ਲੋਕ ਇਨਸਾਫ ਪਾਰਟੀ ਵੱਲੋ ਵਿਧਾਨ ਸਭਾ ਚੋਣਾ ਦੇ ਮੱਦੇਨਜਰ ਪਾਰਟੀ ਦੀ ਜਮੀਨੀ ਪੱਧਰ ਤੱਕ ਮਜਬੂਤੀ ਲਈ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਮੱਦੇਨਜ਼ਰ ਹਲਕਾ ਆਤਮ ਨਗਰ ਦੇ ਵਾਰਡ ਨੰਬਰ 42 ਮੁਹੱਲਾ ਚੇਤ ਸਿੰਘ ਨਗਰ ਵਿਚ ਵਾਰਡ ਇੰਚਾਰਜ ਜਸਪਾਲ ਸਿੰਘ ਰਿਐਤ ਦੀ ਅਗਵਾਈ ਵਿੱਚ ਬੂਥ ਕਮੇਟੀ ਦੇ ਮੈਬਰਾ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਚ ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆ ਵਿਧਾਇਕ ਬੈਂਸ ਨੇ ਕਿਹਾ ਕਿ 2022 ਵਿਚ ਲੋਕ ਇਨਸਾਫ ਪਾਰਟੀ ਦੀ ਸਰਕਾਰ ਆਉਣ ਤੇ ਪੰਜਾਬ ਵਿਚ ਆਪਣੀ ਸੱਤਾ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੀਤੇ ਘਪਲਿਆ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਬੈਂਸ ਨੇ ਕਿਹਾ ਕਿ ਪੰਜਾਬ ਵਿਚ ਸਮੇਂ ਦੀਆਂ ਸਰਕਾਰਾਂ ਵੱਲੋਂ ਹਰ ਕੰਮ ਵਿਚ ਵੱਡੀ ਪੱਧਰ ਤੇ ਘਪਲੇ ਕੀਤੇ ਹੋਏ ਹਨ। ਜੋ 10 ਸਾਲ ਅਕਾਲੀ ਦਲ ਅਤੇ ਪੰਜ ਸਾਲ ਕਾਂਗਰਸ ਸਰਕਾਰ ਵਿਚ ਕੀਤੇ ਗਏ ਹਨ ਪਰ ਕਿਸੇ ਵੀ ਘਪਲੇ ਦੀ ਜਾਂਚ ਕਰ ਦੋਸ਼ੀਆਂ ਨੂੰ ਸਜਾ ਨਹੀ ਦਿੱਤੀ ਗਈ।ਉਹਨਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦਾ ਗਠਨ ਹੀ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਕੀਤਾ ਗਿਆ ਹੈ ਅਤੇ ਲੋਕ ਇਨਸਾਫ ਪਾਰਟੀ ਦੇ ਸੱਤਾ ਵਿਚ ਆਉਦੇ ਹੀ ਸੂਬੇ ਚ ਕੀਤੇ ਗਏ ਹਰ ਘਪਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣ ਲਈ ਲਿਪ ਵਚਨਬੱਧ ਹੈ। ਮੀਟਿੰਗ ਦੌਰਾਨ ਹੋਰਨਾ ਤੋ ਇਲਾਵਾ ਮਨਦੀਪ ਸਿੰਘ, ਗੁਰਚਰਨ ਸਿੰਘ ਟਾਂਕ,ਗੁਰਦੀਪ ਸਿੰਘ ਸੋਹਲ,ਸਤਨਾਮ ਸਿੰਘ ਸੋਹਲ, ਪਵਨ ਅਟਵਾਲ, ਲੋਕਇੰਦਰ ਕੁਮਾਰ, ਜਸਪਾਲ ਸਿੰਘ, ਰਾਜੂ,ਹਰਜੀਤ ਸਿੰਘ, ਗੁਰਚਰਨ ਸਿੰਘ, ਜਸਪ੍ਰੀਤ ਸਿੰਘ, ਪ੍ਰਮਿੰਦਰ ਸਿੰਘ, ਹਰਜਿੰਦਰ ਸਿੰਘ, ਲਖਵੀਰ ਸਿੰਘ, ਗੁਰਮੀਤ ਸਿੰਘ, ਤਨਵੀਰ ਸਿੰਘ, ਗੁਰਜੀਤ ਸਿੰਘ, ਦਿਲਬਾਗ ਸਿੰਘ, ਜਤਿੰਦਰ ਸਿੰਘ, ਮਨਜਿੰਦਰ ਸਿੰਘ ਕਲਸੀ ਆਦਿ ਹਾਜ਼ਰ ਸਨ।
Simerjit-Singh-Bains-Lip-Ludhiana-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)