ਆਮ ਆਦਮੀ ਪਾਰਟੀ ਨੂੰ ਕਪੂਰਥਲਾ ਵਿੱਚ ਮਿਲਿਆ ਵੱਡਾ ਸਿਆਸੀ ਹੁਲਾਰਾ

Oct17,2026 | Jagrati Lahar Bureau | Chandigarh


ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ਵਿੱਚ ਸ਼ਾਮਿਲ
 
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿੱਚ ਕੀਤਾ ਸ਼ਾਮਿਲ
 
ਚੰਡੀਗੜ੍ਹ 17 ਅਕਤੂਬਰ
 
ਆਮ ਆਦਮੀ ਪਾਰਟੀ (ਆਪ) ਨੂੰ
ਕਪੂਰਥਲਾ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ 'ਆਪ' ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪ ਦਾ ਪੱਲਾ ਫੜਿਆ।ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸਾਰੇ ਨਵੇਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
 
ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹੰਰ ਆਗੂਆਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਤੇ ਸੈਂਟਰਲ ਕੋਆਪਰੇਟਿਵ ਬੈਂਕ ਕਪੂਰਥਲਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਨੂਪ ਕੱਲਣ ਨੇ ਵੀ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ।  ਰੇਲ ਕੋਚ ਫੈਕਟਰੀ (ਆਰਸੀਐਫ) ਕਪੂਰਥਲਾ ਦੇ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਤਰਲੋਚਨ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਬਕਾ ਪ੍ਰਧਾਨ ਅਤੇ ਅਹਲੂਵਾਲੀਆ ਬਿਰਾਦਰੀ ਕਪੂਰਥਲਾ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਸਰਬਜੀਤ ਸਿੰਘ ਵਾਲੀਆ ਅਤੇ ਯੂਥ ਕਾਂਗਰਸ ਕਪੂਰਥਲਾ ਦੇ ਸਾਬਕਾ ਪ੍ਰਧਾਨ ਕਰਨ ਮਹਾਜਨ ਵੀ ਪਾਰਟੀ ਵਿੱਚ ਸ਼ਾਮਿਲ ਹੋਏ।
 
ਇਸ ਮੌਕੇ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਲਗਾਤਾਰ ਵੱਡੀ ਗਿਣਤੀ ਵਿੱਚ ਸੂਝਵਾਨ ਆਗੂ ਅਤੇ ਲੋਕ 'ਆਪ' ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਕਪੂਰਥਲਾ ਹਲਕੇ ਅਤੇ ਜ਼ਿਲ੍ਹੇ ਵਿੱਚ ਪਾਰਟੀ ਦਾ ਆਧਾਰ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ।
 
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ  ਨਵੇਂ ਆਗੂਆਂ ਨੇ ਵੀ ਵਿਸ਼ਵਾਸ ਪ੍ਰਗਟਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੋਚ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।

-aamaadmiparty-kapurthalapolitics-harpalsinghcheema-punjabpolitics-bhagwantmann-



TOP HEADLINES


ਅਮਿਤ ਸ਼ਾਹ ਪੰਜਾਬ ਨੂੰ ਦੱਸਣ ਕਿ ਮੁੰਦਰਾ ਪੋਰਟ ਤੋਂ ਦੇਸ਼ ਵਿੱਚ
ਪੰਜਾਬ ਦੇ ਚਿੱਟੇ ਛੋਲੇ ਅਤੇ ਰਾਜਮਾਂਹ ਪਹੁੰਚੇ ਗਲੋਬਲ ਮਾਰਕੀਟ ਵਿ
ਪੰਚਕੂਲਾ ’ਚ ਰਾਵਣ ਦੇ ਪੁਤਲੇ ਬਣਾਉਣ ਵਾਲਾ ਠੇਕੇਦਾਰ ਡੇਢ ਲੱਖ ਰੁ
ਫ਼ਿਰੋਜ਼ਪੁਰ ਰੋਡ 'ਤੇ ਮੁਫ਼ਤ ਐਕਿਊਪੰਕਚਰ ਕੈਂਪ ਦੇ ਪਹਿਲੇ ਦਿਨ 1
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਵੱਲੋਂ ਜਾਂ
ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀ
ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਸੰਗੀਨ ਅਪਰ
ਆਮ ਆਦਮੀ ਪਾਰਟੀ ਨੂੰ ਕਪੂਰਥਲਾ ਵਿੱਚ ਮਿਲਿਆ ਵੱਡਾ ਸਿਆਸੀ ਹੁਲਾਰਾ
*ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅ
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ
ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜ
*ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱ
*ਯੁੱਧ ਨਸ਼ਿਆਂ ਵਿਰੁੱਧ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱ
*ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁ
ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ
*ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤ
ਪੰਜਾਬ ਬੰਦ ਦੌਰਾਨ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਮੁਸਤੈਦੀ ਦ
ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ
ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52489083

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us