਰਬੰਧ ਕਰਨ ਅਤੇ ਵਿਹਾਰਕ ਸੈਸ਼ਨਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ।

ਇਹ ਪਹਿਲਕਦਮੀ ਪੰਜਾਬ ਭਰ ਦੇ ਸਰਫੇਸ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਵਾਤਾਵਰਣਕ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸੁਰੱਖਿਆ ਤੇ ਐਮਰਜੈਂਸੀ ਲਈ ਤਿਆਰ ਰਹਿਣ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।


-patialanews-chlorinationsafety-firesafetydrill-watertreatmentplant-punjabgovernment



TOP HEADLINES


ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ
ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜ
*ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱ
*ਯੁੱਧ ਨਸ਼ਿਆਂ ਵਿਰੁੱਧ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱ
*ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁ
ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ
*ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤ
ਪੰਜਾਬ ਬੰਦ ਦੌਰਾਨ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਮੁਸਤੈਦੀ ਦ
ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ
ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵ
ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ: ਹਥਿਆਰ ਤਸਕਰੀ ਗਿਰੋਹ ਦੇ 3 ਮੈਂ
*ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ
*ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾ
*ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰ
*ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋ
ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾ
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇ
*ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰ
ਮਾਲੇਰਕੋਟਲਾ ਪੁਲਿਸ ਵੱਲੋਂ ਦੇਹਲੀਜ਼ ਕਲਾਂ ਵਿੱਚ ਗੈਰ-ਕਾਨੂੰਨੀ ਪ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52448626

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us