ਚੰਡੀਗੜ੍ਹ, 2 ਨਵੰਬਰ ( )- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਸੂਬੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਰਾਜਮਾਰਗ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕੀ ਸੰਪਰਕ ਵਿੱਚ ਸੁਧਾਰ ਲਿਆਉਣ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਨਾਲ ਸਬੰਧਤ ਵੱਖ-ਵੱਖ ਮੁੱਦੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।
ਮੁਲਾਕਾਤ ਉਪਰੰਤ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਵਿਸ਼ਿਆਂ 'ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਪੰਜਾਬ ਦੇ ਵਿਕਾਸ ਲਈ ਕੇਂਦਰੀ ਮੰਤਰੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਆਪਣਾ ਕੀਮਤੀ ਸਮਾਂ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।
Kewal-Singh-Dhillon-Nitin-Gadkari-Punjab-Development-Highway-Projects-Road-Infrastructure-Punjab
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)