ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀ ਰਾਏ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ
Nov20,2026
| Jagrati Lahar Bureau | Chandigarh
ਚੰਡੀਗੜ੍ਹ ਵਿੱਚ ਬੁੱਧੀਜੀਵੀਆਂ ਨਾਲ ਪਹਿਲੀ ਮੀਟਿੰਗ ਕਰਕੇ ਭਾਜਪਾ ਦੀ ਮੈਨੀਫੈਸਟੋ ਕਮੇਟੀ ਨੇ ਕੰਮ ਸ਼ੁਰੂ ਕੀਤਾ
ਚੰਡੀਗੜ੍ਹ, 20 ਨਵੰਬਰ ( )- ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ, ਸਾਬਕਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੀ ਮੈਨੀਫੈਸਟੋ ਕਮੇਟੀ ਦੇ ਕਨਵੀਨਰ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਮੈਨੀਫੈਸਟੋ ਕਮੇਟੀ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।
ਖੰਨਾ ਨੇ ਕਿਹਾ ਕਿ ਇਸ ਸਬੰਧ ਵਿੱਚ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਵਿਖੇ ਬੁੱਧੀਜੀਵੀਆਂ ਨਾਲ ਕੀਤੀ ਗਈ, ਜਿਸ ਦੌਰਾਨ ਪੰਜਾਬ ਦੇ ਬਿਹਤਰ ਭਵਿੱਖ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਭਾਜਪਾ ਵੱਲੋਂ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੌਜੂਦਾ ਚੁਣੌਤੀਆਂ, ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਲੋੜੀਂਦੇ ਕਦਮਾਂ ਬਾਰੇ ਬੁੱਧੀਜੀਵੀਆਂ ਦੇ ਸੁਝਾਅ ਲਏ ਗਏ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮੈਨੀਫੈਸਟੋ ਕਮੇਟੀ ਸਮਾਜ ਦੇ ਵੱਖ-ਵੱਖ ਵਰਗਾਂ, ਖੇਤਰਾਂ ਅਤੇ ਕਿੱਤਿਆਂ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀ ਰਾਏ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣੇਗੀ।
ਖੰਨਾ ਨੇ ਕਿਹਾ ਕਿ ਭਾਜਪਾ ਦਾ ਉਦੇਸ਼ ਅਜਿਹਾ ਚੋਣ ਮਨੋਰਥ ਪੱਤਰ ਤਿਆਰ ਕਰਨਾ ਹੈ, ਜਿਸ ਵਿੱਚ ਪੰਜਾਬ ਦੇ ਹਰ ਵਰਗ ਦੀਆਂ ਆਸਾਂ, ਲੋੜਾਂ ਅਤੇ ਸੁਝਾਵਾਂ ਨੂੰ ਢੁੱਕਵੀਂ ਥਾਂ ਮਿਲੇ। ਲੋਕਾਂ ਦੀ ਭਾਗੀਦਾਰੀ ਨਾਲ ਤਿਆਰ ਕੀਤਾ ਗਿਆ ਮੈਨੀਫੈਸਟੋ ਹੀ ਪੰਜਾਬ ਦੇ ਵਿਕਾਸ ਅਤੇ ਬਿਹਤਰ ਭਵਿੱਖ ਲਈ ਭਾਜਪਾ ਦੀ ਦਿਸ਼ਾ ਅਤੇ ਤਰਜੀਹਾਂ ਨੂੰ ਦਰਸਾਏਗਾ।
Bjp-Manifesto-Committee-Begins-Work-With-First-Meeting-With-Intellectuals