*ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Oct26,2026 | Jagrati Lahar Bureau | Patiala



*ਪੰਜਾਬ ਦੇ ਹੱਕ ਖੋਹਣਾ ਭਾਜਪਾ ਦੀ ਪੁਰਾਣੀ ਆਦਤ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੋਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦਾ ਆਰ.ਡੀ.ਐਫ. ਅਤੇ ਵੈਟ ਦਾ ਬਕਾਇਆ ਰੋਕਿਆ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਕਾਲੀ-ਭਾਜਪਾ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ ਮੁੜ ਇਕੱਠੇ ਹੋਣ ਲਈ ਤਿਆਰੀ ਕਰ ਰਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਲੋਕ ‘ਆਪ’ ਨਾਲ ਚਟਾਨ ਵਾਂਗ ਖੜ੍ਹੇ ਹਨ ਜਿਸ ਕਰਕੇ ਵਿਰੋਧੀ ਪਾਰਟੀਆਂ ਬੁਖਲਾਹਟ ਵਿੱਚ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਸ ਦੇ ਜਾਇਜ਼ ਹੱਕਾਂ ਤੋਂ ਵਿਰਵਾ ਰੱਖਣਾ ਅਤੇ ਵਿੱਤੀ ਬਕਾਏ ਰੋਕੀ ਰੱਖਣਾ ਭਾਜਪਾ ਦੀ ਪੁਰਾਣੀ ਆਦਤ ਹੈ।
ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਆਰ.ਡੀ.ਐੱਫ. (ਪੇਂਡੂ ਵਿਕਾਸ ਫੰਡ) ਅਤੇ ਵੈਟ ਦੇ ਬਕਾਏ ਰੋਕਣ ਲਈ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਨੇ ਨਸ਼ਿਆਂ ਦੇ ਮੁੱਦੇ 'ਤੇ ਅਕਾਲੀਆਂ ਅਤੇ ਭਾਜਪਾ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕੀਤੀ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪਣੇ ਪਿਛਲੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਅਤੇ ਹੁਣ ਚੋਣਾਂ ਵਿੱਚ ਲਾਹਾ ਖੱਟਣ ਲਈ ਮੁੜ ਇਕੱਠੇ ਹੋਣ ਦੀ ਤਿਆਰੀ ਕਰ ਰਹੀਆਂ ਹਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹੱਕਾਂ ਅਤੇ ਹਿੱਤਾਂ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਦੀ ਬੁਖਲਾਹਟ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਲਗਾਤਾਰ ਜਨਤਕ ਸਮਰਥਨ ਦਾ ਨਤੀਜਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬ ਦਾ ਪਾਣੀ ਖੋਹਣ ਦੀ ਸਾਜ਼ਿਸ਼ ਰਚ ਕੇ ਵੋਟਾਂ ਮੰਗ ਰਹੀ ਹੈ। ਪੰਜਾਬ ਨੂੰ ਉਸ ਦੇ ਜਾਇਜ਼ ਹੱਕਾਂ ਤੋਂ ਵਾਂਝਾ ਕਰਨਾ ਭਾਜਪਾ ਦੀ ਪੁਰਾਣੀ ਆਦਤ ਬਣ ਚੁੱਕੀ ਹੈ। ਪੰਜਾਬ ਦੇ ਲੋਕਾਂ ਨੇ ਦੇਸ਼ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ, ਦੇਸ਼ ਦੀ ਅੰਨ ਸੁਰੱਖਿਆ ਵਿੱਚ ਯੋਗਦਾਨ ਪਾਇਆ ਹੈ ਅਤੇ ਰਾਸ਼ਟਰੀ ਸੁਰੱਖਿਆ ਲਈ ਡਟ ਕੇ ਪਹਿਰਾ ਦੇ ਰਹੇ ਹਨ, ਫਿਰ ਵੀ ਸੂਬੇ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੱਥੋਂ ਬੇਇਨਸਾਫ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਪੰਜਾਬ ਕਦੇ ਵੀ ਕਿਸੇ ਸਿਆਸੀ ਪਾਰਟੀ ਨੂੰ ਆਪਣੇ ਹਿੱਤਾਂ ਨੂੰ ਢਾਹ ਲਾਉਣ ਜਾਂ ਆਪਣੇ ਲੋਕਾਂ ਦੇ ਹੱਕਾਂ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਪੰਜਾਬ ਯੂਨੀਵਰਸਿਟੀ, ਪੰਜਾਬ ਦੇ ਇਤਿਹਾਸ, ਪਛਾਣ ਅਤੇ ਅਕਾਦਮਿਕ ਵਿਰਾਸਤ ਨਾਲ ਜੁੜੀ ਅਹਿਮ ਸੰਸਥਾ ਹੈ, ਜਦਕਿ ਸਾਡੇ ਪਾਣੀ ਦੇ ਸਰੋਤ ਸਾਡੀ ਖੇਤੀਬਾੜੀ ਅਰਥਵਿਵਸਥਾ ਅਤੇ ਲੱਖਾਂ ਕਿਸਾਨਾਂ ਦੀ ਰੋਜ਼ੀ-ਰੋਟੀ ਲਈ ਅਤਿ ਜ਼ਰੂਰੀ ਹਨ। ਪੰਜਾਬ ਦੇ ਲੋਕ ਸੂਬੇ ਦੀਆਂ ਸੰਸਥਾਵਾਂ, ਪਾਣੀਆਂ ਜਾਂ ਵਿੱਤੀ ਹੱਕਾਂ 'ਤੇ ਇਸ ਦੇ ਹੱਕਾਂ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੇ।”
ਪੰਜਾਬ ਦੇ ਬਕਾਇਆ ਵਿੱਤੀ ਫੰਡਾਂ ਲਈ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੋਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਆਰ.ਡੀ.ਐੱਫ. ਅਤੇ ਵੈਟ ਦੇ ਬਕਾਏ ਰੋਕੇ ਹੋਏ ਹਨ। ਫੰਡਾਂ ਨੂੰ ਇੰਨੇ ਲੰਬੇ ਸਮੇਂ ਤੱਕ ਰੋਕਣਾ ਪੰਜਾਬ ਦੇ ਲੋਕਾਂ ਨਾਲ ਘੋਰ ਅਨਿਆਂ ਹੈ ਅਤੇ ਇਹ ਸੂਬੇ ਦੇ ਜ਼ਰੂਰੀ ਵਿਕਾਸ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਪ੍ਰਭਾਵਿਤ ਕਰਦਾ ਹੈ। ਪੰਜਾਬ ਆਪਣੇ ਜਾਇਜ਼ ਹੱਕਾਂ ਤੋਂ ਇਲਾਵਾ ਹੋਰ ਕੁੱਝ ਨਹੀਂ ਮੰਗ ਰਿਹਾ ਅਤੇ ਕੇਂਦਰ ਸਰਕਾਰ ਨੂੰ ਸੂਬੇ ਪ੍ਰਤੀ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕ ਇਨਸਾਫ਼ ਦੇ ਹੱਕਦਾਰ ਹਨ। ਸਾਡੇ ਸੂਬੇ ਨੂੰ ਆਪਣੇ ਜਾਇਜ਼ ਫੰਡਾਂ ਦੀ ਮੰਗ ਕਰਨ ਦਾ ਪੂਰਾ ਹੱਕ ਹੈ ਅਤੇ ਅਸੀਂ ਧੱਕੇਸ਼ਾਹੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ। ਕੋਈ ਵੀ ਸਰਕਾਰ ਪੰਜਾਬ ਨੂੰ ਉਸ ਦੇ ਹੱਕੀ ਸਰੋਤਾਂ ਤੋਂ ਅਨਿਸ਼ਚਿਤ ਸਮੇਂ ਲਈ ਵਾਂਝਾ ਨਹੀਂ ਰੱਖ ਸਕਦੀ। ਪੰਜਾਬ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਭਲਾਈ ਨੂੰ ਭਾਜਪਾ ਦੇ ਸਿਆਸੀ ਸਮੀਕਰਨਾਂ ਦੀ ਬਲੀ ਨਹੀਂ ਚਾੜ੍ਹਿਆ ਜਾ ਸਕਦਾ।”
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 'ਤੇ ਨਸ਼ਿਆਂ ਦੇ ਮੁੱਦੇ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ਅਤੇ ਭਾਜਪਾ ਨੇ ਆਪਣੇ ਸ਼ਾਸਨਕਾਲ ਦੌਰਾਨ ਪੂਰੇ ਪੰਜਾਬ ਵਿੱਚ ਨਸ਼ਿਆਂ ਦਾ ਜਾਲ ਵਿਛਾਇਆ। ਅਣਗਿਣਤ ਪਰਿਵਾਰਾਂ ਨੇ ਨਸ਼ੇ ਦੇ ਜਜ਼ਬਾਤੀ ਅਤੇ ਸਮਾਜਿਕ ਤੌਰ ’ਤੇ ਨਤੀਜੇ ਭੁਗਤੇ ਹਨ ਅਤੇ ਸਾਡੇ ਨੌਜਵਾਨਾਂ ਨੇ ਇਨ੍ਹਾਂ ਪਾਰਟੀਆਂ ਦੀਆਂ ਨਾਕਾਮੀਆਂ ਦੀ ਭਾਰੀ ਕੀਮਤ ਚੁਕਾਈ ਹੈ। ਪੰਜਾਬ ਦੇ ਲੋਕ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਪਹੁੰਚਾਏ ਗਏ ਨੁਕਸਾਨ ਨੂੰ ਭੁੱਲੇ ਨਹੀਂ ਹਨ।”
ਉਨ੍ਹਾਂ ਦਾਅਵਾ ਕੀਤਾ, “ਅਕਾਲੀ ਅਤੇ ਭਾਜਪਾ ਹੁਣ ਮੁੜ ਇਕੱਠੇ ਹੋਣ ਦੀ ਤਿਆਰੀ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਸਿਆਸੀ ਮੌਕਾਪ੍ਰਸਤੀ ਬੇਨਕਾਬ ਹੋ ਗਈ ਹੈ। ਜਿਹੜੀਆਂ ਪਾਰਟੀਆਂ ਪਿਛਲੇ ਸਮੇਂ ਵਿੱਚ ਪੰਜਾਬ ਨੂੰ ਸੰਭਾਲਣ ਵਿੱਚ ਨਾਕਾਮ ਰਹੀਆਂ, ਉਹ ਚੋਣਾਂ ਦਾ ਲਾਹਾ ਖੱਟਣ ਲਈ ਮੁੜ ਹੱਥ ਮਿਲਾ ਕੇ ਆਪਣੀ ਜਵਾਬਦੇਹੀ ਤੋਂ ਬਚ ਨਹੀਂ ਸਕਦੀਆਂ। ਪੰਜਾਬ ਨੂੰ ਇਮਾਨਦਾਰ ਨੇਤਾਵਾਂ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਅਤੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਵਚਨਬੱਧ ਸਰਕਾਰ ਦੀ ਲੋੜ ਹੈ, ਨਾ ਕਿ ਮੌਕਾਪ੍ਰਸਤ ਸਿਆਸੀ ਗਠਜੋੜਾਂ ਦੀ।”
ਮੁੱਖ ਮੰਤਰੀ ਨੇ ਕਿਹਾ, “ਲੋਕ ਸਿਆਸੀ ਪਾਰਟੀਆਂ ਦਾ ਮੁਲਾਂਕਣ ਉਨ੍ਹਾਂ ਦੇ ਪਿਛਲੇ ਰਿਕਾਰਡ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਤੋਂ ਕਰਨਗੇ, ਉਨ੍ਹਾਂ ਦੇ ਨਾਅਰਿਆਂ ਤੋਂ ਨਹੀਂ। ਜਿਨ੍ਹਾਂ ਨੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਉਹ ਸਿਆਸੀ ਫੇਰਬਦਲ ਕਰਕੇ ਆਪਣੀਆਂ ਪਿਛਲੀਆਂ ਨਾਕਾਮੀਆਂ ਨੂੰ ਮਿਟਾ ਨਹੀਂ ਸਕਦੇ। ਪੰਜਾਬ ਦਾ ਭਵਿੱਖ ਇਮਾਨਦਾਰ ਸ਼ਾਸਨ, ਜਵਾਬਦੇਹੀ ਅਤੇ ਲੋਕਾਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ 'ਤੇ ਉਸਾਰਿਆ ਜਾਣਾ ਚਾਹੀਦਾ ਹੈ।”
ਆਪ ਲਈ ਲੋਕਾਂ ਦੇ ਵਧ ਰਹੇ ਸਮਰਥਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਲਈ ਲੋਕਾਂ ਦੇ ਵਧਦੇ ਸਮਰਥਨ ਨਾਲ ਵਿਰੋਧੀ ਧਿਰਾਂ ਨਿਰਾਸ਼ ਅਤੇ ਬੁਖਲਾਹਟ ਵਿੱਚ ਹਨ। ਉਨ੍ਹਾਂ ਦੀ ਇਹ ਬੁਖਲਾਹਟ ਸਾਡੀ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਵਿੱਚ ਲੋਕਾਂ ਦੇ ਭਰੋਸੇ ਦਾ ਸਾਹਮਣਾ ਕਰਨ ਵਿੱਚ ਉਨ੍ਹਾਂ ਦੀ ਅਸਮਰੱਥਾ ਨੂੰ ਦਰਸਾਉਂਦੀ ਹੈ। ਇੱਕ ਭਰੋਸੇਯੋਗ ਬਦਲ ਪੇਸ਼ ਕਰਨ ਦੀ ਬਜਾਏ ਵਿਰੋਧੀ ਧਿਰ ਆਪ ਲਈ ਲੋਕਾਂ ਦੇ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਰਹੀ।”
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਸਾਡੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ, ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਅਸੀਂ ਆਪਣੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਆਮ ਪਰਿਵਾਰਾਂ ਨਾਲ ਡਟ ਕੇ ਖੜ੍ਹੇ ਹਾਂ। ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਭਲਾਈ ਸਾਡੀ ਪਹਿਲ ਬਣੀ ਹੋਈ ਹੈ ਅਤੇ ਅਸੀਂ ਉਨ੍ਹਾਂ ਦੀਆਂ ਆਸਾਂ-ਉਮੀਦਾਂ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰਦੇ ਰਹਾਂਗੇ।”
ਆਪਣੀ ਸਰਕਾਰ ਦੇ ਪੰਜਾਬ ਦੇ ਹੱਕਾਂ ਦੀ ਰਾਖੀ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਹੱਕ, ਗੈਰਤ ਅਤੇ ਹਿੱਤ ਅਟੁੱਟ ਹਨ। ਕੋਈ ਵੀ ਸਿਆਸੀ ਦਬਾਅ ਜਾਂ ਚੋਣ ਸਮੀਕਰਨ ਸਾਨੂੰ ਅਨਿਆਂ ਵਿਰੁੱਧ ਆਵਾਜ਼ ਚੁੱਕਣ ਅਤੇ ਸੂਬੇ ਦੇ ਜਾਇਜ਼ ਹੱਕਾਂ ਲਈ ਲੜਨ ਤੋਂ ਨਹੀਂ ਰੋਕ ਸਕਦਾ। ਪੰਜਾਬ ਦੇ ਲੋਕਾਂ ਨੇ ਹਮੇਸ਼ਾ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਗੇ ਵੀ ਕਰਦੇ ਰਹਿਣਗੇ।”
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ,“ਪੰਜਾਬ ਦੇ ਪਾਣੀ, ਇਸ ਦੀਆਂ ਸੰਸਥਾਵਾਂ ਅਤੇ ਇਸ ਦੇ ਜਾਇਜ਼ ਵਿੱਤੀ ਬਕਾਏ ਨੂੰ ਸਿਆਸੀ ਸੌਦੇਬਾਜ਼ੀ ਦੇ ਮੋਹਰੇ ਨਹੀਂ ਬਣਾਇਆ ਜਾ ਸਕਦਾ। ਅਸੀਂ ਆਪਣੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦਾ ਡਟ ਕੇ ਬਚਾਅ ਕਰਾਂਗੇ। ਪੰਜਾਬ ਨੇ ਦੇਸ਼ ਲਈ ਅਥਾਹ ਯੋਗਦਾਨ ਪਾਇਆ ਹੈ ਅਤੇ ਇਸ ਦੇ ਲੋਕ ਸਤਿਕਾਰ, ਬਰਾਬਰੀ ਅਤੇ ਇਨਸਾਫ਼ ਦੇ ਹੱਕਦਾਰ ਹਨ। ਸਾਡੀ ਸਰਕਾਰ ਪੰਜਾਬ ਦੇ ਹੱਕਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗੀ,”

-bhagwantmann-punjabpolitics-punjabrights-aamaadmiparty-punjabnews



TOP HEADLINES


ਆਪ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ
*ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤ
ਚਾਰ ਦਹਾਕਿਆਂ ਬਾਅਦ ਸਾਬਕਾ ਵਿਦਿਆਰਥਣ ਨੇ ਆਪਣੇ ਵਿੱਦਿਅਕ ਅਦਾਰੇ
*ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅ
*ਫੂਡ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ
ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ
*ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ
ਸੋਹਾਣਾ ਪੁਲੀਸ ਵੱਲੋਂ ਹਵਾਈ ਫਾਇਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ
*ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰ
चंडीगढ़ नगर निगम चुनाव का ऐलान, 23 दिसंबर को होगा मतदा
ਅਕਾਲੀ ਆਪਣੇ ਆਪ ਨੂੰ 'ਪੰਥਕ ਪਾਰਟੀ' ਹੋਣ ਦਾ ਦਾਅਵਾ ਕਿਵੇਂ ਕਰ ਸ
ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀ ਰਾਏ ਅਤੇ ਸੁਝਾਵਾਂ ਦੇ ਆਧ
*ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕ
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤ
ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌ
ਸੁਪਰੀਮ ਕੋਰਟ ਦੇ ਫੈਸਲੇ ਨਾਲ ਪਰਲਜ਼ ਸਿਟੀ ਦੇ ਪਲਾਟ ਧਾਰਕਾਂ ਨੂੰ
*ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਪੁਲ
ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ
ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53123960

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us