*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ*

Nov19,2026 | Jagrati Lahar Bureau | Chandigarh



*ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਕੰਮ ਕਰ ਰਹੀ : ਹਰਪਾਲ ਸਿੰਘ ਚੀਮਾ*

*ਪਟਵਾਰੀ ਯੂਨੀਅਨ ਨੂੰ ਤਨਖ਼ਾਹ ਦੇ ਮਸਲੇ ਦੇ ਜਲਦੀ ਹੱਲ ਦਾ ਭਰੋਸਾ: ਹਰਪਾਲ ਸਿੰਘ ਚੀਮਾ*


ਸੂਬੇ ਦੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਅੱਠ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।

ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਯੂਨੀਅਨ ਦੇ ਨੁਮਾਇੰਦਿਆਂ ਨੂੰ  ਉਨ੍ਹਾਂ ਦੀ ਮੰਗ ਦੇ ਜਲਦੀ ਹੱਲ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਵਿਸ਼ੇਸ਼ ਸਕੱਤਰ, ਵਿੱਤ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਦੀ ਮੰਗ ਦਾ ਸਮਾਂਬੱਧ ਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।”

ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਵਿਸਥਾਰ ਨਾਲ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।”

ਮੀਟਿੰਗਾਂ ਦੌਰਾਨ ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਤੋਂ ਬਲਰਾਜ ਸਿੰਘ ਔਜਲਾ ਅਤੇ ਸੁਖਪ੍ਰੀਤ ਸਿੰਘ ਢਿੱਲੋਂ, 4161 ਰੀਕਾਸਟ ਸੂਚੀਆਂ ਅਧਿਆਪਕ (ਪੰਜਾਬ) ਤੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਤੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55% ਤੋਂ ਪੀੜਤ) ਤੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਤੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਜਸਪਾਲ ਸਿੰਘ ਅਤੇ ਮਮਤਾ ਕੌਰ, ਅਤੇ ਅਨਏਡਿਡ ਸਟਾਫ ਆਫ਼ ਏਡਿਡ ਸਕੂਲ ਫਰੰਟ ਤੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੇ ਮਸਲੇ ਅਤੇ ਚਿੰਤਾਵਾਂ ਰੱਖੀਆਂ।

--------

Minister-Harpal-Singh-Cheema-Hold-Meetings-With-Revenue-Patwari-Union-8-Education-Department-Unions-To-Resolve-Issues-



TOP HEADLINES


ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ 'ਤੇ ਪੂ
ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਸਮਰ
*ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿ
ਮੋਹਾਲੀ ਪੁਲੀਸ ਨੇ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਰਾਤ 8 ਵਜੇ ਤ
*ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ
26 ਨਵੰਬਰ ਨੂੰ ਮੋਗਾ ਵਿਖੇ 'ਆਪ' ਦੀ ਮਹਾਂ ਰੈਲੀ ਨਾਲ ਵੱਜੇਗਾ 20
*ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨ
*ਲੁਧਿਆਣਾ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ ’ਤੇ ਲੁੱਟ ਦੀ ਕੋਸ਼ਿਸ
‘ਖੇਡਾਂ ਵਤਨ ਪੰਜਾਬ ਦੀਆਂ-2026’: ਰਾਜ ਪੱਧਰੀ ਬਾਕਸਿੰਗ ਮੁਕਾਬਲਿ
ਮੋਹਾਲੀ ਪੁਲਿਸ ਵੱਲੋਂ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ
ਆਈ.ਆਈ.ਟੀ.ਐੱਫ. 2026 ਵਿਖੇ ਸਥਾਪਤ ਪੰਜਾਬ ਪੈਵਿਲੀਅਨ: ਵਿਰਾਸਤ ਅ
ਅਕਾਲੀ ਦਲ (ਬਾਦਲ) ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍
*ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ
ਨਾਈਟ ਡੋਮੀਨੇਸ਼ਨ ਪਲਾਨ ਤਹਿਤ ਡੀਆਈਜੀ ਸੰਦੀਪ ਗੋਇਲ ਤੇ ਐੱਸਐੱਸਪੀ
*ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਨੇ "ਅਨਹਦ: ਏ ਡਿਵਾਈਨ ਕਨੈਕਸ
ਪਟਿਆਲਾ ਵਿੱਚ ਭਾਖੜਾ ਮੇਨ ਲਾਈਨ ਨਹਿਰ ’ਤੇ ਬਣਿਆ 60 ਮੀਟਰ ਲੰਬਾ
ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਦੇ ਸੁ
ਲੁਧਿਆਣਾ ਵਿੱਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਦੁੱਧ, ਪਨੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53107818

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us