*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ*

Oct28,2026 | Jagrati Lahar Bureau | Chandigarh

*2007-2017 ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ ਦਾ ਸਭ ਤੋਂ ਕਾਲਾ ਦੌਰ ਸੀ, ਜਦੋਂ ਚਿੱਟੇ ਨੇ ਹਜ਼ਾਰਾਂ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ: ਹਰਪਾਲ ਸਿੰਘ ਚੀਮਾ* *ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਜਵਾਨੀ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਹੱਥ ਮਿਲਾ ਰਹੇ ਹਨ: ਹਰਪਾਲ ਸਿੰਘ ਚੀਮਾ* *ਗੁਜਰਾਤ ਦੀਆਂ ਬੰਦਰਗਾਹਾਂ ਹੈਰੋਇਨ ਦੀ ਆਮਦ ਦੇ ਮੁੱਖ ਅੱਡੇ ਬਣ ਗਈਆਂ ਹਨ; ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਇਸ ਨੈੱਟਵਰਕ ਨੂੰ ਪੰਜਾਬ ਤੱਕ ਵਧਾਉਣਾ ਚਾਹੁੰਦੇ ਹਨ: ਹਰਪਾਲ ਸਿੰਘ ਚੀਮਾ* *40,000 ਪੰਨਿਆਂ ਦੀ ਚਾਰਜਸ਼ੀਟ ਨੇ ਕੰਪਨੀਆਂ ਦੇ ਨੈੱਟਵਰਕ ਰਾਹੀਂ ਬਿਕਰਮ ਸਿੰਘ ਮਜੀਠੀਆ ਦੇ ₹736.96 ਕਰੋੜ ਦੇ ਨਸ਼ੇ ਦੇ ਪੈਸਿਆਂ ਦੇ ਲੈਣ-ਦੇਣ ਦਾ ਪਰਦਾਫਾਸ਼ ਕੀਤਾ: ਹਰਪਾਲ ਸਿੰਘ ਚੀਮਾ* *ਭਗਵੰਤ ਮਾਨ ਸਰਕਾਰ ਪੰਜਾਬ ਨੂੰ ਮੁੜ ਨਸ਼ਿਆਂ ਦੇ ਸੰਕਟ ਵਿੱਚ ਨਹੀਂ ਘਿਰਨ ਦੇਵੇਗੀ; ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਪੰਜਾਬ ਦੀ ਜਵਾਨੀ ਦੀ ਰਾਖੀ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜਾਰੀ ਰਹੇਗੀ: ਹਰਪਾਲ ਸਿੰਘ ਚੀਮਾ* *ਭਗਵੰਤ ਸਿੰਘ ਮਾਨ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 80,000 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਹਨ: ਹਰਪਾਲ ਸਿੰਘ ਚੀਮਾ* ਚੰਡੀਗੜ੍ਹ 28 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਾਇਰ ਕੀਤੀ 40,000 ਪੰਨਿਆਂ ਦੀ ਚਾਰਜਸ਼ੀਟ ਨੇ ਕੰਪਨੀਆਂ ਦੇ ਨੈੱਟਵਰਕ ਰਾਹੀਂ ਕੀਤੇ ₹736.96 ਕਰੋੜ ਦੇ ਨਸ਼ੇ ਦੇ ਪੈਸੇ ਦੇ ਲੈਣ-ਦੇਣ ਦਾ ਪਰਦਾਫਾਸ਼ ਕੀਤਾ ਹੈ। 2007-2017 ਦੇ ਅਕਾਲੀ-ਭਾਜਪਾ ਰਾਜ ਨੂੰ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਕਾਲਾ ਦੌਰ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਚਿੱਟੇ ਦੇ ਪਸਾਰ ਕਾਰਨ ਸੂਬੇ ਦੇ ਨੌਜਵਾਨਾਂ ਅਤੇ ਹਜ਼ਾਰਾਂ ਪਰਿਵਾਰਾਂ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ। ਸੀਨੀਅਰ ਆਪ ਆਗੂ ਨੇ ਚੇਤਾਵਨੀ ਦਿੱਤੀ ਕਿ ਭਾਜਪਾ ਆਗੂ ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਹੱਥ ਮਿਲਾ ਕੇ ਨਸ਼ਾ ਨੈੱਟਵਰਕ ਨੂੰ ਪੰਜਾਬ ਵਿੱਚ ਵਧਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਗੁਜਰਾਤ ਦੀਆਂ ਬੰਦਰਗਾਹਾਂ 'ਤੇ ਬਰਾਮਦ ਕੀਤੀ ਗਈ ਹੈਰੋਇਨ ਦੀਆਂ ਖੇਪਾਂ ਅਤੇ ਉਨ੍ਹਾਂ ਦੇ ਸਪਲਾਈ ਚੇਨ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਉਨ੍ਹਾਂ ਕਾਲੇ ਦਿਨਾਂ ਵੱਲ ਵਾਪਸ ਨਹੀਂ ਜਾਣ ਦੇਵੇਗੀ। ਉਨ੍ਹਾਂ ਆਪਣੀ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 80,000 ਤੋਂ ਵੱਧ ਗ੍ਰਿਫ਼ਤਾਰੀਆਂ ਦਾ ਹਵਾਲਾ ਦਿੱਤਾ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਤੇ ਸੂਬੇ ਦੇ ਨੌਜਵਾਨਾਂ ਦੀ ਰਾਖੀ ਲਈ ਲੜਾਈ ਜਾਰੀ ਰੱਖਣ ਦਾ ਪ੍ਰਣ ਲਿਆ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਪ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿੱਚ ₹736.96 ਕਰੋੜ ਦੇ ਵਿੱਤੀ ਲੈਣ-ਦੇਣ ਦਾ ਵੇਰਵਾ ਦਿੱਤਾ ਗਿਆ ਹੈ। ਜਾਂਚ ਵਿੱਚ ਕੰਪਨੀਆਂ ਦੇ ਇੱਕ ਵਿਆਪਕ ਨੈੱਟਵਰਕ ਦਾ ਪਤਾ ਲੱਗਿਆ ਹੈ ਜਿਸ ਰਾਹੀਂ ਇਹ ਲੈਣ-ਦੇਣ ਕੀਤੇ ਗਏ ਸਨ। ਇਹ ਜਾਂਚ ਪੈਸੇ ਦੇ ਸਰੋਤ, ਫੰਡਾਂ ਦੀ ਆਵਾਜਾਈ ਅਤੇ ਇਨ੍ਹਾਂ ਲੈਣ-ਦੇਣ ਲਈ ਵਰਤੀਆਂ ਗਈਆਂ ਕਾਰਪੋਰੇਟ ਕੰਪਨੀਆਂ ਦੇ ਢਾਂਚੇ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।" ਸੀਨੀਅਰ ਆਪ ਆਗੂ ਨੇ ਕਿਹਾ, "ਐਫ.ਆਈ.ਆਰ. ਨੰਬਰ 22, 25 ਜੂਨ 2025 ਨੂੰ ਪੰਜਾਬ ਵਿਜੀਲੈਂਸ ਬਿਊਰੋ, ਮੋਹਾਲੀ ਦੇ ਫਲਾਇੰਗ ਸਕੁਐਡ ਦੁਆਰਾ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 13(1)(e) ਅਤੇ 13(2) ਤਹਿਤ ਦਰਜ ਕੀਤੀ ਗਈ ਸੀ। ਇਹ ਜਾਂਚ 2 ਮਾਰਚ 2007 ਤੋਂ 31 ਮਾਰਚ 2017 ਤੱਕ ਦੇ ਸਮੇਂ ਨੂੰ ਕਵਰ ਕਰਦੀ ਹੈ। ਪੂਰਕ ਚਾਰਜਸ਼ੀਟ ਵਿੱਚ ਜਾਂਚ ਦੇ ਸਿੱਟਿਆਂ ਅਤੇ ਜਾਂਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ।" ਉਨ੍ਹਾਂ ਕਿਹਾ, "ਜਾਂਚ ਵਿੱਚ ਉਨ੍ਹਾਂ ਕੰਪਨੀਆਂ ਦੇ ਨੈੱਟਵਰਕ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਰਾਹੀਂ ਵਿੱਤੀ ਲੈਣ-ਦੇਣ ਕੀਤਾ ਗਿਆ ਸੀ। ਇਨ੍ਹਾਂ ਵਿੱਚ ਸਰਾਇਆ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪੈਰੇਗ੍ਰਾਈਨ ਸਰਾਇਆ ਆਰਗੈਨਿਕਸ ਪ੍ਰਾਈਵੇਟ ਲਿਮਟਿਡ, ਐਸ.ਡੀ. ਬੇਵਰੇਜਿਜ਼ ਪ੍ਰਾਈਵੇਟ ਲਿਮਟਿਡ, ਏ2ਜ਼ੈੱਡ ਟ੍ਰਾਂਸਪੋਰਟ/ਪਟਿਆਲਾ ਐਕਸਪ੍ਰੈਸ, ਏ.ਡੀ. ਐਂਟਰਪ੍ਰਾਈਜ਼ਿਜ਼ (ਅਮਰਦੀਪ ਸਿੰਘ ਹੁੰਜਨ ਦੀ ਪ੍ਰੋਪਰਾਈਟਰਸ਼ਿਪ), ਹਰਪ੍ਰੀਤ ਗੁਲਾਟੀ ਐਚ.ਯੂ.ਐਫ. (ਯੂਨਾਈਟਿਡ ਵਾਈਨਜ਼), ਆਕਾਸ਼ ਐਂਟਰਪ੍ਰਾਈਜ਼ਿਜ਼ (ਹਰਪ੍ਰੀਤ ਸਿੰਘ ਗੁਲਾਟੀ ਦੀ ਪ੍ਰੋਪਰਾਈਟਰਸ਼ਿਪ), ਯੂ.ਡਬਲਯੂ. ਐਂਟਰਪ੍ਰਾਈਜ਼ਿਜ਼ ਪ੍ਰਾਈਵੇਟ ਲਿਮਟਿਡ, ਏ.ਡੀ. ਐਂਟਰਪ੍ਰਾਈਜ਼ਿਜ਼ ਪ੍ਰਾਈਵੇਟ ਲਿਮਟਿਡ ਅਤੇ ਆਕਾਸ਼ ਸਪਿਰਿਟ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ।" ਉਨ੍ਹਾਂ ਅੱਗੇ ਕਿਹਾ, "ਵਿੱਤੀ ਲੈਣ-ਦੇਣ ਦਾ ਇਹ ਸਿਲਸਿਲਾ ਫੰਡਾਂ ਦੇ ਸਰੋਤ, ਵੱਖ-ਵੱਖ ਕੰਪਨੀਆਂ ਵਿਚਕਾਰ ਉਨ੍ਹਾਂ ਦੀ ਆਵਾਜਾਈ ਅਤੇ ਬਾਅਦ ਵਿੱਚ ਕੁਝ ਸੰਸਥਾਵਾਂ ਦੇ ਗਾਇਬ ਹੋਣ ਜਾਂ ਬੰਦ ਹੋਣ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਚਾਰਜਸ਼ੀਟ ਵਿੱਚ ਜਾਂਚ ਦੌਰਾਨ ਉਜਾਗਰ ਹੋਏ ਲੈਣ-ਦੇਣ ਅਤੇ ਕਾਰਪੋਰੇਟ ਨੈੱਟਵਰਕ ਦਾ ਪੂਰਾ ਵੇਰਵਾ ਹੈ ਜਿਸ ਰਾਹੀਂ ਇਹ ਪੈਸਾ ਕਥਿਤ ਤੌਰ 'ਤੇ ਤਬਦੀਲ ਕੀਤਾ ਗਿਆ ਸੀ।" ਵਿੱਤੀ ਵੇਰਵੇ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਜਾਂਚ ਵਿੱਚ ਸਰਾਇਆ ਇੰਡਸਟਰੀਜ਼ ਦੇ ਬੈਂਕ ਖਾਤਿਆਂ ਵਿੱਚ ₹170.39 ਕਰੋੜ ਦੀ ਵਾਧੂ ਨਕਦੀ ਜਮ੍ਹਾਂ, ਵਿਦੇਸ਼ੀ ਸੰਸਥਾਵਾਂ ਤੋਂ ਕੰਪਨੀ ਦੁਆਰਾ ਪ੍ਰਾਪਤ ਕੀਤੇ ₹176.56 ਕਰੋੜ ਦੇ ਕਥਿਤ ਅਣਉਚਿਤ ਲਾਭ, ₹127.90 ਕਰੋੜ ਦੇ ਵਾਧੂ ਫੰਡ, ਨਵਾਂਸ਼ਹਿਰ ਪਾਵਰ ਪ੍ਰਾਈਵੇਟ ਲਿਮਟਿਡ ਨਾਲ ਜੁੜੇ ₹16.68 ਕਰੋੜ ਦੇ ਕਥਿਤ ਅਣਉਚਿਤ ਲਾਭ, ਸਰਾਇਆ ਇੰਡਸਟਰੀਜ਼ ਵਿੱਚ ₹194.62 ਕਰੋੜ ਦਾ ਅਣਪਛਾਤਾ ਵਾਧਾ ਅਤੇ ₹50.81 ਕਰੋੜ ਦੇ ਅਣ-ਹਿਸਾਬੀ ਫੰਡਾਂ ਦੀ ਪਛਾਣ ਕੀਤੀ ਗਈ ਹੈ।" ਉਨ੍ਹਾਂ ਕਿਹਾ, "ਇਹ ਸਿੱਟੇ ਫੰਡਾਂ ਦੇ ਸਰੋਤ ਤੇ ਆਵਾਜਾਈ ਅਤੇ ਜਾਂਚ ਅਧੀਨ ਕੰਪਨੀਆਂ ਰਾਹੀਂ ਕੀਤੇ ਗਏ ਵਿੱਤੀ ਲੈਣ-ਦੇਣ ਬਾਰੇ ਅਹਿਮ ਸਵਾਲ ਖੜ੍ਹੇ ਕਰਦੇ ਹਨ। 40,000 ਪੰਨਿਆਂ ਦੀ ਚਾਰਜਸ਼ੀਟ ਵਿੱਤੀ ਲੈਣ-ਦੇਣ ਦਾ ਪੂਰਾ ਰਿਕਾਰਡ ਅਦਾਲਤ ਸਾਹਮਣੇ ਰੱਖਦੀ ਹੈ, ਅਤੇ ਕਾਨੂੰਨੀ ਪ੍ਰਕਿਰਿਆ ਜਵਾਬਦੇਹੀ ਤੈਅ ਕਰੇਗੀ।" ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "2007 ਤੋਂ 2017 ਤੱਕ ਦਾ ਸਮਾਂ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਇਆਂ ਵਿੱਚੋਂ ਇੱਕ ਸੀ। ਚਿੱਟੇ ਨੇ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ, ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਦਿੱਤੀਆਂ ਅਤੇ ਅਣਗਿਣਤ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣ ਲਈ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ। ਇਸ ਦੇ ਨਾਲ ਹੀ, ਜਾਂਚ ਅਧੀਨ ਵਿੱਤੀ ਲੈਣ-ਦੇਣ ਪ੍ਰਭਾਵਸ਼ਾਲੀ ਸਿਆਸੀ ਸ਼ਖਸੀਅਤਾਂ ਦੁਆਰਾ ਇਕੱਠੀ ਕੀਤੀ ਜਾਇਦਾਦ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।" ਉਨ੍ਹਾਂ ਕਿਹਾ, "ਬਿਕਰਮ ਸਿੰਘ ਮਜੀਠੀਆ ਇਸ ਸਮੇਂ ਦੌਰਾਨ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਸੁਖਬੀਰ ਸਿੰਘ ਬਾਦਲ ਜੋ ਉਪ ਮੁੱਖ ਮੰਤਰੀ ਸਨ ਦੇ ਸਾਲੇ ਹਨ। ਪੰਜਾਬ ਦੇ ਲੋਕਾਂ ਨੂੰ ਇਹ ਸਵਾਲ ਪੁੱਛਣ ਦਾ ਪੂਰਾ ਹੱਕ ਹੈ ਕਿ ਇਹ ਵਿਸ਼ਾਲ ਵਿੱਤੀ ਸਾਮਰਾਜ ਕਿਵੇਂ ਉਸਾਰਿਆ ਗਿਆ ਅਤੇ ਇਨ੍ਹਾਂ ਸਾਲਾਂ ਦੌਰਾਨ ਇਹ ਲੈਣ-ਦੇਣ ਕਿਵੇਂ ਹੋਏ।" 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਸਿਆਸੀ ਵਾਅਦਿਆਂ ਦਾ ਹਵਾਲਾ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ। ਪਰ ਸੂਬਾ ਨਸ਼ਿਆਂ ਦੀ ਮਾਰ ਝੱਲਦਾ ਰਿਹਾ। ਲਗਾਤਾਰ ਸਰਕਾਰਾਂ ਨਸ਼ਿਆਂ ਕਾਰਨ ਹੋਈ ਤਬਾਹੀ ਲਈ ਜ਼ਿੰਮੇਵਾਰ ਨੈੱਟਵਰਕਾਂ ਨੂੰ ਤੋੜਨ ਵਿੱਚ ਨਾਕਾਮ ਰਹੀਆਂ ਅਤੇ ਪੰਜਾਬ ਦੇ ਪਰਿਵਾਰਾਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਈ।" ਉਨ੍ਹਾਂ ਅੱਗੇ ਕਿਹਾ, "ਪੰਜਾਬ ਦੇ ਲੋਕ ਇੱਕ ਹੋਰ ਅਜਿਹਾ ਦਹਾਕਾ ਬਰਦਾਸ਼ਤ ਨਹੀਂ ਕਰ ਸਕਦੇ ਜਿਸ ਵਿੱਚ ਨਸ਼ਾ ਨੈੱਟਵਰਕ ਫਲੇ-ਫੁੱਲੇ ਅਤੇ ਸਾਡੇ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲੱਗ ਜਾਵੇ। ਪੰਜਾਬ ਨੂੰ ਪਹੁੰਚਾਏ ਨੁਕਸਾਨ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਜਵਾਬਦੇਹੀ ਦਾ ਸਾਹਮਣਾ ਕਰਨਾ ਪਵੇਗਾ।" ਹਰਪਾਲ ਸਿੰਘ ਚੀਮਾ ਨੇ ਕਿਹਾ, "ਮਾਰਚ 2022 ਤੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕੀਤਾ ਹੈ। ਇਸ ਕਾਰਵਾਈ ਤਹਿਤ 80,000 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਅਸੀਂ ਵੱਡੇ ਨਸ਼ਾ ਤਸਕਰਾਂ ਨੂੰ ਨਿਸ਼ਾਨਾ ਬਣਾ ਰਹੇ ਹਾਂ, ਇਸ ਵਪਾਰ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕਰ ਰਹੇ ਹਾਂ ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਦਾ ਇਲਾਜ ਹੋਵੇ।" ਉਨ੍ਹਾਂ ਅੱਗੇ ਕਿਹਾ, "ਸਾਡੀ ਮੁਹਿੰਮ ਦਾ ਮਕਸਦ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਨੂੰ ਤੋੜਨਾ ਅਤੇ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਵਿੱਚ ਮਦਦ ਕਰਨਾ ਦੋਵੇਂ ਹਨ। ਅਸੀਂ ਪੰਜਾਬ ਦੇ ਨੌਜਵਾਨਾਂ ਦੀ ਰਾਖੀ ਕਰਨ ਅਤੇ ਸੂਬੇ ਨੂੰ ਚਿੱਟੇ ਦੇ ਸੰਕਟ ਦੇ ਕਾਲੇ ਦਿਨਾਂ ਵਿੱਚ ਵਾਪਸ ਜਾਣ ਤੋਂ ਰੋਕਣ ਲਈ ਵਚਨਬੱਧ ਹਾਂ।" ਨਸ਼ਾ ਤਸਕਰੀ ਨਾਲ ਨਜਿੱਠਣ ਲਈ ਭਾਜਪਾ ਦੇ ਰਿਕਾਰਡ 'ਤੇ ਸਵਾਲ ਚੁੱਕਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "ਗੁਜਰਾਤ ਦੀਆਂ ਬੰਦਰਗਾਹਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਣ ਦੀਆਂ ਬਾਰ-ਬਾਰ ਆਉਂਦੀਆਂ ਰਿਪੋਰਟਾਂ ਉਨ੍ਹਾਂ ਰਸਤਿਆਂ 'ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ ਜਿਨ੍ਹਾਂ ਰਾਹੀਂ ਦੇਸ਼ ਵਿੱਚ ਨਸ਼ੇ ਦਾਖਲ ਹੁੰਦੇ ਹਨ ਅਤੇ ਤਸਕਰੀ ਨੈੱਟਵਰਕਾਂ ਵਿਰੁੱਧ ਕਾਰਵਾਈ ਦੀ ਕਾਰਜਕੁਸ਼ਲਤਾ 'ਤੇ ਵੀ ਸਵਾਲ ਖੜ੍ਹੇ ਕਰਦੀਆਂ ਹਨ। ਭਾਜਪਾ ਨੂੰ ਇਸ ਮੁੱਦੇ 'ਤੇ ਆਪਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ।" ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਪਹਿਲਾਂ ਹੀ ਨਸ਼ਿਆਂ ਦੀ ਮਾਰ ਕਾਰਨ ਬਹੁਤ ਸੰਤਾਪ ਭੋਗ ਚੁੱਕਾ ਹੈ। ਅਸੀਂ ਸੂਬੇ ਨੂੰ ਦੁਬਾਰਾ ਉਸੇ ਸੰਕਟ ਵਿੱਚ ਨਹੀਂ ਧੱਕਣ ਦੇਵਾਂਗੇ। ਪੰਜਾਬ ਦੇ ਲੋਕ ਨਸ਼ਾ ਤਸਕਰਾਂ ਵਿਰੁੱਧ ਨਿਰਣਾਇਕ ਕਾਰਵਾਈ ਅਤੇ ਸੂਬੇ ਦੀ ਜਵਾਨੀ ਦੀ ਰਾਖੀ ਕਰਨ ਵਿੱਚ ਨਾਕਾਮ ਰਹਿਣ ਵਾਲਿਆਂ ਤੋਂ ਜਵਾਬਦੇਹੀ ਚਾਹੁੰਦੇ ਹਨ।" 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ 'ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਆਪਣੀ ਲੜਾਈ ਜਾਰੀ ਰੱਖਾਂਗੇ। ਸਾਡੀ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ, ਉਨ੍ਹਾਂ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।" ਉਨ੍ਹਾਂ ਕਿਹਾ, "ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਦਾਇਰ ਕੀਤੀ 40,000 ਪੰਨਿਆਂ ਦੀ ਚਾਰਜਸ਼ੀਟ ਨੇ ਜਾਂਚ ਅਧੀਨ ਵਿੱਤੀ ਲੈਣ-ਦੇਣ ਅਦਾਲਤ ਸਾਹਮਣੇ ਲਿਆਂਦੇ ਹਨ। ਅਸੀਂ ਨਸ਼ਿਆਂ ਵਿਰੁੱਧ ਲੜਾਈ ਜਾਰੀ ਰੱਖਾਂਗੇ ਅਤੇ ਇਹ ਯਕੀਨੀ ਬਣਾਉਣ ਲਈ ਕੰਮ ਕਰਾਂਗੇ ਕਿ ਪੰਜਾਬ ਕਦੇ ਵੀ ਚਿੱਟੇ ਦੁਆਰਾ ਹੋਈ ਤਬਾਹੀ ਵੱਲ ਵਾਪਸ ਨਾ ਜਾਵੇ।"

Akali-Leader-Bikram-Singh-Majithia-Made-736-96-Crore-By-Selling-Chitta-Ruining-Punjab-s-Youth-Harpal-Singh-Cheema



TOP HEADLINES


ਆਪ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅ
*ਯੁੱਧ ਨਸ਼ਿਆਂ ਵਿਰੁੱਧ: ਮਾਲੇਰਕੋਟਲਾ ਪੁਲਿਸ ਦਾ ਨਸ਼ਾ ਤਸਕਰਾਂ ’
*ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕੋ
*ਹਵਾ, ਪਾਣੀ ਤੇ ਧਰਤੀ ਦੇ ਪ੍ਰਦੂਸ਼ਣ ਕਾਰਨ ਮਨੁੱਖੀ ਹੋਂਦ ਖਤਰੇ ਵਿ
ਇੰਨੋਸੈਂਟ ਹਾਰਟਸ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰ
ਡਾ. ਅੰਬੇਡਕਰ ਨਾਲ ਦਹਾਕਿਆਂ ਤੱਕ ਹੋਏ ਨਿਰਾਦਰ ਨੂੰ ਲੈ ਕੇ ਭਾਜਪਾ
*ਹੁਨਰ ਪੰਜਾਬ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾ
ਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਕੀ
ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਨੌਜਵਾਨ ਪੀੜ੍
*ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁ
ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹ
*ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮ
ਸਮਰਸਤਾ ਸੰਕਲਪ ਯਾਤਰਾ ਲੁਧਿਆਣਾ ਤੋਂ ਅਗਲੇ ਪੜਾਅ ਲਈ ਰਵਾਨਾ
ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜ
*ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਚਾਰ ਰੋਜ਼ਾ ਪੁਸ
ਭਾਜਪਾ ਚੋਣ ਮੈਨੀਫੈਸਟੋ ਲਈ 3 ਹੈਲਪਲਾਇਨਾਂ ਰਾਹੀਂ ਲਵੇਗੀ ਲੋਕਾਂ
*ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ*
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ 'ਚ 2027 ਪੰਜਾਬ ਚੋਣਾਂ ਦਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53170265

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us