*ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ*

Oct31,2026 | Jagrati Lahar Bureau | Chandigarh


* ⁠*ਸਿੰਗਲ-ਵਿੰਡੋ ਪੋਰਟਲ 45 ਦਿਨਾਂ ਦੇ ਅੰਦਰ ਸਮਾਂਬੱਧ ਪ੍ਰਵਾਨਗੀਆਂ ਬਣਾ ਰਿਹੈ ਯਕੀਨੀ; ਦੇਰੀ ਹੋਣ ਉਤੇ ‘ਆਟੋ-ਡੀਮਡ’ ਪ੍ਰਵਾਨਗੀ ਦੀ ਵਿਵਸਥਾ: ਅਮਨ ਅਰੋੜਾ*

* *ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ*

* *ਪੋਰਟਲ ਦੋ-ਪੜਾਵੀ ਰਜਿਸਟ੍ਰੇਸ਼ਨ, ਰੀਅਲ-ਟਾਈਮ ਟਰੈਕਿੰਗ ਅਤੇ ਈ-ਵਾਲਟ ਦੀ ਸਹੂਲਤ ਰਾਹੀਂ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਣਾਉਂਦਾ ਹੈ ਯਕੀਨੀ: ਉਦਯੋਗ ਮੰਤਰੀ*

ਚੰਡੀਗੜ੍ਹ, 31 ਅਕਤੂਬਰ:


‘ਈਜ਼ ਆਫ਼ ਡੂਇੰਗ ਬਿਜ਼ਨਸ’ ਵਿੱਚ ਕੌਮੀ ਪੱਧਰ ’ਤੇ ਨਵੇਂ ਮਾਪਦੰਡ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫਾਸਟਟਰੈਕ ਪੋਰਟਲ (https://fasttrack.punjab.gov.in) ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ, ਜਿਸ ਨੇ ਪੰਜਾਬ ਨੂੰ ਦੇਸ਼ ਭਰ ਵਿੱਚ ਨਿਵੇਸ਼ਕਾਂ ਲਈ ਵਧੇਰੇ ਅਨੁਕੂਲ ਬਣਾ ਦਿੱਤਾ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਤੋਂ ਇਲਾਵਾ ਦੇਰੀ ਦੀ ਸੂਰਤ ਵਿੱਚ ‘ਆਟੋਮੈਟਿਕ ਡੀਮਡ ਪ੍ਰਵਾਨਗੀ’ ਦੀ ਵਿਵਸਥਾ ਹੈ। 10 ਜੂਨ, 2025 ਨੂੰ ਲਾਂਚ ਕੀਤੇ ਗਏ ਇਸ ਪੋਰਟਲ ਰਾਹੀਂ ਹੁਣ ਤੱਕ 20,417 ਪ੍ਰਵਾਨਗੀਆਂ ਜਾਰੀ ਕੀਤੀਆਂ ਗਈਆਂ ਹਨ।

ਇਸ ਨੂੰ ਸੂਬੇ ਦੇ ਉਦਯੋਗਿਕ ਖੇਤਰ ਲਈ ਇੱਕ ਵੱਡਾ ਸਾਕਾਰਤਮਕ ਬਦਲਾਅ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੋਰਟਲ ਸਿੰਗਲ-ਵਿੰਡੋ ਡਿਜੀਟਲ ਪਲੇਟਫਾਰਮ ਵਜੋਂ ਕੰਮ ਕਰਦਾ ਹੈ, ਜਿਸ ਨਾਲ ਕਾਰੋਬਾਰੀਆਂ ਨੂੰ ਏਕੀਕ੍ਰਿਤ ਪ੍ਰਣਾਲੀ ਰਾਹੀਂ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਸਰਕਾਰੀ ਸੇਵਾਵਾਂ ਆਨਲਾਈਨ ਪ੍ਰਾਪਤ ਹੋ ਰਹੀਆਂ ਹਨ।

ਇਸ ਪੋਰਟਲ ਦੀ ਕਾਰਜਕੁਸ਼ਲਤਾ ’ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਇੱਕ ਵਧੇਰੇ ਸੁਚਾਰੂ ਦੋ-ਪੜਾਵੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪੇਸ਼ਕਸ਼ ਕਰਦਾ ਹੈ। ਰਜਿਸਟ੍ਰੇਸ਼ਨ ਤੋਂ ਬਾਅਦ, ਨਿਵੇਸ਼ਕ ਨਵੇਂ ਨਿਵੇਸ਼ਾਂ ਲਈ ਅਪਲਾਈ ਕਰਨ, ਮੌਜੂਦਾ ਪ੍ਰਾਜੈਕਟਾਂ ਸਬੰਧੀ ਸੇਵਾਵਾਂ ਲੈਣ, ਈ-ਵਾਲਟ ਲੈਣ-ਦੇਣ ਦੀ ਸਹੂਲਤ ਅਤੇ ਆਪਣੇ ਪ੍ਰਾਜੈਕਟਾਂ ਦੀ ਰੀਅਲ-ਟਾਈਮ ਟਰੈਕਿੰਗ ਵਾਸਤੇ ਸਮਰਪਿਤ ਡੈਸ਼ਬੋਰਡ ਦੀ ਵਰਤੋਂ ਕਰ ਸਕਦੇ ਹਨ।

ਨਵੇਂ ਨਿਵੇਸ਼ਾਂ ਲਈ ਕਾਰੋਬਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਸੇਵਾਵਾਂ, ਮਨਜ਼ੂਰੀਆਂ ਅਤੇ ਪ੍ਰਵਾਨਗੀਆਂ ਲਈ ਸਿਰਫ਼ ਇੱਕ ਹੀ ‘ਕਾਮਨ ਐਪਲੀਕੇਸ਼ਨ ਫਾਰਮ’ ਜਮ੍ਹਾਂ ਕਰਵਾਉਣਾ ਪੈਂਦਾ ਹੈ, ਜਿਸ ਨਾਲ ਵੱਖ-ਵੱਖ ਵਿਭਾਗਾਂ ਕੋਲ ਵੱਖਰੇ ਤੌਰ ’ਤੇ ਪਹੁੰਚ ਕਰਨ ਦੀ ਲੋੜ ਖ਼ਤਮ ਹੋ ਗਈ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਮਾਂਬੱਧ ਪ੍ਰਵਾਨਗੀਆਂ ਯਕੀਨੀ ਬਣਾਉਂਦਾ ਹੈ ਅਤੇ ਵਿਭਾਗੀ ਦੇਰੀ ਹੋਣ ’ਤੇ ਇਸ ਵਿੱਚ ਆਟੋਮੈਟਿਕ ਡੀਮਡ ਪ੍ਰਵਾਨਗੀ ਦੀ ਵਿਵਸਥਾ ਹੈ, ਜੋ ਪ੍ਰਸ਼ਾਸਕੀ ਕੁਸ਼ਲਤਾ ਨੂੰ ਯਕੀਨੀ ਬਣਾਉਣ, ਸਮਾਂ-ਸੀਮਾਵਾਂ ਬਾਰੇ ਸਪੱਸ਼ਟਤਾ ਅਤੇ ਨਿਵੇਸ਼ਕਾਂ ਲਈ ਫ਼ੈਸਲੇ ਲੈਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਾ ਹੈ।

ਉਦਯੋਗ ਅਤੇ ਵਣਜ ਮੰਤਰੀ ਨੇ ਕਿਹਾ ਕਿ ਇਹ ਪਲੇਟਫਾਰਮ ਪ੍ਰੋਸੀਜਰਲ ਅੜਿੱਕਿਆਂ ਨੂੰ ਦੂਰ ਕਰਕੇ ਅਤੇ ਪ੍ਰਵਾਨਗੀਆਂ ਵਿੱਚ ਵਧੇਰੇ ਜਵਾਬਦੇਹੀ ਨੂੰ ਯਕੀਨੀ ਬਣਾ ਕੇ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਕਾਰੋਬਾਰੀ ਮਾਹੌਲ ਸਿਰਜਣ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੰਕਲਪ ਨੂੰ ਦਰਸਾਉਂਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਸਾਡੀ ਸਰਕਾਰ ਇੱਕ ਅਜਿਹਾ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿੱਥੇ ਕਾਰੋਬਾਰ ਬਿਨਾਂ ਕਿਸੇ ਅੜਿੱਕੇ ਦੇ ਵਧ-ਫੁੱਲ ਸਕਣ। ‘ਇਨਵੈਸਟ ਪੰਜਾਬ’, ਦੇਸ਼ ਦੀ ਸਰਵੋਤਮ ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ ਬਣਨ ਦੇ ਵਿਜ਼ਨ ਨਾਲ ਇਸ ਤਬਦੀਲੀ ਦੀ ਅਗਵਾਈ ਕਰ ਰਿਹਾ ਹੈ। ਫਾਸਟਟਰੈਕ ਪੋਰਟਲ ਸਮਾਂਬੱਧ ਪ੍ਰਵਾਨਗੀਆਂ, ਡਿਜੀਟਲ ਗਵਰਨੈਂਸ ਅਤੇ ਈਜ਼ ਆਫ਼ ਡੂਇੰਗ ਬਿਜ਼ਨਸ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਸਬੂਤ ਹੈ।”

ਉਨ੍ਹਾਂ ਕਿਹਾ ਕਿ ਨਿਵੇਸ਼ ਦੇ ਵਧ ਰਹੇ ਮੁਕਾਬਲੇਬਾਜ਼ੀ ਵਾਲੇ ਦੌਰ ਵਿੱਚ ਫਾਸਟਟਰੈਕ ਪਹਿਲਕਦਮੀ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਉਦਯੋਗਾਂ ਦਰਮਿਆਨ ਤਾਲਮੇਲ ਨੂੰ ਸਰਲ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਕੇ, ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਗੁੰਝਲਦਾਰ ਪ੍ਰਕਿਰਿਆਵਾਂ ਵਿੱਚ ਉਲਝਣ ਦੀ ਬਜਾਏ ਪ੍ਰਾਜੈਕਟਾਂ ਨੂੰ ਲਾਗੂ ਕਰਨ, ਰੋਜ਼ਗਾਰ ਪੈਦਾ ਕਰਨ ਅਤੇ ਆਪਣੇ ਉੱਦਮ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾ ਰਹੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੋਰਟਲ ‘ਇਨਵੈਸਟ ਪੰਜਾਬ’ ਦੇ ਨਿਵੇਸ਼ ਦੀ ਸਹੂਲਤ ਸਬੰਧੀ ਯਤਨਾਂ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ  ਫਾਸਟਟਰੈਕ ਪੋਰਟਲ ਵਰਗੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਮੌਜੂਦਾ ਉੱਦਮਾਂ ਨੂੰ ਸਹਿਯੋਗ ਦੇਣ ਅਤੇ ਨਿਰੰਤਰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਮਜ਼ਬੂਤ ਸੰਸਥਾਗਤ ਢਾਂਚਾ ਤਿਆਰ ਕਰ ਰਿਹਾ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਜਿੱਥੇ ਪੰਜਾਬ ਵੱਖ-ਵੱਖ ਖੇਤਰਾਂ ਵਿੱਚ ਸਰਗਰਮੀ ਨਾਲ ਨਿਵੇਸ਼ ਲਿਆ ਰਿਹਾ ਹੈ, ਉੱਥੇ ਹੀ ਫਾਸਟਟਰੈਕ ਪੋਰਟਲ ਇੱਕ ਅਜਿਹੇ ਪ੍ਰਗਤੀਸ਼ੀਲ ਪ੍ਰਸ਼ਾਸਨਿਕ ਸੁਧਾਰ ਵਜੋਂ ਉੱਭਰਿਆ ਹੈ ਜੋ ਰੈਗੂਲੇਟਰੀ ਪ੍ਰਵਾਨਗੀ ਪ੍ਰਕਿਰਿਆ ਵਿੱਚ ਵਧੇਰੇ ਸਰਲਤਾ, ਸਪੱਸ਼ਟਤਾ ਅਤੇ ਕੁਸ਼ਲਤਾ ਲਿਆਉਂਦਾ ਹੈ।

Punjab-Government-Ease-Of-Doing-Business-Fasttrack-Portal-Aman-Arora-Invest-Punjab



TOP HEADLINES


*ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿ
ਵਿਧਾਇਕ ਬੱਗਾ ਨੇ ਦੂਜੀ ਵਾਰ ਟਿਕਟ ਮਿਲਣ ’ਤੇ ਕੱਢੀ ਸ਼ੁਕਰਾਨਾ ਯਾ
*ਮਾਈਨਿੰਗ ਥਾਵਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨ
”*ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ
4 ਨਵੰਬਰ ਦੀ ਇਨਸਾਫ਼ ਰੈਲੀ ਲਈ ਹਲਕਾ ਆਤਮ ਨਗਰ ਤੇ ਦੱਖਣੀ ਦੇ ਅਹ
*ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ
ਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ
ਯੁੱਧ ਨਸ਼ਿਆਂ ਵਿਰੁੱਧ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ
ਚੰਡੀਗੜ੍ਹ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ
*ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ
ਦੁਕਾਨਦਾਰਾਂ ਨੂੰ 500 ਦੇ ਨਕਲੀ ਨੋਟ ਚਲਾਉਣ ਵਾਲੇ ਨੌਜਵਾਨ ਪੁਲਿ
ਯੁੱਧ ਨਸ਼ਿਆਂ ਵਿਰੁੱਧ ਬਾਈਕ ਰੈਲੀ 'ਚ ਸ੍ਰੀ ਚਮਕੌਰ ਸਾਹਿਬ ਤੋਂ ਰ
*ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ
ਦੀਵਾਨ ਨੇ ਬਿਨਾਂ ਐੱਨਓਸੀ ਦੇ ਜਾਇਦਾਦਾਂ ਦੀਆਂ ਰਜਿਸਟਰੀਆਂ ਹੋਣ ਦ
ਆਪ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ 'ਤੇ ਆਪਣੇ ਹੀ ਵਿਧਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ
ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨ
ਬੁੱਢੇ ਨਾਲੇ ਦੇ ਪ੍ਰਦੂਸ਼ਣ ਦਾ ਪੱਕਾ ਹੱਲ ਕੱਢਿਆ ਜਾਵੇਗਾ, ਸਾਫ਼
*ਆਮ ਆਦਮੀ ਪਾਰਟੀ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52774337

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us