ਪੱਕੇ ਮੋਰਚੇ ਦੇ 17ਵੇਂ ਦਿਨ ਕਿਸਾਨਾਂ ਨੇ ਮੁੱਖ ਮੰਤਰੀ ਦੀ ਕੋਠੀ ਮੂਹਰੇ ਜੋਸ਼ੋ ਖਰੋਸ਼ ਨਾਲ ਮਨਾਈ ਦੀਵਾਲੀ

Oct25,2022 | Jagsir Longowal | Sangrur

ਕਿਸਾਨਾਂ ਵੱਲੋਂ 29 ਅਕਤੂਬਰ ਨੂੰ ਵੱਡੇ ਇਕੱਠ ਦਾ ਐਲਾਨ ਸੰਗਰੂਰ,25 ਅਕਤੂਬਰ (ਜਗਸੀਰ ਲੌਂਗੋਵਾਲ ) -ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਅਤੇ ਧਾਰੀ ਚੁੱਪ ਨੂੰ ਤੋੜਣ ਲਈ 29 ਅਕਤੂਬਰ ਨੂੰ ਵੱਡਾ ਇਕੱਠ ਕਰਕੇ ਅਗਲੇ ਐਕਸ਼ਨ ਕਰਨ ਦਾ ਐਲਾਨ ਕੀਤਾ ਇੱਥੇ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ ਸਤਾਰਵੇਂ ਦਿਨ ਸੰਘਰਸ਼ੀ ਦੀਵਾਲੀ ਵੀ ਮੁੱਖ ਮੰਤਰੀ ਦੀ ਕੋਠੀ ਮੂਹਰੇ ਹੀ ਧੂਮ-ਧਾਮ ਨਾਲ ਮਨਾਈ ਜਿਸ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ ਅਤੇ ਉਲਟਾ ਬੇਹੂਦਾ ਬਜ਼ੁਰਗਾਂ ਨੂੰ ਸੰਘਰਸ਼ ਚ ਨਾ ਲਿਆਉਣ ਦੀ ਮੱਤ ਦੇ ਰਹੀ ਹੈ। ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ ਪਹਿਲੇ ਦਿਨਾ ਚ ਭੇਜੇ ਗਏ ਯਾਦ ਪੱਤਰ ਚ ਦਰਜ ਮੰਗਾਂ ਬਾਰੇ ਵੀ ਜ਼ਿਲ੍ਹਾ ਸੰਗਰੂਰ ਦੇ ਅਧਿਕਾਰੀਆਂ ਰਾਹੀਂ ਤਾਂ ਵਾਰ ਵਾਰ ਕੁੱਝ ਵੇਰਵੇ ਭੇਜੇ ਜਾ ਰਹੇ ਹਨ ਪ੍ਰੰਤੂ ਕਿਸਾਨ ਆਗੂਆਂ ਵੱਲੋਂ ਇਨ੍ਹਾਂ ਵੇਰਵਿਆਂ ਵਿੱਚ ਸੰਭਵ ਵਾਧੇ ਕਰਨ ਬਾਰੇ ਮੁੱਖ ਮੰਤਰੀ ਦੁਆਰਾ ਸਮਾਂ ਕੱਢਣ ਦੀ ਅਪੀਲ ਲਗਾਤਾਰ ਅਣਸੁਣੀ ਕੀਤੀ ਗਈ ਹੈ ਅਤੇ ਅੱਜ ਤੱਕ ਚੁੱਪ ਵੱਟੀ ਹੋਈ ਹੈ। ਯਾਦ ਪੱਤਰ ਵਿੱਚ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀਆਂ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਦੇਣ ਅਤੇ ਇਸਦੀ ਨਾਂ-ਮਾਤਰ ਵਰਤੋਂ ਬਾਰੇ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਸਮੇਤ ਪੰਜਾਬ ਖੇਤੀਬਾੜੀ ਵਿਭਾਗ ਦੇ ਵੇਰਵੇ ਵੀ ਜਨਤਕ ਕੀਤੇ ਜਾਣ। ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰਤ ਬੰਦ ਕਰਨ,ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ ਚੋਂ ਬਾਹਰ ਕੱਢਿਆ ਜਾਵੇ। ਔਸਤ ਝਾੜ ਅਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਝੋਨੇ ਦੀ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ। ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਕਾਸ਼ਤਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ। ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣਾ ਤਾਂ ਦੂਰ ਦੀ ਗੱਲ ਰਹੀ, ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਖ਼ੁਦ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਲਿਖਤੀ ਹਦਾਇਤਨਾਮਾ ਜਾਰੀ ਕੀਤਾ ਜਾਵੇ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਮਜ਼ਦੂਰਾਂ ਨੂੰ ਚੌਕਸ ਕੀਤਾ ਕਿ ਪੰਜਾਬ ਦੇ ਕੁੱਝ ਖਾਨਦਾਨੀ ਫਿਰਕਾਪ੍ਰਸਤ ਆਗੂਆਂ ਅਤੇ ਕੁੱਝ ਭਟਕੇ ਹੋਏ ਨੌਜਵਾਨਾਂ ਵੱਲੋਂ ਲੋਕਾਂ ਦੇ ਭਖਦੇ ਮਸਲਿਆਂ ਤੋਂ ਧਿਆਨ ਭਟਕਾ ਕੇ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਸੰਘਰਸ਼ ਦੀ ਫੇਟ ਤੋਂ ਬਚਾਉਣ ਲਈ ਲੋਕਾਂ ਚ ਪਾਟਕ ਪਾਉਣ ਦੀ ਨੀਤੀ ਦੀ ਸਖ਼ਤ ਨਿੰਦਾ ਕੀਤੀ। ਇਸੇ ਤਰ੍ਹਾਂ ਐਸ ਵਾਈ ਐੱਲ ਨਹਿਰ ਵਰਗੇ ਭਰਾਤਰੀ ਭਾਵ ਨਾਲ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਬੇਲੋੜਾ ਵਾਦ-ਵਿਵਾਦ ਬਣਾ ਕੇ ਉਭਾਰਨ ਦੀ ਵੀ ਸਖ਼ਤ ਅਲੋਚਨਾ ਕੀਤੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਮੂਣਕ ਅਤੇ ਪੰਜਾਬ ਸਟੁਡੈਂਟ ਯੂਨੀਅਨ ਸ਼ਹੀਦ ਰੰਧਾਵਾ ਦੇ ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਸਲੇਮਗੜ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਕਿਰਤੀ ਵਰਗ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ ਅਤੇ ਕਿਸਾਨ ਮੋਰਚੇ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ । ਸਟੇਜ ਸਕੱਤਰ ਦੀ ਭੂਮਿਕਾ ਸੂਬਾ ਪ੍ਰੈੱਸ ਜਗਤਾਰ ਸਿੰਘ ਕਾਲਾ ਝਾੜ ਨੇ ਨਿਭਾਈ। ਅਤੇ ਸੂਬਾ ਆਗੂ ਰੂਪ ਸਿੰਘ ਛੰਨਾ,ਜਨਕ ਸਿੰਘ ਭੁਪਾਲ, ਜਗਦੇਵ ਸਿੰਘ ਜੋਗੇਵਾਲਾ ਬਠਿੰਡਾ ਦਰਸ਼ਨ ਸਿੰਘ ਭੈਣੀ ਮਰਾਹਜ ਬਰਨਾਲਾ ਨੇ ਸੰਬੋਧਨ ਕੀਤਾ। ਰਾਤ ਨੂੰ ਸੰਘਰਸੀ ਦਿਵਾਲੀ ਮੌਕੇ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵੱਲੋਂ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਅਗਾਂਹਵਧੂ ਨਾਟਕ ਦੀ ਇਨਾਂ ਜ਼ਖਮਾਂ ਦਾ ਕੀ ਕਰੀਏ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਹਲੂਣ ਕੇ ਰੱਖ ਦਿੱਤਾ।

Bku-Ekta-Ugraha-Cm-Residence-Sangrur-Diwali



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42574131

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us