*ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ*

Nov2,2026 | Jagrati Lahar Bureau | Chandigarh



*ਕੈਬਨਿਟ ਵੱਲੋਂ ਨਵੀਂ ਅਨਾਜ ਮੰਡੀ ਨੂੰ ਪ੍ਰਵਾਨਗੀ; ਟ੍ਰੈਫ਼ਿਕ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ ਅਤੇ ਕਿਸਾਨਾਂ, ਵਪਾਰੀਆਂ ਤੇ ਆੜ੍ਹਤੀਆਂ ਨੂੰ ਮਿਲੇਗੀ ਵੱਡੀ ਸਹੂਲਤ*

*ਚੰਡੀਗੜ੍ਹ, 2 ਨਵੰਬਰ:*


ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ 'ਤੇ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸਤਾਵ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 31 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਫ਼ਸਲਾਂ ਖਾਸ ਕਰਕੇ ਝੋਨੇ ਅਤੇ ਕਣਕ ਦੀ ਵਧਦੀ ਆਮਦ ਨੂੰ ਸੰਭਾਲਣ ਲਈ ਨਾਕਾਫ਼ੀ ਸਾਬਤ ਹੋ ਰਹੀ ਸੀ ਕਿਉਂਕਿ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੀ ਉਪਜ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਮੌਜੂਦਾ ਅਨਾਜ ਮੰਡੀ ਲਗਭਗ 45 ਸਾਲ ਪਹਿਲਾਂ ਕਰੀਬ 12 ਏਕੜ ਜ਼ਮੀਨ 'ਤੇ ਬਣਾਈ ਗਈ ਸੀ। ਇਸੇ ਜ਼ਮੀਨ ਵਿੱਚੋਂ ਬਾਅਦ ਵਿੱਚ ਕਾਟਨ ਯਾਰਡ ਵੀ ਬਣਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਆਮਦ ਲਗਾਤਾਰ ਵਧਣ ਕਾਰਨ ਮੰਡੀ ਵਿੱਚ ਖ਼ਰੀਦ ਅਤੇ ਵਪਾਰਕ ਗਤੀਵਿਧੀਆਂ ਲਈ ਉਪਲਬਧ ਥਾਂ ਨਾਕਾਫ਼ੀ ਹੋ ਗਈ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਅਨਾਜ ਮੰਡੀ ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਹੋਣ ਕਾਰਨ ਖ਼ਰੀਦ ਸੀਜ਼ਨ ਦੌਰਾਨ ਆਵਾਜਾਈ ਦੀ ਗੰਭੀਰ ਸਮੱਸਿਆ ਪੈਦਾ ਹੁੰਦੀ ਸੀ ਜਿਸ ਕਰਕੇ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਵੱਲੋਂ ਲੰਮੇ ਸਮੇਂ ਤੋਂ ਇਸ ਸਮੱਸਿਆ ਦੇ ਹੱਲ ਅਤੇ ਖੇਤੀਬਾੜੀ ਉਤਪਾਦਾਂ ਦੀ ਸੁਚਾਰੂ ਖ਼ਰੀਦ ਲਈ ਨਵੀਂ ਅਨਾਜ ਮੰਡੀ ਸਥਾਪਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਇਸ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਲਹਿਰਾਗਾਗਾ ਦੇ ਨਾਲ ਲੱਗਦੇ ਪਿੰਡ ਖੰਡੇਬਾਦ ਵਿਖੇ ਆਪਣੀ 217 ਕਨਾਲ 14 ਮਰਲੇ ਜ਼ਮੀਨ 'ਤੇ ਨਵੀਂ ਅਨਾਜ ਮੰਡੀ ਵਿਕਸਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਅਨਾਜ ਮੰਡੀ ਤੱਕ ਪਹੁੰਚ ਲਈ ਰਸਤਾ ਪਿੰਡ ਲਹਿਲ ਖ਼ੁਰਦ ਦੀ ਜ਼ਮੀਨ ਰਾਹੀਂ ਬਣਾਇਆ ਜਾਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨਵੀਂ ਅਨਾਜ ਮੰਡੀ ਸਥਾਪਤ ਹੋਣ ਨਾਲ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਲਹਿਰਾਗਾਗਾ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਨਵੀਂ ਮੰਡੀ ਸਮੁੱਚੇ ਇਲਾਕੇ ਦੀਆਂ ਖੇਤੀਬਾੜੀ ਅਤੇ ਵਪਾਰਕ ਲੋੜਾਂ ਨੂੰ ਪੂਰਾ ਕਰਨ ਵਿੱਚ ਵੀ ਸਹਾਈ ਹੋਵੇਗੀ।

ਕੈਬਨਿਟ ਮੰਤਰੀ ਨੇ ਇਸ ਮਹੱਤਵਪੂਰਨ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਉਤਪਾਦਾਂ ਦੀ ਮੰਡੀਕਰਨ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।


Barinder-Kumar-Goyal-Khandebad-Village-Lehragaga-New-Grain-Market-Punjab-Agriculture-Infrastructure



TOP HEADLINES


ਭਗਵੰਤ ਮਾਨ ਸਰਕਾਰ ਦੀ ਸੂਰਜੀ ਊਰਜਾ ਪਹਿਲਕਦਮੀ ਕਿਸਾਨਾਂ ਦੀ ਆਮਦਨ
*ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤ
ਕਾਂਗਰਸ ਦਾ ਸੱਭਿਆਚਾਰ ਡਰ ਫੈਲਾਉਣ ਵਾਲਾ ਹੈ, ਪ੍ਰਤਾਪ ਸਿੰਘ ਬਾਜਵ
ਮੋਹਾਲੀ ਤੇ ਚੰਡੀਗੜ੍ਹ ’ਚ ਛਾਪੇਮਾਰੀ ਦੌਰਾਨ 1 ਕਿੱਲੋ ਸੋਨੇ ਦੀ ਇ
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾ
ਫੇਜ਼ 4 ਦੀ ਮਾਰਕੀਟ ਵਿੱਚ ਸਥਿਤ ਫਰੂਟ ਦੀ ਦੁਕਾਨ ਵਿੱਚ ਚੋਰੀ ਰੇ
ਕੇਵਲ ਸਿੰਘ ਢਿੱਲੋਂ ਵਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇ
*ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀ ਹਰਭਜਨ
*ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬ
*ਡਿਪਟੀ ਕਮਿਸ਼ਨਰ ਅਗਰਵਾਲ ਵੱਲੋਂ ਐਨ ਐਚ ਏ ਆਈ ਅਧਿਕਾਰੀਆਂ ਨੂੰ ਨਿ
*ਕਮਲਜੀਤ ਕੜਵਲ ਦੀ ਅਗਵਾਈ ਹੇਠ ਵਾਰਡ ਨੰਬਰ 44 ਤੀਜੇ ਦਿਨ ‘ਜਵਾਨੀ
ਸੁਰੇਂਦਰ ਲਾਂਬਾ ਨੇ ਸੰਗਰੂਰ ਦੇ ਨਵੇਂ ਐੱਸ.ਐੱਸ.ਪੀ. ਵਜੋਂ ਅਹੁਦ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520
*ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵ
ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਲਾਢੋਵਾਲ ’ਚ ਬਾਗਬਾਨੀ ਵਿਕ
ਰਾਮ ਚੰਦਰ ਨੂੰ ਮਿਲਿਆ ਵੱਕਾਰੀ ‘ਕਰਮਵੀਰ ਚੱਕਰ (ਸਿਲਵਰ)’ ਐਵਾਰਡ,
*ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵ
ਮੋਗਾ 'ਚ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਦੀ ਇਤਿਹਾਸਕ ਸਫ਼ਲਤਾ ਲਈ
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ
ਇੰਨੋਸੈਂਟ ਹਾਰਟਸ ਵਿੱਚ ‘ਵਿਵੇਸ਼ਸ ਵਾਈਬ੍ਰੈਂਸ 2026–27’ ਦਾ ਆਯੋ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53265051

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us