ਅਕਾਲੀ ਦਲ ਨੂੰ ਦੋਆਬਾ ਵਿਚ ਮਿਲਿਆ ਵੱਡਾ ਹੁੰਗਾਰਾ, ਬੀਬੀ ਜਗੀਰ ਕੌਰ ਪਾਰਟੀ ਵਿਚ ਮੁੜ ਹੋਏ ਸ਼ਾਮਲ

Nov15,2026 | Jagrati Lahar Bureau | Begowal (kapurthala)


ਅਕਾਲੀ ਦਲ ਪ੍ਰਧਾਨ ਨੇ ਉਹਨਾਂ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰ ਕੇ ਭੁਲੱਥ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ

ਪਾਰਟੀ ਛੱਡ ਗਏ ਅਕਾਲੀ ਆਗੂਆਂ ਨੂੰ ਪੰਥ ਦੋਖੀਆਂ ਨੂੰ ਪੰਜਾਬ ਤੋਂ ਬਾਹਰ ਕਰਨ ਵਾਸਤੇ ਪਾਰਟੀ ਵਿਚ ਮੁੜ ਸ਼ਾਮਲ ਕਰਨ ਦੀ ਕੀਤੀ ਅਪੀਲ


ਬੇਗੋਵਾਲ (ਕਪੂਰਥਲਾ), 15 ਨਵੰਬਰ: 
ਸ਼੍ਰੋਮਣੀ ਅਕਾਲੀ ਦਲ ਨੂੰ ਦੋਆਬਾ ਵਿਚ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮੁੜ ਤੋਂ ਪਾਰਟੀ ਵਿਚ ਸ਼ਾਮਲ ਕਰ ਲਿਆ।

ਉਹਨਾਂ ਨੇ ਪਾਰਟੀ ਛੱਡ ਕੇ ਸਾਰੇ ਅਕਾਲੀ ਆਗੂਆਂ ਨੂੰ ’ਪੰਥ ਦੀ ਜਥੇਬੰਦੀ’ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਤਾਂ ਜੋ ਪੰਥ ਦੇ ਦੁਸ਼ਮਣਾ ਨੂੰ ਪੰਜਾਬ ਬਾਹਰ ਕੀਤਾ ਜਾ ਸਕੇ।
ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਬੇਗੋਵਾਲ ਪਹੁੰਚ ਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ, ਨੇ ਬੀਬੀ ਜਗੀਰ ਕੌਰ ਕੌਰ ਨੂੰ ਭੁਲੱਥ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਉਹਨਾਂ ਨੇ ਸੀਨੀਅਰ ਆਗੂ ਨੂੰ ਸਭ ਨੂੰ ਨਾਲ ਲੈ ਕੇ ਚੱਲਣ ਦੀ ਅਪੀਲ ਵੀ ਕੀਤੀ। ਉਹਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਉਂਦੀਆਂ ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਅਗਲਾ ਵਿਧਾਇਕ ਚੁਣਨ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਭੁਲੱਥ ਇਕ ਪੰਥਕ ਹਲਕਾ ਹੈ ਤੇ ਪੰਥ ਦਾ ਮਜ਼ਬੂਤ ਗੜ੍ਹ ਹੈ। ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਆਪਣੀ ਟੀਮ ਸਮੇਤ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਈ ਹੈ।

ਸਰਦਾਰ ਬਾਦਲ ਨੇ ਸੂਬੇ ਦੇ ਸਿਆਸੀ ਹਾਲਾਤ ਦੀ ਗੱਲ ਕਰਦਿਆਂ ਕਿਹਾ ਕਿ ਇਹ ਪੰਜਾਬ ਬਹੁਤ ਮਾੜੇ ਹਾਲਾਤ ਵਿਚ ਹੈ ਕਿਉਂਕਿ ਇਥੇ ਨਸ਼ਾ ਤਸਕਰੀ ਤੇ ਗੈਂਗਸਟਰਵਾਦ ਨੇ ਸਾਰੀਆਂ ਹੱਦਾਂ ਟੱਪ ਦਿੱਤੀਆਂ ਹਨ। ਆਮ ਆਦਮੀ ਪਾਰਟੀ (ਆਪ) ਦੇ ਆਗੂ ਦੇ ਵਿਧਾਇਕ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ ਤੇ ਉਹਨਾਂ ਤੋਂ ਮਹੀਨੇ ਲੈ ਰਹੇ ਹਨ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਨਾ ਤਾਂ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਜਾਂ ਫਿਰ ਰਾਹੁਲ ਗਾਂਧੀ ਨੂੰ ਕੋਈ ਹਮਦਰਦੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਦੀ ਭਲਾਈ ਵਾਸਤੇ ਕੰਮ ਕੀਤਾ ਹੈ। ਭਾਵੇਂ ਆਟਾ ਦਾਲ ਸਕੀਮ ਹੋਵੇ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਜਾਂ ਫਿਰ ਐਸ ਸੀ ਸਕਾਲਰਸ਼ਿਪ ਸਕੀਮ ਸਾਰੀਆਂ ਬਾਦਲ ਸਾਹਿਬ ਨੇ ਸ਼ੁਰੂ ਕੀਤੀਆਂ। ਉਹਨਾਂ ਕਿਹਾ ਕਿ ਨਾ ਤਾਂ ਕਾਂਗਰਸ ਤੇ ਨਾ ਹੀ ਆਪ ਨੇ ਸੂਬੇ ਵਾਸਤੇ ਕੁਝ ਕੀਤਾ। ਉਹਨਾਂ ਕਿਹਾ ਕਿ ਮੈਂ ਦੋਵਾਂ ਪਾਰਟੀਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸੂਬੇ ਵਿਚ ਸੱਤਾ ਵਿਚ ਆਉਣ ਤੋਂ ਬਾਅਦ ਇਕ ਵੀ ਪ੍ਰਾਪਤੀ ਦੱਸਣ। ਉਹਨਾਂ ਭਰੋਸਾ ਦੁਆਇਆ ਕਿ ਆਪ ਸਰਕਾਰ ਵੱਲੋਂ ਬੰਦ ਕੀਤੀਆਂ ਜਾਂ ਰੋਕੀਆਂ ਸਾਰੀਆਂ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਸਰਕਾਰ ਨੂੰ ਚਲਦਾ ਕਰਨ ਤੇ ਕਿਹਾ ਕਿ ਅਸੀਂ ਤੁਹਾਡੇ ਬੱਚਿਆਂ ਦੇ ਭਵਿੱਖ ਦਾ ਖਿਆਲ ਰੱਖਾਂਗੇ। ਉਹਨਾਂ ਕਿਹਾ ਕਿ ਆਪ ਜਾਂ ਕਾਂਗਰਸ ਨੂੰ ਇਕ ਹੋਰ ਮੌਕਾ ਨਹੀਂ ਦੇ ਸਕਦੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ‌ਕਿ ਉਹ ਅਜਿਹਾ ਮੁੱਖ ਮੰਤਰੀ ਚੁਣਨ ਜੋ ਕਾਰਗੁਜ਼ਾਰੀ ਵਿਖਾ ਸਕੇ।  ਉਹਨਾਂ ਕਿਹਾ ਕਿ ਉਹ ਜਾਣਦੇ ਹਨ ਕਿ ਤੇਜ਼ ਰਫਤਾਰ ਵਿਕਾਸ ਕਿਵੇਂ ਹੋ ਸਕਦਾ ਹੈ। ਅਫਸਰਾਂ ਨੂੰ ਕਿਵੇਂ ਨਕੇਲ ਪੈ ਸਕਦੀ ਹੈ ਤੇ ਕਾਨੂੰਨ ਵਿਵਸਥਾ ਕਿਵੇਂ ਰੱਖੀ ਜਾ ਸਕਦੀ ਹੈ। ਉਹਨਾਂ ਇਹ ਵੀ ਐਲਾਨ ਵੀ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਤਿੰਨ ਮਹੀਨਿਆਂ ਵਿਚ ਹੀ ਗੈਂਗਸਟਰਵਾਦ ਖਤਮ ਕੀਤਾ ਜਾਵੇਗਾ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜਿਹੜੇ ਵੀ ਆਪ ਆਗੂ ਭ੍ਰ਼ਿਸ਼ਟਾਚਾਰ ਵਿਚ ਸ਼ਾਮਲ ਹਨ, ਉਹਨਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਹਨਾਂ ਨੇ ਆਪ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਦਿੱਲੀ ਦੇ ਠੇਕੇਦਾਰ ਨੂੰ ਦੇਣ ਵੀ ਨਿਖੇਧੀ ਕੀਤੀ ਜਿਸਨੇ ਕੰਡਮ ਹੋਈਆਂ ਬੱਸਾਂ ਵਰਤੀਆਂ ਤੇ ਇਸਨੂੰ ਇਕ ਅਪਰਾਧੀ ਕਾਰਵਾਈ ਕਰਾਰ ਦਿੱਤਾ।

ਇਸ ਮੌਕੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭੁਲੱਥ ਵਿਚ ਜੋ ਵੀ ਵਿਕਾਸ ਕਾਰਜ ਹੋਏ ਭਾਵੇਂ ਉਹ 72 ਕਰੋੜ ਰੁਪਏ ਦਾ ਸੀਵਰੇਜ ਪ੍ਰਾਜੈਕਟ ਸੀ ਜਾਂ ਕੋਈ ਹੋਰ ਸਾਰੇ ਹੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ।ਉਹਨਾਂ ਕਿਹਾ ਕਿ ਬੀਤੇ ਸਮੇਂ ਵਿਚ ਕੁਝ ਗਲਤੀਆਂ ਹੋਈਆਂ ਪਰ ਹੁਣ ਉਹ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਹੇਠ ਪੰਜਾਬ ਦੀ ਬੇਹਤਰੀ ਵਾਸਤੇ ਕੰਮ ਕਰਨਗੇ।
ਇਸ ਮੌਕੇ ਰਾਜਨੀਤ ਕੌਰ, ਯੁਵਰਾਜ ਭੁਪਿੰਦਰ ਸਿੰਘ, ਸਤਪਾਲ ਸਿੰਘ ਮੁਲਤਾਨੀ, ਸੁਰਿੰਦਰਪਾਲ ਸਿੰਘ ਠੇਕੇਦਾਰ ਅਤੇ ਅਰਵਿੰਦਰ ਸਿੰਘ ਰਸੂਲਪੁਰ ਵੀ ਹਾਜ਼ਰ ਸਨ।
प्रेस विज्ञप्ति

-bibijagirkaur-sukhbirsinghbadal-shiromaniakalidal-bholathconstituency-punjabpolitics



TOP HEADLINES


ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ
*ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾ
*ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾ
Dmc&h ਵੱਲੋਂ ਸਮੇਂ ਤੋਂ ਪਹਿਲਾਂ ਜਨਮ ਅਤੇ ਨਵਜੰਮੇ ਬੱਚਿਆਂ ਵਿੱ
ਅਕਾਲੀ ਦਲ ਨੂੰ ਦੋਆਬਾ ਵਿਚ ਮਿਲਿਆ ਵੱਡਾ ਹੁੰਗਾਰਾ, ਬੀਬੀ ਜਗੀਰ ਕ
ਪੰਜਾਬ ਕਾਂਗਰਸ ਇਲੈਕਸ਼ਨ ਮੋਡ ’ਚ: ਹੋਰਨਾਂ ਪਾਰਟੀਆਂ ਦੇ ਆਗੂਆਂ ਦੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀ
*ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰੀ ਅਤੇ ਸੰਗਠਿਤ ਅ
*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟ
ਬੰਦ ਪਏ ਵੀ.ਆਰ. ਮਾਲ ’ਚ ਭਿਆਨਕ ਅੱਗ, ਇਲਾਕੇ ’ਚ ਮਚੀ ਹਫ਼ੜਾ-ਦਫ਼
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁ
Sveep ਪ੍ਰੋਗਰਾਮ ਅਧੀਨ ਲੇਖ ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਦਾ
ਤਲਾਕ ਦੀ ‘ਹਾਂ’ ਸੁਣਦਿਆਂ ਹੀ ਪਤੀ ਬਣਿਆ ਹੈਵਾਨ, ਪੇਵਰ ਬਲਾਕ ਨਾਲ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਪੁਸਤਕ ਮੇਲਾ ਅਤ
*ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਖੇਤੀਬਾੜੀ ਟਿਊਬਵੈੱਲਾਂ ਦ
*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ
Meeting Of Electoral Registration Officers Held Under
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ '

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53045746

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us