ਮਹਾਰਾਜਾ ਰਣਜੀਤ ਦੇ ਖ਼ਾਲਸਾ ਰਾਜ ਵਰਗਾ ਸਾਂਝਾ ਰਾਜ ਮੁੜ ਲਿਆਉਣਾ ਭਾਜਪਾ ਦਾ ਸੁਪਨਾ: ਕੇਵਲ ਸਿੰਘ ਢਿੱਲੋਂ

Nov13,2026 | Jagrati Lahar Bureau | Roopnagar/chandigarh

ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਕੇਵਲ ਸਿੰਘ ਢਿੱਲੋਂ ਦਾ 'ਰਾਜਾ ਪੋਰਸ ਐਵਾਰਡ' ਨਾਲ ਸਨਮਾਨ
ਪੰਜਾਬ ਬਚਾਉਣ ਲਈ ਭਾਜਪਾ ਸਰਕਾਰ ਜ਼ਰੂਰੀ: ਕੇਵਲ ਸਿੰਘ ਢਿੱਲੋਂ


- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਅੱਜ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਰੂਪਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ 'ਰਾਜਾ ਪੋਰਸ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਦੇ ਗੌਰਵਮਈ ਇਤਿਹਾਸ ਨੂੰ ਯਾਦ ਕਰਦਿਆਂ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ।

ਸਮਾਗਮ ਵਿੱਚ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਉਹਨਾਂ ਨੂੰ ਐਸੋਸੀਏਸ਼ਨ ਵੱਲੋਂ ਕ੍ਰਮਵਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਭਾਈ ਘਨ੍ਹੱਈਆ ਜੀ ਪੁਰਸਕਾਰ ਨਾਲ ਸਨਮਾਨ ਦਿੱਤੇ ਗਏ।

ਐਵਾਰਡ ਪ੍ਰਾਪਤ ਕਰਨ ਮਗਰੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਨੂੰ ਵੱਡੀ ਜ਼ਿੰਮੇਵਾਰੀ ਦੱਸਦਿਆਂ ਨਿਮਰਤਾ ਨਾਲ ਕਬੂਲ ਕਰਦਿਆਂ ਕਿਹਾ ਕਿ ਰਾਜਾ ਪੋਰਸ ਪੰਜਾਬ ਦੀ ਉਸ ਬਹਾਦਰ ਮਿੱਟੀ ਦੇ ਜਾਏ ਸਨ, ਜਿਨ੍ਹਾਂ ਨੇ ਸਿਕੰਦਰ ਵਰਗੇ ਤਾਕਤਵਰ ਹਮਲਾਵਰ ਦਾ ਜੇਹਲਮ ਦੇ ਕੰਢੇ ਡਟ ਕੇ ਮੁਕਾਬਲਾ ਕੀਤਾ ਅਤੇ ਕੈਦ ਹੋਣ ਮਗਰੋਂ ਵੀ ਪੂਰੀ ਅਣਖ ਨਾਲ ਕਿਹਾ ਕਿ ਉਨ੍ਹਾਂ ਨਾਲ ਉਹੋ ਜਿਹਾ ਸਲੂਕ ਕੀਤਾ ਜਾਵੇ ਜਿਹੋ ਜਿਹਾ ਇੱਕ ਰਾਜਾ ਦੂਜੇ ਰਾਜੇ ਨਾਲ ਕਰਦਾ ਹੈ। ਅਜਿਹੇ ਅਣਖੀ ਰਾਜੇ ਦੇ ਨਾਮ 'ਤੇ ਪੁਰਸਕਾਰ ਮਿਲਣਾ ਉਹਨਾਂ ਲਈ ਮਾਣ ਵਾਲੀ ਗੱਲ ਹੈ।

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਖ਼ਾਲਸਾ ਰਾਜ ਵਰਗਾ ਸਾਂਝਾ ਰਾਜ ਦੁਨੀਆ ਵਿੱਚ ਕਿਤੇ ਨਹੀਂ ਰਿਹਾ, ਜਿੱਥੇ ਸਿੱਖ, ਹਿੰਦੂ ਤੇ ਮੁਸਲਮਾਨ ਰਲ-ਮਿਲ ਕੇ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸੁਪਨਾ ਵੀ ਪੰਜਾਬ ਵਿੱਚ ਉਸੇ ਤਰ੍ਹਾਂ ਦਾ ਖ਼ੁਸ਼ਹਾਲ, ਸੁਰੱਖਿਅਤ ਤੇ ਭਾਈਚਾਰਕ ਸਾਂਝ ਵਾਲਾ ਰਾਜ ਮੁੜ ਲਿਆਉਣਾ ਹੈ। ਉਨ੍ਹਾਂ ਭਾਈ ਘਨ੍ਹੱਈਆ ਜੀ ਦੀ ਨਿਰਪੱਖ ਸੇਵਾ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਸਾਂਝੀਵਾਲਤਾ, ਅਣਖ-ਬਹਾਦਰੀ ਅਤੇ ਸੇਵਾ ਹੀ ਪੰਜਾਬੀਅਤ ਦੀ ਅਸਲ ਪਛਾਣ ਹਨ।

ਸ੍ਰੀ ਢਿੱਲੋਂ ਨੇ ਕਿਹਾ ਕਿ ਪੰਜਾਬ ਮੁੱਢ ਤੋਂ ਸਰਹੱਦੀ ਸੂਬਾ ਰਿਹਾ ਹੈ ਅਤੇ ਔਖੇ ਸਮੇਂ ਪੰਜਾਬੀ ਸਾਰੇ ਫ਼ਰਕ ਭੁਲਾ ਕੇ ਇੱਕਜੁੱਟ ਹੋ ਜਾਂਦੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਸਰਕਾਰ ਨੂੰ ਇਨ੍ਹਾਂ ਮੁੱਦਿਆਂ 'ਤੇ ਘੇਰਦਿਆਂ ਕਿਹਾ ਕਿ ਨਸ਼ਿਆਂ ਦਾ ਵਧਦਾ ਪ੍ਰਕੋਪ ਅਤੇ ਵਧਦਾ ਕ੍ਰਾਈਮ, ਵਿਗੜਦੀ ਕਾਨੂੰਨ-ਵਿਵਸਥਾ, ਗੈਂਗਸਟਰਵਾਦ, ਫ਼ਿਰੌਤੀਆਂ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਸਰਕਾਰ ਨਾਕਾਮ ਰਹੀ ਹੈ। ਇਸਦੇ ਨਾਲ ਹੀ ਸੂਬੇ 'ਤੇ ਕਰਜ਼ਾ ਲਗਭਗ ਦੋ ਲੱਖ 82 ਹਜ਼ਾਰ ਕਰੋੜ ਰੁਪਏ ਤੋਂ ਵਧ ਕੇ ਪੰਜ ਲੱਖ ਕਰੋੜ ਰੁਪਏ ਤੱਕ ਪਹੁੰਚਾ ਦਿੱਤਾ। ਹੈ।
ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਸਰਕਾਰ ਤੋਂ ਦੁਖੀ ਹੈ, ਚਾਹੇ ਉਹ ਨੌਜਵਾਨ ਹੋਣ, ਕਿਸਾਨ, ਮਜ਼ਦੂਰ ਜਾਂ ਮੁਲਾਜ਼ਮ। ਮੁਲਾਜ਼ਮਾਂ ਦੇ ਡੀਏ ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਸਰਕਾਰ ਨੂੰ ਜੁਰਮਾਨੇ ਪਏ ਹਨ, ਜਦਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀਏ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਜ਼ਰੂਰੀ ਹੈ।

ਉਨ੍ਹਾਂ ਗਲੋਬਲ ਪੰਜਾਬੀ ਐਸੋਸੀਏਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਉਨ੍ਹਾਂ ਦੀਆਂ ਜੜ੍ਹਾਂ, ਮਾਂ-ਬੋਲੀ, ਵਿਰਸੇ ਅਤੇ ਹਿੰਦੂ-ਸਿੱਖ ਏਕਤਾ ਨਾਲ ਜੋੜਨ ਦਾ ਨੇਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਆਪਣੇ ਇਤਿਹਾਸ 'ਤੇ ਮਾਣ ਕਰਦਿਆਂ ਇੱਕਜੁੱਟ ਹੋਵੇਗਾ, ਤਾਂ ਇਹ ਮੁੜ ਸਾਰੀ ਦੁਨੀਆ ਲਈ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਦਾ ਚਾਨਣ ਬਣੇਗਾ।
ਸੂਬਾ ਪ੍ਰਧਾਨ ਢਿੱਲੋਂ ਨੇ ਮੇਘਵਾਲ ਅਤੇ ਡਾ. ਧਾਲੀਵਾਲ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਹਨਾਂ ਇਕਬਾਲ ਸਿੰਘ ਲਾਲਪੁਰਾ ਮੈਂਬਰ ਪਾਰਲੀਮੈਂਟਰੀ ਬੋਰਡ ਬੀਜੇਪੀ, ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ, ਅਜੈਵੀਰ ਸਿੰਘ ਲਾਲਪੁਰਾ ਅਤੇ ਸਮੁੱਚੀ ਐਸੋਸੀਏਸ਼ਨ ਦੲ ਧੰਨਵਾਦ ਕੀਤਾ।‌



-kewalsinghdhillon-rajaporusaward-punjabbjp-maharajaranjitsingh-globalpunjabiassociation



TOP HEADLINES


*ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰੀ ਅਤੇ ਸੰਗਠਿਤ ਅ
*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟ
ਬੰਦ ਪਏ ਵੀ.ਆਰ. ਮਾਲ ’ਚ ਭਿਆਨਕ ਅੱਗ, ਇਲਾਕੇ ’ਚ ਮਚੀ ਹਫ਼ੜਾ-ਦਫ਼
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁ
Sveep ਪ੍ਰੋਗਰਾਮ ਅਧੀਨ ਲੇਖ ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਦਾ
ਤਲਾਕ ਦੀ ‘ਹਾਂ’ ਸੁਣਦਿਆਂ ਹੀ ਪਤੀ ਬਣਿਆ ਹੈਵਾਨ, ਪੇਵਰ ਬਲਾਕ ਨਾਲ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਪੁਸਤਕ ਮੇਲਾ ਅਤ
*ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਖੇਤੀਬਾੜੀ ਟਿਊਬਵੈੱਲਾਂ ਦ
*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ
Meeting Of Electoral Registration Officers Held Under
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ '
*ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ
*ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ
*ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵ
ਸੁਖਬੀਰ ਸਿੰਘ ਬਾਦਲ ਨੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ
ਮਹਾਰਾਜਾ ਰਣਜੀਤ ਦੇ ਖ਼ਾਲਸਾ ਰਾਜ ਵਰਗਾ ਸਾਂਝਾ ਰਾਜ ਮੁੜ ਲਿਆਉਣਾ
ਅੰਗਰੇਜ਼ੀ ਦੇ 100 ਸ਼ਬਦਾਂ ਦੀ ਸਪੈਲਿੰਗ ਉਲਟਾ ਸੁਣਾ 9 ਸਾਲਾ ਇਬਾ
ਮਾਝੇ ਦਾ ਜਰਨੈਲ ਬਿਕਰਮ ਸਿੰਘ ਮਜੀਠੀਆ ਆਪਣੇ ਕਰੀਬੀ ਸਾਥੀ ਦੇ ਟਿਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53029463

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us