ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਆਪ ਆਗੂਆਂ ਨੇ ਮੋਦੀ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

Nov16,2026 | Jagrati Lahar Bureau | Chandigarh

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਦੀ ਕੀਤੀ ਮੰਗ, ਕੇਂਦਰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਵੇ ਫੈਸਲਾ: ਮਾਲਵਿੰਦਰ ਸਿੰਘ ਕੰਗ
 
ਜੇਕਰ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਪਾਕਿਸਤਾਨ ਨਾਲ ਵਪਾਰ ਜਾਰੀ ਰਹਿ ਸਕਦਾ ਹੈ, ਤਾਂ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਕੁਲਦੀਪ ਸਿੰਘ ਧਾਲੀਵਾਲ
 
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਨੂੰ ਬੰਦ ਰੱਖਣਾ ਸਿਰਫ਼ ਸੁਰੱਖਿਆ ਦਾ ਮਸਲਾ ਨਹੀਂ, ਸਗੋਂ 200% ਸਿਆਸੀ ਫੈਸਲਾ ਹੈ: ਕੁਲਦੀਪ ਸਿੰਘ ਧਾਲੀਵਾਲ
 
ਚੰਡੀਗੜ੍ਹ 16 ਨਵੰਬਰ
 
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ। ਪਾਰਟੀ ਨੇ ਕਿਹਾ ਕਿ ਲਾਂਘਾ ਲਗਾਤਾਰ ਬੰਦ ਰੱਖਣ ਨਾਲ ਦੁਨੀਆ ਭਰ ਦੇ ਉਨ੍ਹਾਂ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ, ਜੋ ਇਸ ਪਵਿੱਤਰ ਅਸਥਾਨ 'ਤੇ ਨਤਮਸਤਕ ਹੋਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
 
'ਆਪ' ਪੰਜਾਬ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਸ਼ਵ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਚੁੱਕੇ ਹਨ ਅਤੇ ਬਿਨਾਂ ਕਿਸੇ ਦੇਰੀ ਦੇ ਲਾਂਘਾ ਖੋਲ੍ਹਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ਦੀ ਬਹੁਤ ਵੱਡੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਹੈ, ਕਿਉਂਕਿ ਇਹ ਉਹ ਪਵਿੱਤਰ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਬਤੀਤ ਕੀਤਾ ਅਤੇ ਮਨੁੱਖਤਾ ਨੂੰ ‘ਕਿਰਤ ਕਰੋ’ ਦਾ ਮਹਾਨ ਸੰਦੇਸ਼ ਦਿੱਤਾ।”
 
ਪ੍ਰਧਾਨ ਮੰਤਰੀ ਨੂੰ ਸਿੱਧੀ ਅਪੀਲ ਕਰਦਿਆਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ, “ਦੁਨੀਆ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ ਅਤੇ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਇਹ ਲਾਂਘਾ ਤੁਰੰਤ ਖੋਲ੍ਹਣਾ ਚਾਹੀਦਾ ਹੈ ਤਾਂ ਜੋ ਸੰਗਤ ਇਸ ਪਵਿੱਤਰ ਅਸਥਾਨ 'ਤੇ ਨਤਮਸਤਕ ਹੋ ਸਕੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਸਕੇ।”
 
ਡੇਰਾ ਬਾਬਾ ਨਾਨਕ ਵਿਖੇ ਬੋਲਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਹਰ ਮਹੀਨੇ ਦੀ 15 ਤਰੀਕ ਨੂੰ ਸਿੱਖ ਸ਼ਰਧਾਲੂ ਇਕੱਠੇ ਹੋ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕਰਦੇ ਹਨ। ਇਹ ਬੇਹੱਦ ਮੰਦਭਾਗਾ ਹੈ ਕਿ ਸੰਗਤ ਦੀਆਂ ਲਗਾਤਾਰ ਅਰਦਾਸਾਂ ਅਤੇ ਅਪੀਲਾਂ ਦੇ ਬਾਵਜੂਦ, ਉਨ੍ਹਾਂ ਨੂੰ ਸਿੱਖ ਇਤਿਹਾਸ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਦੇ ਦਰਸ਼ਨਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।”
 
ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਲਾਂਘਾ ਬੰਦ ਰੱਖਣ ਦੀ ਕੇਂਦਰ ਦੀ ਦਲੀਲ 'ਤੇ ਸਵਾਲ ਚੁੱਕਦਿਆਂ 'ਆਪ' ਵਿਧਾਇਕ ਨੇ ਕਿਹਾ, “ਜੇਕਰ ਸੁਰੱਖਿਆ ਕਾਰਨਾਂ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬੰਦ ਰੱਖਿਆ ਗਿਆ ਹੈ, ਤਾਂ ਫਿਰ ਗੁਜਰਾਤ ਦੀਆਂ ਬੰਦਰਗਾਹਾਂ ਸਮੇਤ ਹੋਰ ਰਸਤਿਆਂ ਰਾਹੀਂ ਪਾਕਿਸਤਾਨ ਨਾਲ ਵਪਾਰ ਕਿਵੇਂ ਜਾਰੀ ਹੈ? ਕੇਂਦਰ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਵਪਾਰਕ ਗਤੀਵਿਧੀਆਂ ਤਾਂ ਚੱਲ ਸਕਦੀਆਂ ਹਨ, ਪਰ ਸਿੱਖ ਸ਼ਰਧਾਲੂਆਂ ਨੂੰ ਆਪਣੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਮੌਕੇ ਤੋਂ ਕਿਉਂ ਵਾਂਝਾ ਰੱਖਿਆ ਜਾ ਰਿਹਾ ਹੈ।”
 
ਉਨ੍ਹਾਂ ਅੱਗੇ ਕਿਹਾ, “ਭਾਜਪਾ ਸਰਕਾਰ ਪੰਜਾਬ ਅਤੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸਿਆਸੀ ਹਿੱਤਾਂ ਲਈ ਧਾਰਮਿਕ ਭਾਵਨਾਵਾਂ ਦੀ ਬਲੀ ਨਹੀਂ ਦਿੱਤੀ ਜਾ ਸਕਦੀ। ਕੇਂਦਰ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘੇ ਦੇ ਦਰਵਾਜ਼ੇ ਖੋਲ੍ਹਣੇ ਚਾਹੀਦੇ ਹਨ ਤਾਂ ਜੋ ਸ਼ਰਧਾਲੂ ਸਿੱਖ ਧਰਮ ਦੀ ਇਸ ਪਵਿੱਤਰ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਲੈ ਸਕਣ।”
 
ਲਾਂਘੇ ਨੂੰ ਲਗਾਤਾਰ ਬੰਦ ਰੱਖਣ ਨੂੰ ਅਸਲ ਸੁਰੱਖਿਆ ਚਿੰਤਾ ਦੀ ਬਜਾਏ ਇੱਕ ਸਿਆਸੀ ਫੈਸਲਾ ਕਰਾਰ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਬੰਦ ਹੋਣਾ ਸਿਰਫ਼ ਸੁਰੱਖਿਆ ਦਾ ਮੁੱਦਾ ਨਹੀਂ, ਸਗੋਂ ਇਹ 200% ਸਿਆਸੀ ਮੁੱਦਾ ਹੈ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬੀ ਦੋਸਤਾਂ, ਅਡਾਨੀ ਅਤੇ ਅੰਬਾਨੀ ਨਾਲ ਜੁੜੇ ਕਾਰੋਬਾਰ ਗੁਜਰਾਤ ਦੀਆਂ ਬੰਦਰਗਾਹਾਂ ਨਾਲ ਜੁੜੇ ਰਸਤਿਆਂ ਰਾਹੀਂ ਪਾਕਿਸਤਾਨ ਨਾਲ ਵਪਾਰ ਜਾਰੀ ਰੱਖ ਸਕਦੇ ਹਨ, ਤਾਂ ਫਿਰ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ?”
 
ਉਨ੍ਹਾਂ ਅੱਗੇ ਕਿਹਾ, “ਜਦੋਂ ਸਰਹੱਦ ਪਾਰ ਵਪਾਰਕ ਹਿੱਤ ਜਾਰੀ ਰਹਿ ਸਕਦੇ ਹਨ, ਤਾਂ ਸਿੱਖ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਧਾਰਮਿਕ ਅਧਿਕਾਰ ਤੋਂ ਵਾਂਝਾ ਰੱਖਣ ਦਾ ਕੋਈ ਵੀ ਤਰਕ ਨਹੀਂ ਬਣਦਾ। ਭਾਜਪਾ ਸਰਕਾਰ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਸਿਆਸਤ ਕਰਨੀ ਬੰਦ ਕਰਨੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਤੁਰੰਤ ਮੁੜ ਖੋਲ੍ਹਣਾ ਚਾਹੀਦਾ ਹੈ।”

Aap-Leaders-Urge-Modi-Govt-To-Reopen-Sri-Kartarpur-Sahib-Corridor-Ahead-Of-Parkash-Purab-Of-Sri-Guru-Nanak-Dev-Ji-Keeping-Sentiments-Of-Sikh-Sangat-In-Mind



TOP HEADLINES


ਖੰਨਾ ਵਿੱਚ ਸਿਆਸੀ ਸਰਗਰਮੀਆਂ ਤੇਜ਼; ਅਕਾਲੀ ਦਲ (ਬਾਦਲ) ਵੱਲੋਂ ਬ
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕ
From One Lakh Wrappers To A Statewide Movement: Punjab
*ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ
*ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ
ਪੰਜਾਬ ਨੂੰ ਮੁੜ ਮਜ਼ਬੂਤ ਬ੍ਰਾਂਡ ਬਣਾਵਾਂਗੇ, ਕਾਂਗਰਸ ਦੀ ਸਰਕਾਰ
ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ਸਮਰ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸ
ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਆਪ ਆਗੂਆਂ ਨੇ ਮ
*ਦਾਦਾ ਕੁਸ਼ਾਲ ਸਿੰਘ ਦਹੀਆ ਮੈਮੋਰੀਅਲ ਹਸਪਤਾਲ ਨੂੰ ਮਿਲਿਆ ਆਕਸੀਜ
ਮਾਲੇਰਕੋਟਲਾ ਪੁਲਿਸ ਵੱਲੋਂ ਅੰਤਰ-ਜ਼ਿਲ੍ਹਾ ਚੇਨ ਸਨੈਚਿੰਗ ਗਿਰੋਹ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ
ਡੀ.ਐਮ.ਸੀ.ਐਂਡਐਚ ਵੱਲੋਂ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਬਾਰੇ ਸ
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ
ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ
*ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾ
*ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾ
Dmc&h ਵੱਲੋਂ ਸਮੇਂ ਤੋਂ ਪਹਿਲਾਂ ਜਨਮ ਅਤੇ ਨਵਜੰਮੇ ਬੱਚਿਆਂ ਵਿੱ
ਅਕਾਲੀ ਦਲ ਨੂੰ ਦੋਆਬਾ ਵਿਚ ਮਿਲਿਆ ਵੱਡਾ ਹੁੰਗਾਰਾ, ਬੀਬੀ ਜਗੀਰ ਕ
ਪੰਜਾਬ ਕਾਂਗਰਸ ਇਲੈਕਸ਼ਨ ਮੋਡ ’ਚ: ਹੋਰਨਾਂ ਪਾਰਟੀਆਂ ਦੇ ਆਗੂਆਂ ਦੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53057661

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us