*ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ*

Oct21,2026 | Jagrati Lahar Bureau | Chandigarh


 
*ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਪੰਜਾਬ ਵਿੱਚ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ*
 
*ਪੰਜਾਬ ਨੇ ਭਾਰਤ ਨੂੰ ਦਿੱਤੇ ਹਨ ਆਪਣੇ ਮਹਾਨਤਮ ਹਾਕੀ ਸਿਤਾਰੇ ਅਤੇ ਓਲੰਪਿਕ ਤਗ਼ਮਾ ਜੇਤੂ,ਆਪਣੇ ਬੱਚਿਆਂ ਨੂੰ ਅੰਤਰਰਾਸ਼ਟਰੀ ਹਾਕੀ ਦੇਖਣ ਲਈ ਲੈ ਕੇ ਆਓ: ਮੀਤ ਹੇਅਰ*
 
*ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ, ਮੌਜੂਦਾ ਹਾਕੀ ਸਿਤਾਰੇ ਹਰਮਨਪ੍ਰੀਤ, ਮਨਪ੍ਰੀਤ, ਮਨਦੀਪ ਨੇ ਇੱਥੋਂ ਹੀ ਸ਼ੁਰੂ ਕੀਤਾ ਸੀ ਆਪਣਾ ਹਾਕੀ ਦਾ ਸਫ਼ਰ: ਮੀਤ ਹੇਅਰ*
 
*ਜਲੰਧਰ ਦੇ ਸੰਸਾਰਪੁਰ ਨੇ ਪੈਦਾ ਕੀਤੇ ਹਨ 14 ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ 7 ਓਲੰਪਿਕ ਤਗ਼ਮੇ: ਮੀਤ ਹੇਅਰ*
 
ਚੰਡੀਗੜ੍ਹ 21 ਅਕਤੂਬਰ
 
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਦਾ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਪੰਜਾਬ ਦੀ ਅਮੀਰ ਹਾਕੀ ਵਿਰਾਸਤ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਕੱਲੇ ਜਲੰਧਰ ਦੇ ਸੰਸਾਰਪੁਰ ਪਿੰਡ ਨੇ ਹੀ 14 ਅੰਤਰਰਾਸ਼ਟਰੀ ਖਿਡਾਰੀ ਅਤੇ ਸੱਤ ਓਲੰਪਿਕ ਤਗ਼ਮੇ ਦਿੱਤੇ ਹਨ, ਜਦਕਿ ਮੌਜੂਦਾ ਭਾਰਤੀ ਸਿਤਾਰੇ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਨੇ ਇਸੇ ਇਤਿਹਾਸਕ ਮੈਦਾਨ ਤੋਂ ਆਪਣੇ ਖੇਡ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਭਾਰਤੀ ਹਾਕੀ ਵਿੱਚ ਸੂਬੇ ਦੇ ਵੱਡੇ ਯੋਗਦਾਨ ਦਾ ਜਸ਼ਨ ਮਨਾਉਣ ਲਈ ਆਪਣੇ ਬੱਚਿਆਂ ਨਾਲ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚਣ।
 
ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਤੋਂ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ 'ਆਪ' ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਲਿਆ ਕੇ ਇਤਿਹਾਸ ਰਚ ਦਿੱਤਾ ਹੈ। ਮੈਂ ਸੂਬੇ ਭਰ ਦੇ ਹਾਕੀ ਪ੍ਰੇਮੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬੱਚਿਆਂ ਨਾਲ ਵੱਡੀ ਗਿਣਤੀ ਵਿੱਚ ਆਉਣ ਅਤੇ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਅਤੇ ਮੋਹਾਲੀ ਦੇ ਸਟੇਡੀਅਮ ਵਿੱਚ ਟੀਮ ਇੰਡੀਆ ਦਾ ਉਤਸ਼ਾਹ ਵਧਾਉਣ।"
 
ਪੰਜਾਬ ਦੇ ਸੰਸਦ ਮੈਂਬਰ ਨੇ ਕਿਹਾ, "ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਖੜ੍ਹੇ ਹੋ ਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਹ ਇਤਿਹਾਸਕ ਮੈਦਾਨ, ਜਿਸ ਨੇ ਭਾਰਤ ਦੇ ਕੁਝ ਸਭ ਤੋਂ ਮਹਾਨ ਹਾਕੀ ਸਿਤਾਰੇ, ਓਲੰਪੀਅਨ ਅਤੇ ਓਲੰਪਿਕ ਤਗ਼ਮਾ ਜੇਤੂ ਦਿੱਤੇ ਹਨ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਕਰਕੇ ਹੀ ਸੰਭਵ ਹੋ ਸਕਿਆ ਹੈ। ਇਹ ਪੰਜਾਬ ਅਤੇ ਇਸ ਦੀ ਅਮੀਰ ਹਾਕੀ ਵਿਰਾਸਤ ਲਈ ਇੱਕ ਇਤਿਹਾਸਕ ਮੌਕਾ ਹੈ।"
 
ਭਾਰਤੀ ਹਾਕੀ ਵਿੱਚ ਪੰਜਾਬ ਦੇ ਬੇਮਿਸਾਲ ਯੋਗਦਾਨ ਨੂੰ ਉਜਾਗਰ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, "ਇਕੱਲੇ ਸੰਸਾਰਪੁਰ ਪਿੰਡ ਨੇ ਹੀ 14 ਅੰਤਰਰਾਸ਼ਟਰੀ ਹਾਕੀ ਖਿਡਾਰੀ ਦਿੱਤੇ ਹਨ। ਇਨ੍ਹਾਂ ਵਿੱਚੋਂ ਨੌਂ ਨੇ ਭਾਰਤ ਦੀ ਨੁਮਾਇੰਦਗੀ ਕੀਤੀ, ਚਾਰ ਨੇ ਕੀਨੀਆ ਲਈ ਖੇਡਿਆ ਅਤੇ ਇੱਕ ਨੇ ਕੈਨੇਡਾ ਦੀ ਨੁਮਾਇੰਦਗੀ ਕੀਤੀ। ਇਸ ਪਿੰਡ ਨੇ ਸੱਤ ਓਲੰਪਿਕ ਤਗ਼ਮੇ ਵੀ ਦਿੱਤੇ ਹਨ। ਭਾਰਤੀ ਹਾਕੀ ਵਿੱਚ ਪੰਜਾਬ ਦਾ ਯੋਗਦਾਨ ਬਹੁਤ ਵੱਡਾ ਰਿਹਾ ਹੈ ਅਤੇ ਸਾਡੀ ਖੇਡ ਵਿਰਾਸਤ ਅੰਤਰਰਾਸ਼ਟਰੀ ਪੱਧਰ 'ਤੇ ਜਸ਼ਨ ਮਨਾਉਣ ਦੀ ਹੱਕਦਾਰ ਹੈ।"
 
ਉਨ੍ਹਾਂ ਕਿਹਾ, "ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਛੇ ਟੀਮਾਂ – ਭਾਰਤ, ਮਲੇਸ਼ੀਆ, ਜਾਪਾਨ, ਦੱਖਣੀ ਕੋਰੀਆ, ਚੀਨ ਅਤੇ ਬੰਗਲਾਦੇਸ਼ ਭਾਗ ਲੈਣਗੀਆਂ। ਮੈਂ ਪੰਜਾਬ ਦੇ ਹਰ ਹਾਕੀ ਪ੍ਰੇਮੀ ਅਤੇ ਹਰ ਮਾਪੇ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬੱਚਿਆਂ ਨੂੰ ਸਟੇਡੀਅਮ ਵਿੱਚ ਲੈ ਕੇ ਆਉਣ, ਲਾਈਵ ਅੰਤਰਰਾਸ਼ਟਰੀ ਹਾਕੀ ਦੇਖਣ ਅਤੇ ਟੀਮ ਇੰਡੀਆ ਦਾ ਹੌਸਲਾ ਵਧਾਉਣ। ਪੰਜਾਬ ਦੇ ਨੌਂ ਖਿਡਾਰੀ ਇਸ ਸਮੇਂ ਦੇਸ਼ ਦੀ ਨੁਮਾਇੰਦਗੀ ਕਰ ਰਹੇ ਹਨ ਅਤੇ ਉਹ ਆਪਣੇ ਗ੍ਰਹਿ ਰਾਜ ਦੇ ਪੂਰੇ ਸਮਰਥਨ ਦੇ ਹੱਕਦਾਰ ਹਨ।"
 
ਭਾਰਤੀ ਹਾਕੀ ਦੇ ਸਿਤਾਰਿਆਂ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਦਾ ਜ਼ਿਕਰ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, "ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਨੇ ਇਸੇ ਮੈਦਾਨ ਤੋਂ ਆਪਣਾ ਹਾਕੀ ਸਫ਼ਰ ਸ਼ੁਰੂ ਕੀਤਾ ਸੀ। ਪੈਰਿਸ ਓਲੰਪਿਕ ਸਮੇਤ ਵੱਡੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਤੋਂ ਬਾਅਦ, ਹੁਣ ਉਨ੍ਹਾਂ ਨੂੰ ਉਸੇ ਸਟੇਡੀਅਮ ਵਿੱਚ ਆਪਣੇ ਘਰੇਲੂ ਦਰਸ਼ਕਾਂ ਦੇ ਸਾਹਮਣੇ ਅੰਤਰਰਾਸ਼ਟਰੀ ਟੀਮਾਂ ਵਿਰੁੱਧ ਖੇਡਣ ਦਾ ਮੌਕਾ ਮਿਲੇਗਾ ਜਿੱਥੋਂ ਉਨ੍ਹਾਂ ਨੇ ਹਾਕੀ ਖੇਡਣੀ ਸ਼ੁਰੂ ਕੀਤੀ ਸੀ। ਇਹ ਪੰਜਾਬ ਲਈ ਮਾਣਮੱਤਾ ਅਤੇ ਜਜ਼ਬਾਤੀ ਪਲ ਹੈ।"
 
'ਆਪ' ਸੰਸਦ ਮੈਂਬਰ ਨੇ ਅੱਗੇ ਕਿਹਾ, "ਸਾਡੇ ਸੂਬੇ ਵਿੱਚ ਇਹ ਵੱਕਾਰੀ ਅੰਤਰਰਾਸ਼ਟਰੀ ਟੂਰਨਾਮੈਂਟ ਲਿਆਉਣ ਲਈ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਮੈਂ ਟੀਮ ਇੰਡੀਆ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਹਰ ਪੰਜਾਬੀ ਨੂੰ ਅਪੀਲ ਕਰਦਾ ਹਾਂ ਕਿ ਉਹ 27 ਅਕਤੂਬਰ ਤੋਂ ਸਟੇਡੀਅਮਾਂ ਵਿੱਚ ਪਹੁੰਚ ਕੇ ਮਾਣ, ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਸਟੇਡੀਅਮ ਭਰ ਦੇਣ। ਆਓ ਦੁਨੀਆ ਨੂੰ ਦਿਖਾ ਦੇਈਏ ਕਿ ਪੰਜਾਬ ਵਿੱਚ ਹਾਕੀ ਅੱਜ ਵੀ ਰੂਹ ਵਿੱਚ ਵੱਸਦੀ ਹੈ।"
 
ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, "ਸੈਮੀਫਾਈਨਲ ਅਤੇ ਫਾਈਨਲ ਸਮੇਤ ਨਾਕਆਊਟ ਮੈਚ 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਖੇਡੇ ਜਾਣਗੇ। ਮੈਂ ਪੰਜਾਬ ਭਰ ਦੇ ਹਾਕੀ ਪ੍ਰੇਮੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਪਰਿਵਾਰਾਂ ਸਮੇਤ ਮੈਚ ਦੇਖਣ ਆਉਣ ਅਤੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਸਾਡੀ ਖੇਡ ਵਿਰਾਸਤ ਦਾ ਇੱਕ ਯਾਦਗਾਰੀ ਜਸ਼ਨ ਬਣਾਉਣ।"

-asianchampionstrophy2026-punjabhockey-meethayer-teamindiahockey-jagratilahar



TOP HEADLINES


ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ
*ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾ
*ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾ
Dmc&h ਵੱਲੋਂ ਸਮੇਂ ਤੋਂ ਪਹਿਲਾਂ ਜਨਮ ਅਤੇ ਨਵਜੰਮੇ ਬੱਚਿਆਂ ਵਿੱ
ਅਕਾਲੀ ਦਲ ਨੂੰ ਦੋਆਬਾ ਵਿਚ ਮਿਲਿਆ ਵੱਡਾ ਹੁੰਗਾਰਾ, ਬੀਬੀ ਜਗੀਰ ਕ
ਪੰਜਾਬ ਕਾਂਗਰਸ ਇਲੈਕਸ਼ਨ ਮੋਡ ’ਚ: ਹੋਰਨਾਂ ਪਾਰਟੀਆਂ ਦੇ ਆਗੂਆਂ ਦੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀ
*ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰੀ ਅਤੇ ਸੰਗਠਿਤ ਅ
*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟ
ਬੰਦ ਪਏ ਵੀ.ਆਰ. ਮਾਲ ’ਚ ਭਿਆਨਕ ਅੱਗ, ਇਲਾਕੇ ’ਚ ਮਚੀ ਹਫ਼ੜਾ-ਦਫ਼
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁ
Sveep ਪ੍ਰੋਗਰਾਮ ਅਧੀਨ ਲੇਖ ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਦਾ
ਤਲਾਕ ਦੀ ‘ਹਾਂ’ ਸੁਣਦਿਆਂ ਹੀ ਪਤੀ ਬਣਿਆ ਹੈਵਾਨ, ਪੇਵਰ ਬਲਾਕ ਨਾਲ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਪੁਸਤਕ ਮੇਲਾ ਅਤ
*ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਖੇਤੀਬਾੜੀ ਟਿਊਬਵੈੱਲਾਂ ਦ
*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ
Meeting Of Electoral Registration Officers Held Under
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ '

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53045519

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us