4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

Oct26,2026 | Gurvinder Singh | Chandigarh






ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

ਆਪ ਸਰਕਾਰ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ’ਤੇ ਪਹੁੰਚਾਇਆ, ਕਾਨੂੰਨ ਵਿਵਸਥਾ ਡਾਵਾਂਡੋਲ, ਨਸ਼ੇ ਅਤੇ ਬੇਰੁਜ਼ਗਾਰੀ ਬਣੀਆਂ ਵੱਡੀਆਂ ਚੁਣੌਤੀਆਂ: ਕਾਂਗਰਸ ਜਨਰਲ ਸਕੱਤਰ

ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕਾਂਗਰਸ ਦੇ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੇ: ਸਰਦਾਰ ਪਰਗਟ ਸਿੰਘ

ਕਾਂਗਰਸ ਆਗਾਮੀ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਅਤੇ ਮਜ਼ਬੂਤ ਰਣਨੀਤੀ ਨਾਲ ਲੜੇਗੀ: ਸਚਿਨ ਪਾਇਲਟ

ਚੰਡੀਗੜ੍ਹ, 26 ਅਕਤੂਬਰ, 2026: ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੇ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ। ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਚੋਣ ਲੜਨਗੇ ਅਤੇ ਜਿੱਤ ਹਾਸਲ ਕਰਨਗੇ। ਕਾਂਗਰਸ ਦਾ ਟੀਚਾ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਰਾਖੀ ਕਰਨਾ ਕਾਂਗਰਸ ਦੀ ਮੁੱਖ ਤਰਜੀਹ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਪੰਜ ਸਾਲਾਂ ਦੌਰਾਨ ਸੂਬੇ ਨੂੰ ਤਬਾਹੀ ਦੇ ਕੰਢੇ ’ਤੇ ਪਹੁੰਚਾ ਦਿੱਤਾ ਹੈ। 

ਉਨ੍ਹਾਂ ਅਨੁਸਾਰ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਨਸ਼ਾ ਤਸਕਰੀ ਦਾ ਨੈੱਟਵਰਕ ਫੈਲ ਰਿਹਾ ਹੈ ਅਤੇ ਨੌਜਵਾਨਾਂ ਸਾਹਮਣੇ ਬੇਰੁਜ਼ਗਾਰੀ ਇੱਕ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਣ ਅਤੇ ਪੁਲਿਸ ਤੇ ਪ੍ਰਸ਼ਾਸਨ ਦੀ ਨਿਸ਼ਕਿਰਿਆ ਕਾਰਗੁਜ਼ਾਰੀ ਕਾਰਨ ਆਮ ਲੋਕਾਂ ਦਾ ਭਰੋਸਾ ਕਮਜ਼ੋਰ ਹੋਇਆ ਹੈ। ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਣ ਅਤੇ ਮੁੜ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਕਾਂਗਰਸ ਪੂਰੀ ਮਜ਼ਬੂਤੀ ਨਾਲ ਸੰਘਰਸ਼ ਕਰੇਗੀ।

ਕੇ.ਸੀ. ਵੇਣੂਗੋਪਾਲ ਨੇ ਦੱਸਿਆ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਪਹੁੰਚਣਗੇ ਅਤੇ ਉੱਥੋਂ ਹੀ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਕਾਂਗਰਸ ਦੀ ਚੋਣ ਮੁਹਿੰਮ ਦਾ ਵੱਡੇ ਪੱਧਰ ’ਤੇ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਅਤੇ ਪੰਜਾਬੀਆਂ ਨਾਲ ਗਹਿਰਾ ਭਾਵਨਾਤਮਕ ਲਗਾਅ ਹੈ ਅਤੇ ਪੰਜਾਬ ਦੇ ਲੋਕ ਵੀ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ। ਕਾਂਗਰਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ’ਤੇ ਚੱਲਣ ਵਾਲੀ ਪਾਰਟੀ ਦੱਸਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸਾਰੇ ਆਗੂਆਂ ਅਤੇ ਵਰਕਰਾਂ ਦੇ ਵਿਚਾਰਾਂ ਨੂੰ ਮਹੱਤਵ ਦਿੱਤਾ ਜਾਂਦਾ ਹੈ। ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਲਈ ਪਾਰਟੀ ਵੱਲੋਂ ਅੱਜ ਚਾਰ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਚੋਣ ਰਣਨੀਤੀ, ਸੰਗਠਨਾਤਮਕ ਮਜ਼ਬੂਤੀ ਅਤੇ ਆਉਣ ਵਾਲੇ ਮਹੀਨਿਆਂ ਦੀ ਯੋਜਨਾਬੰਦੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਆਗਾਮੀ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਅਤੇ ਮਜ਼ਬੂਤ ਰਣਨੀਤੀ ਨਾਲ ਲੜੇਗੀ। ਕੇ.ਸੀ. ਵੇਣੂਗੋਪਾਲ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ ਵਿੱਚ ਸਾਰਾ ਦਿਨ ਚੋਣ ਤਿਆਰੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਚਰਚਾ ਕੀਤੀ ਗਈ ਹੈ। ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 

ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਅਤੇ ਵਰਕਰ ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਉਜਾਗਰ ਕੀਤਾ ਜਾਵੇਗਾ। 

ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਮੌਜੂਦ ਸਨ।


-punjabcongress-kcvenugopal-drugfreepunjab-peaceinpunjab-punjabpolitics



TOP HEADLINES


ਆਪ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ
*ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤ
ਚਾਰ ਦਹਾਕਿਆਂ ਬਾਅਦ ਸਾਬਕਾ ਵਿਦਿਆਰਥਣ ਨੇ ਆਪਣੇ ਵਿੱਦਿਅਕ ਅਦਾਰੇ
*ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅ
*ਫੂਡ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ
ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ
*ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ
ਸੋਹਾਣਾ ਪੁਲੀਸ ਵੱਲੋਂ ਹਵਾਈ ਫਾਇਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ
*ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰ
चंडीगढ़ नगर निगम चुनाव का ऐलान, 23 दिसंबर को होगा मतदा
ਅਕਾਲੀ ਆਪਣੇ ਆਪ ਨੂੰ 'ਪੰਥਕ ਪਾਰਟੀ' ਹੋਣ ਦਾ ਦਾਅਵਾ ਕਿਵੇਂ ਕਰ ਸ
ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀ ਰਾਏ ਅਤੇ ਸੁਝਾਵਾਂ ਦੇ ਆਧ
*ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕ
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤ
ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌ
ਸੁਪਰੀਮ ਕੋਰਟ ਦੇ ਫੈਸਲੇ ਨਾਲ ਪਰਲਜ਼ ਸਿਟੀ ਦੇ ਪਲਾਟ ਧਾਰਕਾਂ ਨੂੰ
*ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਪੁਲ
ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ
ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53123961

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us