ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਦਿੱਤੀ ਵਧਾਈ
ਚੰਡੀਗੜ੍ਹ, 7 ਨਵੰਬਰ ( )- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਰੌਸ਼ਨੀ, ਖੁਸ਼ੀਆਂ ਅਤੇ ਆਪਸੀ ਸਾਂਝ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਸ. ਢਿੱਲੋਂ ਨੇ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਨੂੰ ਹਨੇਰੇ ਉੱਤੇ ਚਾਨਣ, ਬੁਰਾਈ ਉੱਤੇ ਨੇਕੀ ਅਤੇ ਨਿਰਾਸ਼ਾ ਉੱਤੇ ਆਸ ਦੀ ਜਿੱਤ ਦਾ ਸੰਦੇਸ਼ ਦਿੰਦੇ ਹਨ । ਸਾਨੂੰ ਇਨ੍ਹਾਂ ਤਿਉਹਾਰਾਂ ਦੀਆਂ ਖੁਸ਼ੀਆਂ ਸਮਾਜ ਦੇ ਹਰ ਵਰਗ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।
ਸ. ਢਿੱਲੋਂ ਨੇ ਪੰਜਾਬ ਦੇ ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੇ ਸਾਡੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਨਸ਼ਿਆਂ ਕਾਰਨ ਅਨੇਕਾਂ ਮਾਵਾਂ ਦੀਆਂ ਗੋਦਾਂ ਸੁੰਨੀਆਂ ਹੋਈਆਂ ਹਨ ਅਤੇ ਹਜ਼ਾਰਾਂ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁਝ ਗਏ ਹਨ। ਇਹ ਦਰਦ ਸਿਰਫ਼ ਉਨ੍ਹਾਂ ਪਰਿਵਾਰਾਂ ਦਾ ਨਹੀਂ, ਸਗੋਂ ਸਮੁੱਚੇ ਪੰਜਾਬ ਦਾ ਸਾਂਝਾ ਦਰਦ ਹੈ।
ਉਨ੍ਹਾਂ ਅਪੀਲ ਕੀਤੀ ਕਿ ਇਸ ਦੀਵਾਲੀ ਮੌਕੇ ਹਰ ਪੰਜਾਬੀ ਆਪਣੇ ਘਰ ਵਿੱਚ ਇੱਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿੱਚ ਜ਼ਰੂਰ ਜਗਾਏ, ਜਿਨ੍ਹਾਂ ਦੀ ਜ਼ਿੰਦਗੀ ਨਸ਼ਿਆਂ ਦੀ ਭੇਟ ਚੜ੍ਹ ਗਈ। ਇਸ ਦੇ ਨਾਲ ਹੀ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਹਨੇਰਾ ਖ਼ਤਮ ਹੋਵੇ ਅਤੇ ਕੋਈ ਵੀ ਮਾਂ ਆਪਣੇ ਪੁੱਤਰ ਨੂੰ ਨਸ਼ਿਆਂ ਕਾਰਨ ਨਾ ਗੁਆਵੇ।
ਸ. ਢਿੱਲੋਂ ਨੇ ਕਿਹਾ ਕਿ ਆਓ, ਇਸ ਪਵਿੱਤਰ ਮੌਕੇ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦਾ ਸੰਕਲਪ ਲਈਏ। ਲੋੜਵੰਦਾਂ ਦੀ ਮਦਦ ਕਰੀਏ, ਆਪਸੀ ਪਿਆਰ ਅਤੇ ਏਕਤਾ ਨੂੰ ਮਜ਼ਬੂਤ ਕਰੀਏ ਅਤੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਮਿਲ ਕੇ ਅਰਦਾਸ ਕਰੀਏ।
Punjab-Bjp-State-President-Kewal-Singh-Dhillon-Extends-Greetings-On-Diwali-And-Bandi-Chhor-Divas
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)