*ਖੁਸ਼ਹਾਲ ਪੰਜਾਬ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ*

Nov26,2026 | Jagrati Lahar Bureau | Moga


*ਮੋਗਾ ਰੈਲੀ ਵਿੱਚ ਹੋਇਆ ਵਿਸ਼ਾਲ ਇਕੱਠ ਸਾਡੀ ‘ਕੰਮ ਦੀ ਰਾਜਨੀਤੀ’ 'ਤੇ ਇਤਿਹਾਸਕ ਮੋਹਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਅਸੀਂ ਸਾਫ਼ ਨੀਅਤ ਨਾਲ ਮੁਫ਼ਤ ਬਿਜਲੀ, 77,000 ਸਰਕਾਰੀ ਨੌਕਰੀਆਂ, ਨਹਿਰੀ ਪਾਣੀ, ₹10 ਲੱਖ ਸਿਹਤ ਯੋਜਨਾ ਤੇ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਪੰਜਾਬ ਹੁਣ ਖੋਖਲੇ ਵਾਅਦਿਆਂ ਪਿੱਛੇ ਨਹੀਂ ਭੱਜਦਾ, ਸਗੋਂ ਵਿਕਾਸ ਅਤੇ ਖੁਸ਼ਹਾਲੀ ਨੂੰ ਚੁਣਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਅਕਾਲੀ ਦਲ ਨੇ ਵਜ਼ੀਰੀ ਖਾਤਰ ਭਾਜਪਾ ਨਾਲ ਹੱਥ ਮਿਲਾ ਕੇ ਕਿਸਾਨਾਂ ਦਾ ਭਰੋਸਾ ਵੇਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਨਸ਼ਾ ਤਸਕਰਾਂ ਨੂੰ ਪਨਾਹ ਦੇਣ ਵਾਲੇ ਮੋਦੀ ਦੀ 8 ਦਸੰਬਰ ਦੀ ਰੈਲੀ ਵਿੱਚ ਸਟੇਜ ਸਾਂਝੀ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਕਾਂਗਰਸ, ਅਕਾਲੀ ਦਲ-ਭਾਜਪਾ ਨੇ 25 ਸਾਲ ਪੰਜਾਬ 'ਤੇ ਰਾਜ ਕੀਤਾ ਪਰ ਕੁਝ ਨਾ ਕਰ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਖੁਸ਼ਹਾਲ ਪੰਜਾਬ’ ਮਹਾਂ ਰੈਲੀ ਵਿੱਚ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ*
 
ਚੰਡੀਗੜ੍ਹ / ਮੋਗਾ 26 ਨਵੰਬਰ
 
ਮੋਗਾ ਵਿਖੇ ਦੋ ਲੱਖ ਲੋਕਾਂ ਦੇ ਉਮੜੇ ਜਨ-ਸੈਲਾਬ ਨੇ ‘ਖੁਸ਼ਹਾਲ ਪੰਜਾਬ’ ਮਹਾਂ ਰੈਲੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕਾਰਗੁਜ਼ਾਰੀ ਦੀ ਰਾਜਨੀਤੀ ਦੇ ਹੱਕ ਵਿੱਚ ਲੋਕ ਸਮਰਥਨ ਦਾ ਇੱਕ ਸ਼ਕਤੀਸ਼ਾਲੀ ਪ੍ਰਦਰਸ਼ਨ ਬਣਾ ਦਿੱਤਾ। ਇਸ ਰਿਕਾਰਡ ਤੋੜ ਇਕੱਠ ਨੂੰ ‘ਕੰਮ ਦੀ ਰਾਜਨੀਤੀ’ 'ਤੇ ਇੱਕ ਇਤਿਹਾਸਕ ਮੋਹਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਨੀਅਤ ਸਾਫ਼ ਹੋਵੇ ਅਤੇ ਵਾਅਦੇ ਠੋਸ ਨਤੀਜਿਆਂ ਵਿੱਚ ਬਦਲਣ, ਤਾਂ ਲੋਕਾਂ ਨੂੰ ਖੋਖਲੇ ਨਾਅਰਿਆਂ ਰਾਹੀਂ ਇਕੱਠਾ ਕਰਨ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਜ਼ੀਰੋ ਬਿਜਲੀ ਬਿੱਲਾਂ ਅਤੇ ਬਿਨਾਂ ਰਿਸ਼ਵਤ ਤੋਂ ਮਿਲੀਆਂ 77,000 ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਲੈ ਕੇ ਟੇਲਾਂ ਤੱਕ ਪਹੁੰਚੇ ਨਹਿਰੀ ਪਾਣੀ, ₹10 ਲੱਖ ਤੱਕ ਦੇ ਮੁਫ਼ਤ ਇਲਾਜ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਤੱਕ, ਸਰਕਾਰ ਦੇ ਕੰਮਾਂ ਨੇ ਲੋਕਾਂ ਨੂੰ ਇਸ ਸੋਚ ਨਾਲ ਜੁੜਨ ਦਾ ਠੋਸ ਕਾਰਨ ਦਿੱਤਾ ਹੈ।
 
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਸ਼ਾਲ ਇਕੱਠ ਇੱਕ ਸਪੱਸ਼ਟ ਸਿਆਸੀ ਸੁਨੇਹਾ ਦਿੰਦਾ ਹੈ ਕਿ ਪੰਜਾਬ ਪੁਰਾਣੇ ਖੋਖਲੇ ਵਾਅਦਿਆਂ ਤੋਂ ਅੱਗੇ ਨਿਕਲ ਚੁੱਕਾ ਹੈ ਅਤੇ ਹੁਣ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਨੂੰ ਚੁਣ ਰਿਹਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਰੈਲੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣ ਬਿਗਲ ਵੀ ਵਜਾਇਆ ਅਤੇ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਦੇ ਅਥਾਹ ਪਿਆਰ ਤੇ ਭਰੋਸੇ ਲਈ ਧੰਨਵਾਦ ਕੀਤਾ।
 
ਇਸ ਇਤਿਹਾਸਕ ਇਕੱਠ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' (X) 'ਤੇ ਲਿਖਿਆ, “ਅੱਜ ਮੋਗਾ ਦੀ ਧਰਤੀ 'ਤੇ ਲੱਖਾਂ ਪੰਜਾਬੀਆਂ ਦਾ ਉਮੜਿਆ ਇਹ ਵਿਸ਼ਾਲ ਜਨ-ਸੈਲਾਬ ਕੋਈ ਆਮ ਇਕੱਠ ਨਹੀਂ ਸੀ। ਇਹ ਕੰਮ ਦੀ ਰਾਜਨੀਤੀ 'ਤੇ ਲੱਗੀ ਇਤਿਹਾਸਕ ਮੋਹਰ ਸੀ। ਜਦੋਂ ਨੀਅਤ ਸਾਫ਼ ਹੋਵੇ ਅਤੇ ਲੋਕ ਜ਼ੀਰੋ ਬਿਜਲੀ ਬਿੱਲ, ਬਿਨਾਂ ਰਿਸ਼ਵਤ 77,000 ਤੋਂ ਵੱਧ ਸਰਕਾਰੀ ਨੌਕਰੀਆਂ, ਟੇਲਾਂ ਤੱਕ ਪਹੁੰਚਦਾ ਨਹਿਰੀ ਪਾਣੀ, ₹10 ਲੱਖ ਤੱਕ ਦਾ ਮੁਫ਼ਤ ਇਲਾਜ ਅਤੇ ਮਾਵਾਂ-ਧੀਆਂ ਦੇ ਮਾਣ-ਸਤਿਕਾਰ ਵਰਗੇ ਠੋਸ ਨਤੀਜੇ ਅੱਖੀਂ ਦੇਖਦੇ ਹਨ, ਤਾਂ ਉਹ ਇੰਨੀ ਵੱਡੀ ਗਿਣਤੀ ਵਿੱਚ ਅੱਗੇ ਆਉਂਦੇ ਹਨ। ਇਹ ਰਿਕਾਰਡ ਤੋੜ ਇਤਿਹਾਸਕ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਹੁਣ ਪੁਰਾਣੇ ਖੋਖਲੇ ਵਾਅਦਿਆਂ 'ਤੇ ਯਕੀਨ ਨਹੀਂ ਕਰਦਾ। ਇਹ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਨੂੰ ਚੁਣਦਾ ਹੈ। ਇਸ ਅਥਾਹ ਪਿਆਰ, ਵਿਸ਼ਵਾਸ ਅਤੇ ਸਮਰਥਨ ਲਈ ਹਰ ਪੰਜਾਬੀ ਦਾ ਤਹਿ ਦਿਲੋਂ ਧੰਨਵਾਦ।”
 
ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਪੰਜਾਬ ਦੇ ਲੋਕਾਂ ਨਾਲ ਸਿੱਧੇ ਤੌਰ 'ਤੇ ਆਪਣੇ ਕੀਤੇ ਕੰਮਾਂ ਅਤੇ ਪੂਰੇ ਕੀਤੇ ਵਾਅਦਿਆਂ ਬਾਰੇ ਗੱਲ ਕਰਨਾ ਚਾਹੁੰਦਾ ਹਾਂ। ਜਿਨ੍ਹਾਂ ਲੋਕਾਂ ਨੇ ਦਹਾਕਿਆਂ ਤੱਕ ਇਸ ਸੂਬੇ 'ਤੇ ਰਾਜ ਕੀਤਾ, ਉਨ੍ਹਾਂ ਨੂੰ ਵੀ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਲਈ ਕੀ ਕੀਤਾ। ਉਨ੍ਹਾਂ ਕੋਲ ਸੱਤਾ ਦੇ ਕਈ ਸਾਲ ਸਨ, ਪਰ ਸੂਬਾ ਲਗਾਤਾਰ ਸਮੱਸਿਆਵਾਂ ਨਾਲ ਜੂਝਦਾ ਰਿਹਾ। ਸਾਡੀ ਸਰਕਾਰ ਲੋਕਾਂ ਸਾਹਮਣੇ ਆਪਣਾ ਰਿਪੋਰਟ ਕਾਰਡ ਪੇਸ਼ ਕਰ ਰਹੀ ਹੈ ਕਿਉਂਕਿ ਸਾਡਾ ਮੰਨਣਾ ਹੈ ਕਿ ਸਰਕਾਰ ਜਨਤਾ ਪ੍ਰਤੀ ਜਵਾਬਦੇਹ ਹੋਣੀ ਚਾਹੀਦੀ ਹੈ।”
 
ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਸਾਲਾਂ ਤੱਕ ਪੰਜਾਬ 'ਤੇ ਰਾਜ ਕੀਤਾ ਅਤੇ ਵਾਰੀ-ਵਾਰੀ ਸੱਤਾ ਦਾ ਆਨੰਦ ਮਾਣਿਆ। ਇਨ੍ਹਾਂ ਨੇ ਇੱਕ-ਦੂਜੇ 'ਤੇ ਦੋਸ਼ ਲਾਏ, ਵਾਅਦੇ ਕੀਤੇ ਅਤੇ ਚੋਣਾਂ ਤੋਂ ਬਾਅਦ ਲੋਕਾਂ ਨੂੰ ਭੁੱਲ ਗਏ। ਹੁਣ ਇਹ ਸਾਰੇ ਇਕੱਠੇ ਹੋ ਰਹੇ ਹਨ ਕਿਉਂਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਘਬਰਾਏ ਹੋਏ ਹਨ। ਪੰਜਾਬ ਦੇ ਲੋਕ ਇਨ੍ਹਾਂ ਦਾ ਇਤਿਹਾਸ ਜਾਣਦੇ ਹਨ ਅਤੇ ਇਨ੍ਹਾਂ ਦੇ ਨਵੇਂ ਸਿਆਸੀ ਗੱਠਜੋੜਾਂ ਤੋਂ ਗੁੰਮਰਾਹ ਨਹੀਂ ਹੋਣਗੇ।”
 
ਅਕਾਲੀ ਦਲ ਦੀ ਲੀਡਰਸ਼ਿਪ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਜਾਣਦੇ ਹਨ ਕਿ ਅਕਾਲੀ ਦਲ ਨੂੰ ਕੌਣ ਚਲਾ ਰਿਹਾ ਹੈ ਅਤੇ ਸੱਤਾ ਵਿੱਚ ਰਹਿੰਦਿਆਂ ਇਸ ਪਾਰਟੀ ਨੇ ਕੀ ਕੀਤਾ ਹੈ। ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਨੂੰ ਲੋਕਾਂ ਨੂੰ ਜਵਾਬ ਦੇਣਾ ਪਵੇਗਾ। ਪਾਰਟੀ ਆਪਣੇ ਨਾਅਰੇ ਬਦਲ ਕੇ ਜਾਂ ਨਵੇਂ ਸਿਆਸੀ ਸਮਝੌਤੇ ਕਰਕੇ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ।”
 
ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਲੀਡਰਸ਼ਿਪ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਦਾ ਜ਼ਿਕਰ ਕਰਦਿਆਂ ਕਿਹਾ, “ਲੋਕਾਂ ਨੇ ਦੇਖਿਆ ਹੈ ਕਿ ਆਗੂਆਂ ਨਾਲ ਕਿਹੋ ਜਿਹਾ ਸਲੂਕ ਹੋਇਆ ਅਤੇ ਪਾਰਟੀ ਕਿਸ ਤਰ੍ਹਾਂ ਚੱਲੀ। ਜਿਹੜੇ ਆਪਣਾ ਘਰ ਨਹੀਂ ਸੰਭਾਲ ਸਕੇ, ਉਹ ਹੁਣ ਪੰਜਾਬ ਨੂੰ ਮੱਤਾਂ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।”
 
8 ਦਸੰਬਰ ਨੂੰ ਮੋਗਾ ਦੇ ਇਸੇ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸਤਾਵਿਤ ਰੈਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਹੜੇ ਲੋਕ ਸਾਲਾਂ ਤੱਕ ਇੱਕ-ਦੂਜੇ ਦੀ ਆਲੋਚਨਾ ਕਰਦੇ ਰਹੇ, ਉਹ ਹੁਣ ਇੱਕੋ ਮੰਚ ਸਾਂਝਾ ਕਰਨ ਦੀ ਤਿਆਰੀ ਕਰ ਰਹੇ ਹਨ। ਨਰਿੰਦਰ ਮੋਦੀ, ਅਮਿਤ ਸ਼ਾਹ, ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਅਸ਼ਵਨੀ ਕੁਮਾਰ ਅਤੇ ਤਰੁਣ ਚੁੱਘ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਰਾਜਨੀਤੀ ਨੂੰ ਪੰਜਾਬ ਦੇ ਲੋਕਾਂ ਨੇ ਬੜੇ ਨੇੜਿਓਂ ਦੇਖਿਆ ਹੈ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਲਈ ਕੀ ਕੀਤਾ ਹੈ।”
 
ਉਨ੍ਹਾਂ ਕਿਹਾ, “ਭਾਵੇਂ ਉਹ ਅਕਾਲੀ ਦਲ, ਕਾਂਗਰਸ ਜਾਂ ਭਾਜਪਾ ਨਾਲ ਸਬੰਧਤ ਹੋਣ, ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਾਰਿਆਂ ਦੀਆਂ ਸਰਕਾਰਾਂ ਦੇਖੀਆਂ ਹਨ। ਇਨ੍ਹਾਂ ਕੋਲ ਸੂਬੇ ਲਈ ਕੰਮ ਕਰਨ ਦੇ ਮੌਕੇ ਸਨ। ਅੱਜ ਇਹ ਇਸ ਕਰਕੇ ਹੱਥ ਨਹੀਂ ਮਿਲਾ ਰਹੇ ਕਿ ਇਨ੍ਹਾਂ ਦੇ ਮਨ ਵਿੱਚ ਅਚਾਨਕ ਪੰਜਾਬ ਲਈ ਪਿਆਰ ਜਾਗ ਪਿਆ ਹੈ, ਸਗੋਂ ਇਸ ਲਈ ਇਕੱਠੇ ਹੋ ਰਹੇ ਹਨ ਕਿਉਂਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਰੋਕਣਾ ਚਾਹੁੰਦੇ ਹਨ। ਲੋਕ 2027 ਵਿੱਚ ਇਨ੍ਹਾਂ ਨੂੰ ਕਰਾਰਾ ਜਵਾਬ ਦੇਣਗੇ।”
 
ਸਰਕਾਰ ਦੇ ਰੁਜ਼ਗਾਰ ਰਿਕਾਰਡ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਦੇ ਨੌਜਵਾਨਾਂ ਨੂੰ 77,182 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਹ ਨੌਕਰੀਆਂ ਮੈਰਿਟ ਦੇ ਆਧਾਰ 'ਤੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਦਿੱਤੀਆਂ ਗਈਆਂ ਹਨ। ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ 'ਤੇ ਸਰਕਾਰੀ ਰੁਜ਼ਗਾਰ ਮਿਲ ਰਿਹਾ ਹੈ। ਉਨ੍ਹਾਂ ਨੂੰ ਨੌਕਰੀ ਲੈਣ ਲਈ ਕਿਸੇ ਮੰਤਰੀ, ਸਿਆਸੀ ਆਗੂ ਜਾਂ ਕਿਸੇ ਹੋਰ ਕੋਲ ਜਾਣ ਦੀ ਲੋੜ ਨਹੀਂ ਪੈਂਦੀ ਅਤੇ ਨਾ ਹੀ ਕੋਈ ਰਿਸ਼ਵਤ ਦੇਣੀ ਪੈਂਦੀ ਹੈ।”
 
ਉਨ੍ਹਾਂ ਅੱਗੇ ਕਿਹਾ, “ਪਹਿਲਾਂ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿੱਚ ਪੰਜਾਬ ਛੱਡਣਾ ਪੈਂਦਾ ਸੀ। ਉਹ ਵਿਦੇਸ਼ ਜਾਣ ਲਈ ਆਪਣੇ ਮਾਪਿਆਂ ਦੀ ਜਮ੍ਹਾਂ-ਪੂੰਜੀ ਖਰਚਦੇ ਸਨ ਅਤੇ ਕਰਜ਼ੇ ਲੈਂਦੇ ਸਨ। ਸਾਡੀ ਸਰਕਾਰ ਇੱਥੇ ਹੀ ਮੌਕੇ ਪੈਦਾ ਕਰ ਰਹੀ ਹੈ ਤਾਂ ਜੋ ਨੌਜਵਾਨ ਆਪਣੇ ਹੀ ਸੂਬੇ ਵਿੱਚ ਆਪਣਾ ਭਵਿੱਖ ਬਣਾ ਸਕਣ।”
 
ਘਰਾਂ ਨੂੰ ਦਿੱਤੀ ਜਾ ਰਹੀ ਬਿਜਲੀ ਰਾਹਤ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਹ ਕੋਈ ਨਾਅਰਾ ਜਾਂ ਕਾਗਜ਼ੀ ਵਾਅਦਾ ਨਹੀਂ ਹੈ, ਸਗੋਂ ਇਹ ਇੱਕ ਅਜਿਹੀ ਰਾਹਤ ਹੈ ਜੋ ਆਮ ਪਰਿਵਾਰਾਂ ਤੱਕ ਪਹੁੰਚ ਰਹੀ ਹੈ। ਜਿਹੜਾ ਪੈਸਾ ਲੋਕ ਪਹਿਲਾਂ ਬਿਜਲੀ ਦੇ ਬਿੱਲਾਂ 'ਤੇ ਖਰਚਦੇ ਸਨ, ਹੁਣ ਉਹ ਆਪਣੇ ਬੱਚਿਆਂ ਦੀ ਪੜ੍ਹਾਈ, ਦਵਾਈਆਂ ਅਤੇ ਘਰ ਦੀਆਂ ਹੋਰ ਲੋੜਾਂ 'ਤੇ ਖਰਚ ਕਰ ਸਕਦੇ ਹਨ।”
 
ਖੇਤੀਬਾੜੀ ਸੈਕਟਰ ਨੂੰ ਬਿਜਲੀ ਸਪਲਾਈ ਬਾਰੇ ਮੁੱਖ ਮੰਤਰੀ ਨੇ ਕਿਹਾ, “ਸਾਡੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਉਹ ਸਵੇਰੇ ਲਗਭਗ 9 ਵਜੇ ਆਪਣੇ ਖੇਤਾਂ ਵਿੱਚ ਜਾ ਸਕਦੇ ਹਨ ਅਤੇ ਸ਼ਾਮ 5 ਵਜੇ ਤੱਕ ਆਪਣੀਆਂ ਮੋਟਰਾਂ ਬੰਦ ਕਰਕੇ ਘਰ ਆ ਸਕਦੇ ਹਨ। ਪਹਿਲਾਂ ਕਿਸਾਨਾਂ ਨੂੰ ਰਾਤ ਵੇਲੇ ਖੇਤਾਂ ਵਿੱਚ ਜਾਣਾ ਪੈਂਦਾ ਸੀ ਅਤੇ ਔਖੇ ਹਾਲਾਤਾਂ ਵਿੱਚ ਕੰਮ ਕਰਨਾ ਪੈਂਦਾ ਸੀ। ਅਸੀਂ ਉਨ੍ਹਾਂ ਲਈ ਬਿਜਲੀ ਸਪਲਾਈ ਨੂੰ ਸੁਖਾਲਾ ਬਣਾਉਣ ਲਈ ਕੰਮ ਕੀਤਾ ਹੈ।”
 
ਉਨ੍ਹਾਂ ਕਿਹਾ, “ਨਹਿਰੀ ਪਾਣੀ ਵੀ ਉਨ੍ਹਾਂ ਇਲਾਕਿਆਂ ਵਿੱਚ ਪਹੁੰਚ ਰਿਹਾ ਹੈ ਜਿੱਥੇ ਸਾਲਾਂ ਤੋਂ ਪਾਣੀ ਨਹੀਂ ਪਹੁੰਚਿਆ ਸੀ। ਮੋਗਾ ਅਤੇ ਨਹਿਰਾਂ ਦੀਆਂ ਟੇਲਾਂ ਤੱਕ ਵੀ ਹੁਣ ਕਿਸਾਨਾਂ ਨੂੰ ਪਾਣੀ ਮਿਲ ਰਿਹਾ ਹੈ। ਸਾਡੀ ਕੋਸ਼ਿਸ਼ ਹੈ ਕਿ ਹਰ ਕਿਸਾਨ ਨੂੰ ਉਸ ਦੇ ਹਿੱਸੇ ਦਾ ਬਣਦਾ ਪਾਣੀ ਮਿਲੇ। ਇਸ ਨਾਲ ਧਰਤੀ ਹੇਠਲੇ ਪਾਣੀ 'ਤੇ ਦਬਾਅ ਘਟਾਉਣ ਵਿੱਚ ਵੀ ਮਦਦ ਮਿਲੇਗੀ।”
 
ਸਿਹਤ ਬੀਮਾ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇੱਕ ਅਜਿਹੀ ਸਿਹਤ ਬੀਮਾ ਯੋਜਨਾ ਲੈ ਕੇ ਆਏ ਹਾਂ ਜਿਸ ਤਹਿਤ ਯੋਗ ਪਰਿਵਾਰ ₹10 ਲੱਖ ਤੱਕ ਦਾ ਇਲਾਜ ਕਰਵਾ ਸਕਦੇ ਹਨ। ਲਗਭਗ 65 ਲੱਖ ਪਰਿਵਾਰ ਇਸ ਸਹੂਲਤ ਦੇ ਯੋਗ ਹਨ ਅਤੇ ਲਗਭਗ 54 ਤੋਂ 55 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਸਾਡਾ ਉਦੇਸ਼ ਸਪੱਸ਼ਟ ਹੈ ਕਿ ਕਿਸੇ ਵੀ ਪਰਿਵਾਰ ਨੂੰ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ ਵਾਸਤੇ ਆਪਣੀ ਜ਼ਮੀਨ, ਗਹਿਣੇ ਜਾਂ ਘਰ ਦਾ ਸਾਮਾਨ ਵੇਚਣ ਲਈ ਮਜਬੂਰ ਨਾ ਹੋਣਾ ਪਵੇ।”
 
ਉਨ੍ਹਾਂ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ ਲਗਭਗ 50,000 ਸਟੰਟ ਪਾਉਣ ਦੇ ਆਪ੍ਰੇਸ਼ਨ ਅਤੇ 35,000 ਗੋਡੇ ਬਦਲਣ ਦੇ ਆਪ੍ਰੇਸ਼ਨ ਕੀਤੇ ਜਾ ਚੁੱਕੇ ਹਨ। ਜਿਹੜੇ ਲੋਕ ਅਜਿਹਾ ਮਹਿੰਗਾ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਸਨ, ਉਨ੍ਹਾਂ ਨੂੰ ਹੁਣ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਯੋਜਨਾ ਅਧੀਨ ਆਉਂਦੇ ਇਲਾਜ ਲਈ ਲਾਭਪਾਤਰੀਆਂ ਨੂੰ ਆਪਣੀ ਜੇਬ ਵਿੱਚੋਂ ਇੱਕ ਰੁਪਿਆ ਵੀ ਖਰਚ ਨਹੀਂ ਕਰਨਾ ਪੈਂਦਾ।”
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸੇ ਗਰੀਬ ਵਿਅਕਤੀ ਨੂੰ ਆਪਣਾ ਇਲਾਜ ਕਰਵਾਉਣ ਅਤੇ ਪਰਿਵਾਰ ਦਾ ਢਿੱਡ ਭਰਨ ਵਿੱਚੋਂ ਕਿਸੇ ਇੱਕ ਦੀ ਚੋਣ ਨਾ ਕਰਨੀ ਪਵੇ। ਅਸੀਂ ਚਾਹੁੰਦੇ ਹਾਂ ਕਿ ਹਰ ਯੋਗ ਪਰਿਵਾਰ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣ। ਇਹੀ ਫ਼ਰਕ ਹੈ ਆਮ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਅਤੇ ਉਨ੍ਹਾਂ ਸਰਕਾਰਾਂ ਵਿੱਚ ਜੋ ਲੋਕਾਂ ਨੂੰ ਸਿਰਫ਼ ਚੋਣਾਂ ਵੇਲੇ ਹੀ ਯਾਦ ਕਰਦੀਆਂ ਹਨ।”
 
ਤਿੰਨ ਵਿਵਾਦਤ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸਾਨ ਅੰਦੋਲਨ ਦੌਰਾਨ ਲਗਭਗ 750 ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ। ਇਹ ਸਿਰਫ਼ ਅੰਕੜੇ ਨਹੀਂ ਸਨ, ਸਗੋਂ ਉਹ ਕਿਸੇ ਦੇ ਪਿਤਾ, ਪੁੱਤਰ, ਭਰਾ ਅਤੇ ਪਰਿਵਾਰਕ ਮੈਂਬਰ ਸਨ। ਪੰਜਾਬ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗਾ। ਸਾਡੀ ਸਰਕਾਰ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।”
 
ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਦੇ ਇਤਿਹਾਸਕ ਸੰਘਰਸ਼ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਸਨ, ਪਰ ਕਿਸਾਨਾਂ ਵੱਲੋਂ ਉਠਾਏ ਗਏ ਸਵਾਲਾਂ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਇੰਝ ਹੀ ਭੁਲਾਇਆ ਨਹੀਂ ਜਾ ਸਕਦਾ। ਸਾਡੇ ਕਿਸਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।”
 
ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਦੀਆਂ ਔਰਤਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਮਹੀਨਾਵਾਰ ਵਿੱਤੀ ਸਹਾਇਤਾ ਯੋਜਨਾ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਅਤੇ ਪਰਿਵਾਰ ਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੀ ਸਾਡੀ ਵਚਨਬੱਧਤਾ ਦਾ ਹਿੱਸਾ ਹੈ।”
 
ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਨੂੰ ਸਾਲਾਂ ਤੱਕ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ, ਉਹ ਹੁਣ ਨਵੇਂ ਵਾਅਦੇ ਕਰ ਰਹੇ ਹਨ। ਲੋਕਾਂ ਨੇ ਉਨ੍ਹਾਂ ਦੀਆਂ ਸਰਕਾਰਾਂ ਦੇਖੀਆਂ ਹਨ ਅਤੇ ਜਾਣਦੇ ਹਨ ਕਿ ਉਨ੍ਹਾਂ ਦੇ ਰਾਜ ਦੌਰਾਨ ਕੀ ਹੋਇਆ। ਸਾਡੇ 'ਤੇ ਸਵਾਲ ਉਠਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਕੰਮਾਂ ਦਾ ਹਿਸਾਬ ਦੇਣਾ ਚਾਹੀਦਾ ਹੈ।”
 
ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਤਰ੍ਹਾਂ ਦਾ ਹਮਲਾ ਕਦੇ ਨਹੀਂ ਹੋਣਾ ਚਾਹੀਦਾ। ਲੋਕਤੰਤਰੀ ਸਮਾਜ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ। ਸਿਆਸੀ ਮਤਭੇਦ ਭਾਵੇਂ ਕੋਈ ਵੀ ਹੋਣ, ਅਜਿਹੀ ਘਟਨਾ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ।”
 
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ਦਾ ਸਿਆਸੀ ਲਾਹਾ ਲੈਣ ਦੀ ਆਲੋਚਨਾ ਵੀ ਕੀਤੀ। ਬਾਜ਼ (ਇੱਲ) ਨਾਲ ਜੁੜੇ ਦਾਅਵਿਆਂ 'ਤੇ ਵਿਅੰਗ ਕਰਦਿਆਂ ਉਨ੍ਹਾਂ ਕਿਹਾ, “ਇਹ ਹਰ ਘਟਨਾ ਨੂੰ ਸਿਆਸੀ ਕਹਾਣੀ ਬਣਾ ਦਿੰਦੇ ਹਨ। ਹੁਣ ਕਿਸੇ ਬਾਜ਼ ਅਤੇ ਉਸ ਦੀ ਭੂਮਿਕਾ ਬਾਰੇ ਗੱਲਾਂ ਹੋ ਰਹੀਆਂ ਹਨ। ਇਹ ਵੀ ਪੁੱਛਣਾ ਚਾਹੀਦਾ ਹੈ ਕਿ ਉਸ ਬਾਜ਼ ਦਾ ਆਲ੍ਹਣਾ ਕਿੱਥੇ ਹੈ ਅਤੇ ਉਸ ਦੇ ਆਂਡੇ ਕਿੱਥੇ ਹਨ। ਅਜਿਹੀਆਂ ਕਹਾਣੀਆਂ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਘੜੀਆਂ ਜਾ ਰਹੀਆਂ ਹਨ।”
 
ਵਿਰੋਧੀ ਆਗੂਆਂ ਦੀ ਸਿਆਸੀ ਮੌਕਾਪ੍ਰਸਤੀ 'ਤੇ ਚੋਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਸਿਆਸੀ ਦਫ਼ਤਰ ਵਿੱਚ ਲੱਗੀ ਅੱਗ ਦਾ ਕਿੱਸਾ ਸੁਣਾਇਆ। ਉਨ੍ਹਾਂ ਕਿਹਾ, “ਇੱਕ ਸਿਆਸੀ ਦਫ਼ਤਰ ਵਿੱਚ ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਗਿਆ। ਪਰ ਜਦੋਂ ਫੋਨ ਕਰਨ ਵਾਲੇ ਨੂੰ ਪਤਾ ਲੱਗਾ ਕਿ ਸਬੰਧਤ ਆਗੂ ਨੇ ਪਾਰਟੀ ਬਦਲ ਲਈ ਹੈ, ਤਾਂ ਉਸ ਨੇ ਫਾਇਰ ਬ੍ਰਿਗੇਡ ਦੀ ਗੱਡੀ ਰੱਦ ਕਰਨ ਲਈ ਕਹਿ ਦਿੱਤਾ। ਅਸੀਂ ਅਜਿਹੀ ਰਾਜਨੀਤੀ ਦੇਖ ਰਹੇ ਹਾਂ, ਜਿੱਥੇ ਅੱਗ ਬੁਝਾਉਣ ਦਾ ਫੈਸਲਾ ਵੀ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਆਗੂ ਕਿਸ ਪਾਰਟੀ ਨਾਲ ਸਬੰਧਤ ਹੈ।”
 
ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨਾਲ ਜੁੜੇ ਮੁੱਦੇ ਉਠਾਉਂਦਿਆਂ ਉਨ੍ਹਾਂ ਕਿਹਾ, “ਮੈਂ ਜਗਤਾਰ ਸਿੰਘ ਹਵਾਰਾ ਸਬੰਧੀ ਪੱਤਰ ਲਿਖਿਆ ਹੈ। ਅਸੀਂ ਦਿਹਾਤੀ ਵਿਕਾਸ ਫੰਡ (ਆਰਡੀਐਫ), ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਨੂੰ ਉਸ ਦੇ ਬਣਦੇ ਅਧਿਕਾਰ ਦੇਣ ਦਾ ਮੁੱਦਾ ਵੀ ਲਗਾਤਾਰ ਉਠਾਇਆ ਹੈ। ਇਹ ਸੂਬੇ ਅਤੇ ਇਸ ਦੇ ਲੋਕਾਂ ਲਈ ਅਹਿਮ ਮੁੱਦੇ ਹਨ ਅਤੇ ਅਸੀਂ ਇਨ੍ਹਾਂ ਨੂੰ ਉਠਾਉਂਦੇ ਰਹਾਂਗੇ।”
 
ਉਨ੍ਹਾਂ ਕਿਹਾ, “ਪੰਜਾਬ ਨੂੰ ਆਪਣਾ ਬਣਦਾ ਹਿੱਸਾ ਮਿਲਣਾ ਚਾਹੀਦਾ ਹੈ। ਸੂਬੇ ਕੋਲ ਆਪਣੇ ਲੋਕਾਂ ਨਾਲ ਸਬੰਧਤ ਮਾਮਲਿਆਂ 'ਤੇ ਫੈਸਲੇ ਲੈਣ ਲਈ ਵੱਧ ਅਧਿਕਾਰ ਹੋਣੇ ਚਾਹੀਦੇ ਹਨ। ਆਨੰਦਪੁਰ ਸਾਹਿਬ ਦੇ ਮਤੇ ਦੀ ਭਾਵਨਾ ਅਤੇ ਵੱਧ ਸੰਘੀ ਅਧਿਕਾਰਾਂ ਦੀ ਮੰਗ ਪੰਜਾਬ ਲਈ ਹਮੇਸ਼ਾ ਅਹਿਮ ਮੁੱਦੇ ਰਹੇ ਹਨ। ਅਸੀਂ ਆਪਣੇ ਸੂਬੇ ਦੇ ਹੱਕਾਂ ਅਤੇ ਹਿੱਤਾਂ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਾਂਗੇ।”
 
ਪੰਜਾਬ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਦੀ ਧਰਤੀ ਹੈ। ਪੰਜਾਬ ਦੇ ਲੋਕ ਹਮੇਸ਼ਾ ਬੇਇਨਸਾਫ਼ੀ ਵਿਰੁੱਧ ਡਟੇ ਹਨ ਅਤੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਸਾਨੂੰ ਆਪਣੇ ਮਹਾਨ ਸ਼ਹੀਦਾਂ ਦੀ ਹਿੰਮਤ ਅਤੇ ਵਚਨਬੱਧਤਾ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।”
 
ਉਨ੍ਹਾਂ ਕਿਹਾ, “ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਰਾਬਰੀ, ਮਨੁੱਖਤਾ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਦਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਮਜ਼ਲੂਮਾਂ ਦੀ ਰੱਖਿਆ ਕਰਨ ਦੀ ਸਿੱਖਿਆ ਦਿੱਤੀ। ਇਹ ਸਿੱਖਿਆਵਾਂ ਪੰਜਾਬ ਦੀ ਪਛਾਣ ਦਾ ਹਿੱਸਾ ਹਨ। ਸਾਨੂੰ ਆਪਣੇ ਜਨਤਕ ਜੀਵਨ ਅਤੇ ਸਮਾਜ ਪ੍ਰਤੀ ਆਪਣੇ ਕੰਮਾਂ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ।”
 
ਵੋਟਰਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਤੁਹਾਡੇ ਕੋਲ ਪੈਸੇ ਲੈ ਕੇ ਆ ਸਕਦੀਆਂ ਹਨ ਅਤੇ ਤੁਹਾਡੀ ਵੋਟ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀਆਂ ਹਨ। ਉਹ ਜੋ ਵੀ ਪੈਸੇ ਦਿੰਦੇ ਹਨ, ਰੱਖ ਲਓ, ਪਰ ਜਦੋਂ ਪੋਲਿੰਗ ਬੂਥ 'ਤੇ ਜਾਓ ਤਾਂ ਝਾੜੂ ਵਾਲਾ ਬਟਨ ਦੱਬਿਓ। ਤੁਹਾਡੀ ਵੋਟ ਪੰਜਾਬ ਦੇ ਭਵਿੱਖ ਲਈ ਅਤੇ ਉਸ ਸਰਕਾਰ ਲਈ ਹੋਣੀ ਚਾਹੀਦੀ ਹੈ ਜੋ ਤੁਹਾਡੇ ਪਰਿਵਾਰਾਂ ਲਈ ਕੰਮ ਕਰ ਰਹੀ ਹੈ।”
 
ਉਨ੍ਹਾਂ ਕਿਹਾ, “ਕਿਸੇ ਨੂੰ ਵੀ ਆਪਣੀ ਵੋਟ ਖਰੀਦਣ ਜਾਂ ਆਪਣਾ ਭਵਿੱਖ ਤੈਅ ਕਰਨ ਦੀ ਇਜਾਜ਼ਤ ਨਾ ਦਿਓ। ਤੁਸੀਂ ਜਾਣਦੇ ਹੋ ਕਿ ਕਿਸ ਨੇ ਤੁਹਾਡੇ ਲਈ ਕੰਮ ਕੀਤਾ ਹੈ ਅਤੇ ਕਿਸ ਨੇ ਸਿਰਫ਼ ਵਾਅਦੇ ਕੀਤੇ ਹਨ। ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਵੋਟ ਪਾਓ ਅਤੇ ਪੰਜਾਬ ਲਈ ਹੋ ਰਹੇ ਕੰਮਾਂ ਦਾ ਸਾਥ ਦਿਓ।”
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ ਸਿਸਟਮ ਨੂੰ ਬਦਲਣ ਲਈ ਰਾਜਨੀਤੀ ਵਿੱਚ ਆਈ ਹੈ। ਅਸੀਂ ਇੱਥੇ ਸੱਤਾ ਦਾ ਆਨੰਦ ਮਾਨਣ ਲਈ ਨਹੀਂ ਆਏ। ਅਸੀਂ ਲੋਕਾਂ ਲਈ ਕੰਮ ਕਰਨ, ਇਮਾਨਦਾਰ ਪ੍ਰਸ਼ਾਸਨ ਦੇਣ ਅਤੇ ਸਮਾਜ ਦੇ ਹਰ ਵਰਗ ਲਈ ਮੌਕੇ ਪੈਦਾ ਕਰਨ ਲਈ ਆਏ ਹਾਂ। ਸਾਡੀ ਸਰਕਾਰ ਇਸੇ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।”
 
ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਲਈ ਧੰਨਵਾਦ ਕੀਤਾ ਅਤੇ ਕਿਹਾ, “ਮੈਂ ਇੱਥੇ ਆਉਣ ਅਤੇ ਸਾਨੂੰ ਇੰਨਾ ਪਿਆਰ ਦੇਣ ਲਈ ਤੁਹਾਡਾ ਸਾਰਿਆਂ ਦਾ ਇੱਕ ਵਾਰ ਫਿਰ ਧੰਨਵਾਦ ਕਰਦਾ ਹਾਂ। ਕਿਰਪਾ ਕਰਕੇ ਆਪਣੀਆਂ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਰਾਹੀਂ ਸੁਰੱਖਿਅਤ ਘਰ ਵਾਪਸ ਜਾਓ। ਪੰਜਾਬ ਨੂੰ ਤੁਹਾਡੀ ਲੋੜ ਹੈ, ਅਤੇ ਸਾਨੂੰ ਆਪਣੇ ਸੂਬੇ ਨੂੰ ਅੱਗੇ ਲਿਜਾਣ ਦੇ ਸਫ਼ਰ ਵਿੱਚ ਤੁਹਾਡੇ ਲਗਾਤਾਰ ਸਹਿਯੋਗ ਅਤੇ ਸ਼ਮੂਲੀਅਤ ਦੀ ਲੋੜ ਹੈ।”
 
*ਲੋਕਾਂ ਦਾ ਭਰੋਸਾ ਤੋੜਨ ਕਾਰਨ ਪੰਜਾਬ ਨੇ ਰਵਾਇਤੀ ਪਾਰਟੀਆਂ ਨੂੰ ਨਕਾਰਿਆ: ਅਮਨ ਅਰੋੜਾ*
 
ਇਸ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਬਾਬਾ ਸਾਹਿਬ ਅੰਬੇਡਕਰ ਨੇ ਅਮੀਰ ਹੋਵੇ ਜਾਂ ਗਰੀਬ, ਵੱਡਾ ਹੋਵੇ ਜਾਂ ਛੋਟਾ, ਕਮਜ਼ੋਰ ਹੋਵੇ ਜਾਂ ਤਾਕਤਵਰ, ਹਰ ਨਾਗਰਿਕ ਨੂੰ ਇੱਕ ਵੋਟ ਦਾ ਬਰਾਬਰ ਅਧਿਕਾਰ ਦਿੱਤਾ। ਅੱਜ ਆਮ ਆਦਮੀ ਪਾਰਟੀ ਦੇ ਲੱਖਾਂ ਸਮਰਥਕ 14 ਸਾਲ ਪਹਿਲਾਂ ਅਰਵਿੰਦ ਕੇਜਰੀਵਾਲ ਵੱਲੋਂ ਸਥਾਪਿਤ ਪਾਰਟੀ ਦਾ ਸਥਾਪਨਾ ਦਿਵਸ ਵੀ ਮਨਾ ਰਹੇ ਹਨ, ਜਿਸ ਨੇ ਦੇਸ਼ ਨੂੰ ਚੰਗੇ ਸਕੂਲਾਂ ਅਤੇ ਹਸਪਤਾਲਾਂ 'ਤੇ ਕੇਂਦਰਿਤ ਇੱਕ ਨਵਾਂ ਸਿਆਸੀ ਸੰਦੇਸ਼ ਦਿੱਤਾ। ਇਸ ਸਫ਼ਰ ਵਿੱਚ ਕੌੜੇ-ਮਿੱਠੇ ਤਜਰਬੇ, ਹਾਰਾਂ-ਜਿੱਤਾਂ ਦੇਖਣ ਨੂੰ ਮਿਲੀਆਂ, ਪਰ ਪਾਰਟੀ ਦੇ ਕੁਝ ਹੀ ਸਾਲਾਂ ਵਿੱਚ ਕੌਮੀ ਪਾਰਟੀ ਬਣਨ ਅਤੇ ਕਈ ਸੂਬਿਆਂ ਵਿੱਚ ਆਪਣੀ ਹੋਂਦ ਸਥਾਪਿਤ ਕਰਨ ਦਾ ਸਭ ਤੋਂ ਵੱਡਾ ਸਿਹਰਾ ਇੱਥੇ ਇਕੱਠੇ ਹੋਏ ਹਜ਼ਾਰਾਂ ਵਰਕਰਾਂ ਅਤੇ ਵਲੰਟੀਅਰਾਂ ਨੂੰ ਜਾਂਦਾ ਹੈ। ਤੁਹਾਡੀ ਮਿਹਨਤ ਅਤੇ ਸਮਰਪਣ ਤੋਂ ਬਿਨਾਂ ਇਹ ਸੰਭਵ ਨਹੀਂ ਸੀ।”
 
ਉਨ੍ਹਾਂ ਅੱਗੇ ਕਿਹਾ, “ਮੋਗਾ ਨੇ ਕਈ ਸਰਕਾਰਾਂ ਬਣਦੀਆਂ ਦੇਖੀਆਂ ਹਨ, ਪਰ ਇਸ ਨੇ ਵਿਸ਼ਵਾਸਘਾਤ ਵੀ ਦੇਖਿਆ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਇੱਥੇ ਆਏ, ਸਹੁੰਆਂ ਖਾਧੀਆਂ, ਵਾਅਦੇ ਕੀਤੇ ਅਤੇ ਪੰਜਾਬ ਦੇ ਲੋਕਾਂ ਨੂੰ ਸੁਨਹਿਰੀ ਸੁਪਨੇ ਦਿਖਾਏ, ਪਰ ਬਾਅਦ ਵਿੱਚ ਉਨ੍ਹਾਂ ਨਾਲ ਧੋਖਾ ਕੀਤਾ। 2007 ਤੋਂ ਬਾਅਦ ਦਸ ਸਾਲ ਰਾਜ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਨੂੰ ਯਾਦ ਕਰੋ। ਇਸ ਨੇ ਆਪਣੇ ਵਾਅਦੇ ਭੁਲਾ ਦਿੱਤੇ, ਨਸ਼ਿਆਂ ਨੂੰ ਘਰ-ਘਰ ਪਹੁੰਚਾਇਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਅਤੇ ਪੰਜਾਬ ਨੂੰ ਕਰੋੜਾਂ ਰੁਪਏ ਦੇ ਕਰਜ਼ੇ ਹੇਠ ਦੱਬ ਦਿੱਤਾ। ਲੋਕਾਂ ਨੇ ਉਨ੍ਹਾਂ ਨੂੰ 2017 ਅਤੇ ਫਿਰ 2022 ਵਿੱਚ ਨਕਾਰ ਦਿੱਤਾ। 2017 ਤੋਂ 2022 ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਉਹ ਨਸ਼ਾ ਖਤਮ ਕਰਨਗੇ ਅਤੇ ਪੰਜਾਬ ਦਾ ਕਰਜ਼ਾ ਉਤਾਰਨਗੇ, ਪਰ ਉਹ ਕੁਝ ਨਾ ਕਰ ਸਕੇ। ਇਸੇ ਲਈ ਲੋਕਾਂ ਨੇ ਕਾਂਗਰਸ ਨੂੰ ਵੀ ਨਕਾਰ ਦਿੱਤਾ।”
 
ਅਮਨ ਅਰੋੜਾ ਨੇ ਅੱਗੇ ਕਿਹਾ, “ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਨੂੰ ਦੇਖੋ। ਪੰਜਾਬ ਵਿੱਚ 97 ਫੀਸਦੀ ਮਾਵਾਂ-ਭੈਣਾਂ ਨੂੰ ਵਿੱਤੀ ਸਹਾਇਤਾ, ਹਰ ਪਰਿਵਾਰ ਲਈ ₹10 ਲੱਖ ਤੱਕ ਦੀਆਂ ਸਿਹਤ ਸਹੂਲਤਾਂ, ਘਰ-ਘਰ ਰਾਸ਼ਨ ਦੀ ਡਿਲੀਵਰੀ, ਸੜਕ ਸੁਰੱਖਿਆ ਫੋਰਸ ਅਤੇ 600 ਯੂਨਿਟ ਮੁਫ਼ਤ ਬਿਜਲੀ ਵਰਗੀਆਂ ਲੋਕ ਭਲਾਈ ਸਕੀਮਾਂ ਚੱਲ ਰਹੀਆਂ ਹਨ। ਸਰਕਾਰ ਨੇ ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਵੀ ਪਹੁੰਚਾਇਆ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ ਹੈ। ਗਰਿੱਡ, ਤਾਰਾਂ, ਖੰਭੇ ਅਤੇ ਟ੍ਰਾਂਸਫਾਰਮਰ ਪਹਿਲਾਂ ਵੀ ਉਹੀ ਸਨ। ਜੇ ਕਿਸੇ ਚੀਜ਼ ਦੀ ਕਮੀ ਸੀ ਤਾਂ ਉਹ ਨੀਅਤ ਦੀ ਸੀ। ਜਦੋਂ ਲੀਡਰਸ਼ਿਪ ਦੀ ਨੀਅਤ ਸਾਫ਼ ਹੋਵੇ, ਤਾਂ ਅਜਿਹਾ ਕੋਈ ਕੰਮ ਨਹੀਂ ਜੋ ਸਰਕਾਰ ਨਾ ਕਰ ਸਕੇ।”
 
‘ਆਪ’ ਪੰਜਾਬ ਪ੍ਰਧਾਨ ਨੇ ਕਿਹਾ, “ਦੂਜੀਆਂ ਪਾਰਟੀਆਂ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਦੀ ਨਕਲ ਕਰਕੇ ਗਾਰੰਟੀਆਂ ਦਾ ਐਲਾਨ ਕਰ ਸਕਦੀਆਂ ਹਨ, ਪਰ ਇਹ ਉਹੀ ਲੋਕ ਹਨ ਜੋ ਸਰਕਾਰ ਬਣਾਉਣ ਤੋਂ ਕੁਝ ਹੀ ਮਿੰਟਾਂ ਬਾਅਦ ਜਨਤਾ ਅਤੇ ਉਸ ਦੀਆਂ ਸਮੱਸਿਆਵਾਂ ਨੂੰ ਭੁੱਲ ਜਾਂਦੇ ਹਨ। ਇਹ ਹੁਣ ਧਰਮ, ਆਸਥਾ ਅਤੇ ਭਾਈਚਾਰਿਆਂ ਦੇ ਨਾਮ 'ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨਗੇ, ਝੂਠੀਆਂ ਸਹੁੰਆਂ ਖਾਣਗੇ ਅਤੇ ਲੌਲੀਪੌਪ ਦੇਣਗੇ, ਪਰ ਬਾਅਦ ਵਿੱਚ ਪੰਜਾਬ ਨੂੰ ਫਿਰ ਭੁੱਲ ਜਾਣਗੇ। ਇਨ੍ਹਾਂ ਦੇ ਵਾਅਦਿਆਂ ਵਿੱਚ ਨਾ ਆਓ। ਯਾਦ ਰੱਖੋ ਕਿ ਰਵਾਇਤੀ ਪਾਰਟੀਆਂ ਨੇ ਇਸ ਸੂਬੇ ਦਾ ਕੀ ਹਾਲ ਕੀਤਾ ਹੈ।”
 
ਅਮਨ ਅਰੋੜਾ ਨੇ ਦਾਅਵਾ ਕੀਤਾ, “ਅੱਜ ਮੋਗਾ ਦੀ ਧਰਤੀ ਤੋਂ ਪੰਜਾਬ ਦੇ ਲੋਕਾਂ ਅਤੇ ‘ਆਪ’ ਦੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਵਾਰ ਫਿਰ ਸਰਕਾਰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।”
 
*ਭਗਵੰਤ ਮਾਨ ਸਰਕਾਰ ਨੇ ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਅਤੇ ਭਲਾਈ ਸਕੀਮਾਂ ਰਾਹੀਂ ਆਮ ਪੰਜਾਬੀ ਪਰਿਵਾਰਾਂ ਦੀ ਨੁਹਾਰ ਬਦਲੀ: ਮਨੀਸ਼ ਸਿਸੋਦੀਆ*
 
ਇਸ ਦੌਰਾਨ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਬਾਬਾ ਸਾਹਿਬ ਅੰਬੇਡਕਰ ਨੇ ਸੰਵਿਧਾਨ ਇਸ ਲਈ ਬਣਾਇਆ ਸੀ ਤਾਂ ਜੋ ਸਰਕਾਰਾਂ ਗਰੀਬ ਤੋਂ ਗਰੀਬ ਵਿਅਕਤੀ ਲਈ ਭਲਾਈ ਸਕੀਮਾਂ ਬਣਾਉਣ। ਅੱਜ ਸੰਵਿਧਾਨ ਦਿਵਸ ਹੈ ਅਤੇ ਅੱਜ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਵੀ ਹੈ, ਜਿਸ ਦੀ ਸਥਾਪਨਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਨੂੰ ਸੰਵਿਧਾਨ ਦੇ ਦਿਖਾਏ ਮਾਰਗ 'ਤੇ ਅੱਗੇ ਲਿਜਾਣ ਲਈ ਕੀਤੀ ਸੀ।”
 
ਉਨ੍ਹਾਂ ਅੱਗੇ ਕਿਹਾ, “ਮੈਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੀ ਸੂਚੀ ਪੇਸ਼ ਨਹੀਂ ਕਰਨ ਜਾ ਰਿਹਾ। ਮੈਂ ਇੱਕ ‘ਆਮ’ ਪੰਜਾਬੀ ਪਰਿਵਾਰ ਦੀ ਕਹਾਣੀ ਸਾਂਝੀ ਕਰਨਾ ਚਾਹੁੰਦਾ ਹਾਂ: ਦੋ ਛੋਟੇ ਬੱਚੇ, ਘਰ ਸੰਭਾਲਣ ਵਾਲੀ ਇੱਕ ਮਾਂ, ਖੇਤਾਂ, ਦੁਕਾਨ ਜਾਂ ਨੌਕਰੀ 'ਤੇ ਸਖ਼ਤ ਮਿਹਨਤ ਕਰਨ ਵਾਲਾ ਇੱਕ ਪਿਤਾ, ਅਤੇ ਆਪਣੀਆਂ ਉਮੀਦਾਂ ਤੇ ਸੁਪਨਿਆਂ ਵਾਲੇ ਬਜ਼ੁਰਗ ਦਾਦਾ-ਦਾਦੀ। ਪਿਛਲੇ ਸਾਢੇ ਚਾਰ ਸਾਲਾਂ ਵਿੱਚ ਭਗਵੰਤ ਮਾਨ ਸਰਕਾਰ ਨੇ ਇਸ ਆਮ ਪਰਿਵਾਰ ਦੇ ਹਰ ਮੈਂਬਰ ਦੇ ਸੁਪਨਿਆਂ ਨੂੰ ਛੂਹਿਆ ਹੈ।”
 
ਮਨੀਸ਼ ਸਿਸੋਦੀਆ ਨੇ ਕਿਹਾ, “ਬੱਚੇ ਪੜ੍ਹਨਾ ਚਾਹੁੰਦੇ ਹਨ ਅਤੇ ਵੱਡੇ ਹੋ ਕੇ ਕਾਮਯਾਬ ਬਣਨਾ ਚਾਹੁੰਦੇ ਹਨ। ਪਹਿਲਾਂ ਮਾਪਿਆਂ ਨੂੰ ਲੱਗਦਾ ਸੀ ਕਿ ਚੰਗੀ ਸਿੱਖਿਆ ਸਿਰਫ਼ ਪ੍ਰਾਈਵੇਟ ਸਕੂਲਾਂ ਵਿੱਚ ਹੀ ਸੰਭਵ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨਾਲ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖਰਾਬ ਹੋ ਜਾਵੇਗਾ। ਅੱਜ ਲੱਖਾਂ ਬੱਚੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ ਅਤੇ ਉਨ੍ਹਾਂ ਦੇ ਮਾਪੇ ਮਾਣ ਨਾਲ ਕਹਿੰਦੇ ਹਨ ਕਿ ਉਨ੍ਹਾਂ ਦੇ ਬੱਚੇ ਦੇਸ਼ ਦੇ ਨੰਬਰ ਇੱਕ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ। ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਦਿਆਂ ਉਨ੍ਹਾਂ ਨੂੰ 27ਵੇਂ ਸਥਾਨ ਤੋਂ ਪਹਿਲੇ ਸਥਾਨ 'ਤੇ ਪਹੁੰਚਾਇਆ ਹੈ। ਜਦੋਂ ਇੱਕ ਬੱਚੇ ਨੂੰ ਪੜ੍ਹਨ ਦਾ ਮੌਕਾ ਮਿਲਦਾ ਹੈ, ਤਾਂ ਕਈ ਪੀੜ੍ਹੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲਦਾ ਹੈ।”
 
‘ਆਪ’ ਪੰਜਾਬ ਇੰਚਾਰਜ ਨੇ ਦੱਸਿਆ, “ਪਹਿਲਾਂ ਜਦੋਂ ਘਰ ਵਿੱਚ ਕੋਈ ਬੱਚਾ ਜਾਂ ਬਜ਼ੁਰਗ ਬਿਮਾਰ ਹੋ ਜਾਂਦਾ ਸੀ, ਤਾਂ ਸਭ ਤੋਂ ਪਹਿਲੀ ਚਿੰਤਾ ਇਲਾਜ ਦੀ ਨਹੀਂ, ਸਗੋਂ ਇਸ ਗੱਲ ਦੀ ਹੁੰਦੀ ਸੀ ਕਿ ਇਸ ਲਈ ਪੈਸਾ ਕਿੱਥੋਂ ਆਵੇਗਾ। ਅੱਜ ਭਗਵੰਤ ਮਾਨ ਸਰਕਾਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਹਰ ਰੋਜ਼ 90,000 ਲੋਕਾਂ ਦਾ ਇਲਾਜ ਹੁੰਦਾ ਹੈ। ਲੋਕਾਂ ਨੂੰ ਐਮਬੀਬੀਐਸ ਡਾਕਟਰਾਂ ਤੋਂ ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ। ਗੰਭੀਰ ਬਿਮਾਰੀਆਂ ਲਈ ਸਰਕਾਰ ਨੇ ਹਰ ਪਰਿਵਾਰ ਨੂੰ ₹10 ਲੱਖ ਦਾ ਸਿਹਤ ਬੀਮਾ ਕਵਰ ਦਿੱਤਾ ਹੈ, ਜਿਸ ਤਹਿਤ 55 ਲੱਖ ਪਰਿਵਾਰਾਂ ਨੂੰ ਕਾਰਡ ਜਾਰੀ ਕੀਤੇ ਗਏ ਹਨ। ਪਰਿਵਾਰਾਂ ਨੂੰ ਹੁਣ ਆਪਣੇ ਕਿਸੇ ਆਪਣੇ ਦੀ ਜਾਨ ਬਚਾਉਣ ਲਈ ਜ਼ਮੀਨ ਵੇਚਣ, ਘਰ ਗਿਰਵੀ ਰੱਖਣ, ਮਾਂ ਦੇ ਗਹਿਣੇ ਰੱਖਣ ਜਾਂ ਐੱਫਡੀ ਤੁੜਵਾਉਣ ਦਾ ਡਰ ਨਹੀਂ ਰਿਹਾ।”
 
ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, “ਉਸੇ ‘ਆਮ’ ਘਰ ਵਿੱਚ ਇੱਕ ਬਜ਼ੁਰਗ ਮਾਂ ਵੀ ਹੈ ਜਿਸ ਦਾ ਸੁਪਨਾ ਸ੍ਰੀ ਹਰਿਮੰਦਰ ਸਾਹਿਬ, ਹਰਿਦੁਆਰ, ਖਾਟੂ ਸ਼ਿਆਮ ਜੀ ਜਾਂ ਵਰਿੰਦਾਵਨ ਦੇ ਦਰਸ਼ਨ ਕਰਨ ਦਾ ਹੁੰਦਾ ਹੈ। ਪਹਿਲਾਂ ਬੱਚਿਆਂ ਦੀ ਪੜ੍ਹਾਈ ਅਤੇ ਘਰੇਲੂ ਖਰਚਿਆਂ ਨੂੰ ਤਰਜੀਹ ਦੇਣ ਕਾਰਨ ਉਸ ਦੀਆਂ ਇੱਛਾਵਾਂ ਟਾਲ ਦਿੱਤੀਆਂ ਜਾਂਦੀਆਂ ਸਨ। ਹੁਣ ਭਗਵੰਤ ਮਾਨ ਸਰਕਾਰ ਬਜ਼ੁਰਗਾਂ ਨੂੰ ਏਅਰ-ਕੰਡੀਸ਼ਨਡ ਬੱਸਾਂ ਵਿੱਚ ‘ਤੀਰਥ ਯਾਤਰਾ’ 'ਤੇ ਲੈ ਕੇ ਜਾਂਦੀ ਹੈ ਅਤੇ ਏਸੀ ਹਾਲਾਂ ਤੇ ਹੋਟਲਾਂ ਵਿੱਚ ਉਨ੍ਹਾਂ ਦੇ ਠਹਿਰਨ ਦਾ ਪ੍ਰਬੰਧ ਕਰਦੀ ਹੈ, ਜਿਸ ਨਾਲ ਉਨ੍ਹਾਂ ਦੀ ਸਨਮਾਨਜਨਕ ਯਾਤਰਾ ਯਕੀਨੀ ਬਣਦੀ ਹੈ। ਇਹੀ ਭਗਵੰਤ ਮਾਨ ਦੀ ਸੋਚ ਹੈ- ਇੱਕ ਅਜਿਹਾ ਖੁਸ਼ਹਾਲ ਪੰਜਾਬ ਜਿੱਥੇ ਇੱਕ ਬਜ਼ੁਰਗ ਮਾਂ ਦੀਆਂ ਅਰਦਾਸਾਂ ਆਪਣੇ ਪਰਿਵਾਰ ਅਤੇ ਪੂਰੇ ਸੂਬੇ ਦੀ ਭਲਾਈ ਲਈ ਹੁੰਦੀਆਂ ਹਨ।”
 
ਉਨ੍ਹਾਂ ਆਪਣੀ ਗੱਲ ਸਮਾਪਤ ਕਰਦਿਆਂ ਕਿਹਾ, “ਇਸੇ ਪਰਿਵਾਰ ਨੂੰ ਹਰ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਅਤੇ ‘ਮਾਵਾਂ ਧੀਆਂ’ ਯੋਜਨਾ ਤਹਿਤ ਔਰਤਾਂ ਨੂੰ ਹਰ ਮਹੀਨੇ ₹1,000 ਜਾਂ ₹1,500 ਮਿਲਦੇ ਹਨ। 14 ਸਾਲ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਦੇਸ਼ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਮਾਰਗ 'ਤੇ ਅੱਗੇ ਲਿਜਾਣ ਦੇ ਸੁਪਨੇ ਨਾਲ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਸੀ। ਅੱਜ ਮੈਨੂੰ ਮਾਣ ਹੈ ਕਿ ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਅੰਬੇਡਕਰ ਅਤੇ ਗੁਰੂ ਸਾਹਿਬਾਨ ਦੇ ਦਿਖਾਏ ਮਾਰਗ 'ਤੇ ਚੱਲ ਰਹੀ ਹੈ।”
 
*ਜ਼ੀਰੋ ਬਿਜਲੀ ਬਿੱਲ, ₹10 ਲੱਖ ਸਿਹਤ ਕਾਰਡ ਅਤੇ 2027 ਵਿੱਚ ‘ਆਪ’ ਸਰਕਾਰ ਦੀ ਵਾਪਸੀ ਬਾਰੇ ਲੋਕਾਂ ਦੇ ਸਰਵੇਖਣ ਨੂੰ ਮੋਗਾ ਦੇ ਇਕੱਠ ਵੱਲੋਂ ਭਰਵਾਂ ਹੁੰਗਾਰਾ*
 
ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਗੈਰ-ਰਸਮੀ ਸਰਵੇਖਣਾਂ ਰਾਹੀਂ ਇਕੱਠ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਜ਼ੀਰੋ ਬਿਜਲੀ ਬਿੱਲਾਂ ਦੇ ਲਾਭ ਬਾਰੇ ਲੋਕਾਂ ਨੂੰ ਪੁੱਛਦਿਆਂ ਉਨ੍ਹਾਂ ਕਿਹਾ, “ਤੁਹਾਡੇ ਵਿੱਚੋਂ ਕਿੰਨੇ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ? ਹੱਥ ਖੜ੍ਹੇ ਕਰਕੇ ਦੱਸੋ।” ਮੌਜੂਦ ਲੋਕਾਂ ਦੀ ਵੱਡੀ ਬਹੁਗਿਣਤੀ ਨੇ ਹੱਥ ਖੜ੍ਹੇ ਕੀਤੇ।
 
ਲੋਕਾਂ ਦੇ ਹੁੰਗਾਰੇ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਲਾਭ ਪੂਰੇ ਪੰਜਾਬ ਦੇ ਘਰਾਂ ਤੱਕ ਪਹੁੰਚ ਰਿਹਾ ਹੈ। ਲੋਕ ਆਪਣੇ ਮਹੀਨਾਵਾਰ ਖਰਚਿਆਂ ਵਿੱਚ ਆਏ ਫ਼ਰਕ ਨੂੰ ਖੁਦ ਮਹਿਸੂਸ ਕਰ ਸਕਦੇ ਹਨ। ਜਦੋਂ ਕੋਈ ਸਰਕਾਰ ਆਮ ਪਰਿਵਾਰਾਂ ਨੂੰ ਰਾਹਤ ਦੇਣ ਲਈ ਕੰਮ ਕਰਦੀ ਹੈ ਤਾਂ ਅਜਿਹਾ ਹੀ ਹੁੰਦਾ ਹੈ।”
 
ਦੂਜੇ ਸਵਾਲ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕੱਠ ਨੂੰ ₹10 ਲੱਖ ਦੀ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਬਾਰੇ ਪੁੱਛਿਆ। ਉਨ੍ਹਾਂ ਕਿਹਾ, “ਤੁਹਾਡੇ ਵਿੱਚੋਂ ਕਿੰਨੇ ਲੋਕਾਂ ਨੂੰ ₹10 ਲੱਖ ਦੀ ਸਿਹਤ ਬੀਮਾ ਯੋਜਨਾ ਤਹਿਤ ਆਪਣੇ ਸਿਹਤ ਕਾਰਡ ਮਿਲ ਗਏ ਹਨ?” ਲੋਕਾਂ ਦਾ ਹੁੰਗਾਰਾ ਦੇਖਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਕਿ ਸਾਰੇ ਯੋਗ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇ।
 
ਤੀਜੇ ਸਵਾਲ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ 2027 ਵਿੱਚ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ?” ਇਕੱਠ ਨੇ ਜ਼ੋਰਦਾਰ ਤਾੜੀਆਂ ਅਤੇ ਨਾਅਰਿਆਂ ਨਾਲ ਇਸ ਦਾ ਹੁੰਗਾਰਾ ਭਰਿਆ।
 
ਲੋਕਾਂ ਦੇ ਜੋਸ਼ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤੁਹਾਡਾ ਜਵਾਬ ਸੁਣ ਸਕਦਾ ਹਾਂ। ਪੰਜਾਬ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ। ਵਿਰੋਧੀ ਪਾਰਟੀਆਂ ਪਹਿਲਾਂ ਹੀ ਨਤੀਜੇ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੂੰ ਹੁਣ ਤੋਂ ਹੀ ਤਿਆਰੀ ਕਰ ਲੈਣੀ ਚਾਹੀਦੀ ਹੈ ਕਿਉਂਕਿ ਇਸ ਵਾਰ ਉਨ੍ਹਾਂ ਦੀਆਂ ਜ਼ਮਾਨਤਾਂ ਵੀ ਨਹੀਂ ਬਚਣੀਆਂ।” ਉਨ੍ਹਾਂ ਦੀ ਇਸ ਟਿੱਪਣੀ 'ਤੇ ਇਕੱਠ ਵੱਲੋਂ ਜ਼ੋਰਦਾਰ ਤਾੜੀਆਂ ਮਾਰੀਆਂ ਗਈਆਂ।
 
*ਪੰਜਾਬੀ ਕਲਾਕਾਰ ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਨੇ ਮੋਗਾ ਰੈਲੀ ਵਿੱਚ ਬੰਨ੍ਹਿਆ ਰੰਗ*
 
ਵਿਸ਼ਾਲ ਇਕੱਠ ਦੇ ਉਤਸ਼ਾਹ ਅਤੇ ਤਿਉਹਾਰ ਵਰਗੇ ਮਾਹੌਲ ਨੂੰ ਹੋਰ ਵਧਾਉਂਦਿਆਂ ਉੱਘੇ ਪੰਜਾਬੀ ਕਲਾਕਾਰ ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਨੇ ਆਪਣੀਆਂ ਜੋਸ਼ੀਲੀ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਉਨ੍ਹਾਂ ਦੀਆਂ ਮਕਬੂਲ ਪੇਸ਼ਕਾਰੀਆਂ ਨੇ ਪੰਡਾਲ ਨੂੰ ਸੰਗੀਤ, ਉਤਸ਼ਾਹ ਅਤੇ ਖੁਸ਼ੀ ਨਾਲ ਭਰ ਦਿੱਤਾ, ਜਿੱਥੇ ਹਜ਼ਾਰਾਂ ਲੋਕਾਂ ਨੇ ਇਨ੍ਹਾਂ ਪੇਸ਼ਕਾਰੀਆਂ ਦਾ ਆਨੰਦ ਮਾਣਿਆ ਅਤੇ ਜਸ਼ਨ ਵਿੱਚ ਸ਼ਾਮਲ ਹੋ ਕੇ ਇਸ ਰੈਲੀ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ।
 
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਵੀ ਲੋਕਾਂ ਨਾਲ ਗੱਲਬਾਤ ਕੀਤੀ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ, ਮੋਹਿੰਦਰ ਭਗਤ, ਤਰੁਣਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ, ਹਰਦੀਪ ਸਿੰਘ ਮੁੰਡੀਆਂ ਸਮੇਤ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ।
————-

Bhagwant-Mann-Cm-Punjab



TOP HEADLINES


*ਡਿਪਟੀ ਕਮਿਸ਼ਨਰ ਅਗਰਵਾਲ ਵੱਲੋਂ ਐਨ ਐਚ ਏ ਆਈ ਅਧਿਕਾਰੀਆਂ ਨੂੰ ਨਿ
*ਕਮਲਜੀਤ ਕੜਵਲ ਦੀ ਅਗਵਾਈ ਹੇਠ ਵਾਰਡ ਨੰਬਰ 44 ਤੀਜੇ ਦਿਨ ‘ਜਵਾਨੀ
ਸੁਰੇਂਦਰ ਲਾਂਬਾ ਨੇ ਸੰਗਰੂਰ ਦੇ ਨਵੇਂ ਐੱਸ.ਐੱਸ.ਪੀ. ਵਜੋਂ ਅਹੁਦ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520
*ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵ
ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਲਾਢੋਵਾਲ ’ਚ ਬਾਗਬਾਨੀ ਵਿਕ
ਰਾਮ ਚੰਦਰ ਨੂੰ ਮਿਲਿਆ ਵੱਕਾਰੀ ‘ਕਰਮਵੀਰ ਚੱਕਰ (ਸਿਲਵਰ)’ ਐਵਾਰਡ,
*ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵ
ਮੋਗਾ 'ਚ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਦੀ ਇਤਿਹਾਸਕ ਸਫ਼ਲਤਾ ਲਈ
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ
ਇੰਨੋਸੈਂਟ ਹਾਰਟਸ ਵਿੱਚ ‘ਵਿਵੇਸ਼ਸ ਵਾਈਬ੍ਰੈਂਸ 2026–27’ ਦਾ ਆਯੋ
*ਰੂਸੀ ਫ਼ੌਜ ਵਿੱਚ ਧੱਕੇ ਨਾਲ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ
ਪੰਜਾਬ ਸਰਕਾਰ ਨੇ ਜਲਾਲਾਬਾਦ ਹਲਕੇ ਨੂੰ ਦਿੱਤੀ ਇਕ ਹੋਰ ਵੱਡੀ ਸੌਗ
ਬਠਿੰਡਾ ਕਾਊਂਟਰ ਇੰਟੈਲੀਜੈਂਸ ਵੱਲੋਂ ਜਾਸੂਸੀ ਨੈੱਟਵਰਕ ਦਾ ਪਰਦਾਫ
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉ
*मोगा में मंच से ‘मावां-धियां सत्कार योजना’ की लाभार्थ
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪ
ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ
*ਖੁਸ਼ਹਾਲ ਪੰਜਾਬ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕ
ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53247183

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us