*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ*

Nov15,2026 | Jagrati Lahar Bureau | Amritsar


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਬੱਸ ਹਾਦਸੇ ਦੇ ਪੀੜਤਾਂ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟਾਇਆ*  

*ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਪ੍ਰਸ਼ਾਸਨ ਨੂੰ ਅੰਮ੍ਰਿਤਸਰ ਬੱਸ ਹਾਦਸੇ ਦੇ ਪੀੜਤਾਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ*

*17,000 ਤੋਂ ਵੱਧ ਯਾਤਰਾਵਾਂ ਰਾਹੀਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ 7 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਹਰਿਦੁਆਰ-ਰਿਸ਼ੀਕੇਸ਼, ਖਾਟੂ ਸ਼ਿਆਮ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨ ਕਰਵਾਏ*

*ਵਿਰੋਧੀਆਂ ਨੂੰ ਦੁਖਦਾਇਕ ਹਾਦਸੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ, ਸੜਕ ਸੁਰੱਖਿਆ ਫੋਰਸ ਨੇ ਪੰਜਾਬ ਵਿੱਚ ਕੀਮਤੀ ਜਾਨਾਂ ਬਚਾਈਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਨਾਲ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਨਾਲ ਅੱਜ ਮੁਲਾਕਾਤ ਕੀਤੀ ਅਤੇ ਇਸ ਦੁਰਘਟਨਾ ਵਿੱਚ ਕੀਮਤੀ ਜਾਨਾਂ ਚਲੇ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦਾ ਬਿਹਤਰ ਡਾਕਟਰੀ ਇਲਾਜ ਵੀ ਯਕੀਨੀ ਬਣਾਏਗੀ।
ਐਕਸ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਮੈਂ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਜਾਣਨ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਦਾ ਦੌਰਾ ਕੀਤਾ। ਪ੍ਰਮਾਤਮਾ ਦੀ ਮਿਹਰ ਨਾਲ ਜ਼ਿਆਦਾਤਰ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਮੀਦ ਹੈ ਕਿ ਉਹ ਜਲਦੀ ਠੀਕ ਹੋ ਕੇ ਘਰ ਪਰਤਣਗੇ। ਮੈਂ ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਸਰਕਾਰ ਵੱਲੋਂ ਹਰੇਕ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਾਦਸੇ ਵਿੱਚ 11 ਵਿਅਕਤੀ ਜ਼ਖ਼ਮੀ ਹੋਏ ਹਨ, ਜਦਕਿ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਦੀ ਦੁਖਦਾਈ ਮੌਤ ਹੋ ਗਈ ਹੈ।
ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਹੀ ਦੁਖਦਾਇਕ ਘਟਨਾ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਾ ਹਾਂ ਅਤੇ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ। ਪੰਜਾਬ ਸਰਕਾਰ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਵੇਗੀ। ਜ਼ਖ਼ਮੀਆਂ ਦਾ ਸਾਰਾ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।”
ਉਨ੍ਹਾਂ ਅੱਗੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਜ਼ਖ਼ਮੀਆਂ ਦਾ ਵਧੀਆ ਤੋਂ ਵਧੀਆ ਇਲਾਜ ਯਕੀਨੀ ਬਣਾਉਣ।
ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਵੇ।”
‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ, ਖਾਟੂ ਸ਼ਿਆਮ ਅਤੇ ਮਥੁਰਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ 17,531 ਤੋਂ ਵੱਧ ਸਫਲ ਯਾਤਰਾਵਾਂ ਰਾਹੀਂ 7,02,203 ਤੋਂ ਵੱਧ ਸ਼ਰਧਾਲੂ ਇਸ ਪਹਿਲਕਦਮੀ ਦਾ ਲਾਭ ਉਠਾ ਚੁੱਕੇ ਹਨ।
ਉਨ੍ਹਾਂ ਕਿਹਾ, “ਇਸ ਯੋਜਨਾ ਤਹਿਤ ਹਰ ਰੋਜ਼ 70 ਤੋਂ ਵੱਧ ਬੱਸਾਂ ਚੱਲਦੀਆਂ ਹਨ, ਜਿਸ ਨਾਲ ਰੋਜ਼ਾਨਾ 3,000 ਤੋਂ ਵੱਧ ਸ਼ਰਧਾਲੂਆਂ ਨੂੰ ਯਾਤਰਾ ਦੀ ਸਹੂਲਤ ਮਿਲਦੀ ਹੈ। ਹਜ਼ਾਰਾਂ ਯਾਤਰਾਵਾਂ ਸਫਲਤਾਪੂਰਵਕ ਪੂਰੀਆਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਯਾਤਰਾਵਾਂ ਦੌਰਾਨ ਕਦੇ ਵੀ ਅਜਿਹੀ ਕੋਈ ਅਣਹੋਣੀ ਘਟਨਾ ਨਹੀਂ ਵਾਪਰੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਇਸ ਗਹਿਰੇ ਦੁਖਾਂਤ ’ਤੇ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਹਾਦਸਿਆਂ ਨੂੰ ਸਿਆਸੀ ਵਿਵਾਦ ਨਹੀਂ ਬਣਾਉਣਾ ਚਾਹੀਦਾ।
ਉਨ੍ਹਾਂ ਕਿਹਾ, “ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਦੁਖਦਾਈ ਹਾਦਸਾ ਵਾਪਰਿਆ ਹੈ, ਪਰ ਇਸ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਘਟਨਾ ਨੂੰ ਸਰਕਾਰ ਦੀ ਕਿਸੇ ਵੀ ਕਮੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਪੰਜਾਬ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਐਮਰਜੈਂਸੀ ਵਿੱਚ ਤੁਰੰਤ ਕਾਰਵਾਈ ਅਤੇ ਸੜਕ ਸੁਰੱਖਿਆ ਉਪਾਵਾਂ ਰਾਹੀਂ ਪੂਰੇ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਉਨ੍ਹਾਂ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮਿਲਣਾ ਯਕੀਨੀ ਬਣਾਏਗੀ।

-bhagwantmann-amritsarbusaccident-mukhmantritirathyatra-financialassistance-sadaksurakhyaforce



TOP HEADLINES


ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ
*ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾ
*ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾ
Dmc&h ਵੱਲੋਂ ਸਮੇਂ ਤੋਂ ਪਹਿਲਾਂ ਜਨਮ ਅਤੇ ਨਵਜੰਮੇ ਬੱਚਿਆਂ ਵਿੱ
ਅਕਾਲੀ ਦਲ ਨੂੰ ਦੋਆਬਾ ਵਿਚ ਮਿਲਿਆ ਵੱਡਾ ਹੁੰਗਾਰਾ, ਬੀਬੀ ਜਗੀਰ ਕ
ਪੰਜਾਬ ਕਾਂਗਰਸ ਇਲੈਕਸ਼ਨ ਮੋਡ ’ਚ: ਹੋਰਨਾਂ ਪਾਰਟੀਆਂ ਦੇ ਆਗੂਆਂ ਦੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀ
*ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰੀ ਅਤੇ ਸੰਗਠਿਤ ਅ
*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟ
ਬੰਦ ਪਏ ਵੀ.ਆਰ. ਮਾਲ ’ਚ ਭਿਆਨਕ ਅੱਗ, ਇਲਾਕੇ ’ਚ ਮਚੀ ਹਫ਼ੜਾ-ਦਫ਼
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁ
Sveep ਪ੍ਰੋਗਰਾਮ ਅਧੀਨ ਲੇਖ ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਦਾ
ਤਲਾਕ ਦੀ ‘ਹਾਂ’ ਸੁਣਦਿਆਂ ਹੀ ਪਤੀ ਬਣਿਆ ਹੈਵਾਨ, ਪੇਵਰ ਬਲਾਕ ਨਾਲ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਪੁਸਤਕ ਮੇਲਾ ਅਤ
*ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਖੇਤੀਬਾੜੀ ਟਿਊਬਵੈੱਲਾਂ ਦ
*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ
Meeting Of Electoral Registration Officers Held Under
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ '

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53045744

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us