ਮੋਹਾਲੀ ਦੀਆਂ ਫੇਜ਼ 9, 10 ਤੇ 11 ਦੀਆਂ ਮਾਰਕੀਟਾਂ ਦੀ ਪਾਰਕਿੰਗ ਚਮਕੇਗੀ, 2 ਕਰੋੜ ਰੁਪਏ ਖਰਚੇਗੀ ਸਰਕਾਰ!
Oct26,2026
| Gurvinder Singh Mohali | Sas Nagar (mohali)
ਵਿਨੀਤ ਵਰਮਾ ਦਾ ਐਲਾਨ, ਅਗਲੇ ਇੱਕ-ਦੋ ਦਿਨਾਂ ’ਚ ਰੀਕਾਰਪੈਟਿੰਗ ਦਾ ਕੰਮ ਹੋਵੇਗਾ ਸ਼ੁਰੂ; ਫੇਜ਼ 11 ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ।
ਮੋਹਾਲੀ 26 ਅਕਤੂਬਰ
ਗੁਰਵਿੰਦਰ ਸਿੰਘ
ਵਪਾਰ ਮੰਡਲ ਮੋਹਾਲੀ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਬੀ ਸੀ ਸੈਲ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਵਿਨੀਤ ਵਰਮਾ ਵਲੋਂ ਫੇਜ਼ 11 ਦੀ ਮਾਰਕੀਟ ਦਾ ਦੌਰਾ ਕੀਤਾ ਗਿਆ ਅਤੇ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਮੀਟਿੰਗ ਦੌਰਾਨ ਮਾਰਕੀਟ ਦੀ ਪਾਰਕਿਗ ਵਾਲੀ ਥਾਂ ਵਿੱਚ ਗਮਾਡਾ ਵਲੋਂ ਪਾਈ ਗਈ ਪਾਣੀ ਦੀ ਪਾਈਪ ਕਾਰਨ ਖਰਾਬ ਹੋਈ ਪਾਰਕਿੰਗ ਦੀ ਮੁਰੰਮਤ ਦਾ ਮੁੱਦਾ ਉਠਿਆ। ਮਾਰਕੀਟ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਫੇਜ਼ 9 ਤੋਂ 11 ਤਕ ਪਾਈਪ ਲਾਈਨ ਪਾਉਣ ਲਈ ਤਿੰਨ ਚਾਰ ਮਹੀਨੇ ਪਹਿਲਾਂ ਖੁਦਾਈ ਕਰਕੇ ਪਾਈਪਾਂ ਪਾਈਆਂ ਗਈਆਂ ਸਨ ਪਰੰਤੂ ਇਸ ਥਾਂ ਦੀ ਲੋੜੀਂਦੀ ਮੁਰੰਮਤ ਨਹੀਂ ਕਰਵਾਈ ਗਈ ਜਿਸ ਕਾਰਨ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।
ਇਸ ਮੌਕੇ ਸ੍ਰੀ ਵਨੀਤ ਵਰਮਾ ਨੇ ਕਿਹਾ ਕਿ ਫੇਜ਼ 9,10 ਅਤੇ 11 ਦੀ ਪਾਰਕਿੰਗ ਦੀ ਮੁਰੰਮਤ ਦਾ ਕੰਮ ਅਗਲੇ ਇੱਕ ਦੋ ਦਿਨ ਵਿੱਚ ਆਰੰਭ ਹੋ ਜਾਵੇਗਾ। ਉਹਨਾਂ ਕਿਹਾ ਕਿ ਇਸ ਕੰਮ ਤੇ ਲਗਭਗ 2 ਕਰੋੜ ਰੁਪਏ ਖਰਚ ਹੋਣਗੇ ਅਤੇ ਇਸਨੂੰ ਛੇਤੀ ਹੀ ਮੁਕੰਮਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਦੇ ਮੁਕੰਮਲ ਹੋਣ ਤੇ ਕਾਰੋਬਾਰੀਆਂ ਦੀ ਪਿਛਲੇ ਲੰਮੇ ਦੀ ਮੰਗ ਪੂਰੀ ਹੋ ਜਾਵੇਗੀ ਅਤੇ ਪਿਛਲੇ ਸਮੇਂ ਤੋਂ ਚਲਦੀ ਆ ਰਹੀ ਪਾਰਕਿੰਗ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।
ਸ੍ਰੀ ਵਿਨੀਤ ਵਰਮਾ ਨੇ ਦੱਸਿਆ ਕਿ ਇਸ ਮੌਕੇ ਵਪਾਰੀਆਂ ਦੇ ਹੋਰ ਮਸਲਿਆਂ ਤੇ ਵੀ ਚਰਚਾ ਕੀਤੀ ਗਈ, ਅਤੇ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਕੌਂਸਲਰ ਅਮਰਜੀਤ ਸਿੰਘ, ਵਾਰਡ ਨੰਬਰ 21 ਤੋਂ ਆਪ ਇੰਚਾਰਜ ਸਵਰਨ ਲਤਾ, ਨਰਿੰਦਰ ਸਿੰਘ, ਗੁਰਬਚਨ ਸਿੰਘ, ਹਰਪ੍ਰੀਤ ਸਿੰਘ, ਜਸਜੀਤ ਸਿੰਘ, ਰਿਸ਼ਵ ਗੋਇਲ, ਸੁਮਿਤ, ਸਤਿਸ਼ ਗਰਗ, ਅਨਿਲ ਕੁਮਾਰ, ਗੁਰਦੀਪ ਸਿੰਘ, ਮੋਹਿਤ, ਦੀਪਕ ਤਲਵਾਰ, ਹਰਜੀਤ ਸਿੰਘ ਜਸ਼ਨ, ਅਜੈਬ ਸਿੰਘ ਅਤੇ ਹੋਰ ਦੁਕਾਨਦਾਰ ਮੌਜੂਦ ਸਨ।
-mohali-phase9-phase10-phase11-punjabnews