80 ਫ਼ੀਸਦੀ ਮੰਡਲ ਟੀਮਾਂ ਦਾ ਗਠਨ ਮੁਕੰਮਲ, ਸੰਗਠਨ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਾਂਗੇ- ਪ੍ਰਧਾਨ ਲਖਵਿੰਦਰ ਸਿੰਘ ਮੋਮੀ

Nov2,2026 | Jagrati Lahar Bureau | Chandigarh



ਚੰਡੀਗੜ੍ਹ, 2 ਨਵੰਬਰ ( )- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੀ ਪਹਿਲੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਸਫਲਤਾਪੂਰਵਕ ਸੰਪੂਰਨ ਹੋਈ, ਜਿਸ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਸਾਂਸਦ ਬੰਸੀ ਲਾਲ ਗੁੱਜਰ, ਕੌਮੀ ਮੀਤ ਪ੍ਰਧਾਨ ਮੁਕੇਸ਼ ਮਾਨ, ਕੌਮੀ ਜਨਰਲ ਸਕੱਤਰ ਡਾ. ਸ਼ੰਭੂ ਕੁਮਾਰ ਅਤੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।

ਮੀਟਿੰਗ ਦੌਰਾਨ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਤੇ ਰਾਜ ਸਭਾ ਸਾਂਸਦ ਬੰਸੀ ਲਾਲ ਗੁੱਜਰ ਨੇ ਸੰਗਠਨਾਤਮਕ ਵਿਸਥਾਰ, ਕਿਸਾਨੀ ਮੁੱਦੇ ਅਤੇ ਭਵਿੱਖ ਦੀ ਰਣਨੀਤੀ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਹਨਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਭਲਾਈ ਲਈ ਕੀਤੇ ਕਾਰਜਾਂ ਲਈ ਉਹਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਦੀਆਂ ਕਿਸਾਨੀ ਮਸਲਿਆਂ ਪ੍ਰਤੀ ਨਾਕਾਮੀਆਂ ਅਤੇ ਡੀਏਪੀ-ਯੂਰੀਆ ਦੀ ਕਥਿਤ ਕਾਲਾਬਾਜ਼ਾਰੀ ਦੀ ਵੀ ਪੁਰਜ਼ੋਰ ਨਿਖੇਧੀ ਕੀਤੀ।

ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਕਿਹਾ ਕਿ ਕਿਸਾਨ ਮੋਰਚਾ ਪੰਜਾਬ ਦੇ ਹਰ ਇੱਕ ਪਿੰਡ ਤੱਕ ਸੰਗਠਨ ਨੂੰ ਮਜ਼ਬੂਤ ਕਰੇਗਾ ਅਤੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗਾ। ਉਹਨਾਂ ਦੱਸਿਆ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਕਿਸਾਨ ਤੱਕ ਪਹੁੰਚਾਉਣਾ ਸਾਡੀ ਮੁੱਖ ਤਰਜੀਹ ਹੈ। ਉਹਨਾਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ 80 ਫ਼ੀਸਦੀ ਮੰਡਲ ਟੀਮਾਂ ਦਾ ਗਠਨ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੀਆਂ ਟੀਮਾਂ ਵੀ ਜਲਦੀ ਤਿਆਰ ਕੀਤੀਆਂ ਜਾਣਗੀਆਂ। ਉਹਨਾਂ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਸਬੰਧੀ ਤਿੰਨ ਅਹਿਮ ਮਤੇ ਵੀ ਕਾਰਜਕਾਰਨੀ ਦੀ ਸਮੂਹ ਇਕੱਤਰਤਾ ਦੀ ਸਹਿਮਤੀ ਨਾਲ ਪਾਸ ਕੀਤੇ ਗਏ।

ਇਸ ਮੌਕੇ ਸੂਬਾ ਜਨਰਲ ਸਕੱਤਰ ਮੇਜਰ ਸਿੰਘ ਟਿੱਬੀ, ਮਨਪ੍ਰੀਤ ਸਿੰਘ ਤਲਵੰਡੀ, ਸਿਕੰਦਰ ਸਿੰਘ ਸਮੇਤ ਸਮੁੱਚੀ ਸੂਬਾਈ ਅਹੁਦੇਦਾਰ, ਕਾਰਜਕਾਰਨੀ ਮੈਂਬਰ, ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।

Bjp-Kisan-Morcha-Punjab-Lakhwinder-Singh-Momi-Bansi-Lal-Gurjar-Farmers-Issues-Drug-free-Punjab



TOP HEADLINES


*ਕਮਲਜੀਤ ਕੜਵਲ ਦੀ ਅਗਵਾਈ ਹੇਠ ਵਾਰਡ ਨੰਬਰ 44 ਤੀਜੇ ਦਿਨ ‘ਜਵਾਨੀ
ਸੁਰੇਂਦਰ ਲਾਂਬਾ ਨੇ ਸੰਗਰੂਰ ਦੇ ਨਵੇਂ ਐੱਸ.ਐੱਸ.ਪੀ. ਵਜੋਂ ਅਹੁਦ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520
*ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵ
ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਲਾਢੋਵਾਲ ’ਚ ਬਾਗਬਾਨੀ ਵਿਕ
ਰਾਮ ਚੰਦਰ ਨੂੰ ਮਿਲਿਆ ਵੱਕਾਰੀ ‘ਕਰਮਵੀਰ ਚੱਕਰ (ਸਿਲਵਰ)’ ਐਵਾਰਡ,
*ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵ
ਮੋਗਾ 'ਚ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਦੀ ਇਤਿਹਾਸਕ ਸਫ਼ਲਤਾ ਲਈ
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ
ਇੰਨੋਸੈਂਟ ਹਾਰਟਸ ਵਿੱਚ ‘ਵਿਵੇਸ਼ਸ ਵਾਈਬ੍ਰੈਂਸ 2026–27’ ਦਾ ਆਯੋ
*ਰੂਸੀ ਫ਼ੌਜ ਵਿੱਚ ਧੱਕੇ ਨਾਲ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ
ਪੰਜਾਬ ਸਰਕਾਰ ਨੇ ਜਲਾਲਾਬਾਦ ਹਲਕੇ ਨੂੰ ਦਿੱਤੀ ਇਕ ਹੋਰ ਵੱਡੀ ਸੌਗ
ਬਠਿੰਡਾ ਕਾਊਂਟਰ ਇੰਟੈਲੀਜੈਂਸ ਵੱਲੋਂ ਜਾਸੂਸੀ ਨੈੱਟਵਰਕ ਦਾ ਪਰਦਾਫ
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉ
*मोगा में मंच से ‘मावां-धियां सत्कार योजना’ की लाभार्थ
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪ
ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ
*ਖੁਸ਼ਹਾਲ ਪੰਜਾਬ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕ
ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53245658

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us