ਭਗਵੰਤ ਮਾਨ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਮਾਮਲਾ ਪਰਿਵਾਰ ਦੀ ਮੰਗ 'ਤੇ ਸੀਬੀਆਈ ਨੂੰ ਸੌਂਪਿਆ ਗਿਆ

Oct20,2026 | Jagrati Lahar Bureau | Chandigarh


 
ਅਸੀਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜੇ ਹਾਂ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸਖ਼ਤ ਕਦਮ ਚੁੱਕਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਨਸ਼ਾ ਤਸਕਰਾਂ ਵਿਰੁੱਧ ਸਾਡੀ ਲੜਾਈ ਆਖ਼ਰੀ ਸਾਹ ਤੱਕ ਜਾਰੀ ਹੈ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜੋ ਵੀ ਸਖ਼ਤ ਕਦਮ ਜ਼ਰੂਰੀ ਹੋਣਗੇ, ਅਸੀਂ ਪਿੱਛੇ ਨਹੀਂ ਹਟਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਪੰਜਾਬ ਪੁਲਿਸ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ, ਝੋਟਾ ਕੇਸ ਹੁਣ ਸੀਬੀਆਈ ਨੂੰ ਤਬਦੀਲ ਕਰ ਦਿੱਤਾ ਗਿਆ ਹੈ: ਹਰਪਾਲ ਸਿੰਘ ਚੀਮਾ
 
ਜਦੋਂ ਪੰਜਾਬ ਅਤੇ ਇੱਥੋਂ ਦੇ ਬੱਚਿਆਂ ਦੇ ਭਵਿੱਖ ਦੀ ਗੱਲ ਆਉਂਦੀ ਹੈ, ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਫ਼ੈਸਲੇ ਲੈਣ ਤੋਂ ਕਦੇ ਪਿੱਛੇ ਨਹੀਂ ਹਟਦੇ: ਮਨੀਸ਼ ਸਿਸੋਦੀਆ
 
ਅਸੀਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਪੂਰੀ ਤਰ੍ਹਾਂ ਖੜ੍ਹੇ ਹਾਂ, ਸਾਡਾ ਸੰਕਲਪ ਨਸ਼ਿਆਂ ਨੂੰ ਖ਼ਤਮ ਕਰਨਾ ਅਤੇ ਪੰਜਾਬ ਦੇ ਨੌਜਵਾਨਾਂ ਦਾ ਬਿਹਤਰ ਭਵਿੱਖ ਸੁਰੱਖਿਅਤ ਕਰਨਾ ਹੈ: ਡਾ. ਬਲਜੀਤ ਕੌਰ
 
ਚੰਡੀਗੜ੍ਹ 20 ਅਕਤੂਬਰ
 
ਆਪਣੀ ਸਰਕਾਰ ਦੇ ਨਸ਼ਿਆਂ ਵਿਰੁੱਧ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਮੰਗ 'ਤੇ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਨਾਲ ਇਹ ਮੁੜ ਸਪੱਸ਼ਟ ਹੁੰਦਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਨਹੀਂ ਹੋ ਜਾਂਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਸਰਕਾਰ ਸਭ ਤੋਂ ਸਖ਼ਤ ਕਦਮ ਚੁੱਕਣ ਤੋਂ ਵੀ ਪਿੱਛੇ ਨਹੀਂ ਹਟੇਗੀ, ਅਤੇ ਜਦੋਂ ਰਾਜ ਦੇ ਬੱਚਿਆਂ ਦੇ ਭਵਿੱਖ ਦੀ ਗੱਲ ਹੋਵੇ ਤਾਂ ਕਿਸੇ ਵੀ ਕਾਰਵਾਈ ਤੋਂ ਪਾਸਾ ਨਹੀਂ ਵੱਟਿਆ ਜਾਵੇਗਾ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਰ ਸਮੇਂ ਮਜ਼ਬੂਤੀ ਨਾਲ ਖੜ੍ਹੇ ਹਾਂ। ਪਰਿਵਾਰ ਦੀ ਮੰਗ ਦਾ ਸਤਿਕਾਰ ਕਰਦਿਆਂ ਅਸੀਂ ਇਹ ਮਾਮਲਾ ਸੀਬੀਆਈ ਨੂੰ ਸੌਂਪ ਰਹੇ ਹਾਂ। ਨਸ਼ਾ ਤਸਕਰਾਂ ਵਿਰੁੱਧ ਸਾਡੀ ਲੜਾਈ ਆਖ਼ਰੀ ਅੰਜਾਮ ਤੱਕ ਜਾਰੀ ਰਹੇਗੀ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜੋ ਵੀ ਸਖ਼ਤ ਕਦਮ ਜ਼ਰੂਰੀ ਹੋਣਗੇ, ਅਸੀਂ ਪਿੱਛੇ ਨਹੀਂ ਹਟਾਂਗੇ।"
 
ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, "ਭਗਵੰਤ ਮਾਨ ਸਰਕਾਰ ਵੱਲੋਂ ਇਹ ਇੱਕ ਵੱਡਾ ਕਦਮ ਹੈ। ਪਰਿਵਾਰ ਦੀ ਮੰਗ 'ਤੇ ਮਾਮਲੇ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਫ਼ੈਸਲਾ ਲਿਆ ਗਿਆ ਹੈ। ਜਦੋਂ ਪੰਜਾਬ ਅਤੇ ਇੱਥੋਂ ਦੇ ਬੱਚਿਆਂ ਦੇ ਭਵਿੱਖ ਦੀ ਗੱਲ ਆਉਂਦੀ ਹੈ, ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਭ ਤੋਂ ਸਖ਼ਤ ਫ਼ੈਸਲੇ ਲੈਣ ਤੋਂ ਕਦੇ ਪਿੱਛੇ ਨਹੀਂ ਹਟਦੇ। 'ਆਪ' ਸਰਕਾਰ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਲੜ ਰਹੀ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਲੜਾਈ ਹਰ ਕੀਮਤ 'ਤੇ ਜਿੱਤੀ ਜਾਣੀ ਚਾਹੀਦੀ ਹੈ।"
 
ਇਸ ਦੌਰਾਨ, ਸੀਨੀਅਰ ਆਪ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਸ ਨੂੰ ਮੁੱਦਾ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ, ਸਾਡੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਹੈ। ਅੱਜ ਸਵੇਰੇ, ਸਰਦਾਰ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨਾਲ ਜੁੜੇ ਮਾਮਲੇ ਨੂੰ ਸੀਬੀਆਈ ਨੂੰ ਸੌਂਪਣ ਦੇ ਫ਼ੈਸਲੇ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਸੀ। ਹੁਣ ਇਸ ਕੇਸ ਨੂੰ ਸੀਬੀਆਈ ਨੂੰ ਤਬਦੀਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ,"।
 
ਕੈਬਨਿਟ ਮੰਤਰੀ ਨੇ 'ਐਕਸ' (X) 'ਤੇ ਜ਼ੋਰ ਦਿੰਦਿਆਂ ਕਿਹਾ, "ਅਸੀਂ ਪਰਿਵਾਰ ਦੇ ਨਾਲ ਖੜ੍ਹੇ ਹਾਂ ਕਿਉਂਕਿ ਸਾਡੀ ਸਭ ਤੋਂ ਵੱਡੀ ਤਰਜੀਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਨਸ਼ਾ ਤਸਕਰਾਂ ਵਿਰੁੱਧ ਜਾਰੀ ਲੜਾਈ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਸਾਡੇ ਸੰਕਲਪ ਨੂੰ ਦਰਸਾਉਂਦੀ ਹੈ।"
 
ਦੂਜੇ ਪਾਸੇ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇਗੀ। ਇਸ ਸਮੇਂ ਅਸੀਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੇ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਨਸ਼ਾ ਤਸਕਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਜਾਰੀ ਹੈ। ਨਸ਼ਾ ਵਪਾਰ ਨੂੰ ਜੜ੍ਹੋਂ ਪੁੱਟਣਾ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਉਮੀਦ ਅਤੇ ਬਿਹਤਰ ਭਵਿੱਖ ਦੇਣਾ ਹੀ ਸਾਡਾ ਸੰਕਲਪ ਹੈ।"

-bhagwantmann-parwindersinghjhota-cbi



TOP HEADLINES


ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁ
ਨਸ਼ਿਆਂ ਖਿਲਾਫ਼ ਅਵਾਜ਼ ਚੁੱਕਣ ਕਾਰਨ ਮਾਰੇ ਗਏ 3 ਵਿਅਕਤੀਆਂ ਦੇ ਪਰ
13 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ, ਫਿਰ ਵੀ ਨਸ਼ਿਆਂ
*ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤ
*ਖੰਨਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ ਤਿਉਹਾਰ, ਅਧਰਮ ’
*ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕ
ਪੁਲਿਸ ਮੁਲਾਜ਼ਮ ਨੇ ਪਤਨੀ ਪੁੱਤਰਾਂ ਨੂੰ ਗੋਲੀ ਮਾਰਨ ਤੋਂ ਖੁਦ ਨੂ
*ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਐਚ
ਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ
ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ, ਅਮਨ ਅਰੋੜਾ ਨੇ ਨਸ਼ਾ
ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਕਰਨ ਤੋਂ ਪਹ
ਭਗਵੰਤ ਮਾਨ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਮਾਮਲਾ ਪਰਿਵਾ
ਵੀਆਈਪੀ ਮੂਵਮੈਂਟ ਕਾਰਨ ਤਿਉਹਾਰਾਂ ਦੀ ਰੌਣਕ ਪ੍ਰਭਾਵਿਤ ਨਾ ਕੀਤਾ
*ਡਾ. ਅੰਕੁਰ ਮਹਿੰਦਰੂ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਸੰਭਾਲਿਆ ਅ
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ
ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉ
ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱ
*ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ
*“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”:
*ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52538572

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us