ਭਗਵੰਤ ਮਾਨ ਸਰਕਾਰ ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਵਚਨਬੱਧ; ਸੂਬੇ ਭਰ 'ਚ ਛਠ ਪੂਜਾ ਨੂੰ ਸੁਰੱਖਿਅਤ, ਸੁਚਾਰੂ ਅਤੇ ਸ਼ਾਨਦਾਰ ਢੰਗ ਨਾਲ ਮਨਾਉਣਾ ਯਕੀਨੀ ਬਣਾਇਆ: ਅਮਨ ਅਰੋੜਾ

Nov12,2026 | Balraj Khanna | Ludhiana


-ਮੰਤਰੀ ਅਮਨ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆ ਨੇ ਛਠ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿੱਧਵਾਂ ਨਹਿਰ ਤੇ ਲਾਢੋਵਾਲ ਵਿਖੇ ਸਤਲੁਜ ਦਰਿਆ ਦਾ ਦੌਰਾ ਕੀਤਾ

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਛਠ ਪੂਜਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਇੱਕ ਵਿਸ਼ੇਸ਼ ਮੀਟਿੰਗ ਕੀਤੀ: ਅਮਨ ਅਰੋੜਾ

-ਲੁਧਿਆਣਾ 'ਚ ਤਿਉਹਾਰ ਨੂੰ ਬਿਨਾਂ ਕਿਸੇ ਰੁਕਾਵਟ ਮਨਾਉਣ ਲਈ ਸਮਰਪਿਤ ਹੈਲਪਲਾਈਨ, ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਐਮਰਜੈਂਸੀ ਰਿਸਪਾਂਸ ਟੀਮਾਂ ਤਾਇਨਾਤ: ਹਰਦੀਪ ਸਿੰਘ ਮੁੰਡੀਆ

-ਸਹਾਇਤਾ ਲਈ ਹੈਲਪਲਾਈਨ ਨੰਬਰ 0161-2403100 ਕੀਤਾ ਗਿਆ ਜਾਰੀ

ਲੁਧਿਆਣਾ, 12 ਨਵੰਬਰ 2026:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆ ਨੇ ਅੱਜ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ 15 ਨਵੰਬਰ ਨੂੰ ਮਨਾਏ ਜਾਣ ਵਾਲੇ ਛਠ ਪੂਜਾ ਤਿਉਹਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਮੰਤਰੀਆਂ ਨੇ ਪੱਖੋਵਾਲ ਰੋਡ 'ਤੇ ਸਿੱਧਵਾਂ ਨਹਿਰ ਦੇ ਪੁਲ ਅਤੇ ਲਾਢੋਵਾਲ ਵਿਖੇ ਸਤਲੁਜ ਦਰਿਆ 'ਤੇ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਮੰਤਰੀਆਂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਜੀਵਨ ਸਿੰਘ ਸੰਗੋਵਾਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੂਜਾ ਘਾਟਾਂ, ਸੁਰੱਖਿਆ ਪ੍ਰਬੰਧਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਗੋਤਾਖੋਰ ਟੀਮਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਪੰਜਾਬ ਦੀ ਖੂਬਸੂਰਤੀ ਇਸ ਦੇ ਧਾਰਮਿਕ ਸਦਭਾਵਨਾ ਵਿੱਚ ਹੈ ਅਤੇ ਭਗਵੰਤ ਮਾਨ ਸਰਕਾਰ ਹਰ ਧਰਮ ਅਤੇ ਹਰ ਤਿਉਹਾਰ ਨੂੰ ਬਰਾਬਰ ਦਾ ਸਤਿਕਾਰ ਦਿੰਦੀ ਹੈ। ਪੰਜਾਬ ਗੁਰੂਆਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਆਪਣੇ ਧਰਮ 'ਤੇ ਦ੍ਰਿੜ ਰਹਿੰਦੇ ਹੋਏ ਦੂਜੇ ਧਰਮਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕਰਦੀਆਂ ਹਨ, ਜਿਸ ਨਾਲ ਵਿਸ਼ਵਵਿਆਪੀ ਭਾਈਚਾਰੇ ਦੀ ਭਾਵਨਾ ਮਜ਼ਬੂਤ ਹੁੰਦੀ ਹੈ। 15 ਨਵੰਬਰ ਨੂੰ ਦੇਸ਼ ਭਰ ਵਿੱਚ ਛਠ ਪੂਜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ।" ਮੰਤਰੀ ਨੇ ਕਿਹਾ, "ਪੰਜਾਬ ਨੇ ਹਮੇਸ਼ਾ ਧਾਰਮਿਕ ਸਦਭਾਵਨਾ, ਆਪਸੀ ਸਤਿਕਾਰ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਿਆ ਹੈ। ਪਰਵਾਸੀ ਪਰਿਵਾਰਾਂ ਦੀਆਂ ਭਾਵਨਾਵਾਂ ਅਤੇ ਧਾਰਮਿਕ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲੇ ਅਤੇ ਉਹ ਸ਼ਰਧਾ ਤੇ ਖੁਸ਼ੀ ਨਾਲ 'ਛਠ ਪੂਜਾ' ਮਨਾਉਣ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਾਪਤ ਕਰ ਸਕਣ।"

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਸੀ, ਜਿਸ ਵਿੱਚ ਪੰਜਾਬ ਭਰ ਵਿੱਚ ਉਨ੍ਹਾਂ ਸਾਰੀਆਂ ਥਾਵਾਂ 'ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ, ਜਿੱਥੇ ਛਠ ਪੂਜਾ ਦੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਹਰ ਸੰਭਵ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੁਧਿਆਣਾ ਪ੍ਰਸ਼ਾਸਨ ਨੂੰ ਤਿਉਹਾਰ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ, "ਪ੍ਰਸ਼ਾਸਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਆਵਾਜਾਈ ਦਾ ਸੁਚਾਰੂ ਪ੍ਰਬੰਧਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਏਗਾ। ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਐਸ ਡੀ ਆਰ ਐਫ ਦੀਆਂ ਟੀਮਾਂ ਅਤੇ ਸਿਖਲਾਈ ਪ੍ਰਾਪਤ ਗੋਤਾਖੋਰ ਵੀ ਤਾਇਨਾਤ ਰਹਿਣਗੇ। ਸਾਡੀ ਪਹਿਲ ਇਹ ਯਕੀਨੀ ਬਣਾਉਣਾ ਹੈ ਕਿ ਹਰ ਸ਼ਰਧਾਲੂ ਬਿਨਾਂ ਕਿਸੇ ਪਰੇਸ਼ਾਨੀ ਦੇ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈ ਸਕੇ।"

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਗੇ ਦੱਸਿਆ ਕਿ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ, 0161-2403100, ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ, "ਜੇਕਰ ਕਿਸੇ ਨੂੰ ਤਿਉਹਾਰ ਤੋਂ ਪਹਿਲਾਂ, ਦੌਰਾਨ ਜਾਂ ਬਾਅਦ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਹ ਇਸ ਹੈਲਪਲਾਈਨ ਰਾਹੀਂ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ। ਪ੍ਰਸ਼ਾਸਨ ਲੋੜ ਪੈਣ 'ਤੇ ਜ਼ਰੂਰੀ ਸਾਧਨਾਂ, ਜਿਵੇਂ ਕਿ ਜੇ ਸੀ ਬੀ ਮਸ਼ੀਨਾਂ, ਪਾਣੀ ਦੇ ਟੈਂਕਰ, ਤਰਪਾਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਵਿੱਚ ਵੀ ਮਦਦ ਕਰੇਗਾ।"

ਦੋਵਾਂ ਮੰਤਰੀਆਂ ਨੇ ਛਠ ਪੂਜਾ ਮਨਾਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਡਵਾਂਸ ਵਧਾਈ ਦਿੱਤੀ ਅਤੇ ਦੁਹਰਾਇਆ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਕੋਈ ਇਹ ਤਿਉਹਾਰ ਸੁਰੱਖਿਅਤ, ਸ਼ਾਂਤਮਈ ਅਤੇ ਖੁਸ਼ਹਾਲ ਮਾਹੌਲ ਵਿੱਚ ਮਨਾ ਸਕੇ।

ਬਾਅਦ ਵਿੱਚ, ਮੰਤਰੀਆਂ ਨੇ ਲਾਡੋਵਾਲ ਵਿਖੇ ਸਤਲੁਜ ਦਰਿਆ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਖੁਦ ਸਮੀਖਿਆ ਕੀਤੀ।

Aman-Arora-Cabinet-Minister-Punjab



TOP HEADLINES


ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾ
ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰ
ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱ
ਭਗਵੰਤ ਮਾਨ ਸਰਕਾਰ ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿ
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ, 2 ਸ
2024 ਬੈਚ ਦੀ ਆਈ.ਏ.ਐੱਸ. ਅਧਿਕਾਰੀ ਹਰਸ਼ਿਤਾ ਸ਼ਰਮਾ ਨੇ ਐਸ.ਡੀ.ਐ
ਫਾਸਫੋਰਸ ਤੇ ਪੋਟਾਸ਼ ਖਾਦ ਤੇ ਸਬਸਿਡੀ ਵਿਚ 64 ਫੀਸਦੀ ਵਾਧਾ ਕਰਨ ਲ
ਸਟੈਂਡ-ਅੱਪ ਇੰਡੀਆ ਸਕੀਮ 2031 ਤੱਕ ਵਧਾਉਣ ਫ਼ੈਸਲਾ ਪੰਜਾਬ ਦੇ ਦਲ
*ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼
ਬਿਕਰਮ ਸਿੰਘ ਮਜੀਠੀਆ ਅਤੇ ਬਾਦਲ ਪਰਿਵਾਰ ਨਾਲ ਤਸਵੀਰਾਂ ਫਾਜ਼ਿਲਕਾ
ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਚੁੱਕਿਆ ਜਾਵੇ
ਸੋਨੀਆ ਗਾਂਧੀ ਦੀ ਕਿਤਾਬ ਵਿੱਚ 1984 ਦੇ ਸਿੱਖ ਕਤਲੇਆਮ ਬਾਰੇ ਪੇਸ
ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਜ਼ਿਲ੍ਹਾ ਅਤੇ ਜ਼ੋਨਲ ਇੰਚਾਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜ
ਅਜਨਾਲਾ ਤੋਂ ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਰਹੇ ਭਾਈ ਸੁਰਿੰਦਰ
ਅਦਾਲਤ ਵੱਲੋਂ ਪੰਜਾਬ ਪੁਲਿਸ ਦਾ ਸਾਬਕਾ ਐਸ ਐਸ ਪੀ ਗੁਰਮੀਤ ਸਿੰਘ
ਖੰਨਾ ਦੀ ਬੁੱਕ ਮਾਰਕੀਟ ’ਚ ਚੌਂਕੀਦਾਰ ’ਤੇ ਪੰਜ ਵਿਅਕਤੀਆਂ ਦਾ ਹਮ
*ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ
*ਪੰਜਾਬ ਵਿੱਚ ਜਨਗਣਨਾ 2027 - ਪੜਾਅ 2 ਦੀ ਸ਼ੁਰੂਆਤ: ਜਨਗਣਨਾ ਬਾ
ਸੋਨੀਆ ਗਾਂਧੀ ਦੀ ਕਿਤਾਬ ਪਰਿਵਾਰ ਤੇ ਕਾਂਗਰਸ ਦੇ 1984 ਦੇ ਪਾਪਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52963230

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us