ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ 'ਆਪ' ਵਿੱਚ ਕੀਤਾ ਸਵਾਗਤ

Nov17,2026 | Jagrati Lahar Bureau | Jalandhar/chandigarh


 
ਭਗਵੰਤ ਮਾਨ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜਲੰਧਰ ਕਾਂਗਰਸ ਦੇ ਉਪ ਪ੍ਰਧਾਨ, ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਅਤੇ ਸਾਬਕਾ ਡੀਐੱਸਪੀ 'ਆਪ' ਵਿੱਚ ਹੋਏ ਸ਼ਾਮਲ
 
ਤਜਰਬੇਕਾਰ ਅਤੇ ਮਿਹਨਤੀ ਆਗੂਆਂ ਦੇ ਸ਼ਾਮਲ ਹੋਣ ਨਾਲ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਅਸੀਂ ਮਿਲ ਕੇ ਪੰਜਾਬ ਦੀ ਤਰੱਕੀ ਨੂੰ ਤੇਜ਼ ਕਰਾਂਗੇ ਅਤੇ 'ਰੰਗਲਾ ਪੰਜਾਬ' ਸਿਰਜਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਕਾਂਗਰਸ-ਭਾਜਪਾ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਅੰਦਰੂਨੀ ਕਲੇਸ਼ ਨੇ ਸਾਨੂੰ ਬਾਹਰ ਆਉਣ ਲਈ ਮਜਬੂਰ ਕੀਤਾ, 'ਆਪ' ਦੇ ਲੋਕ-ਪੱਖੀ ਕੰਮਾਂ ਨੇ ਸਾਡਾ ਦਿਲ ਜਿੱਤਿਆ: ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂ
 
ਚੰਡੀਗੜ੍ਹ; 17 ਨਵੰਬਰ 2026:
 
ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਇੱਕ ਹੋਰ ਵੱਡਾ ਸਿਆਸੀ ਝਟਕਾ ਦਿੱਤਾ, ਜਦੋਂ ਦੋਵੇਂ ਪਾਰਟੀਆਂ ਦੇ ਕਈ ਅਹਿਮ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਵਿੱਚ ਸ਼ਾਮਿਲ ਹੋ ਗਏ।
 
ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉੱਘੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਸ਼ਾਮਿਲ ਹਨ।
 
ਇਸ ਤੋਂ ਇਲਾਵਾ, ਪੰਜਾਬ ਪੁਲਿਸ ਵਿੱਚ ਬਤੌਰ ਡੀਐਸਪੀ ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਵੀ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਮਾਨਦਾਰ ਅਕਸ ਅਤੇ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੀਆਂ ਸ਼ਖਸੀਅਤਾਂ ਦੇ ਪਾਰਟੀ ਨਾਲ ਜੁੜਨ ਨਾਲ ਜਲੰਧਰ ਵਿੱਚ ਵਿਰੋਧੀ ਧਿਰਾਂ ਦੇ ਹੌਸਲੇ ਪਸਤ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ  ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
 
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਤਜਰਬੇਕਾਰ ਅਤੇ ਮਿਹਨਤੀ ਆਗੂਆਂ ਦੇ ਜੁੜਨ ਨਾਲ ਜਲੰਧਰ ਸਮੇਤ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੀ ਤਰੱਕੀ ਦਾ ਇਹ ਕਾਫ਼ਲਾ ਹੋਰ ਤੇਜ਼ੀ ਨਾਲ ਅੱਗੇ ਵਧੇਗਾ।
 
ਮੁਖਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਸਾਂਝਾ ਕਰਦਿਆਂ ਆਪਣੇ 'X' ਅਕਾਊਂਟ ਤੇ ਲਿਖਿਆ "ਅੱਜ 'ਆਮ ਆਦਮੀ ਪਾਰਟੀ' ਦੇ ਪਰਿਵਾਰ 'ਚ ਕਈ ਅਹਿਮ ਸ਼ਖਸੀਅਤਾਂ ਸ਼ਾਮਲ ਹੋਈਆਂ... ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਜੀ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਜੀ ਨੇ ਪਾਰਟੀ ਦੀਆਂ ਨੀਤੀਆਂ 'ਚ ਵਿਸ਼ਵਾਸ ਜਤਾਇਆ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ 'ਚ ਬਤੌਰ ਡੀਐਸਪੀ ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਜੀ ਦਾ ਵੀ ਪਾਰਟੀ 'ਚ ਨਿੱਘਾ ਸਵਾਗਤ ਹੈ।ਇਨ੍ਹਾਂ ਤਜਰਬੇਕਾਰ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਸਾਰਿਆਂ ਨੂੰ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ। ਆਓ ਮਿਲ ਕੇ ਸਿਰਜੀਏ 'ਰੰਗਲਾ ਪੰਜਾਬ'।
 
ਕਾਂਗਰਸ ਅਤੇ ਭਾਜਪਾ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਮੁਖਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋਕੇ ਅਤੇ ਆਪਣੀਆਂ ਪਾਰਟੀਆਂ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਅੰਦਰੂਨੀ ਖਿੱਚੋਤਾਣ ਤੋਂ ਤੰਗ ਆ ਕੇ ਆਪ ਵਿੱਚ ਆਉਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਬਿਨਾਂ ਕਿਸੇ ਸਵਾਰਥ ਅਤੇ ਈਮਾਨਦਾਰੀ ਨਾਲ ਲੋਕ ਭਲਾਈ ਦੇ ਕੰਮ ਕਰਦੇ ਰਹਿਣਗੇ।

Pspcl-Recruitment-450-Clerk-Vacancies-2500-Apprentices-Training-Punjab-Government-Jobs-Tarunpreet-Singh-Sond



TOP HEADLINES


ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਦੇ ਸੁ
ਲੁਧਿਆਣਾ ਵਿੱਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਦੁੱਧ, ਪਨੀ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ
*ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ
*ਜਨਗਣਨਾ 2027: ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਨੇ ਕੀਤੀ ਸਵੈ ਗਣ
ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡ
*ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕ
ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭ
*ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ;
ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਮਾਪਿਆ
ਐੱਸ.ਐੱਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਵੱਲੋਂ ਦੇਰ ਰਾਤ ਨਾਕਿ
ਡਾਇਰੈਕਟਰ ਹੈਲਥ ਸਰਵਿਸਿਜ਼ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌ
ਖੰਨਾ ਵਿੱਚ ਸਿਆਸੀ ਸਰਗਰਮੀਆਂ ਤੇਜ਼; ਅਕਾਲੀ ਦਲ (ਬਾਦਲ) ਵੱਲੋਂ ਬ
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕ
From One Lakh Wrappers To A Statewide Movement: Punjab
*ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53092111

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us