ਮੋਹਾਲੀ/ਚੰਡੀਗੜ੍ਹ, 29 ਅਕਤੂਬਰ ( )- ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਮੋਹਾਲੀ ਪ੍ਰਧਾਨ ਚੌਧਰੀ ਸ਼ਿਆਮ ਲਾਲ ਗੁੱਜਰ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਖਰੜ੍ਹ ਹਲਕੇ ਦੇ ਪਿੰਡ ਗੁੜੀ ਵਿਖੇ ਰੱਖੇ ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦਿਆਂ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ,ਚੌਧਰੀ ਓਮ ਪ੍ਰਕਾਸ਼ ਚੇਅਰਮੈਨ ਹਰਿਆਣਾ ਸਰਕਾਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੌਧਰੀ ਸ਼ਿਆਮ ਲਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦੇ ਭਲੇ ਲਈ ਬਹੁਤ ਵਧੀਆ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ "ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ" ਦੇ ਮੰਤਰ ਨਾਲ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਇਸੇ ਭਰੋਸੇ ਦੇ ਕਾਰਨ ਵੱਖ-ਵੱਖ ਭਾਈਚਾਰਿਆਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਢਿੱਲੋਂ ਨੇ ਕਿਹਾ ਕਿ ਅੱਜ ਗੁੱਜਰ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜਨਾ ਬੇਹੱਦ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁੱਜਰ ਭਾਈਚਾਰਾ ਆਪਣੀ ਮਿਹਨਤ ਅਤੇ ਸਮਾਜ ਪ੍ਰਤੀ ਯੋਗਦਾਨ ਲਈ ਜਾਣਿਆ ਜਾਂਦਾ ਹੈ ਅਤੇ ਪੰਜਾਬ ਦੀ ਤਰੱਕੀ ਵਿੱਚ ਇਸ ਭਾਈਚਾਰੇ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਿਆਮ ਲਾਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ
-kewalsinghdhillon-chaudharyshyamlalgujjar-punjabbjp-ranjitsinghgill-punjabpolitics
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)