*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ*

Nov25,2026 | Jagrati Lahar Bureau | Chandigarh



*ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹਰੇਕ ਅਧਿਕਾਰੀ ਨੂੰ ਨਾਗਰਿਕਾਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰਾਖੀ ਕਰਨੀ ਚਾਹੀਦੀ ਹੈ ਅਤੇ ਅਪਰਾਧ ਵਿਰੁੱਧ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 25 ਨਵੰਬਰ 2026:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕਿਹਾ, "ਅੱਜ ਚੰਡੀਗੜ੍ਹ ਵਿਖੇ ਮੈਂ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਸੂਬੇ ਭਰ ਵਿੱਚ ਅਮਨ-ਸ਼ਾਂਤੀ, ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਇਨ੍ਹਾਂ ਨੌਜਵਾਨ ਅਧਿਕਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਮੈਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ। ਇਨਕਲਾਬ ਜ਼ਿੰਦਾਬਾਦ।"

ਚੰਡੀਗੜ੍ਹ ਵਿੱਚ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹਨਾਂ ਨੌਜਵਾਨ ਅਧਿਕਾਰੀਆਂ ਦੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਹੈ ਕਿਉਂਕਿ ਇਹ ਪੰਜਾਬ ਦੀ ਪੁਲਿਸ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।”

ਮੁੱਖ ਮੰਤਰੀ ਨੇ ਕਿਹਾ, “ਪੁਲਿਸ ਬਲ ਸਿਰਫ਼ ਕਾਨੂੰਨ ਲਾਗੂਕਰਨ ਲਈ ਜ਼ਿੰਮੇਵਾਰ ਨਹੀਂ ਹੈ, ਸਗੋਂ ਉਨ੍ਹਾਂ 'ਤੇ ਆਪਣੇ ਆਚਰਣ, ਹਮਦਰਦੀ ਅਤੇ ਵਚਨਬੱਧਤਾ ਰਾਹੀਂ ਲੋਕਾਂ ਦਾ ਭਰੋਸਾ ਜਿੱਤਣ ਦੀ ਵੀ ਜ਼ਿੰਮੇਵਾਰੀ ਹੈ। ਲੋਕਾਂ ਨੂੰ ਪੁਲਿਸ ਨੂੰ ਇੱਕ ਅਜਿਹੀ ਸੰਸਥਾ ਵਜੋਂ ਦੇਖਣਾ ਚਾਹੀਦਾ ਹੈ ਜੋ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਕਰਦੀ ਹੈ।”

ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਪੇਸ਼ੇਵਰ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਵਰਦੀ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਸਮਾਜ ਦੀ ਸੇਵਾ ਦਾ ਪ੍ਰਤੀਕ ਹੈ। ਹਰੇਕ ਅਧਿਕਾਰੀ ਨੂੰ ਅਪਰਾਧ ਵਿਰੁੱਧ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਹਰੇਕ ਨਾਗਰਿਕ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰਾਖੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।"

ਉਨ੍ਹਾਂ ਕਿਹਾ, "ਪੁਲਿਸ ਕੋਲ ਜਾਣ ਵੇਲੇ ਲੋਕਾਂ ਨੂੰ ਸੁਰੱਖਿਅਤ ਅਤੇ ਆਤਮਵਿਸ਼ਵਾਸੀ ਮਹਿਸੂਸ ਹੋਣਾ ਚਾਹੀਦਾ ਹੈ। ਇੱਕ ਜਵਾਬਦੇਹ, ਜ਼ਿੰਮੇਵਾਰ ਅਤੇ ਲੋਕ-ਪੱਖੀ ਪੁਲਿਸ ਪ੍ਰਣਾਲੀ ਸ਼ਾਂਤਮਈ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਬੇਹੱਦ ਜ਼ਰੂਰੀ ਹੈ।"

ਨੌਜਵਾਨ ਅਧਿਕਾਰੀਆਂ ਨੂੰ ਮਿਸਾਲ ਬਣ ਕੇ ਅਗਵਾਈ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰੇਕ ਅਧਿਕਾਰੀ ਨੂੰ ਪੇਸ਼ੇਵਰ ਨੈਤਿਕਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਮਾਨਦਾਰੀ, ਨਿਰਪੱਖਤਾ ਅਤੇ ਪੇਸ਼ੇਵਰਤਾ ਉਨ੍ਹਾਂ ਦੀ ਸੇਵਾ ਦੇ ਮਾਰਗਦਰਸ਼ਕ ਸਿਧਾਂਤ ਬਣਨ। ਉਨ੍ਹਾਂ ਦਾ ਆਚਰਣ ਨਾਲ ਲੋਕਾਂ ਵਿੱਚ ਵਿਸ਼ਵਾਸ ਪੈਦਾ ਹੋਵੇ ਅਤੇ ਪੁਲਿਸ ਤੇ ਸਮਾਜ ਵਿਚਕਾਰ ਸਬੰਧਾਂ ਨੂੰ ਮਜ਼ਬੂਤੀ ਮਿਲੇ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਅਤੇ ਅਪਰਾਧ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਮਜ਼ਬੂਤ ਅਤੇ ਪੇਸ਼ੇਵਰ ਪੁਲਿਸਿੰਗ ਬੇਹੱਦ ਜ਼ਰੂਰੀ ਹੈ।”

ਨਵ-ਨਿਯੁਕਤ ਅਧਿਕਾਰੀਆਂ ਦੀਆਂ ਸਮਰੱਥਾਵਾਂ 'ਤੇ ਭਰੋਸਾ ਪ੍ਰਗਟ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਨੌਜਵਾਨ ਅਧਿਕਾਰੀਆਂ ਦਾ ਉਤਸ਼ਾਹ, ਊਰਜਾ ਅਤੇ ਪੇਸ਼ੇਵਰ ਮੁਹਾਰਤ ਪੰਜਾਬ ਦੇ ਕਾਨੂੰਨ ਲਾਗੂਕਰਨ ਤੰਤਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਹਰੇਕ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।"
---------

Bhagwant-Mann-Cm-Punjab



TOP HEADLINES


*मोगा में मंच से ‘मावां-धियां सत्कार योजना’ की लाभार्थ
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪ
ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ
*ਖੁਸ਼ਹਾਲ ਪੰਜਾਬ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕ
ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁ
ਮਾਲੇਰਕੋਟਲਾ ਵਿੱਚ ਨਸ਼ਾ ਤਸਕਰ ਦੇ ਨਾਜਾਇਜ਼ ਅੱਡੇ 'ਤੇ ਚੱਲਿਆ ਬੁ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ
ਸੰਵਿਧਾਨ ਸੱਤਾ ਤੋਂ ਕਿਤੇ ਵੱਡਾ ਹੈ, ਇਸ ਦੀ ਰੱਖਿਆ ਲਈ ਦੇਸ਼ ਵਾਸ
Constitution Is Far Greater Than Power; People Must Un
*ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾ
ਪੰਜਾਬ ਨੂੰ ਬਚਾਉਣ ਅਤੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਤੇ ਉਦਯੋ
ਆਪ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ
ਇੰਨੋਸੈਂਟ ਹਾਰਟਸ ਵਿੱਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਮ
ਮੋਗਾ ਦੀ ‘ਖੁਸ਼ਹਾਲ ਪੰਜਾਬ’ ਰੈਲੀ ਵਿੱਚ ‘ਆਪ’ ਦਾ ਸ਼ਕਤੀ ਪ੍ਰਦਰਸ
​ਮੋਗਾ ਵਿਖੇ ਆਪ ਪਾਰਟੀ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਉਮੜਿਆ ਪੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌ
*ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ 'ਆਲ ਇੰਡੀਆ ਸਿਵਲ ਸਰਵਿ
*ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53228789

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us