ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮ

Oct22,2026 | Jagrati Lahar Bureau | Chandigarh

 
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਦੁਆਬਾ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ 150 ਸੰਵੇਦਨਸ਼ੀਲ ਥਾਵਾਂ ’ਤੇ ਨਸ਼ਾ ਮੁਕਤੀ ਮੋਰਚੇ ਦੇ ਮੈਂਬਰ ਤਾਇਨਾਤ
 
ਭਗਵੰਤ ਮਾਨ ਸਰਕਾਰ ਵੱਲੋਂ ਚਾਰ ਦੁਆਬਾ ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਦੇ ਤਾਲਮੇਲ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੇਜ਼
 
ਸਬੰਧਤ ਐੱਸਐੱਸਪੀਜ਼ ਨਾਲ ਮੀਟਿੰਗਾਂ ਤੋਂ ਬਾਅਦ ਜਲੰਧਰ, ਕਪੂਰਥਲਾ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਚਿੰਨ੍ਹਿਤ ਹੌਟਸਪੌਟਸ ’ਤੇ ਪੁਲਿਸ ਅਧਿਕਾਰੀਆਂ ਦੇ ਨਾਲ ਤਾਇਨਾਤ ਕੀਤੇ ਗਏ ਨਸ਼ਾ ਮੁਕਤੀ ਮੋਰਚੇ ਦੇ ਮੈਂਬਰ
 
‘ਯੁੱਧ ਨਸ਼ਿਆਂ ਵਿਰੁੱਧ’: ਦੁਆਬਾ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਸ਼ਾ ਮੁਕਤੀ ਮੋਰਚੇ ਨੇ ਜ਼ਮੀਨੀ ਪੱਧਰ ’ਤੇ ਨਿਗਰਾਨੀ ਵਧਾਈ
 
ਚੰਡੀਗੜ੍ਹ; 22 ਅਕਤੂਬਰ, 2026:
 
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ ਨਸ਼ਾ ਮੁਕਤੀ ਮੋਰਚੇ (ਐੱਨਐੱਮਐੱਮ) ਨੇ ਦੁਆਬਾ ਖੇਤਰ ਦੇ 150 ਚਿੰਨ੍ਹਿਤ ਹੌਟਸਪੌਟਸ ’ਤੇ ਆਪਣੇ ਮੈਂਬਰ ਤਾਇਨਾਤ ਕਰਕੇ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ ਹੈ, ਇਸ ਤਹਿਤ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
 
ਇਸ ਪਹਿਲਕਦਮੀ ਦਾ ਉਦੇਸ਼ ਇਨ੍ਹਾਂ ਥਾਵਾਂ ਨੂੰ ਸਾਰੀਆਂ ਗ਼ੈਰ -ਕਾਨੂੰਨੀ ਗਤੀਵਿਧੀਆਂ ਤੋਂ ਮੁਕਤ ਕਰਵਾਉਣਾ ਹੈ। ਐੱਸਐੱਸਪੀਜ਼ ਨਾਲ ਵੱਖ-ਵੱਖ ਮੀਟਿੰਗਾਂ ਕਰਨ ਤੋਂ ਬਾਅਦ ਨਸ਼ਾ ਮੁਕਤੀ ਮੋਰਚੇ ਦੇ ਮੈਂਬਰਾਂ ਨੂੰ ਕਪੂਰਥਲਾ, ਨਵਾਂਸ਼ਹਿਰ, ਜਲੰਧਰ ਸ਼ਹਿਰੀ ਅਤੇ ਦਿਹਾਤੀ ਤੇ ਹੁਸ਼ਿਆਰਪੁਰ ਵਿੱਚ ਪੁਲਿਸ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਨਿਗਰਾਨੀ ਮਜ਼ਬੂਤ ਕਰਨਾ, ਚਿੰਨ੍ਹਿਤ ਹੌਟਸਪੌਟਸ ਦੀ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਲਗਾਤਾਰ ਕਾਰਵਾਈ ਯਕੀਨੀ ਬਣਾਉਣਾ ਹੈ।
 
ਨਸ਼ਾ ਮੁਕਤੀ ਮੋਰਚੇ ਦੇ ਦੁਆਬਾ ਇੰਚਾਰਜ, ਅਤਿਨ ਅਗਨੀਹੋਤਰੀ, ਮੋਰਚੇ ਦੇ ਮੈਂਬਰਾਂ ਦੀ ਤਾਇਨਾਤੀ ਦਾ ਤਾਲਮੇਲ ਕਰ ਰਹੇ ਹਨ, ਇਹ ਮੈਂਬਰ ਚਿੰਨ੍ਹਿਤ ਥਾਵਾਂ ਦੇ ਦੌਰਿਆਂ ਦੌਰਾਨ ਸਬੰਧਤ ਐੱਸਪੀ, ਡੀਐੱਸਪੀ ਅਤੇ ਐੱਸਐੱਚਓ ਨਾਲ ਮਿਲ ਕੇ ਕੰਮ ਕਰ ਰਹੇ ਹਨ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਜ਼ਮੀਨੀ ਸਥਿਤੀ ’ਤੇ ਨਜ਼ਰ ਰੱਖਣਾ, ਸਥਾਨਕ ਸਮੱਸਿਆਵਾਂ ਨੂੰ ਸਮਝਣਾ ਅਤੇ ਅਜਿਹੀਆਂ ਥਾਵਾਂ ਦੀ ਪਛਾਣ ਕਰਨਾ ਹੈ, ਜਿਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ, ਤਾਂ ਜੋ ਕੋਈ ਵੀ ਖੇਤਰ ਪ੍ਰਸ਼ਾਸਨ ਦੀ ਨਿਗਰਾਨੀ ਤੋਂ ਬਾਹਰ ਨਾ ਰਹੇ।
 
ਇਹ ਪਹਿਲਕਦਮੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਸਿੱਧੇ ਚਿੰਨ੍ਹਿਤ ਹੌਟਸਪੌਟਸ ਤੱਕ ਲਿਜਾਣ ਦਾ ਯਤਨ ਹੈ, ਜਿਸ ਵਿੱਚ ਪੁਲਿਸ ਅਤੇ ਜਨਤਾ ਦਰਮਿਆਨ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਮੇਂ-ਸਮੇਂ ’ਤੇ ਹੋਣ ਵਾਲੀਆਂ ਸਮੀਖਿਆ ਮੀਟਿੰਗਾਂ ਤੱਕ ਸੀਮਤ ਰਹਿਣ ਦੀ ਬਜਾਏ, ਇਸ ਤਾਇਨਾਤੀ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਸਰਗਰਮ ਮੌਜੂਦਗੀ ਯਕੀਨੀ ਬਣਾਉਣਾ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਰਮਿਆਨ ਢੁਕਵੀਂ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਬਿਹਤਰ ਬਣਾਉਣਾ ਹੈ।
 
ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਥਾਣਾ ਪੱਧਰ ਦੇ ਮੁਲਾਜ਼ਮਾਂ ਨਾਲ ਹੋਈਆਂ ਮੀਟਿੰਗਾਂ ਰਾਹੀਂ ਚਾਰਾਂ ਜ਼ਿਲ੍ਹਿਆਂ ਵਿੱਚ ਤਾਲਮੇਲ ਨਾਲ ਭਾਗੀਦਾਰੀ ਲਈ ਇੱਕ ਰੂਪਰੇਖਾ ਤਿਆਰ ਕੀਤੀ ਗਈ ਹੈ। ਐੱਸਐੱਸਪੀ ਤੋਂ ਲੈ ਕੇ ਐੱਸਐੱਚਓ ਤੱਕ ਸਾਰੇ ਪੱਧਰਾਂ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਉਦੇਸ਼ ਇਸ ਪਹਿਲਕਦਮੀ ਨੂੰ ਪੁਲਿਸ ਪ੍ਰਣਾਲੀ ਦੇ ਹਰ ਸਬੰਧਤ ਪੱਧਰ ਨਾਲ ਜੋੜਨਾ ਹੈ, ਤਾਂ ਜੋ ਸਥਾਨਕ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਇਆ ਜਾ ਸਕੇ।
 
ਦੁਆਬਾ ਦੇ ਚਿੰਨ੍ਹਿਤ ਹੌਟਸਪੌਟਸ ਨਸ਼ਿਆਂ ਵਿਰੁੱਧ ਇਸ ਸਾਂਝੇ ਯਤਨ ਤਹਿਤ ਵਿਸ਼ੇਸ਼ ਨਿਗਰਾਨੀ ਹੇਠ ਰਹਿਣਗੇ। ਸਥਾਨਕ ਲੋਕਾਂ ਦੀ ਭਾਗੀਦਾਰੀ ਅਤੇ ਪੁਲਿਸ ਦੀ ਕਾਰਵਾਈ ਨੂੰ ਇਕੱਠੇ ਜੋੜ ਕੇ ਇਸ ਪਹਿਲਕਦਮੀ ਦਾ ਉਦੇਸ਼ ਸੰਵੇਦਨਸ਼ੀਲ ਥਾਵਾਂ ’ਤੇ ਨਿਗਰਾਨੀ ਮਜ਼ਬੂਤ ਕਰਨਾ, ਕਾਰਵਾਈਯੋਗ ਜਾਣਕਾਰੀ ਸਾਂਝੀ ਕਰਨ ਵਿੱਚ ਮਦਦ ਕਰਨਾ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਅਧਿਕਾਰੀਆਂ ਦੀ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।
 
ਇਸ ਮੁਹਿੰਮ ਵਿੱਚ ਨਸ਼ਿਆਂ ਵਿਰੁੱਧ ਲੜਾਈ ਦੌਰਾਨ ਲੋਕਾਂ ਦੀ ਭਾਗੀਦਾਰੀ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਭਾਈਚਾਰੇ ਦੇ ਨੁਮਾਇੰਦੇ ਸਥਾਨਕ ਸਮੱਸਿਆਵਾਂ ਨੂੰ ਪੁਲਿਸ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਤਰ੍ਹਾਂ ਦੀ ਭਾਗੀਦਾਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਕਾਰਵਾਈ ਵਿੱਚ ਸਹਿਯੋਗ ਦਿੰਦੀ ਹੈ ਅਤੇ ਇਸ ਸਮੱਸਿਆ ਵਿਰੁੱਧ ਵਿਆਪਕ ਸਮਾਜਿਕ ਯਤਨਾਂ ਨੂੰ ਮਜ਼ਬੂਤ ਕਰਦੀ ਹੈ।
 
ਇਹ ਤੇਜ਼ ਕੀਤੀ ਗਈ ਮੁਹਿੰਮ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਵਿਆਪਕ ਉਦੇਸ਼ਾਂ ਨੂੰ ਅੱਗੇ ਵਧਾਉਣ ਵਿੱਚ ਯੋਗਦਾਨ ਪਾਉਂਦੀ ਹੈ। ਇਨ੍ਹਾਂ ਉਦੇਸ਼ਾਂ ਵਿੱਚ ਨਸ਼ਾ ਤਸਕਰੀ ’ਤੇ ਰੋਕ ਲਗਾਉਣਾ, ਨਸ਼ੀਲੇ ਪਦਾਰਥਾਂ ਦੀ ਉਪਲੱਬਧਤਾ ਘਟਾਉਣਾ ਅਤੇ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਅੱਗੇ ਵਧਾਉਣਾ ਸ਼ਾਮਲ ਹੈ।
 
ਜਲੰਧਰ, ਕਪੂਰਥਲਾ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿੱਚ ਚਿੰਨ੍ਹਿਤ ਹੌਟਸਪੌਟਸ ’ਤੇ ਨਸ਼ਾ ਮੁਕਤੀ ਮੋਰਚੇ ਦੇ ਮੈਂਬਰਾਂ ਦੀ ਤਾਇਨਾਤੀ ਅਤੇ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੇ ਤਾਲਮੇਲ ਤੋਂ ਬਾਅਦ ਹੁਣ ਮੀਟਿੰਗਾਂ ਵਿੱਚ ਲਏ ਗਏ ਫ਼ੈਸਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਗਾਤਾਰ ਕਾਰਵਾਈ ਵਿੱਚ ਬਦਲਣ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।
 
ਇਸ ਮੁਹਿੰਮ ਦਾ ਸੁਨੇਹਾ ਸਪੱਸ਼ਟ ਹੈ: ਨਸ਼ਿਆਂ ਵਿਰੁੱਧ ਲੜਾਈ ਉਨ੍ਹਾਂ ਥਾਵਾਂ ਤੱਕ ਪਹੁੰਚਣੀ ਚਾਹੀਦੀ ਹੈ, ਜਿੱਥੇ ਇਹ ਸਮੱਸਿਆ ਅਜੇ ਵੀ ਮੌਜੂਦ ਹੈ। ਇਸ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ, ਤਾਂ ਜੋ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇ।

Final-Stages-Of-Yudh-Nashean-Virudh-Nasha-Mukti-Morcha-Starts-Seizing-Drug-abuse-Hotspots-Across-Doaba



TOP HEADLINES


ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ
*ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾ
*ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ*
ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ,
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ
*ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ
*ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ
ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ
*ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ.
ਖੰਨਾ ਦੁਸਹਿਰੇ ’ਤੇ ਇੱਕ ਲੱਖ ਤੋਂ ਵੱਧ ਲੋਕਾਂ ਦੀ ਭੀੜ ਸੰਭਾਲਣ ’
*ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖ
*ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ;
*ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾ
ਸੁਲਤਾਨਪੁਰ ਲੋਧੀ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਕ
ਪੁਲਿਸ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਵਿਰਾਸਤ ਤੇ ਆਉਣ ਵਾਲੀਆਂ
ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁ
ਨਸ਼ਿਆਂ ਖਿਲਾਫ਼ ਅਵਾਜ਼ ਚੁੱਕਣ ਕਾਰਨ ਮਾਰੇ ਗਏ 3 ਵਿਅਕਤੀਆਂ ਦੇ ਪਰ
13 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ, ਫਿਰ ਵੀ ਨਸ਼ਿਆਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52566190

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us