1 ਕਰੋੜ 96 ਲੱਖ ਦੀ ਲਾਗਤ ਨਾਲ ਬਣੇਗਾ ਨੂਰਾਂ ਵਾਲਾ ਰੋਡ - ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕੀਤਾ ਉਦਘਾਟਨ

Oct30,2026 | Jagrati Lahar Bureau | Ludhiana


- ਸਰਦਾਰ ਤਾਰਾ ਸਿੰਘ ਸੁਤੰਤਰਤਾ ਸੰਗਰਾਮੀ ਮਾਰਗ ਨਾਮ ਵਜੋਂ ਜਾਣਿਆ ਜਾਵੇਗਾ ਇਹ ਰੋਡ 
ਲੁਧਿਆਣਾ:30 ਅਕਤੂਬਰ () ਵਿਧਾਨ ਸਭਾ ਹਲਕਾ ਪੂਰਵੀ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਨੂਰਾਂ ਵਾਲਾ ਰੋਡ ਨੂੰ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਨੂਰਾਵਾਲ ਮੇਨ ਰੋਡ, ਜੋ ਕਿ ਅੱਜ ਤੋਂ ਬਾਅਦ ਸਰਦਾਰ ਤਾਰਾ ਸਿੰਘ ਸੁਤੰਤਰਤਾ ਸੰਗਰਾਮੀ ਮਾਰਗ ਵਜੋਂ ਜਾਣਿਆ ਜਾਵੇਗਾ , ਉਹਨਾਂ ਕਿਹਾ ਕਿ  ਸੜਕ ਦਾ ਨਾਮ ਮਹਾਨ ਸ਼ਖਸੀਅਤ ਸੁਤੰਤਰਤਾ ਸੰਗਰਾਮੀ ਦੇ ਨਾਮ ਤੇ ਰੱਖਣ ਤੇ ਉਹ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦੀ ਹਨ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਸੜਕ ਤੇ  ਆਵਾਜਾਈ ਬਹੁਤ ਜਿਆਦਾ ਹੈ, ਇਹ ਸੜਕ ਕਈ ਪਿੰਡਾਂ ਨੂੰ ਸ਼ਹਿਰ ਨਾਲ ਜੋੜਦੀ ਹੈ , ਦੀ ਹਾਲਤ ਨੂੰ ਦੇਖਦੇ ਹੋਏ ਪਹਿਲਾਂ ਇਸ ਸੜਕ ਦੇ ਸੀਵਰੇਜ ਕੰਮ ਜੋ ਕਿ ਇਕ ਕਰੋੜ 20 ਲੱਖ ਦੀ ਲਾਗਤ ਨਾਲ ਮੁਕੰਮਲ ਕਰਵਾਏ ਗਏ ਹਨ ਅਤੇ ਅੱਜ ਇਸ ਸੜਕ ਨੂੰ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਕਰੀਬ 1 ਕਰੋੜ 96 ਲੱਖ ਰੁਪਏ ਦੀ ਲਾਗਤ ਆਵੇਗੀ ਇਸ ਸੜਕ ਦੇ ਮੁਕੰਮਲ ਹੋਣ ਨਾਲ ਕਈ ਪਿੰਡਾਂ ਦੇ ਨਾਲ -ਨਾਲ ਇਲਾਕਾ ਵਾਸੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ । ਉਹਨਾਂ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀਆਂ ਸਾਬਕਾ ਸਰਕਾਰਾਂ ਦੀਆਂ ਨਲਾਇਕੀਆਂ ਦੀ ਤਸਵੀਰ ਉਸ ਵਕਤ ਸਾਹਮਣੇ ਆਈ ਜਦੋਂ ਸੀਵਰੇਜ ਲਾਈਨ ਨੂੰ ਪੁੱਟਿਆ ਗਿਆ , ਉਂਨ੍ਹਾਂ ਕਿਹਾ ਕਿ ਸੀਵਰੇਜ ਦੇ ਨਾਲ ਲਾਈਨਾਂ ਜੋੜਨ ਦਾ ਕੰਮ ਸਿਰਫ ਖਾਨਾ ਪੂਰਤੀ ਕਰਕੇ ਲੋਕਾਂ ਨੂੰ ਬੇਵਕੂਫ ਬਣਾਇਆ ਗਿਆ । ਵਿਧਾਇਕ ਗਰੇਵਾਲ ਨੇ ਕਿਹਾ ਕਿ ਜਿੰਮੇਵਾਰ ਨੁਮਾਇੰਦਿਆਂ ਦੀਆਂ ਨਲਾਇਕੀਆਂ ਦਾ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪਿਆ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚ ਜੋ ਵੀ ਵਿਕਾਸ ਦੇ ਕੰਮ ਹੋ ਰਹੇ ਹਨ ਉਹਨਾਂ ਨੂੰ ਪੂਰੀ ਇਮਾਨਦਾਰੀ ਅਤੇ ਵਧੀਆ ਤਰੀਕੇ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਇਲਾਕਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਉਹਨਾਂ ਨੂਰਾਂ ਵਾਲ ਨਵਾਂ ਸਰਦਾਰ ਤਾਰਾ ਸਿੰਘ ਸੁਤੰਤਰਤਾ ਸੰਗਰਾਮੀ ਮਾਰਗ  ਦੇ ਵਸਨੀਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਤੁਹਾਡੀ ਸਭ ਤੋਂ ਵੱਡੀ ਮੰਗ ਨੂੰ ਅੱਜ ਤੁਹਾਡੇ ਅਸ਼ੀਰਵਾਦ ਸਦਕਾ ਪੂਰਾ ਕਰ ਦਿੱਤਾ ਗਿਆ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀ ਸਰਕਾਰ ਹੈ ਇਸ ਸਰਕਾਰ ਵੱਲੋਂ ਜੋ ਵੀ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ , ਕਰਵਾਏ ਗਏ ਕੰਮਾਂ ਚ ਕਿਸੇ ਤਰ੍ਹਾਂ ਦੀ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ । ਇਸ ਮੌਕੇ ਤੇ ਹਾਜ਼ਰ ਇਲਾਕਾ ਵਾਸੀਆਂ ਨੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੂਰਾਵਾਲ ਸੜਕ ਦੀ ਖਸਤਾ ਹਾਲਤ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਇਸ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ।  ਇਸ ਮੌਕੇ ਤੇ ਜਸਵਿੰਦਰ ਸਿੰਘ ਸੰਧੂ, ਬਾਬੂ ਰਾਮ ਸ਼ਰਮਾ ਵਾਰਡ ਇੰਚਾਰਜ , ਸੁਰਿੰਦਰ ਬਜਾਜ , ਮਹਾਂਵੀਰ ਸਿਸੋਦੀਆ , ਰੋਮੀ ਵਰਮਾ , ਗੁਰਦੀਪ ਲੱਕੀ  ,  , ਵਿੱਕੀ ਸ਼ਰਮਾ , ਰੋਹਿਤ ਬਿੱਲਾ , ਪੰਕਜ ਸ਼ਰਮਾ , ਸੁੱਚਾ ਫਾਬੜਾ , ਓਮ ਪ੍ਰਕਾਸ਼  , ਦੀਪਕ ਛਾਬੜਾ , ਮਨਜੀਤ ਸਿੰਘ ਹਕੀਕਤ ਰਾਏ  , ਭੁਪਿੰਦਰ ਸਿੰਘ , ਪਿੰਦਰ ਸਿੰਘ  , ਰੋਹਿਤ ਬਿੱਲਾ , ਸੁਰਜੀਤ ਫਾਬੜਾ ਅਤੇ ਬਲਵਿੰਦਰ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਹਾਜ਼ਰ ਸਨ।

-noorawalaroad-daljitsinghgrewal-ludhiananews-punjabdevelopment-tarasinghfreedomfighter



TOP HEADLINES


ਲੋਕ ਆਪ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣ
ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾ
*ਭਗਵੰਤ ਮਾਨ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਲਈ 2,452 ਅਸਾਮੀਆਂ ਦ
*ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾ
ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-
*ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ* *
ਪੰਜਾਬ ਅਤੇ ਯੂਕੇ ਵਿਚਕਾਰ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਖੇਤਰ
ਅਗਲੀ ਅਕਾਲੀ ਦਲ ਦੀ ਸਰਕਾਰ ਫੂਡ ਪ੍ਰੋਸੈਸਿੰਗ ਇੰਡਸਟਰੀ ਤੋਂ ਸਾਰੇ
ਆਮ ਆਦਮੀ ਪਾਰਟੀ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕ
ਜ਼ਖ਼ਮ 84 ਦੇ ਵਿਸ਼ੇ ਉੱਤੇ ਚੰਡੀਗੜ੍ਹ ’ਚ ਕੰਨਕਲੇਵ 4 ਨਵੰਬਰ ਨੂੰ
ਮੋਦੀ ਸਰਕਾਰ ਦੀਆਂ ਨੀਤੀਆਂ ਸਦਕਾ ਕਰੀਬ 50 ਕਰੋੜ ਲੋਕ ਗਰੀਬੀ ਤੋਂ
*ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’
ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ : ਭਾਰਤ ਨੇ ਜਾਪਾਨ ਨੂੰ 4-1 ਨਾ
*ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟ
*ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕ
1 ਕਰੋੜ 96 ਲੱਖ ਦੀ ਲਾਗਤ ਨਾਲ ਬਣੇਗਾ ਨੂਰਾਂ ਵਾਲਾ ਰੋਡ - ਹਲਕਾ
*ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ਸਾਡਾ ਪਿੰਡ ਬਣਿਆ ਖਿ
*ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉ
4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰ
ਕਾਂਗਰਸ ਨੇ ਆਪਣੇ ਸ਼ਾਸਨ ਦੌਰਾਨ ਥਾਣਿਆਂ ਵਿੱਚ ਸਿਆਸੀ ਧੌਂਸਬਾਜ਼ੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52753448

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us