ਯੁੱਧ ਨਸ਼ਿਆਂ ਵਿਰੁੱਧ ਬਾਈਕ ਰੈਲੀ 'ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

Nov1,2026 | Jagrati Lahar Bureau | Sri Chamkaur Sahib / Ropar


 
ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕੀਤੀ, ਭਗਵੰਤ ਮਾਨ ਸਰਕਾਰ ਨਸ਼ਿਆਂ ਖ਼ਿਲਾਫ਼ ਦ੍ਰਿੜ੍ਹਤਾ ਨਾਲ ਲੜ ਰਹੀ ਹੈ ਜੰਗ: ਦਿਨੇਸ਼ ਚੱਢਾ
 
'ਯੁੱਧ ਨਸ਼ਿਆਂ ਵਿਰੁੱਧ' ਪੰਜਾਬ ਦੀ ਜਵਾਨੀ ਨੂੰ ਖੇਡਾਂ, ਅਰੋਗ ਜੀਵਨ ਅਤੇ ਨਸ਼ਾ ਮੁਕਤ ਭਵਿੱਖ ਵੱਲ ਮੋੜ ਰਿਹਾ ਹੈ: ਦਿਨੇਸ਼ ਚੱਢਾ
 
ਭਗਵੰਤ ਮਾਨ ਸਰਕਾਰ ਦੀ ਮੁਹਿੰਮ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਲੈ ਕੇ ਜਾ ਰਹੀ ਹੈ: ਦਿਨੇਸ਼ ਚੱਢਾ
 
ਸ੍ਰੀ ਚਮਕੌਰ ਸਾਹਿਬ / ਰੂਪਨਗਰ; 1 ਨਵੰਬਰ
 
ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਫਲੈਗਸ਼ਿਪ ਪ੍ਰੋਗਰਾਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਇੱਕ ਨਸ਼ਾ ਵਿਰੋਧੀ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ। ਸ੍ਰੀ ਚਮਕੌਰ ਸਾਹਿਬ ਵਿਖੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ ਰੈਲੀ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਇਸ ਦੀ ਅਗਵਾਈ ਕੀਤੀ ਗਈ।
 
ਰੈਲੀ ਵਿੱਚ ਵੱਡੀ ਗਿਣਤੀ ਵਿੱਚ ਉਤਸ਼ਾਹੀ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਨਸ਼ਾ ਮੁਕਤ ਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਸ ਪਹਿਲਕਦਮੀ ਜ਼ਰੀਏ ਆਗੂਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਅਰੋਗ ਜੀਵਨ ਸ਼ੈਲੀ ਅਪਣਾਉਣ ਅਤੇ ਪੰਜਾਬ ਦੀ ਪ੍ਰਗਤੀ ਤੇ ਖ਼ੁਸ਼ਹਾਲੀ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ।
 
ਇਸ ਮੌਕੇ ਬੋਲਦਿਆਂ ਰੂਪਨਗਰ ਤੋਂ 'ਆਪ' ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ, "ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਵਧਣ-ਫੁੱਲਣ ਦਿੱਤਾ। ਇਸ ਦੇ ਉਲਟ, ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਲਗਾਤਾਰ ਇੱਕ ਦ੍ਰਿੜ੍ਹ ਜੰਗ ਲੜ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਜ਼ਮੀਨੀ ਪੱਧਰ 'ਤੇ ਦੇਖਣ ਨੂੰ ਮਿਲ ਰਹੇ ਹਨ।"
 
ਉਨ੍ਹਾਂ ਅੱਗੇ ਕਿਹਾ, "ਭਗਵੰਤ ਮਾਨ ਸਰਕਾਰ ਦੇ ਨਿਰੰਤਰ ਯਤਨ ਨਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ, ਸਗੋਂ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਵੀ ਪ੍ਰੇਰਿਤ ਕਰ ਰਹੇ ਹਨ। ਇਹ ਮੁਹਿੰਮ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਇੱਕ ਸਿਹਤਮੰਦ, ਵਧੇਰੇ ਫਲਦਾਇਕ ਅਤੇ ਪ੍ਰਗਤੀਸ਼ੀਲ ਭਵਿੱਖ ਵੱਲ ਲਗਾ ਰਹੀ ਹੈ।"
 
ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਈਕ ਰੈਲੀ ਵਿੱਚ ਨੌਜਵਾਨਾਂ ਦੀ ਉਤਸ਼ਾਹਜਨਕ ਭਾਗੀਦਾਰੀ ਨਸ਼ਾ ਮੁਕਤ ਪੰਜਾਬ ਦੇ ਮਿਸ਼ਨ ਨੂੰ ਮਿਲ ਰਹੇ ਵੱਡੇ ਜਨਤਕ ਸਮਰਥਨ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਸੂਬੇ ਦੀ ਨਵੀਂ ਪੀੜ੍ਹੀ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

-yudhnashevirudh-drugfreepunjab-rupnagarnews-punjabyouth-dineshchadha



TOP HEADLINES


*मोगा में मंच से ‘मावां-धियां सत्कार योजना’ की लाभार्थ
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪ
ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ
*ਖੁਸ਼ਹਾਲ ਪੰਜਾਬ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕ
ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁ
ਮਾਲੇਰਕੋਟਲਾ ਵਿੱਚ ਨਸ਼ਾ ਤਸਕਰ ਦੇ ਨਾਜਾਇਜ਼ ਅੱਡੇ 'ਤੇ ਚੱਲਿਆ ਬੁ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ
ਸੰਵਿਧਾਨ ਸੱਤਾ ਤੋਂ ਕਿਤੇ ਵੱਡਾ ਹੈ, ਇਸ ਦੀ ਰੱਖਿਆ ਲਈ ਦੇਸ਼ ਵਾਸ
Constitution Is Far Greater Than Power; People Must Un
*ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾ
ਪੰਜਾਬ ਨੂੰ ਬਚਾਉਣ ਅਤੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਤੇ ਉਦਯੋ
ਆਪ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ
ਇੰਨੋਸੈਂਟ ਹਾਰਟਸ ਵਿੱਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਮ
ਮੋਗਾ ਦੀ ‘ਖੁਸ਼ਹਾਲ ਪੰਜਾਬ’ ਰੈਲੀ ਵਿੱਚ ‘ਆਪ’ ਦਾ ਸ਼ਕਤੀ ਪ੍ਰਦਰਸ
​ਮੋਗਾ ਵਿਖੇ ਆਪ ਪਾਰਟੀ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਉਮੜਿਆ ਪੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌ
*ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ 'ਆਲ ਇੰਡੀਆ ਸਿਵਲ ਸਰਵਿ
*ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53228884

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us