*ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ*

Nov19,2026 | Jagrati Lahar Bureau | Chandigarh


*•  ਜਸਪ੍ਰੀਤ ਕੌਰ ਦੀ ਪ੍ਰਾਪਤੀ ਪੰਜਾਬ ਲਈ ਵੱਡੇ ਮਾਣ ਵਾਲੀ ਗੱਲ, ਉਸਦੀ ਸਖ਼ਤ ਮਿਹਨਤ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗੀ ਪ੍ਰੇਰਣਾ: ਹਰਜੋਤ ਸਿੰਘ ਬੈਂਸ*

*•ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਸਮਰਪਿਤ ਮਾਰਗਦਰਸ਼ਨ ਅਤੇ ਉਦਯੋਗ ਨਾਲ ਜੁੜੇ ਕੋਰਸਾਂ ਨਾਲ ਕੀਤਾ ਜਾ ਰਿਹੈ ਲੈਸ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 19 ਨਵੰਬਰ:


ਪੰਜਾਬ ਲਈ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ 'ਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈI ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਸ੍ਰੀ ਗੁਰਬਿੰਦਰ ਸਿੰਘ ਨੂੰ ਬੇਮਿਸਾਲ ਅਗਵਾਈ ਅਤੇ ਮਾਰਗਦਰਸ਼ਨ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।

ਇਸ ਸਫਲਤਾ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀ ਧੀ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ 'ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਸਦੀ ਸਖ਼ਤ ਮਿਹਨਤ ਅਤੇ ਸਮਰਪਣ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।"

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਉਹਨਾਂ ਕਿਹਾ ਕਿ ਇਸ ਇਨਾਮ ਦਾ ਉਦੇਸ਼ ਤਕਨੀਕੀ ਸਿੱਖਿਆ ਵਿੱਚ ਉੱਤਮਤਾ ਹਾਸਲ ਕਰਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਹੋਣਹਾਰ ਵਿਦਿਆਰਥਣ, ਉਸਦੇ ਮਾਪਿਆਂ, ਆਈ.ਟੀ.ਆਈ. ਮਾਨਸਾ ਦੇ ਪ੍ਰਿੰਸੀਪਲ ਅਤੇ ਸਾਰੇ ਇੰਸਟ੍ਰਕਟਰਾਂ ਨੂੰ ਵੀ ਦਿਲੋਂ ਮੁਬਾਰਕਬਾਦ ਦਿੱਤੀ।

ਸੂਬੇ ਭਰ ਦੀਆਂ ਹੋਰ ਆਈ.ਟੀ.ਆਈਜ਼ . ਦੇ ਪ੍ਰਿੰਸੀਪਲਾਂ ਨੂੰ ਨਵੇਂ ਜੋਸ਼ ਅਤੇ ਉਸਾਰੂ ਸੋਚ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦਾ ਸੱਦਾ ਦਿੰਦਿਆਂ ਸ. ਬੈਂਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਸਿੱਖਿਆ ਅਤੇ ਸਿਖਲਾਈ ਨੂੰ ਪੂਰੇ ਸਮਰਪਣ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਾਉਣ ਦੀ ਅਪੀਲ ਕੀਤੀ।
ਉਹਨਾਂ ਕਿਹਾ, "ਮੈਂ ਆਪਣੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਮਿੱਥਣ ਅਤੇ ਪੂਰੀ ਲਗਨ ਨਾਲ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਾ ਹਾਂ। ਮਿਹਨਤ ਅਤੇ ਸਹੀ ਮਾਰਗਦਰਸ਼ਨ ਨਾਲ, ਉਹ ਵੀ ਅਜਿਹੇ ਮਿਸਾਲੀ ਮੀਲ ਪੱਥਰ ਸਥਾਪਿਤ ਕਰਕੇ ਆਪਣੇ ਪਰਿਵਾਰਾਂ ਅਤੇ ਸੂਬੇ ਦਾ ਮਾਣ ਵਧਾ ਸਕਦੇ ਹਨI"

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਇਸ ਸਫਲਤਾ ਨਾਲ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਨੌਜਵਾਨ ਨੂੰ ਵੱਡੇ ਸੁਪਨੇ ਦੇਖਣ ਅਤੇ ਰਾਸ਼ਟਰੀ ਪੱਧਰ 'ਤੇ ਚਮਕਣ ਲਈ ਹੁਨਰ, ਹੌਂਸਲਾ ਅਤੇ ਮੰਚ ਪ੍ਰਦਾਨ ਕਰਨ ਦੇ ਆਪਨੇ ਵਾਅਦੇ ਨੂੰ ਅਮਲੀ- ਜਾਮਾ ਦਿੱਤਾ ਹੈ।

ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
---------------

Jaspreet-Kaur-Punjab-Student-Achievement-Electrical-Trade-Harjot-Singh-Bains-Punjab-Government-Award



TOP HEADLINES


ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ 'ਤੇ ਪੂ
ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਸਮਰ
*ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿ
ਮੋਹਾਲੀ ਪੁਲੀਸ ਨੇ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਰਾਤ 8 ਵਜੇ ਤ
*ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ
26 ਨਵੰਬਰ ਨੂੰ ਮੋਗਾ ਵਿਖੇ 'ਆਪ' ਦੀ ਮਹਾਂ ਰੈਲੀ ਨਾਲ ਵੱਜੇਗਾ 20
*ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨ
*ਲੁਧਿਆਣਾ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ ’ਤੇ ਲੁੱਟ ਦੀ ਕੋਸ਼ਿਸ
‘ਖੇਡਾਂ ਵਤਨ ਪੰਜਾਬ ਦੀਆਂ-2026’: ਰਾਜ ਪੱਧਰੀ ਬਾਕਸਿੰਗ ਮੁਕਾਬਲਿ
ਮੋਹਾਲੀ ਪੁਲਿਸ ਵੱਲੋਂ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ
ਆਈ.ਆਈ.ਟੀ.ਐੱਫ. 2026 ਵਿਖੇ ਸਥਾਪਤ ਪੰਜਾਬ ਪੈਵਿਲੀਅਨ: ਵਿਰਾਸਤ ਅ
ਅਕਾਲੀ ਦਲ (ਬਾਦਲ) ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍
*ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ
ਨਾਈਟ ਡੋਮੀਨੇਸ਼ਨ ਪਲਾਨ ਤਹਿਤ ਡੀਆਈਜੀ ਸੰਦੀਪ ਗੋਇਲ ਤੇ ਐੱਸਐੱਸਪੀ
*ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਨੇ "ਅਨਹਦ: ਏ ਡਿਵਾਈਨ ਕਨੈਕਸ
ਪਟਿਆਲਾ ਵਿੱਚ ਭਾਖੜਾ ਮੇਨ ਲਾਈਨ ਨਹਿਰ ’ਤੇ ਬਣਿਆ 60 ਮੀਟਰ ਲੰਬਾ
ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਦੇ ਸੁ
ਲੁਧਿਆਣਾ ਵਿੱਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਦੁੱਧ, ਪਨੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53107823

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us