ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪੰਜਾਬ ਦੇ ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ  

Oct29,2022 | Gautam Jalandhari | Chandigarh

 
 
ਮੁਹਾਲੀ ਵਿੱਚ ਕੀਤੇ ਗਏ ਸਨਮਾਨ ਸਮਾਰੋਹ ਵਿੱਚ ਪੰਜਾਬ ਭਰ ਤੋਂ ਆਏ ਉੱਦਮੀ ਕਿਸਾਨਾਂ ਨੂੰ ਸਰਕਾਰ ਵੱਲੋਂ ਸਨਮਾਨ ਪੱਤਰ ਕੀਤੇ ਗਏ ਤਕਸੀਮ
 
ਕੁਲਤਾਰ ਸਿੰਘ ਸੰਧਵਾਂ ਵੱਲੋਂ  ਬਾਬੇ ਨਾਨਕ ਦੇ ਫਲਸਫੇ ਨੂੰ ਅਧਾਰ ਬਣਾ ਕੇ ਖੇਤੀ ਕਰਨ ਦਾ ਹੋਕਾ  
 
ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਪਿੰਡ-ਪਿੰਡ, ਘਰ-ਘਰ ਪਹੁੰਚਾਉਣ ਦਾ ਸੱਦਾ
 
 
ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨ ਵਿਕਾਸ ਚੈਂਬਰ, ਏਅਰਪੋਰਟ ਚੌਂਕ, ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਪਰਾਲੀ ਨੂੰ ਅੱਗ ਨਾ ਲਾ ਕੇ, ਵਾਤਾਵਰਣ ਦੀ ਰੱਖਿਆ ਕਰਨ ਵਾਲੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ ਲਗਭੱਗ 150 ਕਿਸਾਨ ਜਿਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਨੂੰ ਸਨਮਾਨਿਤ ਕੀਤਾ ਗਿਆ।
 
ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਕੁਲਤਾਰ ਸਿੰਘ ਸੰਧਾਵਾਂ ਨੇ ਕਿਹਾ ਕਿ ਜਿਸ ਨੂੰ ਰੋਕਣ ਲਈ ਲੋਕ ਅੱਗੇ ਆ ਜਾਣ ਉਦੋਂ ਉਸ ਦਾ ਨਤੀਜਾ ਨਿਕਲ ਕੇ ਸਾਹਮਣੇ ਆਉਂਦਾ ਹੈ। ਉਨਾਂ ਕਿਹਾ ਸਮਾਗਮ ਵਿੱਚ ਆਏ ਕਿਸਾਨ ਵੀਰਾਂ ਨੇ ਇਹ ਸਾਬਿਤ ਕਰਤਾ ਕਿ ਬਾਬੇ ਨਾਨਕ ਦੀ ਸਿੱਖਿਆ ਤੇ ਚਲ ਕੇ ਵੀ ਖੇਤੀ ਕੀਤੀ ਜਾ ਸਕਦੀ ਹੈ। ਉਨਾਂ ਵੱਲੋਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਦਾ ਵੀ ਨੁਕਸਾਨ ਹੁੰਦਾ ਹੈ। ਦੋਸਤਾਨਾਂ ਕੀੜੀਆਂ ਦੇ ਨੁਕਸਾਲ ਕਾਰਨ ਦੁਸ਼ਮਣ ਕੀੜੀਆਂ ਦਾ ਪ੍ਰਕੋਪ ਵੱਧਿਆ ਹੈ ਅਤੇ ਨਤੀਜੇ ਵਜੋਂ ਫਸਲਾਂ ਨੂੰ ਬਿਮਾਰੀਆਂ ਦਾ ਵਧੇਰੇ ਖਤਰਾ ਹੈ।
 
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਿਸਾਨ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਸੁਨੇਹੇ ਨੂੰ ਕਬੂਲ ਕਰਦੇ ਹੋਏ ਪਰਾਲੀ ਨੂੰ ਅੱਗ ਲਾਉਣਾ ਛੱਡ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਅਜਿਹੀ ਕੌਮ ਹੈ ਜਿਸ ਨੂੰ ਅਸੀਂ ਪਿਆਰ ਨਾਲ ਤਾਂ ਸਮਝਾ ਸਕਦੇ ਹਾਂ ਪਰ ਧੱਕਾ ਇਨ੍ਹਾਂ ਨਾਲ ਕੀਤਾ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੋਣ ਵਾਲੇ ਧੂੰਏਂ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨ ਭਰਾਵਾਂ ਦੇ ਅਪਣੇ ਪਰਿਵਾਰਾਂ ਪਿੰਡਾਂ ਨੂੰ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਕਾਰਣ ਸਿਰਫ ਫੇਫੜਿਆਂ ਨੂੰ ਨੁਕਸਾਨ ਹੀ ਨਹੀਂ ਪਹੁੰਚਦਾ ਸਗੋਂ ਸਿਹਤ ਦੀਆਂ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਮਨੁੱਖ ਨੂੰ ਚਿੰਬੜ ਜਾਂਦੀਆਂ ਹਨ। ਉਨ੍ਹਾਂ  ਇਸ ਗੱਲ ਦੀ ਖੁਸ਼ੀ ਵੀ ਪ੍ਰਗਟਾਈ ਕਿ ਨੌਜਵਾਨ ਪੀਡ਼੍ਹੀ ਸੁਚੇਤ ਹੋ ਰਹੀ ਹੈ ਅਤੇ ਹਰਿਆਵਲ ਮੁਹਿੰਮ ਦੇ ਤਹਿਤ ਉਨ੍ਹਾਂ ਵੱਲੋਂ ਹੁਣ ਪੌਦੇ ਲਾਉਣ  ਦੀ ਮੁਹਿੰਮ ਵਿਚ ਵੱਧ ਚਡ਼੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਅਤੇ ਦਰੱਖਤ ਵੱਡੀ ਮਾਤਰਾ ਵਿਚ ਲਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਸਦਕਾ ਪੰਜਾਬੀਅਤ ਜਗ੍ਹਾ ਜਗ੍ਹਾ ਤੇ ਮਿੰਨੀ ਜੰਗਲ ਲਗਾਏ ਜਾ ਰਹੇ ਹਨ।
 
ਇਸ ਸਮਾਰੋਹ ਵਿੱਚ ਖੇਤੀਬਾੜੀ ਮਹਿਕਮੇ ਦੇ ਮਾਹਿਰਾਂ ਵੱਲੋਂ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ, ਇਸ ਨੂੰ ਕਿਵੇਂ ਰੋਕਿਆ ਜਾਵੇ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮਾਰੋਹ ਵਿੱਚ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ ਨੂੰ ਦੱਸਦਾ ਹੋਇਆ ਕਲਾਕਾਰਾਂ ਵੱਲੋਂ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ ਅਤੇ ਨਾੜ ਨੂੰ ਅੱਗ ਨਾ ਲਗਾਣਉਣ ਵਾਲੇ ਕਿਸਾਲਾ ਵੱਲੋਂ ਆਪਣੇ ਤਜੁਰਬੇ ਅਤੇ ਇਸ ਤੋਂ ਹੋਣ ਵਾਲੇ ਫਾਇਦੇ ਸਮਾਰੋਹ ਵਿੱਚ ਸ਼ਾਮਿਲ ਪੱਤਵੰਤੇ ਸਜਣਾ ਨਾਲ ਸਾਂਝੇ ਕੀਤੇ ਗਏ।
 
ਸਮਾਗਮ ਵਿੱਚ ਉਨ੍ਹਾਂ ਉੱਦਮੀ ਕਿਸਾਨਾਂ ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ ਵੱਲੋਂ ਵੀ ਆਪਣੇ ਤਜਰਬੇ ਸਾਂਝੇ ਕੀਤੇ ਗਏ। ਇਨ੍ਹਾਂ ਵਿੱਚ  ਗੁਰਪ੍ਰੀਤ ਸਿੰਘ ਚੰਦਬਾਜਾ, ਸੁਰਜੀਤ ਸਿੰਘ ਸਾਧੂਗੜ੍ਹ,  ਰਣਜੀਤ ਸਿੰਘ ਬਸੀ ਪਠਾਣਾਂ ਘੁਮੰਡਗਡ਼੍ਹ, ਕਾਬਲ ਸਿੰਘ ਚੁਗਾਵਾਂ ਨੇ ਕਿਸਾਨ ਭਰਾਵਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਕਿਸ ਤਰ੍ਹਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤੀ ਕੀਤੀ ਜਾਂਦੀ ਹੈ ਅਤੇ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਗਿਆ ਅਤੇ ਉਨ੍ਹਾਂ ਦੀ ਆਮਦਨ ਵਿੱਚ ਵੀ ਚੋਖਾ ਵਾਧਾ ਹੋਇਆ ਹੈ।
 
ਇਸ ਸਮਾਰੋਹ ਵਿੱਚ ਸ਼੍ਰੀ ਰਾਹੁਲ ਤਿਵਾੜੀ, ਆਈ.ਏ.ਐਸ. ਸਕੱਤਰ, ਵਿਗਿਆਨ ਤਕਨੀਕ ਅਤੇ ਵਾਤਾਵਰਣ ਵਿਭਾਗ, ਪੰਜਾਬ, ਪ੍ਰੋਫ. (ਡਾ.) ਅਦਰਸ਼ ਪਾਲ ਵਿਗ, ਚੇਅਰਮੈਨ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ,  ਡਾ. ਸੁਖਪਾਲ ਸਿੰਘ, ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ, ਸ਼੍ਰੀ ਕਰਨੇਸ਼ ਗਰਗ, ਉਮੇਂਦਰ ਦੱਤ, ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ, ਵਧੀਕ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਅਵਨੀਤ ਕੌਰ, ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸ਼੍ਰੀ ਲਵਨੀਤ ਕੁਮਾਰ ਦੂਬੇ, ਸੀਨੀਅਰ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸ਼੍ਰੀ ਗੁਰਸ਼ਰਨ ਦਾਸ ਗਰਗ, ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਮੂਲੀਅਤ ਕੀਤੀ ਗਈ।

Punjab-Government-Honours-Enterprising-Farmers-Of-Punjab-Who-Do-Not-Burn-Stubble



TOP HEADLINES


*ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ
ਪੰਜਾਬ ਵਿੱਚ ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ, ਹੁਣ ਸ
ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਸਟੇਟ ਈ-ਗਵਰਨੈਂਸ ਸੁ
ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ਵਿਚ ਦੋ ਦਰਜਨ
ਵਿਧਾਨ ਸਭਾ ਸਪੀਕਰ ਵੱਲੋਂ ਪ੍ਰਾਇਮਰੀ ਸਕੂਲ 'ਚ ਮਿਡ ਡੇਅ ਮੀਲ ਦੀ
*ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਾਂਝੀ ਕਾਰਵਾਈ ਕਮੇਟੀ ਬਣਾਈ ਜ
‘ਨਿਵੇਸ਼ ਪੰਜਾਬ ਸੰਮੇਲਨ’ : ਸਨਅਤਕਾਰਾਂ ਨਾਲ ਵਿਚਾਰ-ਚਰਚਾ - *ਮ
ਵਿਦੇਸ਼ੀ ਨੰਬਰਾਂ ਰਾਂਹੀ ਫਿਰੌਤੀ ਮੰਗਣ ਵਾਲਾ ਦੋਸ਼ੀ ਕਾਬੂ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜੀ ਬਰ
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮਨਜੀਤ ਸੈਲਫ ਹੈਲਪ ਗਰੁੱਪ ਨੂੰ Fssai ਸਰ
ਅਮਨ ਅਰੋੜਾ ਵੱਲੋਂ 'ਖੇਡਾਂ ਹਲਕਾ ਸੁਨਾਮ ਦੀਆਂ' ਹਰ ਸਾਲ ਕਰਵਾਉਣ
ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਦੀ ਐਸਡੀਐਮ ਦਫ਼ਤਰ ਨੰਗਲ ਵਿਖੇ
ਸਾਬਕਾ ਵਿਧਾਇਕ ਕੁਲਬੀਰ ਜੀਰਾ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਫੂ
ਫਾਜਿ਼ਲਕਾ ਜਿ਼ਲ੍ਹੇ ਵਿਚ ਤਿੰਨ ਰੇਤੇ ਦੀਆਂ ਖੱਡਾਂ ਸ਼ੁਰੂ, ਲੋਕਾਂ
ਮਹਾਰਾਣੀ ਪ੍ਰਨੀਤ ਕੌਰ ਨੇ ਕਾਂਗਰਸ ਪਾਰਟੀ ਤੋਂ ਨਿਲੰਬਨ ਅਤੇ ਨੋਟਿ
ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੀ ਪਹਿਲੀ ਸਰਕਾਰੀ ਸਸਤੀ ਖ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੂਜੇ ਕੌਮੀ ਦਸਤਾਰਬੰਦੀ ਸਮਾਗਮ ਵ
ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ਼ ਗੋਲਡੀ ਵੱਲੋਂ ਚੱਕ ਗਰੀਬਾ ਸਾਂਦ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਾਧਾ ਵਿਖੇ ਖੱਡਾਂ ਦੀ ਸ਼ੁਰੂਆਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36866237

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us