ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਭਲਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Nov17,2026 | | Chandigarh


 
ਮੀਟਿੰਗ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਬਾਰੇ ਕੀਤੀ ਜਾਵੇਗੀ ਚਰਚਾ
 
ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ
 
ਸਰਕਾਰ ਲੋੜੀਂਦੀਆਂ ਸੋਧਾਂ ਸਮੇਤ ਸਾਰੇ ਪਹਿਲੂਆਂ 'ਤੇ ਬਿਨਾਂ ਕਿਸੇ ਪੂਰਵ ਸ਼ਰਤ ਦੇ ਗੱਲਬਾਤ ਲਈ ਤਿਆਰ
 
ਚੰਡੀਗੜ੍ਹ 17 ਨਵੰਬਰ
 
ਪੰਜਾਬ ਸਰਕਾਰ ਵੱਲੋਂ ਗਠਿਤ 7-ਮੈਂਬਰੀ ਤਾਲਮੇਲ ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਵਿਵਸਥਾਵਾਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨ ਲਈ 18 ਨਵੰਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਮੀਟਿੰਗ ਕਰੇਗੀ।
 
ਇਹ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਮਰਾ ਨੰਬਰ 159 ਵਿੱਚ ਹੋਵੇਗੀ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਦੋਵਾਂ ਕਮੇਟੀਆਂ ਦਰਮਿਆਨ ਸੁਹਿਰਦ ਅਤੇ ਸਦਭਾਵਨਾ ਵਾਲੇ ਮਾਹੌਲ ਵਿੱਚ ਸਿੱਧੀ ਗੱਲਬਾਤ ਹੋ ਸਕੇ।
 
ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਇਸ ਅਹਿਮ ਮਾਮਲੇ 'ਤੇ ਸਾਰਥਕ ਚਰਚਾ ਕਰਨਾ ਅਤੇ ਲੋੜ ਅਨੁਸਾਰ ਐਕਟ ਵਿੱਚ ਢੁਕਵੀਆਂ ਸੋਧਾਂ ਬਾਰੇ ਸਹਿਮਤੀ ਬਣਾਉਣਾ ਹੈ।
 
ਸੂਬਾ ਸਰਕਾਰ ਵੱਲੋਂ ਗਠਿਤ ਇਸ ਉੱਚ-ਪੱਧਰੀ ਸੱਤ-ਮੈਂਬਰੀ ਤਾਲਮੇਲ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਜਤਿੰਦਰ ਸਿੰਘ ਔਲਖ, ਆਈਪੀਐਸ (ਸੇਵਾਮੁਕਤ) ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
 
ਇਸ ਵਿਚਾਰ-ਵਟਾਂਦਰੇ ਦੌਰਾਨ ਐਕਟ ਦੀਆਂ ਵੱਖ-ਵੱਖ ਵਿਵਸਥਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਤੇ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਸਮੇਤ ਸਾਰੇ ਸਬੰਧਤ ਪਹਿਲੂਆਂ ਨੂੰ ਕਵਰ ਕੀਤਾ ਜਾਵੇਗਾ। ਸਰਕਾਰ ਬਿਨਾਂ ਕਿਸੇ ਪੂਰਵ ਸ਼ਰਤ ਦੇ ਗੱਲਬਾਤ ਕਰਨ ਲਈ ਤਿਆਰ ਹੈ, ਕਿਉਂਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਜਿਹੇ ਸੰਵੇਦਨਸ਼ੀਲ ਮਾਮਲੇ ਦਾ ਸਾਰਥਕ ਹੱਲ ਸਿਰਫ਼ ਆਪਸੀ ਗੱਲਬਾਤ, ਵਿਸ਼ਵਾਸ, ਸਹਿਯੋਗ ਅਤੇ ਸਹਿਮਤੀ ਰਾਹੀਂ ਹੀ ਸੰਭਵ ਹੈ।
 
ਪੰਜਾਬ ਸਰਕਾਰ ਨੇ ਦੁਹਰਾਇਆ ਹੈ ਕਿ ਇਹ ਮਾਮਲਾ ਸਿੱਧੇ ਤੌਰ 'ਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜਿਆ ਹੋਇਆ ਹੈ। ਇਸ ਲਈ ਇਹ ਲਾਜ਼ਮੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਰਵਉੱਚ ਰੱਖਦੇ ਹੋਏ ਇਸ ਮੁੱਦੇ 'ਤੇ ਪੂਰੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਸੁਹਿਰਦਤਾ ਨਾਲ ਵਿਚਾਰ ਕੀਤਾ ਜਾਵੇ।
 
ਸਰਕਾਰ ਨੇ ਸਮੁੱਚੀ ਸਿੱਖ ਸੰਗਤ ਅਤੇ ਜਨਤਾ ਨੂੰ ਇਹ ਵੀ ਭਰੋਸਾ ਦਿਵਾਇਆ ਹੈ ਕਿ ਉਹ ਇਸ ਮਾਮਲੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ। ਸਰਕਾਰ ਦੇ ਯਤਨ ਇਸ ਅਤਿ ਸੰਵੇਦਨਸ਼ੀਲ ਮੁੱਦੇ ਨੂੰ ਆਪਸੀ ਸੁਹਿਰਦਤਾ ਅਤੇ ਉਸਾਰੂ ਸ਼ਮੂਲੀਅਤ ਰਾਹੀਂ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।
 
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਤੋਂ ਪਹਿਲਾਂ ਐਕਟ ਦੀਆਂ ਵਿਵਸਥਾਵਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਬਾਰੇ ਚਰਚਾ ਕਰਨ ਲਈ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਸੀ।
 
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਕਾਨੂੰਨ ਦੀਆਂ ਵਿਵਸਥਾਵਾਂ ਬਾਰੇ ਚਰਚਾ ਕਰਨ ਅਤੇ ਸਹਿਮਤੀ ਬਣਾਉਣ ਲਈ ਕੰਮ ਕਰਦੇ ਸਮੇਂ ਇਸ ਦੀ ਮੂਲ ਭਾਵਨਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀਆਂ ਵਿਵਸਥਾਵਾਂ ਇਸ ਕਾਨੂੰਨ ਦੀ ਮੂਲ ਨੀਂਹ ਹਨ ਅਤੇ ਕਿਸੇ ਵੀ ਕੀਮਤ 'ਤੇ ਇਸ ਕਾਨੂੰਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ।
 
ਉਨ੍ਹਾਂ ਅੱਗੇ ਕਿਹਾ ਸੀ ਕਿ ਇਸ ਕਾਨੂੰਨ ਨੇ ਸਿੱਖ ਸੰਗਤ ਦੀਆਂ ਆਹਤ ਹੋਈਆਂ ਭਾਵਨਾਵਾਂ ਨੂੰ ਮਲ੍ਹਮ ਲਗਾਈ ਹੈ, ਜੋ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਬਹੁਤ ਪ੍ਰੇਸ਼ਾਨ ਸਨ।
 
ਮੁੱਖ ਮੰਤਰੀ ਨੇ ਦੁਹਰਾਇਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨੂੰ ਉਸਾਰੂ ਢੰਗ ਨਾਲ ਅੱਗੇ ਵਧਾਇਆ ਜਾਵੇਗਾ, ਜਦਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਾਨੂੰਨ ਦਾ ਮੂਲ ਉਦੇਸ਼, ਭਾਵਨਾ ਅਤੇ ਪਵਿੱਤਰਤਾ ਬਰਕਰਾਰ ਰਹੇ।
 
ਪੰਜਾਬ ਸਰਕਾਰ ਨੂੰ ਆਸ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਇਸ ਸੱਦੇ ਨੂੰ ਪ੍ਰਵਾਨ ਕਰੇਗੀ ਅਤੇ 18 ਨਵੰਬਰ ਦੀ ਮੀਟਿੰਗ ਵਿੱਚ ਸ਼ਾਮਲ ਹੋਵੇਗੀ, ਜਿਸ ਨਾਲ ਦੋਵੇਂ ਕਮੇਟੀਆਂ ਐਕਟ ਦੇ ਬੁਨਿਆਦੀ ਉਦੇਸ਼ਾਂ ਦੀ ਰਾਖੀ ਕਰਦੇ ਹੋਏ ਇਸ ਵਿੱਚ ਢੁਕਵੀਆਂ, ਸਾਰਥਕ ਅਤੇ ਸਥਾਈ ਸੋਧਾਂ ਕਰਨ ਲਈ ਮਿਲ ਕੇ ਕੰਮ ਕਰ ਸਕਣਗੀਆਂ।
 

Bhagwant-Mann-Cm-Punjab



TOP HEADLINES


ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਦੇ ਸੁ
ਲੁਧਿਆਣਾ ਵਿੱਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਦੁੱਧ, ਪਨੀ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ
*ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ
*ਜਨਗਣਨਾ 2027: ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਨੇ ਕੀਤੀ ਸਵੈ ਗਣ
ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡ
*ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕ
ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭ
*ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ;
ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਮਾਪਿਆ
ਐੱਸ.ਐੱਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਵੱਲੋਂ ਦੇਰ ਰਾਤ ਨਾਕਿ
ਡਾਇਰੈਕਟਰ ਹੈਲਥ ਸਰਵਿਸਿਜ਼ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌ
ਖੰਨਾ ਵਿੱਚ ਸਿਆਸੀ ਸਰਗਰਮੀਆਂ ਤੇਜ਼; ਅਕਾਲੀ ਦਲ (ਬਾਦਲ) ਵੱਲੋਂ ਬ
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕ
From One Lakh Wrappers To A Statewide Movement: Punjab
*ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53092099

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us